Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    6:23:00 PM

  • son gets mother murdered in amritsar for greed of property

    ਖੂਨ ਹੋਇਆ ਚਿੱਟਾ: ਅੰਮ੍ਰਿਤਸਰ 'ਚ ਜਾਇਦਾਦ ਦੇ ਲਾਲਚ...

  • incident in malout  punjab police  shooting in malout

    ਮੋਲਟ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਨੂੰ ਮਾਰ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • indian citizen dies in saudi arabia

    ਮੰਦਭਾਗੀ ਖ਼ਬਰ : ਸਾਊਦੀ ਅਰਬ 'ਚ ਭਾਰਤੀ ਨਾਗਰਿਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਅਮਿਤ ਸ਼ਾਹ ਦੀ ਮੋਗਾ ਰੈਲੀ : ਇਕ ਤੀਰ ਨਾਲ ਕਈ ਨਿਸ਼ਾਨੇ

BLOG News Punjabi(ਬਲਾਗ)

ਅਮਿਤ ਸ਼ਾਹ ਦੀ ਮੋਗਾ ਰੈਲੀ : ਇਕ ਤੀਰ ਨਾਲ ਕਈ ਨਿਸ਼ਾਨੇ

  • Edited By Anmol Tagra,
  • Updated: 20 Mar, 2026 05:02 PM
Blog
amit shah moga rally analysis
  • Share
    • Facebook
    • Tumblr
    • Linkedin
    • Twitter
  • Comment

ਭਾਰਤੀ ਜਨਤਾ ਪਾਰਟੀ ਵੱਲੋਂ ਮੋਗਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਦਰਮਿਆਨ ਭਾਰਤ ਦੇ ਗ੍ਰਹਿ ਮੰਤਰੀ ਤੇ ਭਾਜਪਾ ਦੇ ਵੱਡੇ ਲੀਡਰ ਅਮਿਤ ਸ਼ਾਹ ਦਾ ਸੰਬੋਧਨ ਪੰਜਾਬੀਆਂ ਲਈ ਕਈ ਸਾਫ ਸੰਦੇਸ਼ ਛੱਡ ਗਿਆ ਹੈ। ਅਮਿਤ ਸ਼ਾਹ ਨੇ ਇਹ ਸਾਫ ਕਰ ਦਿੱਤਾ ਹੈ ਕਿ ਪੰਜਾਬ ਦੀਆਂ 2027 ਦੀਆਂ ਚੋਣਾਂ ਜਿੱਤ ਕੇ ਭਾਰਤੀ ਜਨਤਾ ਪਾਰਟੀ ਆਪਣੇ ਦਮ ’ਤੇ ਸਰਕਾਰ ਬਣਾਏਗੀ। ਅਮਿਤ ਸ਼ਾਹ ਨੇ ਇਹ ਐਲਾਨ ਕਰ ਕੇ ਇਕ ਤੀਰ ਨਾਲ ਕਈ ਨਿਸ਼ਾਨੇ ਲਾਉਣ ਦੀ ਕੋਸ਼ਿਸ਼ ਕੀਤੀ ਹੈ।

ਅਮਿਤ ਸ਼ਾਹ ਨੇ ਜਿਥੇ ਭਾਜਪਾ ਵੱਲੋਂ ਇਕੱਲੇ ਤੌਰ ’ਤੇ ਚੋਣ ਲੜਨ ਦਾ ਇਸ਼ਾਰਾ ਕੀਤਾ, ਉਥੇ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਇਹ ਵੀ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਦੇਖ ਲਈ ਹੈ, ਇਸ ਲਈ ਹੁਣ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦਿੱਤਾ ਜਾਵੇ।

ਅਮਿਤ ਸ਼ਾਹ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਨ ਦੀ ਭਾਸ਼ਾ ਅਤੇ ਹਾਵ-ਭਾਵ ਇਹ ਸੰਕੇਤ ਦੇ ਰਹੇ ਸਨ ਕਿ ਸ਼ਾਹ ਨੇ ਇਸ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪੰਜਾਬ ਦੀ ਸਥਿਤੀ ਦਾ ਗੰਭੀਰ ਜਾਇਜ਼ਾ ਲਿਆ ਹੈ। ਆਪਣੇ ਭਾਸ਼ਣ ਦੀ ਸ਼ੁਰੂਆਤ ਸਿੱਖ ਪੰਥ ਦੇ ਜੈਕਾਰੇ ‘ਜੋ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਨਾਲ ਕੀਤੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਨ ਲਈ ਉਹ ਨੁਕਤੇ ਚੁਣੇ ਜਿਨ੍ਹਾਂ ਕਾਰਨ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਾਰਾਜ਼ਗੀ ਜਤਾ ਰਹੇ ਹਨ। ਖਾਸ ਕਰ ਕੇ ਨਸ਼ਾ, ਗੈਂਗਵਾਦ, 25 ਲੱਖ ਨੌਕਰੀਆਂ ਦੇਣ ਦਾ ਵਾਅਦਾ, 16 ਮੈਡੀਕਲ ਕਾਲਜ ਬਣਾਉਣਾ, ਬੁਢਾਪਾ ਪੈਨਸ਼ਨ 2500 ਕਰਨਾ, ਫਸਲਾਂ ਦੀ ਐੱਮ. ਐੱਸ. ਪੀ. ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਿਆ। ਇਸ ਤਰ੍ਹਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਕ ਅਸਫਲ ਸਰਕਾਰ ਵਜੋਂ ਪੇਸ਼ ਕੀਤਾ।

ਕਾਂਗਰਸ ਵੱਲੋਂ ਭਾਜਪਾ ’ਤੇ ਸਿੱਖਾਂ ਲਈ ਕੁਝ ਨਾ ਕਰਨ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਾਂਗਰਸ ’ਤੇ ਸ੍ਰੀ ਅਕਾਲ ਤਖ਼ਤ ’ਤੇ ਹਮਲਾ ਕਰਨ ਅਤੇ ਦਿੱਲੀ ਵਿਖ਼ੇ ਸਿੱਖਾਂ ਦੇ ਕਤਲਾਂ ਦੇ ਦੋਸ਼ ਲਾਉਂਦਿਆ ਰਾਹੁਲ ਦੇ ਪਿਤਾ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬਿਆਨ ਵੀ ਯਾਦ ਕਰਵਾਇਆ ਜਿਸ ’ਚ ਉਨ੍ਹਾਂ ਨੇ ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਸੀ ਕਿ ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ। ਉਨ੍ਹਾਂ ਨੇ ਕਾਂਗਰਸ ਨੂੰ ਸਿੱਖਾਂ ਦੀ ਦੁਸ਼ਮਣ ਸਾਬਤ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਨੇ ਹੀ ਸਿੱਖਾਂ ਦਾ ਕਤਲ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਦੀ ਸ਼ੁਰੂਆਤ ਕੀਤੀ ਜਦਕਿ ਕਾਂਗਰਸ ਲੰਮਾ ਸਮਾਂ ਉਨ੍ਹਾਂ ਦੀ ਪੁਸ਼ਤਪਨਾਹੀ ਕਰਦੀ ਰਹੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤ ਦੀ ਆਜ਼ਾਦੀ ਸਮੇਂ ਕਾਂਗਰਸ ਦੇ ਆਗੂਆਂ ਨੂੰ ਸਿੱਖਾਂ ਦੀਆਂ ਭਾਵਨਾਵਾਂ ਅਤੇ ਸਿੱਖ ਗੁਰੂਆਂ ਦੀ ਮਹਾਨਤਾ ਦਾ ਅਹਿਸਾਸ ਨਹੀਂ ਸੀ ਜਿਸ ਕਾਰਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਨੂੰ, ਸਰਹੱਦ ਦੇ ਬਿਲਕੁਲ ਨੇੜੇ ਹੋਣ ਦੇ ਬਾਵਜੂਦ, ਭਾਰਤ ’ਚ ਰੱਖਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਿਸ ਕਾਰਨ ਸਿੱਖ ਪੰਥ ਨਾਲ ਬੇਇਨਸਾਫੀ ਹੋਈ।

ਉਨ੍ਹਾਂ ਮੋਦੀ ਸਰਕਾਰ ਵੱਲੋਂ ਸਿੱਖ ਪੰਥ ਲਈ ਕੀਤੇ ਕੰਮ ਗਿਣਾਏ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸਿੱਖ ਪੰਥ ਲਈ ਕੰਮ ਕਰਨ ਦਾ ਮੌਕਾ ਗੁਰੂ ਸਾਹਿਬ ਦੀ ਕਿਰਪਾ ਕਾਰਨ ਹੀ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਦੀ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ, ਕਰਤਾਰਪੁਰ ਸਾਹਿਬ ਵਿਖ਼ੇ ਕਾਰੀਡੋਰ ਬਣਾਉਣਾ, ਅਫਗਾਨਿਸਤਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲੈ ਕੇ ਆਉਣਾ, ਹਰਿਮੰਦਰ ਸਾਹਿਬ ਦੇ ਲੰਗਰ ਤੋਂ ਜੀ. ਐੱਸ. ਟੀ. ਹਟਾਉਣਾ, ਐੱਫ਼. ਸੀ. ਏ. ਆਰ. ਦੀ ਰਜਿਸਟ੍ਰੇਸ਼ਨ ਕਰਨੀ, ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕਰਨੀ, ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਲਾਲ ਕਿਲੇ ’ਤੇ ਵੱਡੇ ਪੱਧਰ ’ਤੇ ਮਨਾਉਣਾ ਸ਼ੁਰੂ ਕੀਤਾ ਤੇ ਕਿਹਾ ਕਿ ਜੇਕਰ ਪੰਜਾਬੀ ਉਨ੍ਹਾਂ ਦੀ ਅਪੀਲ ਮੰਨ ਕੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾ ਦੇਣ ਤਾਂ ਪਹਿਲਾ ਬਿੱਲ ਧਰਮ ਪਰਿਵਰਤਨ ਦੇ ਖਿਲਾਫ ਬਣਾਇਆ ਜਾਵੇਗਾ ਅਤੇ ਨਸ਼ਾ ਖ਼ਤਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਮਿਤ ਸ਼ਾਹ ਨੇ ਪੰਜਾਬੀਆਂ ਖਾਸ ਕਰ ਕੇ ਸਿੱਖਾਂ ਨੂੰ ਵਿਸ਼ਵਾਸ ’ਚ ਲੈਣ ਦਾ ਪੂਰਾ-ਪੂਰਾ ਯਤਨ ਕੀਤਾ ਅਤੇ ਭਾਜਪਾ ਨੂੰ ਪੰਜਾਬੀਆਂ ਦੀ ਪਾਰਟੀ ਹੋਣ ਦਾ ਅਹਿਸਾਸ ਕਰਵਾਉਣ ਲਈ ਉਹ ਪੱਗ ਬੰਨ੍ਹ ਕੇ ਰੈਲੀ ’ਚ ਸ਼ਾਮਲ ਹੋਣ ਲਈ ਆਏ ਤੇ ਇਹ ਕਿਹਾ ਕਿ ਉਨ੍ਹਾਂ ਦੇ ਸਿਰ ’ਤੇ ਜੋ ਪੱਗ ਹੈ ਉਹ ਸਿੱਖ ਗੁਰੂਆਂ ਦਾ ਕਰਜ਼ ਹੈ ਅਤੇ ਪੰਜਾਬੀਆਂ ਨੂੰ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਸਾਲ ਦੇ ਸ਼ੁਰੂ ਹੋਣ ਦੀ ਵਧਾਈ ਵੀ ਦਿੱਤੀ।

ਅਮਿਤ ਸ਼ਾਹ ਨੇ ਕਾਂਗਰਸ ਅਤੇ ‘ਆਪ’ ਨੂੰ ਤਾਂ ਨਿਸ਼ਾਨੇ ’ਤੇ ਲਿਆ ਹੀ ਪਰ ਭਾਜਪਾ ਵੱਲੋਂ ਆਪਣੇ ਦਮ ’ਤੇ ਸਰਕਾਰ ਬਣਾਉਣ ਦਾ ਐਲਾਨ ਕਰ ਕੇ ਸਾਫ ਕਰ ਦਿੱਤਾ ਕਿ ਅਕਾਲੀ ਦਲ ਬਾਦਲ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ। ਇਸ ਨਾਲ ਜਿਥੇ ਅਮਿਤ ਸ਼ਾਹ ਨੇ ਭਾਜਪਾ ਦੇ ਕੇਡਰ ਨੂੰ ਇਕ ਪੱਕਾ ਵਿਸ਼ਵਾਸ ਕਰਾ ਦਿੱਤਾ ਕਿ ਉਹ ਆਪਣੇ-ਆਪਣੇ ਹਲਕਿਆਂ ’ਚ ਪੂਰੇ ਉਤਸ਼ਾਹ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਅਤੇ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਹੀ ਮਿਲੇਗਾ ਅਤੇ ਇਹ ਦੁਚਿੱਤੀ ਖ਼ਤਮ ਕਰ ਦਿੱਤੀ ਕਿ ਕਿਤੇ ਗੱਠਜੋੜ ਹੋਣ ਨਾਲ ਉਨ੍ਹਾਂ ਦਾ ਹਲਕਾ ਅਕਾਲੀ ਦਲ ਦੇ ਹਿੱਸੇ ਨਾ ਚਲਾ ਜਾਵੇ। ਇਸ ਤੋਂ ਇਲਾਵਾ ਕੁਝ ਲੀਡਰ ਜੋ ਇਹ ਪੱਕਾ ਸਮਝੀ ਬੈਠੇ ਸਨ ਕਿ ਗੱਠਜੋੜ ਤਾਂ ਹੋ ਹੀ ਜਾਣਾ ਹੈ ਅਤੇ ਅਕਾਲੀ ਦਲ ਨੂੰ ਵੱਧ ਸੀਟਾਂ ਮਿਲਣੀਆਂ ਹਨ, ਇਸ ਕਰ ਕੇ ਉਹ ਪਾਲਾ ਬਦਲ ਕੇ ਟਿਕਟ ਦੀ ਚਾਹ ’ਚ ਅਕਾਲੀ ਦਲ ਬਾਦਲ ’ਚ ਸ਼ਾਮਲ ਹੋਣ ਦੀ ਸੋਚ ਰਹੇ ਸਨ, ਜਿਵੇਂ ਕਿ ਪਹਿਲਾਂ ਅਰਵਿੰਦ ਖੰਨਾ ਅਤੇ ਅਮਿਤ ਗੋਸਾਈਂ ਨੇ ਪਾਲਾ ਬਦਲ ਕੇ ਅਕਾਲੀ ਦਲ ਦਾ ਹੱਥ ਫੜ ਲਿਆ ਸੀ, ਵਰਗੇ ਵੀ ਹੁਣ ਚੁੱਪ-ਚਾਪ ਪਾਰਟੀ ’ਚ ਰਹਿ ਕੇ ਕੰਮ ਕਰਨ ਨੂੰ ਤਰਜੀਹ ਦੇਣ ਬਾਰੇ ਸੋਚਣ ਲੱਗੇ ਹਨ। ਅਮਿਤ ਸ਼ਾਹ ਦੇ ਇਸ ਐਲਾਨ ਨੇ ਅਕਾਲੀ ਦਲ ਬਾਦਲ ਨੂੰ ਆਪਣੀ ਰਣਨੀਤੀ ਬਾਰੇ ਦੁਬਾਰਾ ਸੋਚਣ ਲਈ ਮਜਬੂਰ ਕਰ ਦਿੱਤਾ ਹੈ।

ਅਮਿਤ ਸ਼ਾਹ ਨੇ ਆਪਣੇ ਭਾਸ਼ਣ ਨਾਲ ਜਿਥੇ ਗਵਰਨੈਂਸ ਦੇ ਮਾਮਲੇ ’ਤੇ ਬਾਕੀ ਸਰਕਾਰਾਂ ਨੂੰ ਨਾਕਾਮ ਦੱਸਿਆ, ਉਥੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦੇ ਕੇ ਪੰਜਾਬੀਆਂ ਨੂੰ ਅਹਿਸਾਸ ਕਰਵਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਡਬਲ ਇੰਜਣ ਵਾਲੀ ਸਰਕਾਰ ਹੀ ਪੰਜਾਬ ਨੂੰ ਤਰੱਕੀ ਦੀ ਲੀਹ ’ਤੇ ਪਾ ਸਕਦੀ ਹੈ ਅਤੇ ਪੰਜਾਬ ’ਤੇ ਜੋ ਕਈ ਤਰ੍ਹਾਂ ਦੀਆਂ ਮੁਸੀਬਤਾਂ ਛਾਈਆਂ ਹੋਈਆਂ ਹਨ, ਤੋਂ ਵੀ ਭਾਰਤੀ ਜਨਤਾ ਪਾਰਟੀ ਹੀ ਛੁਟਕਾਰਾ ਦਿਵਾ ਸਕਦੀ ਹੈ।

ਇਸ ਤੋਂ ਇਲਾਵਾ ਇਸ ਰੈਲੀ ’ਚ ਲੋਕਾਂ ਦੀ ਵੱਡੀ ਹਾਜ਼ਰੀ ਨੇ ਵਿਰੋਧੀਆਂ ਤੋਂ ਇਹ ਕਹਿਣ ਦਾ ਮੌਕਾ ਵੀ ਖੋਹ ਲਿਆ ਕਿ ਪੰਜਾਬ ਦੇ ਪਿੰਡਾਂ ’ਚ ਭਾਰਤੀ ਜਨਤਾ ਪਾਰਟੀ ਨੂੰ ਦਾਖਲਾ ਨਹੀਂ ਮਿਲੇਗਾ ਅਤੇ ਸਭ ਤੋਂ ਵੱਡੀ ਗੱਲ ਇਸ ਰੈਲੀ ਨੇ ਪ੍ਰਧਾਨ ਮੰਤਰੀ ਲਈ ਅਗਲੀ ਵਿਸ਼ਾਲ ਰੈਲੀ ਲਈ ਰਾਹ ਪੱਧਰਾ ਕਰ ਦਿੱਤਾ ਹੈ ਜਿਸ ਵਿਚ ਪ੍ਰਧਾਨ ਮੰਤਰੀ ਫਿਰੋਜ਼ਪੁਰ ਰੈਲੀ ਦੇ ਸਮੇਂ ਪੰਜਾਬ ਲਈ ਵੱਡੇ ਐਲਾਨਾਂ ਦੀ ਲਾਈ ਗਈ ਉਮੀਦ ਨੂੰ ਪੂਰਾ ਕਰ ਸਕਦੇ ਹਨ।

–ਇਕਬਾਲ ਸਿੰਘ ਚੰਨੀ

  • Moga Rally
  • Amit Shah
  • BJP Rally

ਅਮਰੀਕਾ-ਈਰਾਨ ਜੰਗ ਅਤੇ ਭਾਰਤ : ਸਾਬਕਾ ਫੌਜੀ ਦੀ ਚਿੰਤਾ

NEXT STORY

Stories You May Like

  • moga rally  amit shah  punjab bjp
    ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ
  • moga rally amit shah s rally
    ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ
  • atim shah s moga rally will prove to be a historic rally parampal kaur sidhu
    ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਕ ਰੈਲੀ ਸਾਬਿਤ ਹੋਵੇਗੀ : ਪਰਮਪਾਲ ਕੌਰ ਸਿੱਧੂ
  • amit shah  s rally  moga rally  bjp rally
    ਮੋਗਾ 'ਚ ਅਮਿਤ ਸ਼ਾਹ ਦੀ ਰੈਲੀ ਨਾਲ ਪੰਜਾਬ ਵਿਚ ਉਠੇਗੀ ਪਰਿਵਰਤਨ ਦੀ ਲਹਿਰ : ਗਰੇਵਾਲ
  • moga rally amit shah
    ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ 'ਸਰਕਾਰ ਭ੍ਰਿਸ਼ਟਾਚਾਰ ਵਿਚ ਡੁੱਬੀ'
  • preparations for home minister amit shah  s rally in moga in full swing
    ਮੋਗਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੀਆਂ ਤਿਆਰੀਆਂ ਤੇਜ਼, ਸਪੈਸ਼ਲ DGP ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • amit shah moga rally tarun chugh
    ਅਮਿਤ ਸ਼ਾਹ ਦੀ ਰੈਲੀ ਵਿਚ 'ਤੱਤੇ' ਹੋਏ ਤਰੁਣ ਚੁੱਘ, ਪੁਲਸ 'ਤੇ ਲਗਾਏ ਗੰਭੀਰ ਦੋਸ਼
  • moga bjp rally today amit shah
    ਮੋਗਾ 'ਚ ਅੱਜ ਹੋਵੇਗੀ ਭਾਜਪਾ ਦੀ ਮਹਾਰੈਲੀ, 2027 ਦੀਆਂ ਚੋਣਾਂ ਦਾ ਬਿਗੁਲ ਵਜਾਉਣਗੇ ਅਮਿਤ ਸ਼ਾਹ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sukhpal singh khaira statement
    ਪੰਜਾਬ 'ਚ ਅੰਗਰੇਜ਼ਾਂ ਅਤੇ ਮੁਗਲਾਂ ਵਰਗਾ ਰਾਜ : ਸੁਖਪਾਲ ਖਹਿਰਾ
  • punjab weather raining
    ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ...
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
  • hooliganism of punjab police in jalandhar
    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
Trending
Ek Nazar
girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • an open letter to rahul gandh
      ਰਾਹੁਲ ਗਾਂਧੀ ਦੇ ਨਾਂ ਖੁੱਲ੍ਹਾ ਪੱਤਰ
    • now some politicians and their relatives are also involved in   drug smuggling
      ‘ਨਸ਼ਿਆਂ ਦੀ ਸਮੱਗਲਿੰਗ ਤੇ ਸੇਵਨ ’ਚ’ ਹੁਣ ਕੁਝ ਨੇਤਾ ਤੇ ਉਨ੍ਹਾਂ ਦੇ ਸਬੰਧੀ ਵੀ...
    • social media
      ਆਦਤ ਬਣਦਾ ਸੋਸ਼ਲ ਮੀਡੀਆ, ਲਗਾਮ ਜ਼ਰੂਰੀ
    • corruption in elections has now become a habit of ours
      ਹੁਣ ਚੋਣਾਂ ’ਚ ਭ੍ਰਿਸ਼ਟਾਚਾਰ ਸਾਡੀ ਆਦਤ ਬਣ ਚੁੱਕੀ ਹੈ
    • impeachment motion chief election commissioner in mps crosshairs
      ਮਹਾਦੋਸ਼ ਪ੍ਰਸਤਾਵ : ਸੰਸਦ ਮੈਂਬਰਾਂ ਦੇ ਨਿਸ਼ਾਨੇ ’ਤੇ ਮੁੱਖ ਚੋਣ ਕਮਿਸ਼ਨਰ
    • fake officials of departments being caught in   fake rule
      ‘ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਵਿਭਾਗਾਂ ਦੇ ਨਕਲੀ ਅਧਿਕਾਰੀ!
    • ncert court
      ਐੱਨ. ਸੀ. ਈ. ਆਰ. ਟੀ. ਨੂੰ ਅਦਾਲਤ ਦੀ ਝਾੜ ਤੋਂ ਸਬਕ ਲੈਣਾ ਚਾਹੀਦੈ
    • euthanasia
      ਇੱਛਾ ਮੌਤ : ਕਿਸੇ ਨੂੰ ਇਹ ਦਿਨ ਨਾ ਦੇਖਣੇ ਪੈਣ
    • how the modi shah partnership shapes the bjp s electoral machine
      ਭਾਜਪਾ ਦੀ ਚੋਣਾਂ ਦੀ ਮਸ਼ੀਨ ਨੂੰ ਕਿਵੇਂ ਆਕਾਰ ਦਿੰਦੀ ਹੈ ਮੋਦੀ-ਸ਼ਾਹ ਦੀ ਭਾਈਵਾਲੀ
    • the role of the lok sabha speaker is significant
      ਲੋਕ ਸਭਾ ਸਪੀਕਰ ਦੀ ਭੂਮਿਕਾ ਮਹੱਤਵਪੂਰਨ ਅਤੇ ਉਹ ਸਨਮਾਨ ਦੇ ਪਾਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +