Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    2:16:25 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਚੋਣ ਪ੍ਰਚਾਰ ਲਈ ਜ਼ਮਾਨਤ ਕੋਈ ਮੌਲਿਕ ਅਧਿਕਾਰ ਨਹੀਂ

BLOG News Punjabi(ਬਲਾਗ)

ਚੋਣ ਪ੍ਰਚਾਰ ਲਈ ਜ਼ਮਾਨਤ ਕੋਈ ਮੌਲਿਕ ਅਧਿਕਾਰ ਨਹੀਂ

  • Edited By Tanu,
  • Updated: 28 Jan, 2025 03:56 PM
Blog
bail for election campaigning is not a fundamental right
  • Share
    • Facebook
    • Tumblr
    • Linkedin
    • Twitter
  • Comment

ਸੁਪਰੀਮ ਕੋਰਟ ਦੇ ਜੱਜ ਪੰਕਜ ਮਿਥਲ ਨੇ ਦਿੱਲੀ ਚੋਣਾਂ ਵਿਚ ਪ੍ਰਚਾਰ ਕਰਨ ਲਈ ਜੇਲ ਵਿਚ ਬੰਦ ਤਾਹਿਰ ਹੁਸੈਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਉਨ੍ਹਾਂ ਦੇ ਫੈਸਲੇ ਅਨੁਸਾਰ ਚੋਣ ਪ੍ਰਚਾਰ ਲਈ ਜ਼ਮਾਨਤ ਪ੍ਰਾਪਤ ਕਰਨਾ ਨਾ ਤਾਂ ਮੌਲਿਕ ਅਧਿਕਾਰ ਹੈ ਅਤੇ ਨਾ ਹੀ ਕਾਨੂੰਨ ਵਿਚ ਇਸ ਦਾ ਕੋਈ ਪ੍ਰਬੰਧ ਹੈ। ਮਨੁੱਖੀ ਅਧਿਕਾਰਾਂ ਦੇ ਨਾਮ ’ਤੇ ਵੀ ਚੋਣ ਪ੍ਰਚਾਰ ਲਈ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਦੇਸ਼ ਵਿਚ ਚੋਣਾਂ ਹਮੇਸ਼ਾ ਹੁੰਦੀਆਂ ਰਹਿੰਦੀਆਂ ਹਨ। ਜੇਕਰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੇਣਾ ਇਕ ਪ੍ਰਥਾ ਬਣ ਜਾਂਦੀ ਹੈ ਤਾਂ ਇਸਦੀ ਦੇਸ਼ ਭਰ ਵਿਚ ਦੁਰਵਰਤੋਂ ਹੋਵੇਗੀ।

ਸੁਣਵਾਈ ਵਿਚ ਸ਼ਾਮਲ ਦੂਜੇ ਜੱਜ ਅਹਿਸਾਨੁਦੀਨ ਅਮਾਨਉੱਲਾ ਨੇ ਸੀਨੀਅਰ ਜੱਜ ਦੇ ਫੈਸਲੇ ਨਾਲ ਅਸਹਿਮਤ ਹੁੰਦਿਆਂ ਅੰਤਰਿਮ ਜ਼ਮਾਨਤ ਦੇ ਹੱਕ ਵਿਚ ਫੈਸਲਾ ਦਿੱਤਾ। ਹੁਣ ਚੀਫ਼ ਜਸਟਿਸ ਦੇ ਨਿਰਦੇਸ਼ਾਂ ਅਨੁਸਾਰ ਮਾਮਲੇ ਦੀ ਸੁਣਵਾਈ ਲਈ ਇਕ ਤੀਜਾ ਜੱਜ ਜਾਂ ਤਿੰਨ ਜੱਜਾਂ ਦਾ ਨਵਾਂ ਬੈਂਚ ਗਠਿਤ ਕੀਤਾ ਜਾ ਸਕਦਾ ਹੈ ਪਰ ਜੇਕਰ ਸੁਣਵਾਈ ਜਾਂ ਫੈਸਲਾ ਵੋਟਿੰਗ ਤੋਂ ਪਹਿਲਾਂ ਭਾਵ 5 ਫਰਵਰੀ ਤੋਂ ਪਹਿਲਾਂ ਨਹੀਂ ਲਿਆ ਜਾਂਦਾ ਹੈ ਤਾਂ ਇਹ ਮਾਮਲਾ ਅਕਾਦਮਿਕ ਅਤੇ ਅਰਥਹੀਣ ਹੀ ਸਾਬਿਤ ਹੋਵੇਗਾ। ਜਸਟਿਸ ਮਿਥਲ ਦਾ ਫੈਸਲਾ ਤੱਥਾਂ, ਤਰਕ, ਕਾਨੂੰਨ, ਸੰਵਿਧਾਨ ਅਤੇ ਸੁਪਰੀਮ ਕੋਰਟ ਦੇ ਪਿਛਲੇ ਫੈਸਲਿਆਂ ’ਤੇ ਅਾਧਾਰਤ ਹੈ। ਆਮ ਤੌਰ ’ਤੇ ਦੋਸ਼ੀ ਨੂੰ ਜੇਲ ਦੀ ਬਜਾਏ ਜ਼ਮਾਨਤ ਮਿਲਣੀ ਚਾਹੀਦੀ ਹੈ ਪਰ ਜੇਕਰ ਦੋਸ਼ੀ ਕਿਸੇ ਗੰਭੀਰ ਅਪਰਾਧ ਵਿਚ ਸ਼ਾਮਲ ਹੈ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ ਜਾਂ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਨਵੇਂ ਅਪਰਾਧ ਕਰ ਸਕਦਾ ਹੈ ਤਾਂ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।

ਈ. ਡੀ. ਮਾਮਲੇ ਵਿਚ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਬਾਰੇ ਜੱਜ ਨੇ ਕਿਹਾ ਕਿ ਇਕ ਰਾਸ਼ਟਰੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਹੋਣ ਕਰ ਕੇ ਉਨ੍ਹਾਂ ਨੂੰ ਚੋਣਾਂ ਵਿਚ ਪ੍ਰਚਾਰ ਕਰਨ ਦੀ ਇਜਾਜ਼ਤ ਮਿਲੀ ਸੀ ਪਰ ਉਸ ਪਿੱਛੋਂ 3 ਜੱਜਾਂ ਦੇ ਵੱਡੇ ਬੈਂਚ ਨੇ ਸਾਧੂ ਸਿੰਘ ਦੇ ਦੂਜੇ ਮਾਮਲੇ ਵਿਚ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੀ ਕਾਨੂੰਨੀ ਵਿਆਖਿਆ ਨਾਲ ਅਸਹਿਮਤੀ ਜਤਾਈ। ਉਂਝ ਵੀ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਪਿੱਛੋਂ ਮਾਮਲੇ ਨੂੰ ਵੱਡੀ ਬੈਂਚ ਕੋਲ ਸੁਣਵਾਈ ਲਈ ਭੇਜਿਆ ਗਿਆ ਹੈ ਜੋ ਅਜੇ ਪੈਂਡਿੰਗ ਹੈ। ਇਸ ਲਈ ਕੇਜਰੀਵਾਲ ਦੇ ਆਧਾਰ ’ਤੇ ਤਾਹਿਰ ਹੁਸੈਨ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਤਾਹਿਰ ਹੁਸੈਨ 2020 ਦੇ ਦਿੱਲੀ ਦੰਗਿਆਂ ਦਾ ਮੁੱਖ ਦੋਸ਼ੀ ਹੈ, ਜਿਸ ਵਿਰੁੱਧ 11 ਅਪਰਾਧਿਕ ਮਾਮਲੇ ਦਰਜ ਹਨ। ਦੰਗਾਕਾਰੀਆਂ ਨੇ ਆਈ. ਬੀ. ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਕਰ ਦਿੱਤੀ ਸੀ। ਪੁਲਸ ਅਨੁਸਾਰ ਦੰਗਿਆਂ ਅਤੇ ਕਤਲ ਦੀ ਸਾਜ਼ਿਸ਼ ਹੁਸੈਨ ਦੇ ਘਰ ਵਿਚ ਰਚੀ ਗਈ ਸੀ। ਉਸ ਦੇ ਘਰ ਦੀ ਛੱਤ ਤੋਂ ਹਥਿਆਰ ਅਤੇ ਬੰਬ ਬਰਾਮਦ ਕੀਤੇ ਗਏ ਸਨ। ਜੱਜ ਅਨੁਸਾਰ ਜੇਕਰ ਹੁਸੈਨ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਪੀੜਤ ਅਤੇ ਇਲਾਕੇ ਦੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਮੁਲਜ਼ਮਾਂ ਵੱਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਚਾਰ ਸਾਲ ਪਹਿਲਾਂ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਮੁਕੱਦਮਾ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਸੀ। 

ਜੱਜ ਮਿੱਤਲ ਅਨੁਸਾਰ ਮੁਕੱਦਮੇ ਵਿਚ ਦੇਰੀ ਦੇ ਆਧਾਰ ’ਤੇ ਨਿਯਮਤ ਜ਼ਮਾਨਤ ਅਰਜ਼ੀ ਦਾਇਰ ਕੀਤੀ ਜਾ ਸਕਦੀ ਹੈ ਪਰ ਇਸ ਆਧਾਰ ’ਤੇ ਅੰਤਰਿਮ ਜ਼ਮਾਨਤ ਦੇਣ ਦਾ ਕੋਈ ਪ੍ਰਬੰਧ ਨਹੀਂ ਹੈ। ਜੱਜ ਨੂੰ ਹਾਈ ਕੋਰਟ ਦੇ ਫੈਸਲੇ ਵਿਚ ਕੋਈ ਕਾਨੂੰਨੀ ਗਲਤੀ ਨਹੀਂ ਮਿਲੀ। ਜੱਜ ਅਨੁਸਾਰ ਬੀਮਾਰੀ, ਮੌਤ ਅਤੇ ਪਰਿਵਾਰਕ ਮੈਂਬਰਾਂ ਦੇ ਵਿਆਹ ਵਰਗੇ ਮੌਕਿਆਂ ’ਤੇ ਅੰਤਰਿਮ ਜ਼ਮਾਨਤ ਦਿੱਤੀ ਜਾ ਸਕਦੀ ਹੈ ਪਰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੇਣ ਨਾਲ ਅਜਿਹੇ ਮਾਮਲਿਆਂ ਦਾ ਹੜ੍ਹ ਆ ਜਾਵੇਗਾ। ਜੱਜ ਅਨੁਸਾਰ ਜੇਕਰ ਅੰਤਰਿਮ ਜ਼ਮਾਨਤ ਵੀ ਦੇ ਦਿੱਤੀ ਜਾਂਦੀ ਹੈ ਤਾਂ ਵੀ ਹੁਸੈਨ ਜੇਲ ਤੋਂ ਬਾਹਰ ਨਹੀਂ ਆ ਸਕਦਾ ਕਿਉਂਕਿ ਪੀ. ਐੱਮ. ਐੱਲ. ਏ. ਦੇ ਦੂਜੇ ਮਾਮਲੇ ਤਹਿਤ ਉਸ ਨੂੰ ਜ਼ਮਾਨਤ ਨਹੀਂ ਮਿਲੀ।

ਚੰਗੇ ਲੋਕ ਰਾਜਨੀਤੀ ਵਿਚ ਆਉਣ : ਆਰ. ਪੀ. ਐਕਟ ਦੀ ਧਾਰਾ 62(5) ਅਨੁਸਾਰ ਜੇਲ ਵਿਚ ਬੰਦ ਕੈਦੀ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ ਪਰ ਕਾਨੂੰਨ ਵਿਚ ਕੈਦੀ ਦੇ ਚੋਣ ਲੜਨ ’ਤੇ ਕੋਈ ਪਾਬੰਦੀ ਨਹੀਂ ਹੈ। ਹੁਸੈਨ ਏ. ਆਈ. ਐੱਮ. ਆਈ. ਐੱਮ. ਪਾਰਟੀ ਵੱਲੋਂ ਮੁਸਤਫਾਬਾਦ ਸੀਟ ਤੋਂ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਉਹ ‘ਆਪ’ ਪਾਰਟੀ ਦੇ ਕੌਂਸਲਰ ਸਨ। ਮੌਜੂਦਾ ਕਾਨੂੰਨੀ ਪ੍ਰਣਾਲੀ ਵਿਚ ਜੇਲ ਤੋਂ ਚੋਣ ਲੜਨ ’ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਅਨੁਸਾਰ ਹਾਈ ਕੋਰਟ ਨੇ ਹੁਸੈਨ ਨੂੰ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਲਈ ਪੈਰੋਲ ’ਤੇ ਜੇਲ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਸੀ ਪਰ ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਹੁਸੈਨ ਨੇ ਚੋਣ ਪ੍ਰਚਾਰ ਲਈ 15 ਦਿਨਾਂ ਦੀ ਅੰਤਰਿਮ ਜ਼ਮਾਨਤ ਮੰਗੀ, ਜਿਸ ਨੂੰ ਹਾਈ ਕੋਰਟ ਨੇ ਸਵੀਕਾਰ ਨਹੀਂ ਕੀਤਾ। ਸੁਪਰੀਮ ਕੋਰਟ ਦੇ ਜੱਜ ਅਨੁਸਾਰ ਚੋਣਾਂ ਵਿਚ ਉਮੀਦਵਾਰ ਦਾ ਅਕਸ ਅਤੇ ਉਸ ਵਲੋਂ ਕਈ ਸਾਲਾਂ ਦੌਰਾਨ ਕੀਤੇ ਗਏ ਕੰਮ ਦੇ ਆਧਾਰ ’ਤੇ ਵੋਟਾਂ ਮਿਲਦੀਆਂ ਹਨ। ਪਾਰਟੀ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਅਤੇ ਇੰਜੀਨੀਅਰ ਰਸ਼ੀਦ ਵਰਗੇ ਬਹੁਤ ਸਾਰੇ ਲੋਕ ਜੇਲ ਵਿਚ ਰਹਿੰਦਿਆਂ ਚੋਣਾਂ ਜਿੱਤ ਚੁੱਕੇ ਹਨ। ਸੰਵਿਧਾਨ ਦੀ ਧਾਰਾ 141 ਅਨੁਸਾਰ ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਦੇਸ਼ ਦਾ ਕਾਨੂੰਨ ਮੰਨਿਆ ਜਾਂਦਾ ਹੈ। ਇਸ ਲਈ ਚੋਣ ਪ੍ਰਚਾਰ ਲਈ ਹੁਸੈਨ ਨੂੰ ਅੰਤਰਿਮ ਜ਼ਮਾਨਤ ਦੇਣਾ ਗਲਤ ਹੋਵੇਗਾ।

ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 8 ਅਤੇ 8-ਏ ਵਿਚ ਅਪਰਾਧੀਆਂ ਅਤੇ ਭ੍ਰਿਸ਼ਟ ਸਿਆਸਤਦਾਨਾਂ ਦੇ ਸੰਸਦ ਅਤੇ ਵਿਧਾਨ ਸਭਾ ਵਿਚ ਦਾਖਲੇ ਨੂੰ ਰੋਕਣ ਲਈ ਉਪਬੰਧ ਹਨ। ਇਸ ਕਾਨੂੰਨ ਨੂੰ ਸੁਪਰੀਮ ਕੋਰਟ ਦੇ ਕਈ ਫੈਸਲਿਆਂ ਰਾਹੀਂ ਮਾਨਤਾ ਦਿੱਤੀ ਗਈ ਹੈ। ਕਾਨੂੰਨ ਅਨੁਸਾਰ ਜਿਨ੍ਹਾਂ ਲੋਕਾਂ ਨੂੰ ਅਦਾਲਤ ਵੱਲੋਂ ਦੋ ਸਾਲ ਤੋਂ ਵੱਧ ਕੈਦ ਦੀ ਸਜ਼ਾ ਸੁਣਾਈ ਗਈ ਹੈ ਉਹ ਅਗਲੇ 6 ਸਾਲਾਂ ਲਈ ਚੋਣ ਨਹੀਂ ਲੜ ਸਕਦੇ। ਆਮ ਧਾਰਨਾ ਅਨੁਸਾਰ ਲੋਕ ਐੱਫ. ਆਈ. ਆਰ. ਅਤੇ ਚਾਰਜਸ਼ੀਟ ਤੋਂ ਬਾਅਦ ਹੀ ਦੋਸ਼ੀ ਨੂੰ ਅਪਰਾਧੀ ਮੰਨਦੇ ਹਨ ਪਰ ਕਾਨੂੰਨ ਅਨੁਸਾਰ ਕਿਸੇ ਵਿਅਕਤੀ ਨੂੰ ਅਦਾਲਤ ਵਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਹੀ ਅਪਰਾਧੀ ਮੰਨਿਆ ਜਾਂਦਾ ਹੈ ਪਰ ਜੇਕਰ ਅਪੀਲ ਵਿਚ ਹਾਈ ਕੋਰਟ ਜਾਂ ਸੁਪਰੀਮ ਕੋਰਟ ਸਜ਼ਾ ’ਤੇ ਰੋਕ ਲਾ ਦਿੰਦੀ ਹੈ ਤਾਂ ਅਯੋਗਤਾ ਦੇ ਉਪਬੰਧ ਦੇ ਤਹਿਤ ਕਾਨੂੰਨ ਲਾਗੂ ਨਹੀਂ ਹੁੰਦੇ। ਸਜ਼ਾ ਮਿਲਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ, ਜਿਨ੍ਹਾਂ ਵਿਚੋਂ ਜੈਲਲਿਤਾ, ਲਾਲੂ ਯਾਦਵ, ਆਜ਼ਮ ਖਾਨ ਅਤੇ ਰਾਹੁਲ ਗਾਂਧੀ ਪ੍ਰਮੁੱਖ ਹਨ। ਦਿਲਚਸਪ ਗੱਲ ਇਹ ਹੈ ਕਿ ਜੇਕਰ ਜੇਲ ਵਿਚੋਂ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ ਤਾਂ ਫਿਰ ਜੇਲ ਵਿਚੋਂ ਚੋਣ ਲੜਨ ਅਤੇ ਫਿਰ ਚੋਣ ਪ੍ਰਚਾਰ ਲਈ ਜ਼ਮਾਨਤ ਪ੍ਰਾਪਤ ਕਰਨ ਦਾ ਅਧਿਕਾਰ ਕਿਵੇਂ ਮਿਲ ਸਕਦਾ ਹੈ?

–ਵਿਰਾਗ ਗੁਪਤਾ, ਸੁਪਰੀਮ ਕੋਰਟ ਦੇ ਵਕੀਲ

  • Bail
  • election campaigning
  • fundamental right
  • ਜ਼ਮਾਨਤ
  • ਚੋਣ ਪ੍ਰਚਾਰ
  • ਮੌਲਿਕ ਅਧਿਕਾਰ

ਇਕ ਨੇਤਾ ਕਿਸੇ ਖਪਤਕਾਰ ਉਤਪਾਦ ਵਾਂਗ ਨਹੀਂ ਹੁੰਦਾ

NEXT STORY

Stories You May Like

  • supreme court  s big decision on sir
    'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ
  • supreme court  cji  protests  constitutional rights  lathicharge
    ਸ਼ਾਂਤੀਪੂਰਨ ਵਿਰੋਧ ਸੰਵਿਧਾਨਕ ਅਧਿਕਾਰ, ਸਿਰਫ਼ ਅੰਦੋਲਨ ਦੇ ਆਧਾਰ 'ਤੇ ਲਾਠੀਚਾਰਜ ਸਹੀਂ ਨਹੀਂ : CJI
  • nayab saini  yojana  haryana  poor family
    ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ
  • high court on drugs
    ਪੰਜਾਬ 'ਚ ਨਸ਼ਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਤਸਕਰਾਂ ਨੂੰ ਨਹੀਂ ਮਿਲੇਗੀ ਜ਼ਮਾਨਤ: ਹਾਈ ਕੋਰਟ
  • gurdwara amb sahib land case
    ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ
  • hero of india s u 19 world cup final denied bail in fixing case
    ਫਿਕਸਿੰਗ ਮਾਮਲੇ 'ਚ ਭਾਰਤ ਦੇ U19 WC ਫਾਈਨਲ ਦੇ ਹੀਰੋ ਨੂੰ ਨਹੀਂ ਮਿਲੀ ਜ਼ਮਾਨਤ, ਹਿਰਾਸਤ 'ਚ ਹੀ ਰਹੇਗਾ
  • iran warns about hormuz
    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
  • students  rahul gandhi  congress  opposition
    ਵਿਦਿਆਰਥੀਆਂ ਦੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ : ਰਾਹੁਲ ਗਾਂਧੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • gen z protest
      ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • bank fraud
      ਲੁਕਵੀਂ ਡਕੈਤੀ : ਕਿਵੇਂ ਬੈਂਕ ਮੁਲਾਜ਼ਮ ਜਮ੍ਹਾਕਰਤਾਵਾਂ ਨਾਲ ਕਰਦੇ ਹਨ ਧੋਖਾ
    • life will be saved only by preserving nature
      ਅੱਜ ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਵਿਸ਼ੇਸ਼: ਕੁਦਰਤ ਦੀ ਸੰਭਾਲ ਨਾਲ ਹੀ ਬਚੇਗੀ...
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +