Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    7:24:50 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • electricity bills consumers meter reading

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ,...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਵਿਸ਼ਵ ਸ਼ਾਂਤੀ ਵੱਲ ਪਹਿਲਾ ਕਦਮ, ਇਜ਼ਰਾਈਲ ਅਤੇ ਲਿਬਨਾਨ (ਹਿਜ਼ਬੁੱਲਾ) ’ਚ ਜੰਗਬੰਦੀ

BLOG News Punjabi(ਬਲਾਗ)

ਵਿਸ਼ਵ ਸ਼ਾਂਤੀ ਵੱਲ ਪਹਿਲਾ ਕਦਮ, ਇਜ਼ਰਾਈਲ ਅਤੇ ਲਿਬਨਾਨ (ਹਿਜ਼ਬੁੱਲਾ) ’ਚ ਜੰਗਬੰਦੀ

  • Edited By Inder Prajapati,
  • Updated: 28 Nov, 2024 03:04 AM
Blog
ceasefire in israel and lebanon
  • Share
    • Facebook
    • Tumblr
    • Linkedin
    • Twitter
  • Comment

ਲਿਬਨਾਨ ਦੇ ਹਿਜ਼ਬੁੱਲਾ ਅਤੇ ਇਜ਼ਰਾਈਲ ਦਰਮਿਆਨ ਦੁਸ਼ਮਣੀ ਬਹੁਤ ਪੁਰਾਣੀ ਹੈ। 1982 ’ਚ ਇਜ਼ਰਾਈਲ ਨੇ ਲਿਬਨਾਨ ’ਤੇ ਹਮਲਾ ਕਰ ਕੇ ਬੈਰੂਤ ਸਮੇਤ ਦੱਖਣੀ ਲਿਬਨਾਨ ’ਤੇ ਕਬਜ਼ਾ ਕਰ ਲਿਆ ਸੀ। ਇਸ ’ਚ ਲਗਭਗ 3000 ਫਿਲਸਤੀਨੀ ਸ਼ਰਨਾਰਥੀ ਅਤੇ ਲਿਬਨਾਨੀ ਨਾਗਰਿਕ ਮਾਰੇ ਗਏ ਸਨ। ਇਸ ਘਟਨਾ ਪਿੱਛੋਂ ਈਰਾਨ ਦੀ ਮਦਦ ਨਾਲ ਹਿਜ਼ਬੁੱਲਾ ਦਾ ਉਭਾਰ ਹੋਇਆ ਅਤੇ ਤਦ ਤੋਂ ਹੀ ਇਨ੍ਹਾਂ ਦਰਮਿਆਨ ਦੁਸ਼ਮਣੀ ਚੱਲੀ ਆ ਰਹੀ ਹੈ।
ਪਿਛਲੇ ਸਾਲ 7 ਅਕਤੂਬਰ ਨੂੰ ਹਮਾਸ ਦੇ ਇਜ਼ਰਾਈਲ ’ਤੇ ਹਮਲੇ ਦੇ ਬਾਅਦ ਤੋਂ ਹਿਜ਼ਬੁੱਲਾ ਉੱਤਰੀ ਇਜ਼ਰਾਈਲ ਨੂੰ ਲਗਾਤਾਰ ਆਪਣਾ ਨਿਸ਼ਾਨਾ ਬਣਾ ਰਿਹਾ ਹੈ। ਗਾਜ਼ਾ ਦੇ ਹਮਾਸ ਤੋਂ ਬਾਅਦ ਹਿਜ਼ਬੁੱਲਾ ਨੇ ਇਜ਼ਰਾਈਲ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ। ਇਸੇ ਕਾਰਨ ਹਮਾਸ ਤੋਂ ਬਾਅਦ ਇਜ਼ਰਾਈਲ ਹਿਜ਼ਬੁੱਲਾ ਨੂੰ ਆਪਣਾ ਸਭ ਤੋਂ ਵੱਡਾ ਦੁਸ਼ਮਣ ਮੰਨਦਾ ਹੈ। ਇਸ ਕਾਰਨ ਹੀ ਉੱਤਰੀ ਇਜ਼ਰਾਈਲ ਵਿਚ 60,000 ਲੋਕਾਂ ਨੂੰ ਬੇਘਰ ਹੋਣਾ ਪਿਆ।
ਇਸ ਸਾਲ ਸਤੰਬਰ ਵਿਚ ਇਜ਼ਰਾਈਲ ਉੱਤੇ ਹਿਜ਼ਬੁੱਲਾ ਦੇ ਹਮਲੇ ਦੇ ਜਵਾਬ ਵਿਚ ਇਜ਼ਰਾਈਲ ਨੇ ਪਿਛਲੇ ਦੋ ਮਹੀਨਿਆਂ ਵਿਚ ਹਿਜ਼ਬੁੱਲਾ ਦੇ ਖਿਲਾਫ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਇਸ ਦੇ ਚੀਫ਼ ਨਸਰੱਲਾਹ ਸਮੇਤ ਕਈ ਪ੍ਰਮੁੱਖ ਕਮਾਂਡਰ ਨੂੰ ਮਾਰ ਦਿੱਤੇ।
ਲਿਬਨਾਨ ਦਾ ਕਹਿਣਾ ਹੈ ਕਿ ਅਕਤੂਬਰ 2023 ਤੋਂ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਲੜਾਈ ਵਿਚ ਘੱਟੋ-ਘੱਟ 3,768 ਲੋਕ ਮਾਰੇ ਗਏ ਅਤੇ 12 ਲੱਖ ਲੋਕ ਬੇਘਰ ਹੋ ਗਏ ਹਨ। ਦੂਜੇ ਪਾਸੇ ਇਜ਼ਰਾਈਲ ਦਾ ਕਹਿਣਾ ਹੈ ਕਿ ਹਿਜ਼ਬੁੱਲਾ ਦੇ ਹਮਲੇ ਵਿਚ ਹੁਣ ਤੱਕ ਉਸ ਦੇ ਘੱਟੋ-ਘੱਟ 82 ਫੌਜੀ ਅਤੇ 47 ਨਾਗਰਿਕ ਮਾਰੇ ਗਏ ਹਨ। ਹਾਲ ਹੀ ’ਚ ਸੰਯੁਕਤ ਰਾਸ਼ਟਰ ਨੇ ਵੀ ਲਿਬਨਾਨ ’ਚ ਵਧਦੀਆਂ ਮੌਤਾਂ ਦੇ ਅੰਕੜਿਆਂ ’ਤੇ ਚਿੰਤਾ ਪ੍ਰਗਟਾਈ ਸੀ।
ਅਜਿਹੇ ਹਾਲਾਤ ’ਚ ਪਿਛਲੇ ਕੁਝ ਸਮੇਂ ਤੋਂ ਲਿਬਨਾਨ ਦੇ ਹਿਜ਼ਬੁੱਲਾ ਅਤੇ ਇਜ਼ਰਾਈਲ ਵਿਚਾਲੇ ਸੁਲਾਹ-ਸਫਾਈ ਦੀਆਂ ਕੋਸ਼ਿਸ਼ਾਂ ਦੀ ਚਰਚਾ ਸੁਣਾਈ ਦੇ ਰਹੀ ਸੀ ਅਤੇ 26 ਨਵੰਬਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਿਜ਼ਬੁੱਲਾ ਨਾਲ ਜੰਗਬੰਦੀ ਦਾ ਐਲਾਨ ਕਰ ਦਿੱਤਾ, ਜੋ 27 ਨਵੰਬਰ ਤੋਂ ਲਾਗੂ ਹੋ ਗਿਆ ।
ਇਸ ਕਾਰਨ ਦੋਵਾਂ ਧਿਰਾਂ ਵਿਚਾਲੇ ਚੱਲ ਰਿਹਾ ਟਕਰਾਅ ਫਿਲਹਾਲ ਰੁਕਣ ਦੀ ਉਮੀਦ ਬੱਝੀ ਹੈ। ਸਮਝੌਤੇ ਮੁਤਾਬਕ ਹਿਜ਼ਬੁੱਲਾ ਨੂੰ ਦੱਖਣੀ ਲਿਬਨਾਨ ਵਿਚ ਹਥਿਆਰ ਸੁੱਟਣੇ ਪੈਣਗੇ ਅਤੇ ਇਜ਼ਰਾਈਲੀ ਫ਼ੌਜਾਂ ਨੂੰ ਸਰਹੱਦ ’ਤੇ ਆਪਣੇ ਇਲਾਕਿਆਂ ਵਿਚ ਵਾਪਸ ਜਾਣਾ ਹੋਵੇਗਾ।
ਇਸ ਫੈਸਲੇ ਨੂੰ ਇਜ਼ਰਾਈਲ ਦੀਆਂ ਰਣਨੀਤਕ ਤਰਜੀਹਾਂ ਦਾ ਹਿੱਸਾ ਮੰਨਿਆ ਜਾ ਰਿਹਾ ਹੈ ਤਾਂ ਜੋ ਲੰਬੇ ਸਮੇਂ ਲਈ ਸ਼ਾਂਤੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਸਕਣ। ਇਸ ਸਮਝੌਤੇ ਦੀ ਵਿਚੋਲਗੀ ਅਮਰੀਕਾ ਅਤੇ ਫਰਾਂਸ ਨੇ ਕੀਤੀ ਸੀ।
ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਸਮਝੌਤੇ ਦੇ ਐਲਾਨ ਤੋਂ ਤੁਰੰਤ ਬਾਅਦ ਇਜ਼ਰਾਈਲ ਅਤੇ ਲਿਬਨਾਨ ਦੇ ਆਗੂਆਂ ਨਾਲ ਗੱਲ ਕਰਦੇ ਹੋਏ ਕਿਹਾ, ‘‘ਜੰਗਬੰਦੀ ਨੂੰ ਸਥਾਈ ਬਣਾਉਣ ਦੀ ਕੋਸ਼ਿਸ਼ ਹੈ।’’ ਆਉਣ ਵਾਲੇ ਦਿਨਾਂ ਵਿਚ ਅਮਰੀਕਾ ਗਾਜ਼ਾ ਵਿਚ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ਲਈ ਤੁਰਕੀ, ਮਿਸਰ, ਕਤਰ ਅਤੇ ਇਜ਼ਰਾਈਲ ਆਦਿ ਨਾਲ ਮਿਲ ਕੇ ਕੰਮ ਕਰੇਗਾ।’’
ਇਜ਼ਰਾਈਲ ਦੀ ਸੁਰੱਖਿਆ ਕੈਬਨਿਟ ਵੱਲੋਂ ਜੰਗਬੰਦੀ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਬੈਂਜਾਮਿਨ ਨੇਤਨਯਾਹੂ ਨੇ ਕਿਹਾ, ‘‘ਜੰਗਬੰਦੀ ਦੀ ਮਿਆਦ ਇਸ ਗੱਲ ’ਤੇ ਨਿਰਭਰ ਕਰੇਗੀ ਕਿ ਲਿਬਨਾਨ ਵਿਚ ਕੀ ਹੁੰਦਾ ਹੈ।’’
ਉਨ੍ਹਾਂ ਨੇ ਇਹ ਵੀ ਕਿਹਾ ਕਿ, ‘‘ਅਸੀਂ ਸਮਝੌਤੇ ਨੂੰ ਲਾਗੂ ਕਰਾਂਗੇ ਪਰ ਕਿਸੇ ਵੀ ਉਲੰਘਣਾ ਦਾ ਜ਼ੋਰਦਾਰ ਤਰੀਕੇ ਨਾਲ ਜਵਾਬ ਦੇਵਾਂਗੇ। ਅਸੀਂ ਜਿੱਤ ਪ੍ਰਾਪਤ ਕਰਨ ਤੱਕ ਇਕਜੁੱਟ ਰਹਾਂਗੇ। ਇਜ਼ਰਾਈਲ ਆਪਣੀ ਸੁਰੱਖਿਆ ਲਈ ਕਿਸੇ ਵੀ ਖਤਰੇ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਰੱਖਦਾ ਹੈ।’’
ਬੈਂਜਾਮਿਨ ਨੇਤਨਯਾਹੂ ਦਾ ਕਹਿਣਾ ਹੈ, “ਹੁਣ ਹਿਜ਼ਬੁੱਲਾ (ਯੁੱਧ ਤੋਂ) ਬਾਹਰ ਆਉਣ ਪਿੱਛੋਂ ਹਮਾਸ ਆਪਣੇ ਦਮ ’ਤੇ ਹੀ ਰਹਿ ਗਿਆ ਹੈ। ਅਸੀਂ ਹਮਾਸ ’ਤੇ ਆਪਣਾ ਦਬਾਅ ਵਧਾਵਾਂਗੇ ਜਿਸ ਨਾਲ ਸਾਡੇ ਬੰਧਕਾਂ ਨੂੰ ਰਿਹਾਅ ਕਰਵਾਉਣ ਦੇ ਸਾਡੇ ਪਵਿੱਤਰ ਮਿਸ਼ਨ ’ਚ ਮਦਦ ਮਿਲੇਗੀ।''
ਲਿਬਨਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ‘ਨਜੀਬ ਮਿਕਾਤੀ’ ਦੇ ਦਫ਼ਤਰ ਮੁਤਾਬਕ ‘ਨਜੀਬ ਮਿਕਾਤੀ’ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਗੱਲ ਕੀਤੀ ਸੀ। ‘ਮਿਕਾਤੀ’ ਨੇ ਸਮਝੌਤੇ ਦਾ ਸਵਾਗਤ ਕਰਦੇ ਹੋਏ ਇਸ ਨੂੰ ਲਿਬਨਾਨ ਵਿਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਅਤੇ ਘਰੋਂ ਬੇਘਰ ਹੋਏ ਵਿਅਕਤੀਆਂ ਦੀ ਵਾਪਸੀ ਨੂੰ ਸੰਭਵ ਬਣਾਉਣ ਵੱਲ ਇਕ ਵੱਡਾ ਕਦਮ ਦੱਸਿਆ ਹੈ।
ਇਜ਼ਰਾਈਲ ਅਤੇ ਲਿਬਨਾਨ ਵਿਚਾਲੇ ਇਹ ‘ਸਮਝੌਤਾ’ ਇਜ਼ਰਾਈਲ ਅਤੇ ਹਮਾਸ ਵਿਚਾਲੇ 14 ਮਹੀਨਿਆਂ ਤੋਂ ਚੱਲੀ ਜੰਗ ਨੂੰ ਖਤਮ ਕਰਨ ਦੀ ਦਿਸ਼ਾ ’ਚ ਇਕ ਵੱਡਾ ਕਦਮ ਹੈ। ਰੂਸ ਅਤੇ ਯੂਕ੍ਰੇਨ ਆਦਿ ਵਿਚਾਲੇ ਵੀ ਇਸ ਤਰ੍ਹਾਂ ਦਾ ਸਮਝੌਤਾ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਬਾਰੂਦ ਦੇ ਢੇਰ ’ਤੇ ਬੈਠੀ ਇਸ ਦੁਨੀਆ ਨੂੰ ਤੀਜੇ ਵਿਸ਼ਵ ਯੁੱਧ ਦੇ ਖ਼ਤਰੇ ਤੋਂ ਮੁਕਤੀ ਮਿਲ ਸਕੇਗੀ।
-ਵਿਜੇ ਕੁਮਾਰ

  • ceasefire
  • Israel
  • Lebanon
  • Hezbollah

ਲੋੜ ਹੈ ਉਦਾਸੀ ਪ੍ਰਤੀ ਜਾਗਰੂਕ ਹੋਣ ਦੀ

NEXT STORY

Stories You May Like

  • israel strikes southern lebanon
    ਹਿਜ਼ਬੁੱਲਾ ਡਰੋਨ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਦੱਖਣੀ ਲੇਬਨਾਨ 'ਤੇ ਕਰ'ਤਾ ਹਮਲਾ
  • home loan market turns to small cities  become new hubs
    ਛੋਟੇ ਸ਼ਹਿਰਾਂ ਵੱਲ ਮੁੜਿਆ Home Loan ਬਾਜ਼ਾਰ, ‘ਟੀਅਰ-2 ਅਤੇ ਟੀਅਰ-3’ ਸ਼ਹਿਰ ਬਣੇ ਨਵੇਂ ਹੱਬ
  • israel lebanon
    ਇਜ਼ਰਾਈਲ ਨੇ ਲਿਬਨਾਨ 'ਤੇ ਕੀਤੀ ਏਅਰਸਟ੍ਰਾਈਕ ! ਔਰਤਾਂ ਸਣੇ ਘੱਟੋ-ਘੱਟ 9 ਲੋਕਾਂ ਦੀ ਮੌਤ
  • witkoff and kushner set to arrive in kyiv
    ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ
  • massive traffic jam in chandigarh
    ਚੰਡੀਗੜ੍ਹ 'ਚ ਲੱਗਾ ਭਾਰੀ ਟ੍ਰੈਫਿਕ ਜਾਮ! ਸੈਕਟਰ-15, 11 ਅਤੇ PU ਵੱਲ ਨਾ ਜਾਣ ਦੀ ਸਲਾਹ
  • offer these things to shri krishna on janmashtami
    ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ ! ਘਰ 'ਚ ਆਵੇਗਾ ਸੁਖ-ਸ਼ਾਂਤੀ
  • diplomatic dispute
    ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼ ਕੌਂਸਲੇਟ ਬੰਦ ਕਰਨ ਦੇ ਹੁਕਮ
  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • brics
      ਘੇਰੇ ਤੋਂ ਧੁਰੀ ਤੱਕ: ਬ੍ਰਿਕਸ ’ਚ ਭਾਰਤ ਦਾ ਸਫ਼ਰ
    • mcd
      MCD ਅਣਦੇਖੀ ਕਰਦੀ ਹੈ, ਪੁਲਸ ਚੁੱਪ ਰਹਿੰਦੀ ਹੈ ਅਤੇ ਭੁਗਤਦਾ ਨਾਗਰਿਕ ਹੈ
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • g20 brics
      ਜੀ-20 ਤੋਂ ਬ੍ਰਿਕਸ ਤੱਕ, ਭਾਰਤ ਦੇ ‘ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ’ ਦਾ ਮਹੱਤਵ
    • gdp
      ਜੀ.ਡੀ.ਪੀ. ਦੇ ਅੰਕੜਿਆਂ ਨੂੰ ਆਈਨਾ ਦਿਖਾਓ
    • pakistan sikh pilgrims
      ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ...
    • who should stay at home
      ਕਿਸ ਨੂੰ ਘਰ ’ਚ ਰਹਿਣਾ ਚਾਹੀਦਾ ਹੈ...?
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • sachin pilot congress
      ਪਾਇਲਟ ਦੇ ਸਾਹਮਣੇ ਤਤਕਾਲੀ ਚੁਣੌਤੀ ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਤੇ ਮਤਭੇਦ...
    • mohan bhagwat speach
      ਭਾਗਵਤ ਦੇ ਭਾਸ਼ਣ ਇਕ ਮੁਸ਼ਕਿਲ ਅਤੇ ਖ਼ਤਰਨਾਕ ਦੁਨੀਆ ਵਿਚ ਉਮੀਦ ਦੀ ਪ੍ਰਤੀਨਿਧਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +