Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:09:40 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜਿਊਣਾ ਹੈ ਤਾਂ ਪੀਣ ਦੀਆਂ ਆਦਤਾਂ ਬਦਲੋ

BLOG News Punjabi(ਬਲਾਗ)

ਜਿਊਣਾ ਹੈ ਤਾਂ ਪੀਣ ਦੀਆਂ ਆਦਤਾਂ ਬਦਲੋ

  • Edited By Tanu,
  • Updated: 28 Jan, 2025 04:21 PM
Blog
change your drinking habits
  • Share
    • Facebook
    • Tumblr
    • Linkedin
    • Twitter
  • Comment

ਸ਼ਰਬਤ ਅਤੇ ਲੱਸੀ ਦੇ ਦੇਸ਼ ਭਾਰਤ ਦੇ ਵਧੇਰੇ ਲੋਕ ਪੱਛਮੀ ਬਾਜ਼ਾਰ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਆਪਣੇ ਆਪ ਨੂੰ ਆਧੁਨਿਕ ਸਾਬਤ ਕਰਨ ਲਈ ‘ਦੂਸ਼ਿਤ’ ਸਾਫਟ ਡਰਿੰਕਸ (ਪੀਣ ਵਾਲੇ ਪਦਾਰਥ) ਦਾ ਸੇਵਨ ਕਰ ਰਹੇ ਹਨ। ਵਿਗਿਆਨੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਫਟ ਡਰਿੰਕਸ ਰਾਹੀਂ ਅਸੀਂ ਕੀਟਨਾਸ਼ਕਾਂ ਨੂੰ ਨਿਗਲ ਰਹੇ ਹਾਂ, ਜਿਨ੍ਹਾਂ ਦਾ ਲੰਮੇ ਸਮੇਂ ਤੱਕ ਸੇਵਨ ਕਰਨ ਨਾਲ ਕੈਂਸਰ, ਦਿਮਾਗੀ ਅਤੇ ਪ੍ਰਜਨਨ ਪ੍ਰਣਾਲੀਆਂ ਨੂੰ ਨੁਕਸਾਨ, ਬੱਚਿਆਂ ਵਿਚ ਜਮਾਂਦਰੂ ਵਿਗਾੜ ਅਤੇ ਇਮਿਊਨ ਸਿਸਟਮ ਨੂੰ ਵੀ ਨੁਕਸਾਨ ਹੋ ਸਕਦਾ ਹੈ।

ਕੁਝ ਸਮਾਂ ਪਹਿਲਾਂ ਕੀਤੀ ਗਈ ਇਕ ਖੋਜ ਤੋਂ ਪਤਾ ਲੱਗਾ ਹੈ ਕਿ ਬਹੁ-ਰਾਸ਼ਟਰੀ ਕੰਪਨੀਆਂ ਆਕਰਸ਼ਕ ਇਸ਼ਤਿਹਾਰਾਂ ਰਾਹੀਂ ਆਮ ਭਾਰਤੀਆਂ ਦੇ ਗਲੇ ਵਿਚ ਜੋ ਸਾਫਟ ਡਰਿੰਕਸ ਪਾ ਰਹੀਆਂ ਹਨ, ਉਹ ਸਿਹਤ ਲਈ ਬਿਲਕੁਲ ਵੀ ਚੰਗੇ ਨਹੀਂ ਹਨ, ਪਰ ਬਹੁ-ਰਾਸ਼ਟਰੀ ਕੰਪਨੀਆਂ ਇਸ ਤੱਥ ਤੋਂ ਇਨਕਾਰ ਕਰਦੀਆਂ ਹਨ। ਅਸਲੀਅਤ ਕੀ ਹੈ, ਇਹ ਤਾਂ ਵਿਸਥਾਰਿਤ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਗੈਰ-ਸਰਕਾਰੀ ਸੰਗਠਨ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ (ਸੀ. ਐੱਸ. ਈ.) ਦੇ ਅਨੁਸਾਰ ਇਹ ਵਿਦੇਸ਼ੀ ਕੰਪਨੀਆਂ ਭਾਰਤ ਨਾਲ ਵਿਤਕਰਾ ਕਰ ਰਹੀਆਂ ਹਨ। ਅਮਰੀਕਾ ਅਤੇ ਹੋਰ ਦੇਸ਼ਾਂ ਵਿਚ ਉਨ੍ਹਾਂ ਦੇ ਉਤਪਾਦਾਂ ਦੀ ਗੁਣਵੱਤਾ ’ਤੇ ਨੇੜਿਓਂ ਨਜ਼ਰ ਰੱਖੀ ਜਾਂਦੀ ਹੈ, ਜਦੋਂ ਕਿ ਭਾਰਤ ਵਿਚ ਪੈਸੇ ਬਚਾਉਣ ਲਈ ਉਹ ਲੋਕਾਂ ਨੂੰ ਕੀਟਨਾਸ਼ਕਾਂ ਦਾ ਘੋਲ ਪਿਆਉਂਦੇ ਹਨ।

ਪੀਣ ਵਾਲੇ ਪਦਾਰਥਾਂ ’ਚ ਰਹਿੰਦ-ਖੂੰਹਦ ਦੀ ਮਿਲਾਵਟ ਸਿਰਫ਼ ਵਿਦੇਸ਼ੀ ਕੰਪਨੀਆਂ ਦੇ ਇਨ੍ਹਾਂ ਸਾਫਟ ਡਰਿੰਕਸ ਤੱਕ ਸੀਮਿਤ ਨਹੀਂ ਹੈ। ਕੁਝ ਸਾਲ ਪਹਿਲਾਂ ਬੋਤਲਬੰਦ ਮਿਨਰਲ ਵਾਟਰ ਦੇ ਦੂਸ਼ਿਤ ਹੋਣ ’ਤੇ ਬਹੁਤ ਹੰਗਾਮਾ ਹੋਇਆ ਸੀ। ਉਸ ਸਮੇਂ ਸੀ. ਐੱਸ. ਈ. ਨੇ ਦਿੱਲੀ ਵਿਚ ਮਸ਼ਹੂਰ ਭਾਰਤੀ ਅਤੇ ਵਿਦੇਸ਼ੀ ਕੰਪਨੀਆਂ ਦੇ 17 ਬੋਤਲਬੰਦ ਪਾਣੀ ਉਤਪਾਦਾਂ ਅਤੇ ਮੁੰਬਈ ਵਿਚ 13 ਦੀ ਜਾਂਚ ਕੀਤੀ ਸੀ ਅਤੇ ਉਨ੍ਹਾਂ ਵਿਚ ਲਿੰਡੇਨ, ਡੀ. ਡੀ. ਟੀ., ਕਲੋਰੋਪਾਈਰੋਫੋਸ ਅਤੇ ਮੈਲਾਥੀਅਨ ਵਰਗੇ ਕੀਟਨਾਸ਼ਕਾਂ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਸੀ।

ਇਸ ਤੋਂ ਬਾਅਦ ਸਰਕਾਰ ਨੂੰ ਹੋਸ਼ ਆਈ ਅਤੇ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਦੀ ਸਿਫ਼ਾਰਸ਼ ਦੇ ਆਧਾਰ ’ਤੇ ਬੋਤਲਬੰਦ ਪਾਣੀ ਦੀ ਸ਼ੁੱਧਤਾ ਬਣਾਈ ਰੱਖਣ ਲਈ ਫੂਡ ਐਡਲਟਰੇਸ਼ਨ ਐਕਟ ਵਿਚ ਕੁਝ ਬਦਲਾਅ ਕੀਤੇ ਅਤੇ ਇਨ੍ਹਾਂ ਨੂੰ ਲਾਗੂ ਕਰਵਾ ਦਿੱਤਾ। ਹਾਲਾਂਕਿ, ਭਾਰਤ ਵਿਚ ਵਧੇਰੇ ਲੋਕ ਨਗਰ ਪਾਲਿਕਾਵਾਂ ਜਾਂ ਨਗਰ ਨਿਗਮਾਂ ਵੱਲੋਂ ਸਪਲਾਈ ਕੀਤਾ ਜਾਂਦਾ ਪਾਣੀ ਜਾਂ ਨਦੀਆਂ ਦਾ ਪਾਣੀ ਹੀ ਪੀਂਦੇ ਹਨ।
ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਨਗਰ ਪਾਲਿਕਾਵਾਂ ਜਾਂ ਨਗਰ ਨਿਗਮ ਇਸ ਪਾਣੀ ਨੂੰ ਸਾਫ਼ ਕਰਨ ਲਈ ਕੀ ਕਦਮ ਚੁੱਕਦੇ ਹਨ। ਬਾਹਰੀ ਪਾਣੀ ਦੀ ਗੱਲ ਤਾਂ ਛੱਡ ਦਿਓ, ਧਰਤੀ ’ਤੇ ਵਧਦੇ ਪ੍ਰਦੂਸ਼ਣ ਕਾਰਨ ਧਰਤੀ ਹੇਠਲਾ ਪਾਣੀ ਵੀ ਹੁਣ ਸਾਫ਼ ਨਹੀਂ ਰਿਹਾ।

ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਕਾਰਨ ਅਨਾਜ, ਸਬਜ਼ੀਆਂ ਅਤੇ ਫਲ ਵੀ ਦੂਸ਼ਿਤ ਹੋ ਗਏ ਹਨ। ਜੇਕਰ ਇਨ੍ਹਾਂ ਨੂੰ ਬਿਨਾਂ ਸਫ਼ਾਈ ਦੇ ਖਾਧਾ ਜਾਵੇ, ਤਾਂ ਸਿਹਤ ਵਿਚ ਸੁਧਾਰ ਹੋਣ ਦੀ ਬਜਾਏ ਇਹ ਇਸ ਦਾ ਬੇੜਾ ਗਰਕ ਕਰ ਦੇਣਗੇ। ਵੱਧ ਝਾੜ ਦੀ ਭਾਲ ਵਿਚ ਕਿਸਾਨ ਰਸਾਇਣਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਕਰ ਰਹੇ ਹਨ। ਇਸ ਦੇ ਨੁਕਸਾਨਦੇਹ ਪ੍ਰਭਾਵ ਵੀ ਦਿਖਾਈ ਦੇਣ ਲੱਗ ਪਏ ਹਨ। ਜ਼ਮੀਨ ਬੰਜਰ ਹੁੰਦੀ ਜਾ ਰਹੀ ਹੈ। ਉਪਜ ਦੀ ਗੁਣਵੱਤਾ ਵਿਚ ਗਿਰਾਵਟ ਆਈ ਹੈ। ਮਿੱਟੀ ਆਦਿ ਵਿਚੋਂ ਲਾਭਦਾਇਕ ਤੱਤ ਨਸ਼ਟ ਹੋ ਰਹੇ ਹਨ।

ਜਿੱਥੇ ਕਦੇ ਇਸ ਦੇਸ਼ ਵਿਚ ਦੁੱਧ ਅਤੇ ਦਹੀਂ ਦੀਆਂ ਨਦੀਆਂ ਵਗਦੀਆਂ ਸਨ, ਹੁਣ ਹਰ ਚੀਜ਼ ਵਿਚ ਮਿਲਾਵਟ ਹੈ। ਦੁੱਧ ਵੀ ਇਸ ਤੋਂ ਅਛੂਤਾ ਨਹੀਂ ਰਿਹਾ। ਥੋੜ੍ਹੇ ਜਿਹੇ ਮੁਨਾਫ਼ੇ ਲਈ ਲੋਕ ਸਿਹਤ ਲਈ ਬਹੁਤ ਨੁਕਸਾਨਦੇਹ ਪਦਾਰਥਾਂ ਦੀ ਵਰਤੋਂ ਕਰ ਕੇ ਨਕਲੀ ਦੁੱਧ ਤਿਆਰ ਕਰ ਰਹੇ ਹਨ ਅਤੇ ਇਸ ਨੂੰ ਲੋਕਾਂ ਨੂੰ ਪਿਆ ਰਹੇ ਹਨ। ਇਹ ਦੁੱਧ ਜੋ ਕਿ ਯੂਰੀਆ, ਸਾਬਣ ਅਤੇ ਤੇਲ ਵਰਗੀਆਂ ਖਤਰਨਾਕ ਚੀਜ਼ਾਂ ਨੂੰ ਮਿਲਾ ਕੇ ਬਣਾਇਆ ਜਾਂਦਾ ਹੈ, ਵਿਚ ਦੁੱਧ ਨਾਂ ਦੀ ਕੋਈ ਚੀਜ਼ ਨਹੀਂ ਹੁੰਦੀ।

ਲੋਕ ਅਗਿਆਨਤਾ ਕਾਰਨ ਮਨੁੱਖੀ ਸਭਿਅਤਾ ਲਈ ਖ਼ਤਰਾ ਪੈਦਾ ਕਰ ਰਹੇ ਹਨ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਇਸ ਦੁੱਧ ਨੂੰ ਪੀਣ ਨਾਲ ਸਾਡੇ ਬੱਚੇ, ਜੋ ਦੇਸ਼ ਦਾ ਭਵਿੱਖ ਹਨ, ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਣਗੇ। ਭਾਰਤ ਵਿਚ ‘ਆਪ੍ਰੇਸ਼ਨ ਫਲੱਡ’ ਸ਼ੁਰੂ ਕਰਦੇ ਸਮੇਂ ਡਾ. ਵਰਗੀਜ਼ ਕੁਰੀਅਨ ਨੇ ਵੀ ਇਹ ਨਹੀਂ ਸੋਚਿਆ ਹੋਵੇਗਾ ਕਿ ਜਿਨ੍ਹਾਂ ਡੇਅਰੀਆਂ ਨੂੰ ਉਹ ਆਮ ਲੋਕਾਂ ਨੂੰ ਦੁੱਧ ਮੁਹੱਈਆ ਕਰਵਾਉਣ ਲਈ ਖੋਲ੍ਹਣ ਦੀ ਗੱਲ ਕਰ ਰਹੇ ਸਨ, ਉਨ੍ਹਾਂ ਵਿਚ ਦਿਖਾਈ ਗਈ ਲਾਪ੍ਰਵਾਹੀ ਗਾਵਾਂ ਅਤੇ ਮੱਝਾਂ ਲਈ ਤਾਂ ਨੁਕਸਾਨਦੇਹ ਹੋਵੇਗੀ ਹੀ, ਉੱਥੋਂ ਮਿਲਣ ਵਾਲਾ ਦੁੱਧ ਵੀ ਆਮ ਆਦਮੀ ਲਈ ਮੁਫੀਦ ਨਹੀਂ ਰਹੇਗਾ। ਭਾਰਤ ਵਿਚ ਡੇਅਰੀਆਂ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ। ਵਧੇਰੇ ਦੁੱਧ ਪ੍ਰਾਪਤ ਕਰਨ ਦੇ ਚੱਕਰ ’ਚ ਗਾਵਾਂ ਨੂੰ ਹਰ ਸਾਲ ਗਰਭਵਤੀ ਕਰਵਾ ਦਿੱਤਾ ਜਾਂਦਾ ਹੈ, ਕਿਉਂਕਿ ਵੱਛੇ ਨੂੰ ਜਨਮ ਦੇਣ ਤੋਂ ਬਾਅਦ ਉਹ 10 ਮਹੀਨਿਆਂ ਤੱਕ ਵਧੇਰੇ ਦੁੱਧ ਦਿੰਦੀਆਂ ਹਨ।

ਹਰ ਰੋਜ਼ ਉਨ੍ਹਾਂ ਨੂੰ ਆਕਸੀਟੋਸਿਨ ਟੀਕੇ ਦਿੱਤੇ ਜਾਂਦੇ ਹਨ ਤਾਂ ਜੋ ਉਹ ਜ਼ਿਆਦਾ ਦੁੱਧ ਦੇ ਸਕਣ, ਪਰ ਦੁੱਧ ਵਾਲੇ ਅਤੇ ਡੇਅਰੀ ਮਾਲਕ ਸ਼ਾਇਦ ਇਸ ਗੱਲ ਤੋਂ ਅਣਜਾਣ ਹਨ ਕਿ ਇਹ ਟੀਕੇ ਉਨ੍ਹਾਂ ਲਈ ਕਿੰਨੇ ਨੁਕਸਾਨਦੇਹ ਹਨ। ਜੇ ਉਹ ਇਹ ਜਾਣਦੇ ਹਨ, ਤਾਂ ਉਹ ਇਕ ਹੋਰ ਗੰਭੀਰ ਅਪਰਾਧ ਕਰ ਰਹੇ ਹਨ, ਕਿਉਂਕਿ ਜਾਣਬੁੱਝ ਕੇ ਕਿਸੇ ਨੂੰ ਮੌਤ ਵੱਲ ਧੱਕਣਾ ਨਾ ਸਿਰਫ਼ ਭਾਰਤੀ ਸਗੋਂ ਵਿਦੇਸ਼ੀ ਕਾਨੂੰਨ ਵਿਚ ਵੀ ਇਕ ਅਪਰਾਧ ਹੈ। ਇਹ ਸਾਰੇ ਤਰੀਕੇ ਨਾ ਸਿਰਫ਼ ਇਨ੍ਹਾਂ ਗੂੰਗੇ ਜਾਨਵਰਾਂ ਲਈ ਖ਼ਤਰਨਾਕ ਹਨ, ਸਗੋਂ ਉਨ੍ਹਾਂ ਦਾ ਦੁੱਧ ਪੀਣ ਵਾਲਿਆਂ ਲਈ ਵੀ ਘੱਟ ਨੁਕਸਾਨਦੇਹ ਨਹੀਂ ਹਨ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ.) ਵੱਲੋਂ 7 ਸਾਲਾਂ ਦੀ ਖੋਜ ਦੇ ਨਤੀਜਿਆਂ ਤੋਂ ਪਤਾ ਲੱਗਿਆ ਹੈ ਕਿ ਗਾਂ ਦਾ ਦੁੱਧ, ਜਿਸ ਨੂੰ ਅਸੀਂ ਸਦੀਆਂ ਤੋਂ ਇਕ ਸੰਪੂਰਨ ਖੁਰਾਕ ਵਜੋਂ ਪੀਂਦੇ ਆ ਰਹੇ ਹਾਂ, ਉਹ ਵੀ ਕੀਟਨਾਸ਼ਕਾਂ ਨਾਲ ਦੂਸ਼ਿਤ ਹੈ। ਇਸ ਵਿਚ ਵੀ ਡਾਈਕਲੋਰੋ ਡਾਈਫੀਨਾਇਲ ਟ੍ਰਾਈਕਲੋਰੋਈਥੇਨ (ਡੀ. ਡੀ.ਟੀ.), ਹੈਕਸਾਕਲੋਰੋ ਸਾਈਕਲੋਹੈਕਸੇਨ (ਐੱਚ. ਸੀ. ਐੱਚ.), ਡੈਲਡ੍ਰਿਨ, ਐਲਡ੍ਰਿਨ ਵਰਗੇ ਖਤਰਨਾਕ ਕੀਟਨਾਸ਼ਕ ਵੱਡੀ ਮਾਤਰਾ ਵਿਚ ਮੌਜੂਦ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਅਲਸਰ ਤੋਂ ਪੀੜਤ ਵਿਅਕਤੀ ਨੂੰ ਡੇਅਰੀ ਦੁੱਧ ਅਤੇ ਇਸ ਤੋਂ ਬਣੇ ਉਤਪਾਦ ਖਾਣ ਜਾਂ ਪੀਣ ਲਈ ਦਿੱਤੇ ਜਾਂਦੇ ਹਨ, ਤਾਂ ਉਸ ਨੂੰ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ 2 ਤੋਂ 6 ਗੁਣਾ ਵਧ ਜਾਂਦੀ ਹੈ।

ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਨਾਲ ਪੈਦਾ ਹੋਈਆਂ ਇਨ੍ਹਾਂ ਸਥਿਤੀਆਂ ਦੇ ਮੱਦੇਨਜ਼ਰ ਬਹੁਤ ਸਾਰੇ ਦੇਸ਼ਾਂ ਨੇ ਇਨ੍ਹਾਂ ਦੀ ਵਰਤੋਂ ਲਗਭਗ ਬੰਦ ਕਰ ਦਿੱਤੀ ਹੈ ਅਤੇ ਕੁਦਰਤੀ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ, ਪਰ ਭਾਰਤ ਅਜੇ ਵੀ ਪੱਛਮ ਦੇ ਨਕਸ਼ੇ-ਕਦਮਾਂ ’ਤੇ ਚੱਲ ਰਿਹਾ ਹੈ। ਜਿਸ ਤਕਨੀਕ ਦੀ ਉਹ ਵਰਤੋਂ ਕਰ ਕੇ ਉਸ ਦੇ ਮਾੜੇ ਪ੍ਰਭਾਵਾਂ ਨੂੰ ਦੇਖ ਕੇ ਤਿਆਗ ਚੁੱਕੇ ਹਨ, ਭਾਰਤੀ ਉਸ ਦੀ ਅੰਨ੍ਹੇਵਾਹ ਨਕਲ ਕਰ ਰਹੇ ਹਨ।

-ਵਿਨੀਤ ਨਾਰਾਇਣ

  • lassi
  • soft drinks
  • water
  • drinking
  • habit ਸ਼ਰਬਤ
  • ਲੱਸੀ
  • ਸਾਫਟ ਡਰਿੰਕਸ
  • ਪਾਣੀ
  • ਪੀਣ
  • ਆਦਤ

ਚੋਣ ਪ੍ਰਚਾਰ ਲਈ ਜ਼ਮਾਨਤ ਕੋਈ ਮੌਲਿਕ ਅਧਿਕਾਰ ਨਹੀਂ

NEXT STORY

Stories You May Like

  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • the village situated on the border of jammu and kashmir and punjab
    ਵਿਕਾਸ ਨੂੰ ਤਰਸ ਰਿਹਾ ਨਰੋਟ ਜੈਮਲ ਸਿੰਘ ਬਲਾਕ ਦਾ ਪਿੰਡ, ਗਲੀਆਂ-ਨਾਲੀਆਂ ਦੀ ਖਸਤਾ ਹਾਲਤ ਨੇ ਕੀਤਾ ਜਿਊਣਾ ਮੁਹਾਲ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • the phone has been damaged due to rain  so don  t panic
    ਬਾਰਿਸ਼ ਕਾਰਨ ਫੋਨ ਹੋ ਗਿਆ ਹੈ ਖਰਾਬ ਤਾਂ ਘਬਰਾਓ ਨਾ, ਇਨ੍ਹਾਂ ਟਿਪਸ ਨਾਲ ਕਰੋ ਠੀਕ
  • if rc is not transferred  there may be a big problem
    ਸਾਵਧਾਨ! RC ਟਰਾਂਸਫਰ ਨਹੀਂ ਕਰਵਾਈ ਤਾਂ ਖੜ੍ਹੀ ਹੋ ਸਕਦੀ ਹੈ ਵੱਡੀ ਪਰੇਸ਼ਾਨੀ...
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • rishikesh  people  road  environment  trees
    ਰਿਸ਼ੀਕੇਸ਼ ਦੀਆਂ ਸੜਕਾਂ 'ਤੇ ਉਤਰੇ ਲੋਕ, ਜਾਣੋ ਕੀ ਹੈ ਪੂਰਾ ਮਾਮਲਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • gen z protest
      ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • bank fraud
      ਲੁਕਵੀਂ ਡਕੈਤੀ : ਕਿਵੇਂ ਬੈਂਕ ਮੁਲਾਜ਼ਮ ਜਮ੍ਹਾਕਰਤਾਵਾਂ ਨਾਲ ਕਰਦੇ ਹਨ ਧੋਖਾ
    • life will be saved only by preserving nature
      ਅੱਜ ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਵਿਸ਼ੇਸ਼: ਕੁਦਰਤ ਦੀ ਸੰਭਾਲ ਨਾਲ ਹੀ ਬਚੇਗੀ...
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +