Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:35:50 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਆਓ, ਅਸੀਂ ਮਿਲ ਕੇ ਭਾਰਤ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰੀਏ

BLOG News Punjabi(ਬਲਾਗ)

ਆਓ, ਅਸੀਂ ਮਿਲ ਕੇ ਭਾਰਤ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰੀਏ

  • Edited By Rakesh,
  • Updated: 09 Apr, 2026 04:17 PM
Blog
come let us together empower the women power of india
  • Share
    • Facebook
    • Tumblr
    • Linkedin
    • Twitter
  • Comment

21ਵੀਂ ਸਦੀ ਦੀ ਵਿਕਾਸ ਯਾਤਰਾ ’ਚ ਸਾਡਾ ਭਾਰਤ ਇਕ ਮਹੱਤਵਪੂਰਨ ਅਤੇ ਇਤਿਹਾਸਕ ਪਲ ਵੱਲ ਅੱਗੇ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ’ਚ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਾਲੀ ਇਕ ਵੱਡੀ ਪਹਿਲ ਦੇ ਗਵਾਹ ਬਣਨ ਵਾਲੇ ਹਾਂ। ਇਹ ਅਜਿਹਾ ਮੌਕਾ ਹੈ, ਜਦੋਂ ਸਮਾਨਤਾ, ਸਮਾਵੇਸ਼ ਅਤੇ ਜਨ-ਸ਼ਮੂਲੀਅਤ ਦੇ ਪ੍ਰਤੀ ਸਾਡੀ ਰਾਸ਼ਟਰੀ ਵਚਨਬੱਧਤਾ ਇਕ ਨਵੇਂ ਰੂਪ ’ਚ ਸਾਹਮਣੇ ਆਵੇਗੀ। ਇਹ ਅਜਿਹਾ ਸਮਾਂ ਹੈ, ਜਦੋਂ ਸਾਡੇ ਦੇਸ਼ ਦੀ ਸੰਸਦ ਨੂੰ ਇਕ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਣੀ ਹੈ। ਉਸ ਨੇ ਅਜਿਹਾ ਕਦਮ ਅੱਗੇ ਵਧਾਉਣਾ ਹੈ, ਜੋ ਸਾਡੇ ਲੋਕਤੰਤਰ ਨੂੰ ਵਧੇਰੇ ਵਿਆਪਕ ਅਤੇ ਵਧੇਰੇ ਪ੍ਰਤੀਨਿਧ ਬਣਾਏ। ਸੰਸਦ ਦਾ ਇਹ ਫੈਸਲਾ ਔਰਤਾਂ ਦੀ ਸਿਆਸੀ ਸ਼ਮੂਲੀਅਤ ਨੂੰ ਨਵੀਂ ਸ਼ਕਤੀ ਦੇਵੇਗਾ ਅਤੇ ਲੋਕ ਸਭਾ ਤੇ ਵਿਧਾਨ ਸਭਾਵਾਂ ਵਰਗੀਆਂ ਸੰਸਥਾਵਾਂ ’ਚ ਉਨ੍ਹਾਂ ਦਾ ਉਚਿਤ ਸਥਾਨ ਯਕੀਨੀ ਕਰੇਗਾ।

16 ਅਪ੍ਰੈਲ ਨੂੰ ਸੰਸਦ ਦੀ ਇਤਿਹਾਸਕ ਬੈਠਕ ਹੋਵੇਗੀ। ਮਹਿਲਾ ਰਾਖਵਾਂਕਰਨ ਨੂੰ ਲਾਗੂ ਕਰਨ ਨਾਲ ਜੁੜੇ ਮਹੱਤਵਪੂਰਨ ਬਿੱਲ ’ਤੇ ਚਰਚਾ ਤੋਂ ਬਾਅਦ ਉਸ ਨੂੰ ਪਾਸ ਕਰਾਉਣ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਨੂੰ ਸਿਰਫ਼ ਇਕ ਕਾਨੂੰਨੀ ਪ੍ਰਕਿਰਿਆ ਕਹਿਣਾ ਇਸ ਦੇ ਮਹੱਤਵ ਨੂੰ ਘੱਟ ਕਰ ਕੇ ਦੇਖਣਾ ਹੋਵੇਗਾ। ਇਹ ਭਾਰਤ ਦੀਆਂ ਕਰੋੜਾਂ ਔਰਤਾਂ ਦੀਆਂ ਉਮੀਦਾਂ ਦਾ ਪ੍ਰਤੀਬਿੰਬ ਹੈ।

ਸਾਡੀ ਨਾਰੀ ਸ਼ਕਤੀ ਦੇਸ਼ ਦੀ ਲੱਗਭਗ ਅੱਧੀ ਆਬਾਦੀ ਦੀ ਪ੍ਰਤੀਨਿਧਤਾ ਕਰਦੀ ਹੈ। ਉਨ੍ਹਾਂ ਨੇ ਰਾਸ਼ਟਰ ਨਿਰਮਾਣ ’ਚ ਆਪਣਾ ਅਮੁੱਲ ਯੋਗਦਾਨ ਦਿੱਤਾ ਹੈ। ਅੱਜ ਦੇਸ਼ ਦੇ ਹਰ ਸੈਕਟਰ ’ਚ ਨਾਰੀ ਸ਼ਕਤੀ ਮਿਸਾਲ ਬਣ ਰਹੀ ਹੈ। ਸਾਇੰਸ ਐਂਡ ਟੈਕਨਾਲੋਜੀ ਤੋਂ ਲੈ ਕੇ ਐਂਟਰਪ੍ਰਨਿਓਰਸ਼ਿਪ ਤੱਕ, ਖੇਡਾਂ ਦੇ ਮੈਦਾਨ ਤੋਂ ਲੈ ਕੇ ਹਥਿਆਰਬੰਦ ਬਲਾਂ ਤੱਕ ਅਤੇ ਸੰਗੀਤ ਤੋਂ ਲੈ ਕੇ ਕਲਾ ਦੇ ਖੇਤਰ ’ਚ ਔਰਤਾਂ ਆਪਣੀ ਮਜ਼ਬੂਤ ਪਛਾਣ ਬਣਾ ਰਹੀਆਂ ਹਨ। ਸਾਡੀਆਂ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦੇਸ਼ ਦੀ ਤਰੱਕੀ ’ਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ।

ਸਾਡੀਆਂ ਰਵਾਇਤੀ ਕਦਰਾਂ ਕੀਮਤਾਂ ਦੱਸਦੀਆਂ ਹਨ ਕਿ ਕੋਈ ਵੀ ਸਮਾਜ ਉਦੋਂ ਹੀ ਤਰੱਕੀ ਕਰਦਾ ਹੈ, ਜਦੋਂ ਮਾਤਾਵਾਂ-ਭੈਣਾਂ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਮਿਲਦੇ ਹਨ। ਇਸੇ ਸੋਚ ਦੇ ਨਾਲ ਬੀਤੇ 11 ਸਾਲਾਂ ’ਚ ਮਹਿਲਾ ਸਸ਼ਕਤੀਕਰਨ ਦੇ ਲਈ ਇਕ ਅਨੁਕੂਲ ਮਾਹੌਲ ਤਿਆਰ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ, ਇਸ ਦੇ ਲਈ ਲਗਾਤਾਰ ਯਤਨ ਕੀਤੇ ਗਏ ਹਨ। ਸਿੱਖਿਆ ਤੱਕ ਵਧਦੀ ਪਹੁੰਚ, ਬਿਹਤਰ ਸਿਹਤ ਸੇਵਾਵਾਂ, ਵਿੱਤੀ ਸਮਾਵੇਸ਼ ’ਚ ਵਾਧਾ ਅਤੇ ਬੁਨਿਆਦੀ ਸਹੂਲਤਾਂ ਤੱਕ ਬਿਹਤਰ ਪਹੁੰਚ ਨੇ ਆਰਥਿਕ ਅਤੇ ਸਮਾਜਿਕ ਜੀਵਨ ’ਚ ਔਰਤਾਂ ਦੀ ਸ਼ਮੂਲੀਅਤ ਨੂੰ ਮਜ਼ਬੂਤੀ ਦਿੱਤੀ ਹੈ।

ਪਰ ਇਹ ਵੀ ਸੱਚਾਈ ਹੈ ਕਿ ਇਨ੍ਹਾਂ ਸਾਰੇ ਯਤਨਾਂ ਦੇ ਬਾਵਜੂਦ ਵੀ ਿਸਆਸੀ ਅਤੇ ਵਿਧਾਨਿਕ ਸੰਸਥਾਵਾਂ ’ਚ ਔਰਤਾਂ ਦੀ ਪ੍ਰਤੀਨਿਧਤਾ ਸਮਾਜ ’ਚ ਉਨ੍ਹਾਂ ਦੀ ਭੂਮਿਕਾ ਦੇ ਅਨੁਕੂਲ ਨਹੀਂ ਰਹੀ ਹੈ। ਇਸ ਕਮੀ ਨੂੰ ਹੁਣ ਦੂਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਜਦੋਂ ਔਰਤਾਂ ਪ੍ਰਸ਼ਾਸਨ ਚਲਾਉਣ ਅਤੇ ਪ੍ਰਸ਼ਾਸਨਿਕ ਫੈਸਲਿਆਂ ’ਚ ਹਿੱਸਾ ਲੈਂਦੀਆਂ ਹਨ, ਤਾਂ ਉਨ੍ਹਾਂ ਦਾ ਤਜਰਬਾ ਅਤੇ ਵਿਜ਼ਨ ਬਹੁਤ ਕੰਮ ਆਉਂਦਾ ਹੈ। ਇਸ ਨਾਲ ਚਰਚਾ ਤਾਂ ਅਮੀਰ ਹੁੰਦੀ ਹੀ ਹੈ, ਕੁਆਲਿਟੀ ਆਫ ਗਵਰਨੈਂਸ ’ਚ ਸੁਧਾਰ ਵੀ ਹੁੰਦਾ ਹੈ। ਔਰਤਾਂ ਦੀ ਸ਼ਮੂਲੀਅਤ ਵਧਾਉਣਾ ਿਸਰਫ ਪ੍ਰਤੀਨਿਧਤਾ ਦਾ ਵਿਸ਼ਾ ਨਹੀਂ ਹੈ, ਇਹ ਸਾਡੇ ਲੋਕਤੰਤਰ ਨੂੰ ਵਧੇਰੇ ਸੰਵੇਦਨਸ਼ੀਲ, ਵਧੇਰੇ ਸੰਤੁਲਿਤ ਅਤੇ ਵਧੇਰੇ ਜਵਾਬਦੇਹ ਬਣਾਉਣ ਦਾ ਯਤਨ ਹੈ।

ਪਿਛਲੇ ਕਈ ਦਹਾਕਿਆਂ ’ਚ ਜਮਹੂਰੀ ਸੰਸਥਾਵਾਂ ’ਚ ਔਰਤਾਂ ਨੂੰ ਉਨ੍ਹਾਂ ਦਾ ਉਚਿਤ ਸਥਾਨ ਦਿਵਾਉਣ ਲਈ ਵਾਰ-ਵਾਰ ਯਤਨ ਹੋਏ ਹਨ। ਕਮੇਟੀਆਂ ਗਠਿਤ ਕੀਤੀਆਂ ਗਈਆਂ, ਬਿੱਲਾਂ ਦੇ ਖਰੜੇ ਪੇਸ਼ ਕੀਤੇ ਗਏ ਪਰ ਉਹ ਕਦੇ ਪਾਸ ਨਹੀਂ ਹੋ ਸਕੇ। ਫਿਰ ਵੀ, ਇਸ ਗੱਲ ’ਤੇ ਵਿਆਪਕ ਸਹਿਮਤੀ ਰਹੀ ਹੈ ਕਿ ਵਿਧਾਨਿਕ ਸੰਸਥਾਵਾਂ ’ਚ ਔਰਤਾਂ ਦੀ ਪ੍ਰਤੀਨਿਧਤਾ ਵਧਣੀ ਚਾਹੀਦੀ ਹੈ। ਸਤੰਬਰ 2023 ’ਚ ਸੰਸਦ ਨੇ ਸਰਵਸੰਮਤੀ ਨਾਲ ਨਾਰੀ ਸ਼ਕਤੀ ਵੰਦਨ ਐਕਟ ਪਾਸ ਕੀਤਾ ਸੀ। ਇਹ ਮੇਰੇ ਜੀਵਨ ਦੇ ਸਭ ਤੋਂ ਵਿਸ਼ੇਸ਼ ਮੌਕਿਆਂ ’ਚੋਂ ਇਕ ਰਿਹਾ ਹੈ। ਹੁਣ ਲੋੜ ਹੈ ਕਿ 2029 ਦੀਆਂ ਲੋਕ ਸਭਾ ਚੋਣਾਂ ਅਤੇ ਆਉਣ ਵਾਲੇ ਸਮੇਂ ’ਚ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਮਹਿਲਾ ਰਾਖਵਾਂਕਰਨ ਦੇ ਪ੍ਰਬੰਧਾਂ ਦੇ ਨਾਲ ਕਰਵਾਈਆਂ ਜਾਣ।

ਔਰਤਾਂ ਲਈ ਰਾਖਵਾਂਕਰਨ ਯਕੀਨੀ ਕਰਨ ਦਾ ਇਹ ਮੌਕਾ ਸਾਡੇ ਸੰਵਿਧਾਨ ਦੀ ਮੂਲ ਭਾਵਨਾ ਨਾਲ ਡੂੰਘਾਈ ਨਾਲ ਜੁੜਿਆ ਹੋਇਆ ਹੈ। ਸਾਡੇ ਸੰਵਿਧਾਨ ਨਿਰਮਾਤਾਵਾਂ ਨੇ ਇਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ, ਜਿੱਥੇ ਸਮਾਨਤਾ ਨਾ ਸਿਰਫ਼ ਸੰਵਿਧਾਨ ’ਚ ਹੋਵੇ, ਸਗੋਂ ਉਸ ਨੂੰ ਵਿਹਾਰ ’ਚ ਵੀ ਲਿਆਂਦਾ ਜਾਵੇ। ਵਿਧਾਨਿਕ ਸੰਸਥਾਵਾਂ ’ਚ ਔਰਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਕਰਨਾ, ਉਸ ਕਲਪਨਾ ਨੂੰ ਸਾਕਾਰ ਕਰਨ ਦੀ ਦਿਸ਼ਾ ’ਚ ਇਕ ਅਹਿਮ ਕਦਮ ਹੈ। ਇਹ ਇਕ ਅਜਿਹੇ ਸਮਾਜ ਦੇ ਨਿਰਮਾਣ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ’ਚ ਰਾਸ਼ਟਰ ਦਾ ਭਵਿੱਖ ਤੈਅ ਕਰਨ ’ਚ ਹਰੇਕ ਨਾਗਰਿਕ ਦੀ ਬਰਾਬਰ ਭੂਮਿਕਾ ਹੋਵੇ।

ਹੁਣ ਇਸ ਫੈਸਲੇ ਨੂੰ ਹੋਰ ਟਾਲਿਆ ਨਹੀਂ ਜਾ ਸਕਦਾ। ਦਹਾਕਿਆਂ ਤੋਂ ਇਸ ਦੀ ਲੋੜ ਨੂੰ ਸਵੀਕਾਰ ਕੀਤਾ ਗਿਆ ਹੈ। ਇਸ ’ਤੇ ਚਰਚਾ ਹੋਈ ਹੈ, ਇਸ ਨੂੰ ਵਾਰ-ਵਾਰ ਦੁਹਰਾਇਆ ਗਿਆ ਹੈ। ਜੇਕਰ ਹੁਣ ਵੀ ਅਸੀਂ ਇਸ ਨੂੰ ਅੱਗੇ ਟਾਲਦੇ ਹਾਂ, ਤਾਂ ਉਸ ਦਾ ਅਰਥ ਇਹੀ ਹੋਵੇਗਾ ਕਿ ਅਸੀਂ ਉਸ ਅਸੰਤੁਲਨ ਨੂੰ ਹੋਰ ਲੰਬਾ ਖਿੱਚ ਰਹੇ ਹਾਂ, ਜਿਸ ਨੂੰ ਅਸੀਂ ਪਛਾਣਦੇ ਵੀ ਹਾਂ ਅਤੇ ਸੁਧਾਰਨ ਦੀ ਸਮਰੱਥਾ ਵੀ ਰੱਖਦੇ ਹਾਂ। ਅੱਜ ਭਾਰਤ ਪੂਰੇ ਆਤਮ-ਵਿਸ਼ਵਾਸ ਅਤੇ ਦ੍ਰਿੜ੍ਹ ਸੰਕਲਪ ਨਾਲ ਅੱਗੇ ਵਧ ਰਿਹਾ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਸਾਡੀਆਂ ਸੰਸਥਾਵਾਂ ਸਾਰੇ ਨਾਗਰਿਕਾਂ, ਵਿਸ਼ੇਸ਼ ਤੌਰ ’ਤੇ ਸਾਡੀ ਅੱਧੀ ਆਬਾਦੀ ਦੀ ਪ੍ਰਤੀਨਿਧਤਾ ਕਰਨ ਵਾਲੀਅਾਂ ਔਰਤਾਂ ਦੀਆਂ ਉਮੀਦਾਂ ਦਾ ਸਨਮਾਨ ਕਰਨ। ਇਸ ਨਾਲ ਨਾ ਸਿਰਫ਼ ਦਹਾਕਿਆਂ ਪੁਰਾਣਾ ਸੰਕਲਪ ਪੂਰਾ ਹੋਵੇਗਾ, ਸਗੋਂ ਵਿਕਾਸ ਦੀ ਰਫਤਾਰ ਨੂੰ ਬਣਾਈ ਰੱਖਣ ’ਚ ਵੀ ਬਹੁਤ ਮਦਦ ਮਿਲੇਗੀ। ਇਹ ਸਾਡੇ ਲੋਕਤੰਤਰ ਨੂੰ ਵਧੇਰੇ ਜਵਾਬਦੇਹ ਬਣਾਉਣ ਅਤੇ ਭਵਿੱਖ ਦੇ ਅਨੁਕੂਲ ਤਿਆਰ ਕਰਨ ਦੀ ਦਿਸ਼ਾ ’ਚ ਇਕ ਅਹਿਮ ਕਦਮ ਹੋਵੇਗਾ।

ਇਹ ਸਮਾਂ ਸਮੂਹਿਕ ਸੰਕਲਪ ਦਾ ਹੈ। ਇਹ ਕਿਸੇ ਇਕ ਸਰਕਾਰ, ਇਕ ਦਲ ਜਾਂ ਇਕ ਵਿਅਕਤੀ ਦਾ ਵਿਸ਼ਾ ਨਹੀਂ ਹੈ। ਇਹ ਪੂਰੇ ਰਾਸ਼ਟਰ ਦਾ ਵਿਸ਼ਾ ਹੈ। ਸਾਨੂੰ ਮਿਲ ਕੇ ਇਸ ਕਦਮ ਦੇ ਮਹੱਤਵ ਨੂੰ ਸਮਝਣਾ ਹੈ ਅਤੇ ਮਿਲ ਕੇ ਹੀ ਇਸ ਨੂੰ ਸਾਕਾਰ ਕਰਨਾ ਹੈ। ਇਹੀ ਸਾਡੀ ਨਾਰੀ ਸ਼ਕਤੀ ਦੇ ਪ੍ਰਤੀ ਸਾਡਾ ਫਰਜ਼ ਵੀ ਹੈ, ਇਸ ਲਈ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਾਉਣ ਲਈ ਸਹਿਮਤੀ ਬਹੁਤ ਜ਼ਰੂਰੀ ਹੈ। ਇਸ ਨੂੰ ਵੱਡੇ ਰਾਸ਼ਟਰੀ ਹਿੱਤ ਨੂੰ ਧਿਆਨ ’ਚ ਰੱਖ ਕੇ ਦੇਖਿਆ ਜਾਣਾ ਚਾਹੀਦਾ ਹੈ। ਅਜਿਹੇ ਮੌਕੇ ਸਾਨੂੰ ਇਹ ਯਾਦ ਦਿਵਾਉਂਦੇ ਹਨ ਕਿ ਕੁਝ ਫੈਸਲੇ ਆਪਣੇ ਸਮੇਂ ਤੋਂ ਵੱਡੇ ਹੁੰਦੇ ਹਨ। ਉਹ ਆਉਣ ਵਾਲੀਆਂ ਪੀੜ੍ਹੀਆਂ ਦੀ ਦਿਸ਼ਾ ਤੈਅ ਕਰਦੇ ਹਨ। ਇਹ ਸਾਨੂੰ ਯਾਦ ਦਿਵਾਉਂਦੇ ਹਨ ਕਿ ਲੋਕਤੰਤਰ ਦੀ ਅਸਲੀ ਤਾਕਤ ਸਮੇਂ ਦੇ ਨਾਲ ਖੁਦ ਨੂੰ ਹੋਰ ਵਧੇਰੇ ਨਿਆਂਪੂਰਨ ਅਤੇ ਵਧੇਰੇ ਸਮਾਵੇਸ਼ੀ ਬਣਾਉਣ ਦੀ ਸਮਰੱਥਾ ’ਚ ਹੁੰਦੀ ਹੈ।

ਸੰਸਦ ਦਾ ਇਹ ਇਤਿਹਾਸਕ ਸੈਸ਼ਨ ਨੇੜੇ ਆ ਚੁੱਕਾ ਹੈ। ਮੈਂ ਸਾਰੇ ਦਲਾਂ ਦੇ ਸੰਸਦ ਮੈਂਬਰਾਂ ਨੂੰ ਨਾਰੀ ਸ਼ਕਤੀ ਲਈ ਇਸ ਮਹੱਤਵਪੂਰਨ ਕਦਮ ਦਾ ਸਮਰਥਨ ਕਰਨ ਦੀ ਅਪੀਲ ਕਰਦਾ ਹਾਂ। ਅਸੀਂ ਜ਼ਿੰਮੇਵਾਰੀ ਅਤੇ ਦ੍ਰਿੜ੍ਹ ਸੰਕਲਪ ਨਾਲ ਇਸ ਜ਼ਿੰਮੇਵਾਰੀ ਨੂੰ ਪੂਰਾ ਕਰੀਏ। ਆਓ, ਅਸੀਂ ਆਪਣੇ ਲੋਕਤੰਤਰ ਦੀਆਂ ਸਰਵਉੱਚ ਪ੍ਰੰਪਰਾਵਾਂ ਦੇ ਅਨੁਕੂਲ ਇਸ ਵਿਚ ਆਪਣੀ ਸ਼ਮੂਲੀਅਤ ਯਕੀਨੀ ਕਰੀਏ।

ਨਰਿੰਦਰ ਮੋਦੀ (ਪ੍ਰਧਾਨ ਮੰਤਰੀ, ਭਾਰਤ)

  • India
  • women power
  • empower

‘ਜੰਗਬੰਦੀ ਜੰਗ ਸਮਾਪਤੀ ’ਚ ਬਦਲੇਗੀ’ ਦੁਨੀਆ ਨੂੰ ਰਾਹਤ, ਘੱਟ ਹੋਵੇਗੀ ਮਹਿੰਗਾਈ!

NEXT STORY

Stories You May Like

  • naari shakti vandan
    ਨਾਰੀ ਸ਼ਕਤੀ ਵੰਦਨ ਕਾਨੂੰਨ : ਮਜ਼ਬੂਤ ਭਾਰਤ ਵੱਲ ਇਕ ਇਤਿਹਾਸਕ ਕਦਮ
  • north east india women
    ਉੱਤਰ-ਪੂਰਬ ਦੀ ਮਹਿਲਾ ਸ਼ਕਤੀ ਦਾ ਨਾਰੀ ਵੰਦਨ
  • opposing women empowerment
    ਨਾਰੀ ਸ਼ਕਤੀ ਦਾ ਵਿਰੋਧ : ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਦੀ ਸਿਆਸੀ ਸੁਆਰਥ ਦੀ ਵੇਦੀ ’ਤੇ ਇਤਿਹਾਸਕ ਗਲਤੀ
  • kewal singh dhillon  bharatiya janata party
    ਵਿਰੋਧੀਆਂ ਦਾ ਮਹਿਲਾ ਵਿਰੋਧੀ ਚਿਹਰਾ ਹੋਇਆ ਨੰਗਾ, ਨਾਰੀ ਸ਼ਕਤੀ ਆਪਣੇ ਅਪਮਾਨ ਦਾ ਬਦਲਾ ਲਵੇਗੀ : ਢਿੱਲੋਂ
  • women empowerment
    ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • women empowerment
    ਨਾਰੀ ਵੰਦਨ ਦੇ ਬਹਾਨੇ ਰਾਸ਼ਟਰੀ ਏਕਤਾ ’ਤੇ ਹਮਲਾ
  • rupee gains against dollar  by 13 paise
    ਡਾਲਰ ਮੁਕਾਬਲੇ ਰੁਪਏ 'ਚ ਆਈ ਤੇਜ਼ੀ, 13 ਪੈਸੇ ਹੋਇਆ ਮਜ਼ਬੂਤ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +