Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:56:23 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਲੋਕਤੰਤਰ ਦੇ ਪੂਰਕ ਨਾ ਬਣਨ ਅਪਰਾਧੀ

BLOG News Punjabi(ਬਲਾਗ)

ਲੋਕਤੰਤਰ ਦੇ ਪੂਰਕ ਨਾ ਬਣਨ ਅਪਰਾਧੀ

  • Edited By Tanu,
  • Updated: 21 Jun, 2024 03:50 PM
Blog
criminals who do not complement democracy
  • Share
    • Facebook
    • Tumblr
    • Linkedin
    • Twitter
  • Comment

ਇਕ ਤਾਜ਼ਾ ਖੋਜ ਰਿਪੋਰਟ ਅਨੁਸਾਰ ਇਸ ਵਾਰ ਦੀਆਂ ਲੋਕ ਸਭਾ ਚੋਣਾਂ ’ਚ ਜਿੱਤਣ ਵਾਲੇ ਉਮੀਦਵਾਰਾਂ ’ਚੋਂ 46 ਫੀਸਦੀ ਅਜਿਹੇ ਹਨ ਜਿਨ੍ਹਾਂ ਦੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਲੋਕਤੰਤਰ ’ਚ ਸੁਧਾਰ ਦੇ ਮੁੱਦਿਆਂ ’ਤੇ ਕੰਮ ਕਰਨ ਵਾਲੀ ਸੰਸਥਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਸ (ਏ. ਡੀ. ਆਰ.) ਨੇ ਇਨ੍ਹਾਂ ਲੋਕ ਸਭਾ ਚੋਣਾਂ ’ਚ ਜਿੱਤਣ ਵਾਲੇ ਸਾਰੇ ਉਮੀਦਵਾਰਾਂ ਦੇ ਹਲਫਨਾਮਿਆਂ ਦਾ ਅਧਿਐਨ ਕਰ ਕੇ ਇਹ ਜਾਣਕਾਰੀ ਕੱਢੀ ਹੈ।

ਏ. ਡੀ. ਆਰ. ਦੀ ਰਿਪੋਰਟ ਅਨੁਸਾਰ 543 ਜਿੱਤਣ ਵਾਲੇ ਉਮੀਦਵਾਰਾਂ ’ਚੋਂ 46 ਫੀਸਦੀ (251) ਉਮੀਦਵਾਰਾਂ ਦੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਇਸ ਦੇ ਇਲਾਵਾ ਸਾਰੇ ਜਿੱਤਣ ਵਾਲੇ ਉਮੀਦਵਾਰਾਂ ’ਚ 31 ਫੀਸਦੀ (170) ਅਜਿਹੇ ਹਨ ਜਿਨ੍ਹਾਂ ਵਿਰੁੱਧ ਜਬਰ-ਜ਼ਨਾਹ, ਕਤਲ, ਅਗਵਾ ਆਦਿ ਵਰਗੇ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। 27 ਜਿੱਤਣ ਵਾਲੇ ਉਮੀਦਵਾਰ ਅਜਿਹੇ ਹਨ ਜੋ ਦੋਸ਼ੀ ਵੀ ਪਾਏ ਜਾ ਚੁੱਕੇ ਹਨ ਅਤੇ ਜਾਂ ਤਾਂ ਜੇਲ ’ਚ ਹਨ ਜਾਂ ਜ਼ਮਾਨਤ ’ਤੇ ਬਾਹਰ ਹਨ। 4 ਜਿੱਤਣ ਵਾਲੇ ਉਮੀਦਵਾਰਾਂ ਵਿਰੁੱਧ ਕਤਲ ਦੇ ਮਾਮਲੇ, 27 ਦੇ ਵਿਰੁੱਧ ਇਰਾਦਾ ਕਤਲ ਦੇ ਮਾਮਲੇ, 2 ਦੇ ਵਿਰੁੱਧ ਜਬਰ-ਜ਼ਨਾਹ, 15 ਦੇ ਵਿਰੁੱਧ ਔਰਤਾਂ ਵਿਰੁੱਧ ਹੋਰ ਜ਼ੁਲਮ, 4 ਦੇ ਵਿਰੁੱਧ ਅਗਵਾ ਅਤੇ 43 ਦੇ ਵਿਰੁੱਧ ਨਫਰਤ ਭਰੇ ਭਾਸ਼ਣ ਦੇਣ ਦੇ ਮਾਮਲੇ ਦਰਜ ਹਨ।

ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਸਾਫ ਪਿਛੋਕੜ ਵਾਲੇ ਉਮੀਦਵਾਰ ਦੀ ਜਿੱਤਣ ਦੀ ਸੰਭਾਵਨਾ ਸਿਰਫ 4.4 ਫੀਸਦੀ ਹੈ ਜਦਕਿ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਉਮੀਦਵਾਰਾਂ ਦੀ ਜਿੱਤਣ ਦੀ ਸੰਭਾਵਨਾ 15.3 ਫੀਸਦੀ ਹੈ। ਭਾਜਪਾ ਦੇ 240 ਜੇਤੂ ਉਮੀਦਵਾਰਾਂ ’ਚੋਂ 39 ਫੀਸਦੀ (94), ਕਾਂਗਰਸ ਦੇ 99 ਜੇਤੂ ਉਮੀਦਵਾਰਾਂ ’ਚੋਂ 49 ਫੀਸਦੀ (49), ਸਪਾ ਦੇ 37 ’ਚੋਂ 57 ਫੀਸਦੀ (21), ਤ੍ਰਿਣਮੂਲ ਕਾਂਗਰਸ ਦੇ 29 ’ਚੋਂ 45 ਫੀਸਦੀ (13), ਡੀ. ਐੱਮ. ਕੇ. ਦੇ 22 ’ਚੋਂ 59 ਫੀਸਦੀ (13), ਤੇਦੇਪਾ ਦੇ 16 ’ਚੋਂ 50 ਫੀਸਦੀ (8) ਅਤੇ ਸ਼ਿਵਸੈਨਾ ਦੇ 7 ’ਚੋਂ 71 ਫੀਸਦੀ (5) ਉਮੀਦਵਾਰਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ, ਆਰ. ਜੇ. ਡੀ. ਦੇ 100 ਫੀਸਦੀ (ਚਾਰੋਂ) ਉਮੀਦਵਾਰਾਂ ਦੇ ਵਿਰੁੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ।

ਸਥਿਤੀ ਨੂੰ ਸੂਬਾਵਾਰ ਦੇਖੀਏ ਤਾਂ ਕੇਰਲ ਸਭ ਤੋਂ ਅੱਗੇ ਹੈ, ਜਿੱਥੇ ਜੇਤੂ ਉਮੀਦਵਾਰਾਂ ’ਚੋਂ 95 ਫੀਸਦੀ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਉਸ ਦੇ ਬਾਅਦ ਤੇਲੰਗਾਨਾ (82 ਫੀਸਦੀ), ਓਡਿਸ਼ਾ (76 ਫੀਸਦੀ), ਝਾਰਖੰਡ (71 ਫੀਸਦੀ) ਅਤੇ ਤਮਿਲਨਾਡੂ (67 ਫੀਸਦੀ) ਵਰਗੇ ਸੂਬਿਆਂ ਦਾ ਸਥਾਨ ਹੈ। ਇਨ੍ਹਾਂ ਦੇ ਇਲਾਵਾ ਬਿਹਾਰ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਹਿਮਾਚਲ ਪ੍ਰਦੇਸ਼, ਗੋਆ, ਕਰਨਾਟਕ ਅਤੇ ਦਿੱਲੀ ’ਚ 40 ਫੀਸਦੀ ਤੋਂ ਵੱਧ ਜੇਤੂ ਉਮੀਦਵਾਰ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

ਏ. ਡੀ. ਆਰ. ਦੀ ਰਿਪੋਰਟ ਦਿਖਾ ਰਹੀ ਹੈ ਕਿ ਚੋਣ ਦਰ ਚੋਣ ਅਜਿਹੇ ਸੰਸਦ ਮੈਂਬਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਜਿਨ੍ਹਾਂ ਵਿਰੁੱਧ ਅਪਰਾਧਿਕ ਅਤੇ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। 2009 ’ਚ ਲੋਕ ਸਭਾ ’ਚ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਸੰਸਦ ਮੈਂਬਰਾਂ ਦੀ ਗਿਣਤੀ 30 ਫੀਸਦੀ ਸੀ। 2014 ’ਚ ਇਹ ਗਿਣਤੀ ਵਧ ਕੇ 34 ਫੀਸਦੀ, 2019 ’ਚ 43 ਫੀਸਦੀ ਅਤੇ 2024 ’ਚ 46 ਫੀਸਦੀ ਹੋ ਗਈ। ਗੰਭੀਰ ਅਪਰਾਧਿਕ ਮਾਮਲਿਆਂ ਵਾਲੇ ਸੰਸਦ ਮੈਂਬਰਾਂ ਦੀ ਗਿਣਤੀ ਦੇਖੀਏ ਤਾਂ 2009 ’ਚ ਉਨ੍ਹਾਂ ਦੀ ਗਿਣਤੀ 14 ਫੀਸਦੀ ਸੀ, 2014 ’ਚ ਵਧ ਕੇ 21 ਫੀਸਦੀ, 2019 ’ਚ 29 ਫੀਸਦੀ ਅਤੇ 2024 ’ਚ 31 ਫੀਸਦੀ ਹੋ ਗਈ।

ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਸਿਆਸੀ ਪਾਰਟੀਆਂ ਇਹ ਮੰਨ ਨਹੀਂ ਰਹੀਆਂ ਹਨ ਕਿ ਜਿਨ੍ਹਾਂ ਦੇ ਵਿਰੁੱਧ ਅਪਰਾਧਿਕ ਮਾਮਲੇ ਪੈਂਡਿੰਗ ਹੋਣ ਅਜਿਹੇ ਲੋਕਾਂ ਨੂੰ ਚੋਣ ਲੜਾਉਣਾ ਦੇਸ਼ ਲਈ ਚੰਗਾ ਨਹੀਂ ਹੈ। ਹਰ ਥਾਂ ਗੈਰ-ਹੁਨਰਮੰਦ ਸ਼ਾਸਨ ਸਿਆਸਤ ਦੇ ਅਪਰਾਧੀਕਰਨ ਨੂੰ ਵਧਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਬਿੰਦੂ ’ਤੇ ਸੁਪਰੀਮ ਕੋਰਟ ਨੇ ਕਈ ਵਾਰ ਆਪਣੀ ਚਿੰਤਾ ਪ੍ਰਗਟਾਈ ਹੈ। ਸਜ਼ਾਯਾਫਤਾ ਨੇਤਾਵਾਂ ਦੀ ਮੈਂਬਰੀ ਰੱਦ ਕਰਨ ਦਾ 4 ਸਤੰਬਰ 2013 ਨੂੰ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ 2 ਸਾਲ ਜਾਂ ਉਸ ਤੋਂ ਵੱਧ ਦੀ ਸਜ਼ਾ ਪ੍ਰਾਪਤ ਨੇਤਾਵਾਂ ਦੀ ਮੈਂਬਰੀ ਰੱਦ ਹੋ ਜਾਵੇਗੀ।

ਮੈਂਬਰੀ ਰੱਦ ਹੋਣ ਦੇ ਇਲਾਵਾ ਦਾਗੀ ਨੇਤਾ 6 ਸਾਲ ਤੱਕ ਚੋਣ ਨਹੀਂ ਲੜ ਸਕਣਗੇ। ਕੋਰਟ ਨੇ ਫੈਸਲੇ ’ਚ ਅੱਗੇ ਕਿਹਾ ਸੀ ਕਿ ਜੇਲ ’ਚ ਰਹਿੰਦੇ ਹੋਏ ਕਿਸੇ ਆਗੂ ਨੂੰ ਵੋਟ ਦੇਣ ਦਾ ਅਧਿਕਾਰ ਵੀ ਨਹੀਂ ਹੋਵੇਗਾ ਅਤੇ ਨਾ ਹੀ ਉਹ ਚੋਣ ਲੜ ਸਕੇਗਾ। ਸੁਪਰੀਮ ਕੋਰਟ ਨੇ 2020 ’ਚ ਇਕ ਫੈਸਲੇ ’ਚ ਕਿਹਾ ਸੀ ਕਿ ਸਿਆਸੀ ਪਾਰਟੀਆਂ ਨੂੰ ਇਹ ਦੱਸਣਾ ਹੋਵੇਗਾ ਕਿ ਦਾਗੀ ਉਮੀਦਵਾਰਾਂ ਨੂੰ ਕਿਉਂ ਟਿਕਟ ਦਿੱਤੀ ਅਤੇ ਉਨ੍ਹਾਂ ’ਤੇ ਕਿੰਨੇ ਕੇਸ ਦਰਜ ਹਨ। ਕੋਰਟ ਨੇ ਕਿਹਾ ਕਿ ਸਾਰੇ ਮਾਧਿਅਮਾਂ ’ਚ ਇਸ਼ਤਿਹਾਰ ਦੇ ਕੇ ਸਿਆਸੀ ਪਾਰਟੀ ਜਨਤਾ ਨੂੰ ਦਾਗੀ ਅਕਸ ਵਾਲੇ ਉਮੀਦਵਾਰਾਂ ਬਾਰੇ ਦੱਸੇ।

ਸਾਲ 2018 ’ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਪੁੱਛਿਆ ਕਿ ਦੇਸ਼ ’ਚ ਕਿੰਨੇ ਸੰਸਦ ਮੈਂਬਰ ਤੇ ਵਿਧਾਇਕ ਦਾਗੀ ਹਨ? ਇਨ੍ਹਾਂ ਦੇ ਕੇਸਾਂ ਦੀ ਸੁਣਵਾਈ ਲਈ ਕਿੰਨੀਆਂ ਸਪੈਸ਼ਲ ਕੋਰਟ ਬਣਾਈਆਂ ਗਈਆਂ? ਇਨ੍ਹਾਂ ਦੀ ਜਾਣਕਾਰੀ ਦਿਓ। ਸੁਣਦੇ ਹਾਂ ਕਿ ਕੇਂਦਰ ਨੇ ਹਲਫਨਾਮਾ ਜਮ੍ਹਾ ਨਹੀਂ ਕਰਵਾਇਆ, ਜਿਸ ’ਤੇ ਕੋਰਟ ਅਤੇ ਕੇਂਦਰ ’ਚ ਖੜਕ ਗਈ। 2018 ’ਚ ਦਾਗੀ ਨੇਤਾਵਾਂ ਨੂੰ ਟਿਕਟ ਨਾ ਦੇਣ ਦੀ ਰਿੱਟ ’ਤੇ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਬੈਂਚ ’ਚ ਸੁਣਵਾਈ ਚੱਲ ਰਹੀ ਸੀ। ਇਸ ’ਤੇ ਕੇਂਦਰ ਸਰਕਾਰ ਭੜਕ ਗਈ। ਤਤਕਾਲੀ ਅਟਾਰਨੀ ਜਨਰਲ ਨੇ ਕਿਹਾ ਕਿ ਸੰਸਦ ਦਾ ਕੰਮ ਵੀ ਤੁਸੀਂ ਹੀ ਕਰ ਦਿਓ। ਇਸ ’ਤੇ ਚੀਫ ਜਸਟਿਸ ਨੇ ਕਿਹਾ-ਜਦੋਂ ਤੱਕ ਤੁਸੀਂ ਨਹੀਂ ਕਰੋਗੇ ਉਦੋਂ ਤੱਕ ਅਸੀਂ ਹੱਥ ’ਤੇ ਹੱਥ ਧਰ ਕੇ ਨਹੀਂ ਬੈਠ ਸਕਦੇ ਹਾਂ।

ਚੋਣ ਲੜਨ ਲਈ ਉਮੀਦਵਾਰਾਂ ਅਤੇ ਪਾਰਟੀਆਂ ਨੂੰ ਜਿੰਨੇ ਪੈਸੇ ਦੀ ਲੋੜ ਹੁੰਦੀ ਹੈ, ਜੋ ਆਮ ਲੋਕਾਂ ਦੇ ਵੱਸ ’ਚ ਨਹੀਂ ਹੈ। ਨਾਲ ਹੀ ਇਲਾਕੇ ’ਚ ਅਪਰਾਧ ਦੇ ਕਾਰਨ ਅਪਰਾਧੀਆਂ ਦੀ ਨੈੱਟਵਰਕਿੰਗ ਬੜੀ ਮਜ਼ਬੂਤ ਰਹਿੰਦੀ ਹੈ। ਇਨ੍ਹਾਂ ਦੋਵਾਂ ਕਾਰਨਾਂ ਕਰ ਕੇ ਸਿਆਸੀ ਪਾਰਟੀਆਂ ਅਪਰਾਧੀਆਂ ਨੂੰ ਟਿਕਟ ਦਿੰਦੀਆਂ ਹਨ। ਇਨ੍ਹਾਂ ’ਚੋਂ ਕਈ ਅਪਰਾਧੀ ਚੋਣ ਜਿੱਤ ਕੇ ਰੋਬਿਨਹੁੱਡ ਦਾ ਅਕਸ ਬਣਾ ਲੈਂਦੇ ਹਨ। ਮੌਜੂਦਾ ਸਮੇਂ ’ਚ ਅਜਿਹੀ ਸਥਿਤੀ ਬਣ ਗਈ ਹੈ ਕਿ ਸਿਆਸੀ ਪਾਰਟੀਆਂ ਦਰਮਿਆਨ ਇਸ ਗੱਲ ਦੀ ਮੁਕਾਬਲੇਬਾਜ਼ੀ ਹੈ ਕਿ ਕਿਸ ਪਾਰਟੀ ’ਚ ਕਿੰਨੇ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ ਕਿਉਂਕਿ ਇਸ ਨਾਲ ਉਨ੍ਹਾਂ ਦੀ ਚੋਣ ਜਿੱਤਣ ਦੀ ਸੰਭਾਵਨਾ ਵਧ ਜਾਂਦੀ ਹੈ। ਅੱਜ ਸਿਆਸਤ ਅਤੇ ਅਪਰਾਧ ਦੀ ਦੁਨੀਆ ਦਾ ਆਪਸ ’ਚ ਅਟੁੱਟ ਇਸ਼ਕੀਆ ਬੰਧਨ ਹੈ ਜੋ ਕਦੀ ਵੀ ਜੁੜਿਆ ਨਹੀਂ ਹੋਵੇਗਾ। ਇਹ ਇਕ ਵਾਰ ਫਿਰ ਇਸ ਵਾਰ ਦੀਆਂ ਲੋਕ ਸਭਾ ਚੋਣਾਂ ’ਚ ਕੌੜਾ ਸੱਚ ਬਣ ਕੇ ਸਾਹਮਣੇ ਆਇਆ ਹੈ। ਸਾਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਅਪਰਾਧੀ ਲੋਕਤੰਤਰ ਦੇ ਪੂਰਕ ਨਾ ਬਣ ਸਕਣ।

ਡਾ. ਵਰਿੰਦਰ ਭਾਟੀਆ

  • democracy
  • Criminals
  • Member of Parliament
  • MLA Dagi
  • ਲੋਕਤੰਤਰ
  • ਅਪਰਾਧੀ
  • ਸੰਸਦ ਮੈਂਬਰ
  • ਵਿਧਾਇਕ

ਮਸ਼ਹੂਰ ਕੰਪਨੀਆਂ ਦੀਆਂ ਖਾਣ-ਪੀਣ ਦੀਆਂ ਵਸਤੂਆਂ ’ਚੋਂ ਨਿਕਲ ਰਹੇ ਕੀੜੇ, ਬਲੇਡ, ਵੱਢੀ ਉਂਗਲੀ, ਚੂਹੇ, ਡੱਡੂ ਅਤੇ ਕਾਕਰੋਚ

NEXT STORY

Stories You May Like

  • cec resignation jairam ramesh
    CEC ਦਾ ਅਸਤੀਫਾ ਲੋਕਤੰਤਰ ਬਹਾਲੀ ਦੀ ਦਿਸ਼ਾ 'ਚ ਪਹਿਲਾ ਕਦਮ: ਜੈਰਾਮ ਰਮੇਸ਼
  • every voter should exercise their vote for a strong democracy
    ਮਜ਼ਬੂਤ ਲੋਕਤੰਤਰ ਲਈ ਹਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ:  SDM ਗਗਨਦੀਪ ਸਿੰਘ
  • congress will be strengthened by pargat singh becoming president  malkpur
    ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਵੇਗੀ ਮਜ਼ਬੂਤ : ਮਲਕਪੁਰ
  • rahul gandhi raises questions over cec controversy
    'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC ਵਿਵਾਦ 'ਤੇ ਰਾਹੁਲ ਗਾਂਧੀ ਨੇ ਚੁੱਕੇ ਸਵਾਲ
  • uttarakhand chief minister pushkar singh dhami statement
    ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ ਜਾਵੇਗਾ ਖ਼ਤਮ: CM ਪੁਸ਼ਕਰ ਧਾਮੀ
  • politics heats up over pargat singh becoming president
    'ਪੰਜਾਬ ਕਾਂਗਰਸ ਨੂੰ ਮਿਲੇ ਪਹਿਲੇ ਅਕਾਲੀ ਪ੍ਰਧਾਨ ਦੀਆਂ ਮੁਬਾਰਕਾਂ!' ਪਰਗਟ ਸਿੰਘ ਦੇ ਪ੍ਰਧਾਨ ਬਣਨ 'ਤੇ ਗਰਮਾਈ ਸਿਆਸਤ
  • the race to become the   ai king   between siri and gemini
    Siri ਤੇ Gemini ਵਿਚਾਲੇ 'ਏਆਈ ਕਿੰਗ' ਬਣਨ ਦੀ ਹੋੜ : ਜਾਣੋ ਕਿਸ 'ਤੇ ਭਾਰੀ
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • pilot and passengers safety
      ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
    • viksit bharat and gst
      'ਵਿਕਸਿਤ ਭਾਰਤ' ਦੀ ਆਰਥਿਕ ਸ਼ਕਤੀ ਦੇ ਨਿਰਮਾਣ 'ਚ ਸਹਾਇਕ GST
    • captain samit machar
      ਹਿੰਮਤ ਅਤੇ ਜ਼ਿੰਮੇਵਾਰੀ ਦੇ ਪ੍ਰਤੀਕ ਕੈਪਟਨ ਸਮਿਤ ਮੱਛਾਰ
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • where should we invest and how do we make the right decision
      ਨਿਵੇਸ਼ ਕਿੱਥੇ ਕਰੀਏ, ਸਹੀ ਫ਼ੈਸਲਾ ਕਿਵੇਂ ਲਈਏ?
    • drug free punjab campaigns
      ਭਾਸ਼ਣਾਂ ਤੱਕ ਸੀਮਤ ਨਹੀਂ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ
    • trump
      ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ
    • saarc
      ਸਾਰਕ ਨੇ 12 ਸਾਲਾਂ 'ਚ ਕੋਈ ਸਿਖ਼ਤ ਸੰਮੇਲਨ ਆਯੋਜਿਤ ਨਹੀਂ ਕੀਤਾ
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • gyanesh is the target of the opposition
      ਸੜਕ ਤੋਂ ਸੰਸਦ ਤੱਕ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਗਿਆਨੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +