Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    6:17:04 PM

  • punjab bjp party high command party leadership

    ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ...

  • accident in melbourne snehpal singh

    ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ...

  • heavy rain in punjab alert in 13 districts big weather forecast

    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13...

  • punjab police police officer motorcycle thief

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !

BLOG News Punjabi(ਬਲਾਗ)

ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !

  • Edited By Harpreet Singh,
  • Updated: 10 Aug, 2026 05:08 PM
Blog
democracy protests and government
  • Share
    • Facebook
    • Tumblr
    • Linkedin
    • Twitter
  • Comment

ਲੋਕਤੰਤਰ ’ਚ ਪ੍ਰਦਰਸ਼ਨ ਸਿਰਫ਼ ਵਿਰੋਧ ਦਾ ਮਾਧਿਅਮ ਨਹੀਂ, ਸਗੋਂ ਜਨਤਾ ਦੀ ਆਵਾਜ਼ ਨੂੰ ਸੱਤਾ ਤੱਕ ਪਹੁੰਚਾਉਣ ਦਾ ਸੰਵਿਧਾਨਕ ਅਧਿਕਾਰ ਹੈ। ਭਾਰਤ ਦਾ ਸੰਵਿਧਾਨ, ਆਰਟੀਕਲ 19(1)(ਏ) ਅਤੇ (ਬੀ) ਤਹਿਤ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਅਤੇ ਸ਼ਾਂਤਮਈ ਇਕੱਠ ਕਰਨ ਦਾ ਅਧਿਕਾਰ ਦਿੰਦਾ ਹੈ।

ਇਹ ਅਧਿਕਾਰ ਲੋਕਤੰਤਰ ਦੀ ਆਤਮਾ ਹੈ। ਜਦੋਂ ਵਿਵਸਥਾ ’ਚ ਅਸੰਤੋਸ਼ ਵਧਦਾ ਹੈ, ਨੌਕਰੀਆਂ ਨਹੀਂ ਮਿਲਦੀਆਂ, ਪ੍ਰੀਖਿਆਵਾਂ ’ਚ ਗੜਬੜ ਹੁੰਦੀ ਹੈ ਜਾਂ ਭ੍ਰਿਸ਼ਟਾਚਾਰ ਪਨਪਦਾ ਹੈ, ਤਾਂ ਨੌਜਵਾਨ ਸੜਕਾਂ ’ਤੇ ਉਤਰਦੇ ਹਨ। ਸਮੱਸਿਆ ਉਦੋਂ ਪੈਦਾ ਹੁੰਦੀ ਹੈ ਜਦੋਂ ਸ਼ਾਂਤਮਈ ਪ੍ਰਦਰਸ਼ਨ ’ਚ ਸਮਾਜ ਵਿਰੋਧੀ ਤੱਤ ਘੁਸਪੈਠ ਕਰ ਲੈਂਦੇ ਹਨ ਅਤੇ ਹਿੰਸਾ ਭੜਕਾਉਂਦੇ ਹਨ। ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਉਹ ਅਸਲ ਪ੍ਰਦਰਸ਼ਨਕਾਰੀਆਂ ਦੀ ਰੱਖਿਆ ਕਰੇ ਅਤੇ ਭੰਨ-ਤੋੜ ਕਰਨ ਵਾਲਿਆਂ ਨੂੰ ਵੱਖ ਕਰੇ।

ਪਰ ਅਕਸਰ ਪ੍ਰਸ਼ਾਸਨ ਜਾਂ ਤਾਂ ਬਹੁਤ ਜ਼ਿਆਦਾ ਤਾਕਤ ਦੀ ਵਰਤੋਂ ਕਰਦਾ ਹੈ ਜਾਂ ਫਿਰ ਪੂਰੀ ਤਰ੍ਹਾਂ ਲਾਪਰਵਾਹ ਰਹਿੰਦਾ ਹੈ। ਨਤੀਜੇ ਵਜੋਂ, ਸ਼ਾਂਤਮਈ ਆਵਾਜ਼ ਦੱਬ ਜਾਂਦੀ ਹੈ ਅਤੇ ਸਮਾਜ ਵਿਰੋਧੀ ਤੱਤ ਹਾਵੀ ਹੋ ਜਾਂਦੇ ਹਨ।

ਸਾਲ 2026 ’ਚ ਭਾਰਤ ’ਚ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਅਗਵਾਈ ਹੇਠ ਜੈੱਨ-ਜ਼ੀ ਦੇ ਪ੍ਰਦਰਸ਼ਨ ਨੇ ਇਸ ਪੂਰੇ ਸਮੀਕਰਨ ਨੂੰ ਨਵਾਂ ਰੂਪ ਦਿੱਤਾ। ਧਿਆਨ ਦੇਣ ਯੋਗ ਹੈ ਕਿ ਇਸ ਨਵੇਂ ਰੁਝਾਨ ਕਾਰਨ ਹੁਣ ਪ੍ਰਦਰਸ਼ਨ ਸਿਰਫ਼ ਝੰਡਿਆਂ ਅਤੇ ਨਾਅਰਿਆਂ ਤੱਕ ਸੀਮਤ ਨਹੀਂ, ਸਗੋਂ ਡਿਜੀਟਲ ਤੌਰ ’ਤੇ ਸੰਗਠਿਤ ਵਿਰੋਧ ਹੈ।

ਜੈੱਨ-ਜ਼ੀ ਨੇ ਵ੍ਹਟਸਐਪ ਦੀ ਬਜਾਏ ਇੰਸਟਾਗ੍ਰਾਮ ਰੀਲਜ਼, ਮੀਮਜ਼ ਅਤੇ ਵਾਇਰਲ ਵੀਡੀਓਜ਼ ਦੀ ਵਰਤੋਂ ਕੀਤੀ। ਉਹ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਦੂਰੀ ਬਣਾ ਕੇ ਵੀ ਵੱਡੇ ਪੱਧਰ ’ਤੇ ਇਕੱਠੇ ਹੋ ਸਕੇ। ਦੱਖਣੀ ਏਸ਼ੀਆ ’ਚ ਬੰਗਲਾਦੇਸ਼, ਨੇਪਾਲ ਵਰਗੇ ਦੇਸ਼ਾਂ ’ਚ ਜੈੱਨ-ਜ਼ੀ ਦੇ ਅੰਦੋਲਨਾਂ ਨੇ ਸਰਕਾਰਾਂ ਨੂੰ ਡੇਗ ਦਿੱਤਾ ਪਰ ਭਾਰਤ ’ਚ ਇਹ ਮੁਕਾਬਲਤਨ ਸ਼ਾਂਤਮਈ ਰਿਹਾ।

ਫਿਰ ਵੀ, ਪੁਲਸ ਕਾਰਵਾਈ ਦੀਆਂ ਤਸਵੀਰਾਂ ਵਾਇਰਲ ਹੋ ਕੇ ਅੰਦੋਲਨ ਨੂੰ ਹੋਰ ਤਾਕਤ ਦੇ ਗਈਆਂ।

ਪ੍ਰਸ਼ਾਸਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਸ਼ਾਂਤਮਈ ਪ੍ਰਦਰਸ਼ਨ ਨੂੰ ਸੁਰੱਖਿਅਤ ਰੱਖਣਾ ਹੈ। ਅਜਿਹੇ ’ਚ ਜਦੋਂ ਸਮਾਜ ਵਿਰੋਧੀ ਤੱਤ ਪ੍ਰਦਰਸ਼ਨ ’ਚ ਦਾਖ਼ਲ ਹੁੰਦੇ ਹਨ ਤਾਂ ਉਹ ਪੱਥਰਬਾਜ਼ੀ ਕਰਦੇ ਹਨ, ਵਾਹਨ ਸਾੜਦੇ ਹਨ ਜਾਂ ਦੁਕਾਨਾਂ ਨੂੰ ਲੁੱਟਦੇ ਹਨ, ਜਿਸ ਨਾਲ ਪੂਰਾ ਅੰਦੋਲਨ ਬਦਨਾਮ ਹੋ ਜਾਂਦਾ ਹੈ।

ਪ੍ਰਸ਼ਾਸਨ ਅਕਸਰ ਅਸਲ ਪ੍ਰਦਰਸ਼ਨਕਾਰੀਆਂ ਅਤੇ ਭੰਨਤੋੜ ਕਰਨ ਵਾਲਿਆਂ ’ਚ ਫ਼ਰਕ ਨਹੀਂ ਕਰ ਪਾਉਂਦਾ। ਨਤੀਜਾ ਇਹ ਹੁੰਦਾ ਹੈ ਕਿ ਲਾਠੀਚਾਰਜ ਸਾਰਿਆਂ ’ਤੇ ਹੁੰਦਾ ਹੈ, ਬੇਕਸੂਰ ਨੌਜਵਾਨ ਜ਼ਖ਼ਮੀ ਹੁੰਦੇ ਹਨ ਅਤੇ ਮੀਡੀਆ ’ਚ ਹਿੰਸਾ ਦਾ ਪ੍ਰਚਾਰ ਹੋ ਜਾਂਦਾ ਹੈ। ਅਜਿਹੇ ’ਚ ਪ੍ਰਸ਼ਾਸਨ ਨੂੰ ਪਹਿਲਾਂ ਤੋਂ ਖ਼ੁਫ਼ੀਆ ਜਾਣਕਾਰੀ ਇਕੱਠੀ ਕਰ ਕੇ ਸਮਾਜ ਵਿਰੋਧੀ ਤੱਤਾਂ ਨੂੰ ਵੱਖ ਕਰਨਾ ਚਾਹੀਦਾ ਸੀ।

ਪੁਲਸ ਨੂੰ ਇਹ ਸਮਝਣਾ ਹੋਵੇਗਾ ਕਿ ਤਾਕਤ ਦੀ ਬਹੁਤ ਜ਼ਿਆਦਾ ਵਰਤੋਂ ਸਿਰਫ਼ ਨਾਰਾਜ਼ਗੀ ਵਧਾਉਂਦੀ ਹੈ।

ਸਵਾਲ ਇਹ ਹੈ ਕਿ ਸਰਕਾਰ ਨੂੰ ਪ੍ਰਦਰਸ਼ਨਾਂ ਨਾਲ ਕਿਵੇਂ ਨਜਿੱਠਣਾ ਚਾਹੀਦਾ ਹੈ? ਸਭ ਤੋਂ ਪਹਿਲਾਂ, ਗੱਲਬਾਤ। ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਦੇ ਵਫ਼ਦ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਦੀਆਂ ਮੰਗਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਜਿੱਥੇ ਸੰਭਵ ਹੋਵੇ, ਹੱਲ ਕੱਢਣਾ ਚਾਹੀਦਾ ਹੈ। ਦੂਜਾ, ਸ਼ਾਂਤਮਈ ਪ੍ਰਦਰਸ਼ਨ ਦੀ ਮਨਜ਼ੂਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ।

ਜੰਤਰ-ਮੰਤਰ ਵਰਗੀਆਂ ਥਾਵਾਂ ਨੂੰ ਪ੍ਰਦਰਸ਼ਨ ਸਥਲ ਵਜੋਂ ਸੁਰੱਖਿਅਤ ਰੱਖਣਾ। ਤੀਜਾ, ਸਮਾਜ ਵਿਰੋਧੀ ਤੱਤਾਂ ਦੀ ਤੁਰੰਤ ਪਛਾਣ ਕਰ ਕੇ ਵੱਖਰੀ ਕਾਰਵਾਈ ਕੀਤੀ ਜਾਵੇ। ਸੀ. ਸੀ. ਟੀ. ਵੀ., ਡਰੋਨ ਅਤੇ ਖ਼ੁਫ਼ੀਆ ਤੰਤਰ ਦੀ ਵਰਤੋਂ ਕਰ ਕੇ ਹਿੰਸਾ ਫੈਲਾਉਣ ਵਾਲਿਆਂ ਨੂੰ ਫੜਿਆ ਜਾਵੇ ਪਰ ਬੇਕਸੂਰਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਚੌਥਾ, ਸੋਸ਼ਲ ਮੀਡੀਆ ’ਤੇ ਸਕਾਰਾਤਮਕ ਗੱਲਬਾਤ। ਨੌਜਵਾਨਾਂ ਦੀ ਭਾਸ਼ਾ ’ਚ ਜਵਾਬ ਦੇਣਾ। ਪੰਜਵਾਂ, ਲੰਬੇ ਸਮੇਂ ਦੇ ਸੁਧਾਰ। ਜਿਸ ਵੀ ਸਮੱਸਿਆ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਂਦਾ ਹੈ, ਉਸ ਦੀ ਵਿਵਸਥਾ ’ਚ ਪਾਰਦਰਸ਼ਤਾ ਲਿਆਂਦੀ ਜਾਵੇ।

ਜੇਕਰ ਸਰਕਾਰ ਸਿਰਫ਼ ਦਮਨ ਕਰਦੀ ਹੈ ਤਾਂ ਅਸੰਤੋਸ਼ ਹੋਰ ਗੂੜ੍ਹਾ ਹੁੰਦਾ ਹੈ। ਜੇਕਰ ਉਹ ਸੁਣਦੀ ਹੈ ਤਾਂ ਲੋਕਤੰਤਰ ਮਜ਼ਬੂਤ ਹੁੰਦਾ ਹੈ।

ਭਾਰਤ ਦਾ ਇਤਿਹਾਸ ਪ੍ਰਦਰਸ਼ਨਾਂ ਨਾਲ ਭਰਿਆ ਪਿਆ ਹੈ, ਜਿਨ੍ਹਾਂ ਨੇ ਵੱਡੀਆਂ ਤਬਦੀਲੀਆਂ ਲਿਆਂਦੀਆਂ ਹਨ। 1974-75 ਦਾ ਜੇ. ਪੀ. ਅੰਦੋਲਨ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਦੇ ਵਿਰੁੱਧ ਸੀ। ਜੈਪ੍ਰਕਾਸ਼ ਨਾਰਾਇਣ ਦੇ ‘ਸੰਪੂਰਨ ਕ੍ਰਾਂਤੀ’ ਦੇ ਨਾਅਰੇ ਨੇ ਇੰਦਰਾ ਗਾਂਧੀ ਸਰਕਾਰ ਨੂੰ ਚੁਣੌਤੀ ਦਿੱਤੀ। ਐਮਰਜੈਂਸੀ ਲੱਗੀ ਪਰ 1977 ’ਚ ਜਨਤਾ ਪਾਰਟੀ ਦੀ ਸਰਕਾਰ ਬਣੀ।

2011 ਦਾ ਅੰਨਾ ਹਜ਼ਾਰੇ ਅੰਦੋਲਨ ਭ੍ਰਿਸ਼ਟਾਚਾਰ ਦੇ ਵਿਰੁੱਧ ਸੀ। ਜੰਤਰ-ਮੰਤਰ ’ਤੇ ਭੁੱਖ ਹੜਤਾਲ ਨੇ ਲੋਕਪਾਲ ਕਾਨੂੰਨ ਬਣਵਾਇਆ ਅਤੇ ਆਮ ਆਦਮੀ ਪਾਰਟੀ ਵਰਗੀ ਨਵੀਂ ਰਾਜਨੀਤੀ ਨੂੰ ਜਨਮ ਦਿੱਤਾ। 2012 ਦਾ ਨਿਰਭਯਾ ਅੰਦੋਲਨ ਮਹਿਲਾਵਾਂ ਵਿਰੁੱਧ ਅਪਰਾਧਾਂ ’ਤੇ ਕਾਨੂੰਨ ਬਦਲਣ ਦਾ ਕਾਰਨ ਬਣਿਆ। ਅਪਰਾਧਿਕ ਕਾਨੂੰਨ ’ਚ ਵੱਡੀਆਂ ਸੋਧਾਂ ਕੀਤੀਆਂ ਗਈਆਂ। 2020-21 ਦਾ ਕਿਸਾਨ ਅੰਦੋਲਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ’ਚ ਸਫ਼ਲ ਰਿਹਾ। ਇਹ ਅੰਦੋਲਨ ਸਾਬਤ ਕਰਦੇ ਹਨ ਕਿ ਜਦੋਂ ਜਨਤਾ ਇਕੱਠੀ ਹੁੰਦੀ ਹੈ ਤਾਂ ਸੱਤਾ ਨੂੰ ਝੁਕਣਾ ਪੈਂਦਾ ਹੈ।

ਦੁਨੀਆ ਭਰ ’ਚ ਅਜਿਹੀਆਂ ਅਨੇਕਾਂ ਉਦਾਹਰਣਾਂ ਹਨ। 1789 ’ਚ ਫ੍ਰਾਂਸੀਸੀ ਕ੍ਰਾਂਤੀ ’ਚ ਬੈਸਟਿਲ ਦਾ ਡਿੱਗਣਾ ਆਧੁਨਿਕ ਲੋਕਤੰਤਰ ਦੀ ਨੀਂਹ ਬਣਿਆ। 1963 ’ਚ ਅਮਰੀਕਾ ’ਚ ਮਾਰਟਿਨ ਲੂਥਰ ਕਿੰਗ ਦਾ ‘ਆਈ ਹੈਵ ਏ ਡ੍ਰੀਮ’ ਭਾਸ਼ਣ ਨਾਗਰਿਕ ਅਧਿਕਾਰ ਅੰਦੋਲਨ ਦਾ ਪ੍ਰਤੀਕ ਬਣਿਆ। 1989 ’ਚ ਬਰਲਿਨ ਦੀ ਕੰਧ ਡੇਗਣ ਵਾਲੇ ਪ੍ਰਦਰਸ਼ਨਾਂ ਨੇ ਪੂਰਬੀ ਯੂਰਪ ’ਚ ਸਾਮਵਾਦ ਦਾ ਅੰਤ ਕੀਤਾ। ਦੱਖਣੀ ਕੋਰੀਆ ’ਚ 2016-17 ਦਾ ਕੈਂਡਲ ਲਾਈਟ ਅੰਦੋਲਨ ਰਾਸ਼ਟਰਪਤੀ ਨੂੰ ਹਟਾਉਣ ’ਚ ਸਫ਼ਲ ਰਿਹਾ। ਅਰਮੀਨੀਆ ’ਚ 2018 ਦੀ ਵੈਲਵੇਟ ਕ੍ਰਾਂਤੀ ਨੇ ਭ੍ਰਿਸ਼ਟ ਸ਼ਾਸਨ ਨੂੰ ਉਖਾੜ ਕੇ ਸੁੱਟ ਦਿੱਤਾ। ਇਹ ਉਦਾਹਰਣਾਂ ਦੱਸਦੀਆਂ ਹਨ ਕਿ ਸ਼ਾਂਤਮਈ ਅਤੇ ਸੰਗਠਿਤ ਪ੍ਰਦਰਸ਼ਨ ਲੋਕਤੰਤਰ ਦੀ ਰੱਖਿਆ ਕਰਦੇ ਹਨ, ਜਦੋਂ ਕਿ ਹਿੰਸਾ ਇਸ ਨੂੰ ਕਮਜ਼ੋਰ ਕਰਦੀ ਹੈ।

ਅੱਜ ਦੀ ਚੁਣੌਤੀ ਇਹ ਹੈ ਕਿ ਸਮਾਜ ਵਿਰੋਧੀ ਤੱਤ ਅਤੇ ਰਾਜਨੀਤਿਕ ਸੁਆਰਥ ਪ੍ਰਦਰਸ਼ਨਾਂ ਨੂੰ ਆਪਣੇ ਏਜੰਡੇ ਲਈ ਵਰਤੋਂ ’ਚ ਨਾ ਲਿਆਉਣ। ਸਰਕਾਰ ਨੂੰ ਵੀ ਇਹ ਸਮਝਣਾ ਹੋਵੇਗਾ ਕਿ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣਾ ਨਹੀਂ, ਸਗੋਂ ਸੁਣਨਾ ਹੈ। ਸੀ. ਜੇ. ਪੀ. ਅੰਦੋਲਨ ਨੇ ਸਾਬਤ ਕਰ ਦਿੱਤਾ ਕਿ ਜੈੱਨ-ਜ਼ੀ ਹੁਣ ਸਿਰਫ਼ ਰੀਲਜ਼ ਨਹੀਂ ਬਣਾਉਂਦੀ, ਉਹ ਵਿਰੋਧ ਵੀ ਕਰਦੀ ਹੈ। ਲੋਕਤੰਤਰ ’ਚ ਪ੍ਰਦਰਸ਼ਨ ਲਾਜ਼ਮੀ ਹਨ। ਜੇਕਰ ਸਰਕਾਰ ਗੱਲਬਾਤ, ਪਾਰਦਰਸ਼ਤਾ ਅਤੇ ਸੁਧਾਰ ਦਾ ਰਸਤਾ ਅਪਣਾਉਂਦੀ ਹੈ ਤਾਂ ਪ੍ਰਦਰਸ਼ਨ ਸਹਿਯੋਗ ਦਾ ਮਾਧਿਅਮ ਬਣ ਸਕਦੇ ਹਨ। ਨਹੀਂ ਤਾਂ, ਅਸੰਤੋਸ਼ ਦੀ ਅੱਗ ਹੋਰ ਭੜਕੇਗੀ। ਭਾਰਤ ਵਰਗੇ ਵਿਸ਼ਾਲ ਲੋਕਤੰਤਰ ਨੂੰ ਨੌਜਵਾਨਾਂ ਦੀ ਊਰਜਾ ਨੂੰ ਰਚਨਾਤਮਕ ਦਿਸ਼ਾ ਦੇਣੀ ਪਵੇਗੀ, ਨਾ ਕਿ ਇਸ ਨੂੰ ਕੁਚਲਣਾ। ਇਹੀ ਲੋਕਤੰਤਰ ਦੀ ਅਸਲ ਪ੍ਰੀਖਿਆ ਹੈ।

—ਵਿਨੀਤ ਨਾਰਾਇਣ

  • Democracy
  • Protests
  • Government

ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’

NEXT STORY

Stories You May Like

  • protests continue in pok
    PoK 'ਚ ਵਿਰੋਧ-ਪ੍ਰਦਰਸ਼ਨ ਜਾਰੀ, ਇੰਟਰਨੈੱਟ ਬੰਦ
  • eps 95 pensioners announce nationwide protest on august 5
    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ
  • amritsar markets completely closed in protest against barnala lathicharge
    ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
  • paper leak lok sabha rahul gandhi
    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ
  • gen z protest
    ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • democracy and the freedom to use force cannot coexist
    ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
  • disappointing performance of indian players in taipei open qualifiers
    ਤਾਈਪੇ ਓਪਨ ਦੇ ਕੁਆਲੀਫਾਇਰ ’ਚ ਭਾਰਤੀ ਖਿਡਾਰੀਆਂ ਦਾ ਨਿਰਾਸ਼ਾਜਨਕ ਪ੍ਰਦਰਸ਼ਨ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • self dependent india in medical
      ਆਤਮਨਿਰਭਰ ਮੈਡੀਕਲ ਤਕਨੀਕ : ਸਸਤੀਆਂ ਸਿਹਤ ਸੇਵਾਵਾਂ ਅਤੇ ਵਿਕਸਤ ਭਾਰਤ ਦੀ ਮਜ਼ਬੂਤ...
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • why did the scope of domestic violence laws extend to women in relationships
      ‘‘ਘਰੇਲੂ ਜ਼ੁਲਮ ਕਾਨੂੰਨ ਦਾ ਘੇਰਾ ‘ਰਿਲੇਸ਼ਨਸ਼ਿਪ’ ’ਚ ਰਹਿਣ ਵਾਲੀਆਂ ਔਰਤਾਂ ਤੱਕ...
    • will cockroaches create a party or an atmosphere
      ‘ਕਾਕਰੋਚ’ ਪਾਰਟੀ ਬਣਾਉਣਗੇ ਜਾਂ ਮਾਹੌਲ
    • delimitation bill
      ਡੀ. ਐੱਮ. ਕੇ. ਹੱਦਬੰਦੀ ਬਿੱਲ ਦਾ ਵਿਰੋਧ ਜਾਰੀ ਰੱਖੇਗੀ
    • raise voice against wrong
      ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • fight the old monopoly  not exam leaks
      ਪ੍ਰੀਖਿਆ ਲੀਕ ਨਾਲ ਨਹੀਂ, ਪੁਰਾਣੀ ‘ਏਕਾਧਿਕਾਰ ਵਿਵਸਥਾ’ ਨਾਲ ਲੜੋ
    • arbitrariness of car dealers there are laws but where is the relief
      ਕਾਰ ਡੀਲਰਾਂ ਦੀ ਮਨਮਾਨੀ : ਕਾਨੂੰਨ ਹਨ, ਪਰ ਰਾਹਤ ਕਿੱਥੇ?
    • wake up the country is in danger
      ਜਾਗੋ ਵਤਨ ਖ਼ਤਰੇ ’ਚ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +