Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:38:14 PM

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਦਿਲ ਦਾ ਦੌਰਾ ਪੈਣ ਸਮੇਂ ਹਰ ਮਿੰਟ ਅਹਿਮ

BLOG News Punjabi(ਬਲਾਗ)

ਦਿਲ ਦਾ ਦੌਰਾ ਪੈਣ ਸਮੇਂ ਹਰ ਮਿੰਟ ਅਹਿਮ

  • Edited By Harpreet Singh,
  • Updated: 30 Mar, 2026 04:46 PM
Blog
heart attack
  • Share
    • Facebook
    • Tumblr
    • Linkedin
    • Twitter
  • Comment

ਫਰਵਰੀ ਦੀ ਇਕ ਸਵੇਰ, ਉੱਤਰਾਖੰਡ ਦੇ ਚਕਰਾਤਾ ਜ਼ਿਲੇ ਦੇ ਸੁਜਾਊ ਪਿੰਡ ਦੇ ਕਿਸਾਨ ਜੱਸੂਰਾਮ ਖੰਨਾ ਨੂੰ ਬਾਜ਼ਾਰ ਜਾਂਦੇ ਸਮੇਂ ਛਾਤੀ ’ਚ ਜਕੜਨ ਮਹਿਸੂਸ ਹੋਈ। ਕੁਝ ਮਿੰਟ ਉਡੀਕ ਕਰਨ ਤੋਂ ਬਾਅਦ, ਉਨ੍ਹਾਂ ਦੇ ਬੇਟੇ ਨੇ ਇਕ ਨਿੱਜੀ ਕਾਰ ਕਿਰਾਏ ’ਤੇ ਲਈ ਅਤੇ ਉਨ੍ਹਾਂ ਨੂੰ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ (ਪੀ. ਐੱਚ. ਸੀ.) ਲੈ ਗਿਆ, ਜਿੱਥੇ ਇਕ ਸਿਹਤ ਕਰਮੀ ਨੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਜਾਂਚਿਆ ਅਤੇ ਉਨ੍ਹਾਂ ਨੂੰ 55 ਕਿਲੋਮੀਟਰ ਦੂਰ ਸਥਿਤ ਵਿਕਾਸ ਨਗਰ ਰੈਫਰ ਕਰ ਦਿੱਤਾ।

ਵਿਕਾਸਨਗਰ ਦੇ ਕਮਿਊਨਿਟੀ ਹੈਲਥ ਸੈਂਟਰ (ਸੀ. ਐੱਚ. ਸੀ.) ’ਚ ਕੋਈ ਡਾਕਟਰ ਉਪਲਬਧ ਨਹੀਂ ਸੀ। ਇਸ ਲਈ ਦੁਪਹਿਰ ਲਗਭਗ 3 ਵਜੇ, ਉਹ ਆਪਣੇ ਸ਼ਹਿਰ ਤੋਂ ਲੱਗਭਗ 70 ਕਿਲੋਮੀਟਰ ਦੂਰ ਧਰਮਵਾਲਾ ਦੇ ਇਕ ਚੈਰੀਟੇਬਲ ਹਸਪਤਾਲ ਪਹੁੰਚੇ, ਜਿੱਥੇ ਈ. ਸੀ. ਜੀ. ਰਾਹੀਂ ਪੁਸ਼ਟੀ ਹੋਈ ਕਿ ਜੱਸੂਰਾਮ ਨੂੰ ਦਿਲ ਦਾ ਦੌਰਾ ਪਿਆ ਸੀ।

ਬਾਅਦ ’ਚ ਕੀਤੇ ਗਏ ਐਂਜੀਓਗ੍ਰਾਮ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਦਿਲ ਦੀ ਇਕ ਨਸ ਪੂਰੀ ਤਰ੍ਹਾਂ ਬੰਦ ਸੀ। ਐਂਜੀਓਪਲਾਸਟੀ ਕੀਤੀ ਗਈ, ਜਿਸ ’ਚ ਇਕ ਗੁਬਾਰੇ ਦੀ ਮਦਦ ਨਾਲ ਬੰਦ ਨਸ ਨੂੰ ਚੌੜਾ ਕੀਤਾ ਗਿਆ ਅਤੇ ਖੂਨ ਦੇ ਪ੍ਰਵਾਹ ਨੂੰ ਬਹਾਲ ਕਰਨ ਲਈ ਇਕ ਸਟੈਂਟ ਲਗਾਇਆ ਗਿਆ। ਸਵੇਰੇ 10.30 ਵਜੇ ਉਨ੍ਹਾਂ ਦੇ ਪਹਿਲੇ ਲੱਛਣਾਂ ਤੋਂ ਲੈ ਕੇ ਈ. ਸੀ. ਜੀ. ਤੱਕ 4.5 ਘੰਟੇ ਦਾ ਸਮਾਂ ਬੀਤ ਚੁੱਕਾ ਸੀ ਅਤੇ ਐਂਜੀਓਪਲਾਸਟੀ ਤੋਂ ਪਹਿਲਾਂ 40 ਮਿੰਟ ਦਾ ਹੋਰ ਸਮਾਂ ਲੱਗਾ।

ਹਾਲਾਂਕਿ, ਮਾਹਿਰ ਦਿਲ ਦਾ ਦੌਰਾ ਪੈਣ ਵਾਲੇ ਮਰੀਜ਼ ਨੂੰ ਈ. ਸੀ. ਜੀ. ਕਰਵਾਉਣ ਅਤੇ ਮੈਡੀਕਲ ਟੀਮ ਨਾਲ ਸੰਪਰਕ ਕਰਨ ਦੇ 10 ਮਿੰਟ ਦੇ ਅੰਦਰ ਇਸ ਦੀ ਸਮੀਖਿਆ ਕਰਵਾਉਣ ਦੀ ਸਲਾਹ ਦਿੰਦੇ ਹਨ। ਹਾਲਾਂਕਿ, ਜੱਸੂਰਾਮ ਦਾ ਤਜਰਬਾ ਭਾਰਤ ਦੇ ਕਈ ਹਿੱਸਿਆਂ ’ਚ ਮਰੀਜ਼ਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਨੂੰ ਦਰਸਾਉਂਦਾ ਹੈ।

ਦਿਲ ਦੇ ਰੋਗ ਨਾਲ ਹਰ ਸਾਲ 28.6 ਲੱਖ ਮੌਤਾਂ ਹੁੰਦੀਆਂ ਹਨ। ਪੱਛਮੀ ਦੇਸ਼ਾਂ ਦੀ ਤੁਲਨਾ ’ਚ ਭਾਰਤੀਆਂ ’ਚ ਦਿਲ ਦਾ ਰੋਗ ਲਗਭਗ ਇਕ ਦਹਾਕਾ ਪਹਿਲਾਂ ਵਿਕਸਿਤ ਹੋ ਜਾਂਦਾ ਹੈ, ਜਦਕਿ ਹਾਰਟ ਅਟੈਕ ਨਾਲ ਮੌਤ ਦਰ ਵਧੇਰੇ ਹੁੰਦੀ ਹੈ। ਮੈਡੀਕਲ ਬੁਨਿਆਦੀ ਢਾਂਚੇ ’ਚ ਤਰੱਕੀ ਦੇ ਬਾਵਜੂਦ, ਐਮਰਜੈਂਸੀ ’ਤੇ ਪ੍ਰਤੀਕਿਰਿਆ ਦੇ ਸਮੇਂ ਹੋਰ ਵੀ ਬੇਨਿਯਮੀ ਬਣੀ ਹੋਈ ਹੈ।

ਦਿਲ ਦੇ ਰੋਗਾਂ ਦੇ ਮਾਹਿਰ ਅਕਸਰ ਇਹ ਕਹਾਵਤ ਦੁਹਰਾਉਂਦੇ ਹਨ ਕਿ ‘ਸਮਾਂ ਹੀ ਮਾਸਪੇਸ਼ੀ ਹੈ’। ਇਲਾਜ ’ਚ ਹਰ ਮਿੰਟ ਦੀ ਦੇਰੀ ਦਿਲ ਦੀਆਂ ਮਾਸਪੇਸ਼ੀਆਂ ਦੇ ਸਦੀਵੀ ਨੁਕਸਾਨ ਦਾ ਖਤਰਾ ਵਧਾਉਂਦੀ ਹੈ। ਦਿਲ ’ਚ ਖੂਨ ਦੀ ਸਪਲਾਈ ਬਹਾਲ ਕਰਨ ਨਾਲ ਦਿਲ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਅਤੇ ਜਿਊਂਦੇ ਰਹਿਣ ਦੀ ਦਰ ’ਚ ਸੁਧਾਰ ਕੀਤਾ ਜਾ ਸਕਦਾ ਹੈ। ਇਲਾਜ ਦੇ ਲਈ ਸਭ ਤੋਂ ਮਹੱਤਵਪੂਰਨ ਸਮਾਂ ਹਾਰਟ ਅਟੈਕ ਦੇ 1-3 ਘੰਟੇ ਦੇ ਅੰਦਰ ਹੁੰਦਾ ਹੈ ਅਤੇ ਐਂਜੀਓਪਲਾਸਟੀ ਕਰਨ ਦਾ ਆਦਰਸ਼ ਸਮਾਂ ਪਹਿਲੇ ਮੈਡੀਕਲ ਸੰਪਰਕ ਦੇ 2 ਘੰਟੇ ਦੇ ਅੰਦਰ ਹੁੰਦਾ ਹੈ। ਹਾਲਾਂਕਿ, ਜ਼ਿਆਦਾਤਰ ਭਾਰਤੀ ਮਰੀਜ਼ ਔਸਤਨ 6 ਘੰਟੇ ਦੇ ਅੰਦਰ ਹਸਪਤਾਲ ਪਹੁੰਚਦੇ ਹਨ। ਪਹਾੜੀ ਰਾਜਾਂ ’ਚ ਇਹ ਸਮਾਂ 12 ਘੰਟੇ ਤੱਕ ਦਾ ਵੀ ਲੱਗ ਸਕਦਾ ਹੈ।

ਦੇਰੀ ਦੇ ਕਾਰਨ ਹੇਠ ਲਿਖੇ ਹਨ :
ਜਾਗਰੂਕਤਾ ਦੀ ਕਮੀ : 2023 ਦੇ ਇਕ ਅਧਿਐਨ ’ਚ ਫਰੀਦਾਬਾਦ ’ਚ 30-69 ਸਾਲ ਦੇ ਉਮਰ ਵਰਗ ਦੇ ਲੋਕਾਂ ’ਚ ਦਿਲ ਦੀਆਂ ਘਟਨਾਵਾਂ ਜਾਂ ਸਟ੍ਰੋਕ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਇਕੱਠਾ ਕੀਤਾ ਗਿਆ, ਜਿਸ ’ਚ ਨੋਟ ਕੀਤਾ ਗਿਆ ਕਿ ਸਿਰਫ 11 ਫੀਸਦੀ ਲੋਕ ਹੀ ਇਕ ਘੰਟੇ ਦੇ ਅੰਦਰ ਢੁੱਕਵੇਂ ਸਿਹਤ ਕੇਂਦਰ ਤੱਕ ਪਹੁੰਚ ਸਕੇ। ਕਈ ਲੋਕ ਲੱਛਣਾਂ ਨੂੰ ਪਛਾਣ ਨਹੀਂ ਸਕੇ ਜਾਂ ਉਨ੍ਹਾਂ ਦੀ ਗੰਭੀਰਤਾ ਨੂੰ ਘੱਟ ਕਰਕੇ ਦੇਖਿਆ।

ਹੋਰਨਾਂ ਲੋਕਾਂ ਨੂੰ ਟ੍ਰਾਂਸਪੋਰਟ ਦੀ ਕਮੀ ਜਾਂ ਦਿਲ ਦੇ ਰੋਗਾਂ ਨਾਲ ਨਜਿੱਠਣ ਲਈ ਸਹੂਲਤਾਂ ਦੀ ਕਮੀ ਵਾਲੇ ਕੇਂਦਰਾਂ ਤੱਕ ਪਹੁੰਚਣ ਵਰਗੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਵਿੱਤੀ ਰੁਕਾਵਟਾਂ ਵੀ ਇਕ ਕਾਰਨ ਸਨ।

ਜ਼ਿਲਾ ਹਸਪਤਾਲਾਂ ਅਤੇ ਸੀ. ਐੱਚ. ਸੀ. ਐੱਸ. ਦੇ ਉਲਟ, ਪੇਂਡੂ ਖੇਤਰਾਂ ’ਚ ਮੁੱਢਲੇ ਸਿਹਤ ਕੇਂਦਰਾਂ ’ਚ ਅਕਸਰ ਈ. ਸੀ. ਜੀ. ਮਸ਼ੀਨਾਂ ਦੀ ਕਮੀ ਹੁੰਦੀ ਹੈ, ਜਦੋਂ ਕਿ ਉਹ ਮੁੱਢਲੇ ਸਿਹਤ ਕੇਂਦਰਾਂ ’ਚ ਸੰਪਰਕ ਦਾ ਪਹਿਲਾ ਬਿੰਦੂ ਹੁੰਦੇ ਹਨ। ਰਾਸ਼ਟਰੀ ਲੋੜ ਨਿਦਾਨ ਸੂਚੀ ’ਚ ਸਿਫਾਰਿਸ਼ ਦੇ ਬਾਵਜੂਦ ਭਾਰਤ ’ਚ ਪ੍ਰਤੀ 1 ਲੱਖ ਲੋਕਾਂ ’ਤੇ 0.45 ਤੋਂ ਵੀ ਘੱਟ ਦਿਲ ਦੇ ਰੋਗਾਂ ਦੇ ਮਾਹਿਰ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਵੱਡੇ ਸ਼ਹਿਰਾਂ ’ਚ ਪ੍ਰੈਕਟਿਸ ਕਰਦੇ ਹਨ। ਨਤੀਜੇ ਵਜੋਂ, ਮਰੀਜ਼ਾਂ ਨੂੰ ਬੁਨਿਆਦੀ ਟੈਸਟਾਂ ਲਈ ਲੰਬੀ ਦੂਰੀ ਤੈਅ ਕਰਨੀ ਪੈਂਦੀ ਹੈ।

ਨਿਦਾਨ ਤੋਂ ਬਾਅਦ ਵੀ, ਨਿਸ਼ਚਿਤ ਇਲਾਜ ਤੱਕ ਪਹੁੰਚ ਇਕ ਚੁਣੌਤੀ ਹੈ। ਐਂਜੀਓਪਲਾਸਟੀ ਲਈ ਕੈਥੇਟਰਾਈਜ਼ੇਸ਼ਨ ਲੈਬਾਰਟਰੀਆਂ (ਕੈਥ ਲੈਬ) ਵਰਗੇ ਵਿਸ਼ੇਸ਼ ਬੁਨਿਆਦੀ ਢਾਂਚੇ ਅਤੇ ਸਿਖਲਾਈ ਪ੍ਰਾਪਤ ਦਿਲ ਦੇ ਰੋਗਾਂ ਦੇ ਮਾਹਿਰਾਂ ਦੀ ਲੋੜ ਹੁੰਦੀ ਹੈ। ਭਾਰਤ ’ਚ ਲੱਗਭਗ 2,500 ਕੈਥ ਲੈਬ ਹਨ, ਜਿਨ੍ਹਾਂ ’ਚੋਂ ਜ਼ਿਆਦਾਤਰ ਸ਼ਹਿਰੀ ਖੇਤਰਾਂ ਅਤੇ ਮਹਾਰਾਸ਼ਟਰ, ਕੇਰਲ, ਗੁਜਰਾਤ, ਤਾਮਿਲਨਾਡੂ ਅਤੇ ਦਿੱਲੀ ’ਚ ਕੇਂਦਰਿਤ ਹਨ। ਇਨ੍ਹਾਂ ’ਚੋਂ ਲੱਗਭਗ 90 ਫੀਸਦੀ ਨਿੱਜੀ ਖੇਤਰ ’ਚ ਹਨ, ਜਿਸ ਕਾਰਨ ਦੇਸ਼ ਦੇ ਵੱਡੇ ਹਿੱਸੇ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ।

ਕੈਥ ਲੈਬ ਵਾਲੇ ਸਰਕਾਰੀ ਹਸਪਤਾਲ ਅਕਸਰ ਭੀੜ-ਭੜੱਕੇ ਵਾਲੇ ਹੁੰਦੇ ਹਨ, ਜਿਸ ਨਾਲ ਉਡੀਕ ਦਾ ਸਮਾਂ ਲੰਬਾ ਹੋ ਜਾਂਦਾ ਹੈ। ਹਸਪਤਾਲ ਕਰਮੀ ਥ੍ਰੋਮਬੋਲਿਸਿਸ ਵਰਗੇ ਬਦਲਵੇਂ ਇਲਾਜਾਂ ਦੀ ਵੀ ਘੱਟ ਵਰਤੋਂ ਕਰਦੇ ਹਨ, ਜਿਸ ’ਚ ਖੂਨ ਦੇ ਥੱਕੇ ਨੂੰ ਘੋਲਣ ਵਾਲੀਆਂ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ।

ਦਵਾਈਆਂ ਦੀ ਵਰਤੋਂ ਸੀਮਤ ਹੈ, ਕਿਉਂਕਿ ਡਾਕਟਰ ਦਿਲ ਦੇ ਰੋਗਾਂ ਦੇ ਮਾਹਿਰ ਦੀ ਸਹਾਇਤਾ ਤੋਂ ਬਿਨਾਂ ਸੰਭਾਵਿਤ ਗੁੰਝਲਾਂ ਦੇ ਕਾਰਨ ਉਨ੍ਹਾਂ ਨੂੰ ਦੇਣ ’ਚ ਸੰਕੋਚ ਕਰ ਸਕਦੇ ਹਨ। ਸੀਮਤ ਜਨਤਕ ਸਹੂਲਤਾਂ ਅਤੇ ਲੰਬੀਆਂ ਕਤਾਰਾਂ ਦੇ ਕਾਰਨ, ਕਈ ਮਰੀਜ਼ ਨਿੱਜੀ ਹਸਪਤਾਲਾਂ ਦਾ ਰੁਖ ਕਰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਭਾਰੀ ਖਰਚਾ ਚੁੱਕਣਾ ਪੈਂਦਾ ਹੈ।

ਇਸ ਭਾਰ ਨੂੰ ਘੱਟ ਕਰਨ ਦੇ ਉਦੇਸ਼ ਨਾਲ ਬਣਾਈਆਂ ਗਈਆਂ ਸਰਕਾਰੀ ਯੋਜਨਾਵਾਂ ਹਮੇਸ਼ਾ ਭਰੋਸੇਯੋਗ ਨਹੀਂ ਹੁੰਦੀਆਂ। ਮਰੀਜ਼ ਅਕਸਰ ਸ਼ਿਕਾਇਤ ਕਰਦੇ ਹਨ ਕਿ ਉਨ੍ਹਾਂ ਨੂੰ ਨਿੱਜੀ ਹਸਪਤਾਲਾਂ ’ਚ ABPMJAY ਵਰਗੀਆਂ ਜਨਤਕ ਬੀਮਾ ਯੋਜਨਾਵਾਂ ਤਹਿਤ ਇਲਾਜ ਤੋਂ ਮਨ੍ਹਾ ਕਰ ਦਿੱਤਾ ਜਾਂਦਾ ਹੈ, ਜਿਸ ਦੇ ਕਾਰਨ ਉਨ੍ਹਾਂ ਨੂੰ ਦੂਰ ਸਥਿਤ ਸਰਕਾਰੀ ਹਸਪਤਾਲਾਂ ’ਚ ਜਾਣਾ ਪੈਂਦਾ ਹੈ।

ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ, ਨਿਦਾਨ ਤੱਕ ਪਹੁੰਚ ਦਾ ਵਿਸਥਾਰ ਕਰਨਾ, ਮਾਹਿਰਾਂ ਦੀ ਉਪਲਬਧਤਾ ਵਧਾਉਣਾ ਅਤੇ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਵਿੱਤੀ ਸੁਰੱਖਿਆ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ।

ਉਦੋਂ ਤੱਕ, ਕਈ ਭਾਰਤੀਆਂ ਲਈ, ਦਿਲ ਦਾ ਦੌਰਾ ਪੈਣ ’ਤੇ ਜਿਊਂਦੇ ਰਹਿਣਾ ਨਾ ਸਿਰਫ ਮੈਡੀਕਲ ਵਿਗਿਆਨ ’ਤੇ, ਸਗੋਂ ਭੂਗੋਲ, ਸਮੇਂ ਅਤੇ ਸੰਜੋਗ ’ਤੇ ਵੀ ਨਿਰਭਰ ਕਰਦਾ ਰਹੇਗਾ।

—ਸਵਾਗਤ ਯਾਦਵਾਰ

  • Heart Attack
  • Every Minute
  • Important
  • Cardiac Arrest

ਬਜ਼ਾਰੀਕਰਨ : ਵਿਵਸਥਾ ’ਤੇ ਮੁੜ ਵਿਚਾਰ ਕਰਨ ਦੀ ਲੋੜ

NEXT STORY

Stories You May Like

  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • what is turbulence
    ਟੱਰਬੂਲੈਂਸ ਕਾਰਨ ਕਦੋਂ-ਕਦੋਂ ਹੋਏ ਵੱਡੇ ਹਾਦਸੇ? ਇੱਕ ਯਾਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ ਮੌਤ
  • modi  s indo pacific tour and promise of strategic partnership
    ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
  • indigo  plane  44 minutes  jaipur  sky  circle
    ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
  • hospital  woman  treatment  heart surgery  foot
    ਟੁੱਟਾ ਪੈਰ, ਡਾਕਟਰਾਂ ਨੇ ਦਿਲ ਦਾ ਕਰ'ਤਾ ਆਪਰੇਸ਼ਨ ! ਲਾਪਰਵਾਹੀ ਕਾਰਨ ਔਰਤ ਦੀ ਹੋਈ ਦਰਦਨਾਕ ਮੌਤ
  • amritsar village  rajasansi village  boys and girls
    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
  • monsoon gains momentum  daily rains expected
    ਮਾਨਸੂਨ ਨੇ ਫੜੀ ਰਫ਼ਤਾਰ, ਰੋਜ਼ਾਨਾ ਮੀਂਹ ਪੈਣ ਦੇ ਆਸਾਰ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +