Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:24:59 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਹਾਦਸਿਆਂ ਦੇ ਦੇਸ਼ ਭਾਰਤ ’ਚ ਪ੍ਰਸ਼ਾਸਨ ਦੀ ਸਮੱਸਿਆ

BLOG News Punjabi(ਬਲਾਗ)

ਹਾਦਸਿਆਂ ਦੇ ਦੇਸ਼ ਭਾਰਤ ’ਚ ਪ੍ਰਸ਼ਾਸਨ ਦੀ ਸਮੱਸਿਆ

  • Edited By Rakesh,
  • Updated: 04 Feb, 2026 04:43 PM
Blog
in india the land of accidents the problem lies with the administration
  • Share
    • Facebook
    • Tumblr
    • Linkedin
    • Twitter
  • Comment

ਸਾਲ 2026-27 ਦਾ ਬਜਟ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਸਰਕਾਰ ਨੇ ਕੁੱਲ ਘਰੇਲੂ ਉਤਪਾਦ ਦੀ ਵਾਧਾ ਦਰ 7.5 ਫੀਸਦੀ ਰਹਿਣ ਲਈ ਸਵੈ-ਸ਼ਾਬਾਸ਼ੀ ਲਈ ਹੈ ਪਰ ਇਕ ਸਵਾਲ ਅਜੇ ਵੀ ਅਣਸੁਲਝਿਆ ਰਹਿ ਗਿਆ ਹੈ ਕਿ ਕੀ ਅਸੀਂ ਵਿਸ਼ਵ ’ਚ ਆਫ਼ਤਗ੍ਰਸਤ ਦੇਸ਼ ਬਣ ਗਏ ਹਾਂ? ਅਜਿਹਾ ਲੱਗਦਾ ਹੈ ਕਿ ਅਸੀਂ ਇਕ ਤੋਂ ਬਾਅਦ ਇਕ ਆਫ਼ਤ ਦਾ ਸਾਹਮਣਾ ਕਰ ਰਹੇ ਹਾਂ ਅਤੇ ਇਨ੍ਹਾਂ ਆਫ਼ਤਾਂ ’ਚ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਪਰ ਸਮੇਂ ਸਿਰ ਨਿਵਾਰਕ ਕਦਮ ਚੁੱਕਣ ਲਈ ਸਾਡੇ ਅਧਿਕਾਰੀਆਂ ਦੇ ਕੰਨਾਂ ’ਤੇ ਕਦੇ ਵੀ ਜੂੰ ਨਹੀਂ ਸਰਕਦੀ।

ਹਾਲ ਹੀ ’ਚ ਕੋਲਕਾਤਾ ਦੇ ਬਾਹਰੀ ਹਿੱਸੇ ’ਚ ਇਕ ਗੋਦਾਮ ’ਚ ਅਗਨੀਕਾਂਡ ’ਚ 29 ਵਿਅਕਤੀਆਂ ਦੇ ਮਰਨ ਦੀ ਖ਼ਬਰ ਹੈ ਅਤੇ ਇਹ ਗਿਣਤੀ ਹੋਰ ਵਧ ਸਕਦੀ ਹੈ। ਇਸ ਗੱਲ ਦਾ ਪਤਾ ਲਾਉਣ ਦੀ ਬਜਾਏ ਕਿ ਇਹ ਕਿਸ ਦੀ ਲਾਪਰਵਾਹੀ ਨਾਲ ਹੋਇਆ ਜਾਂ ਕਿਸ ਨੂੰ ਰਿਸ਼ਵਤ ਦਿੱਤੀ ਗਈ, ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਜਵਾਬਦੇਹੀ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਸ਼ ਲਾਇਆ ਹੈ ਕਿ ਇਹ ਕਿਸ ਦਾ ਪੈਸਾ ਹੈ ਅਤੇ ਹੁਣ ਤੱਕ ਕਿਸੇ ਦੀ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ? ਇਸ ’ਤੇ ਤ੍ਰਿਣਮੂਲ ਕਾਂਗਰਸ ਨੇ ਜਵਾਬ ਦਿੱਤਾ ਹੈ ਕਿ ਨਿੱਜੀ ਗੋਦਾਮ ਨੂੰ ਕੰਟਰੋਲ ਕਰਨਾ ਸੰਭਵ ਨਹੀਂ ਹੈ। ਇਹ ਸਮਝਿਆ ਜਾ ਸਕਦਾ ਹੈ ਕਿਉਂਕਿ ਸੂਬੇ ’ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਸੱਤਾ ਦੀ ਲੜਾਈ ਚੱਲ ਰਹੀ ਹੈ।

ਇਸ ਤੋਂ ਪਹਿਲਾਂ ਦਸੰਬਰ ’ਚ ਗੋਆ ਦੇ ਨਾਈਟ ਕਲੱਬ ’ਚ ਭਿਆਨਕ ਅਗਨੀਕਾਂਡ ’ਚ 25 ਵਿਅਕਤੀ ਮਾਰੇ ਗਏ। ਬਾਅਦ ’ਚ ਪਤਾ ਲੱਗਾ ਕਿ ਇਸ ਨਾਈਟ ਕਲੱਬ ਦਾ ਨਿਰਮਾਣ ਗੈਰ-ਕਾਨੂੰਨੀ ਢੰਗ ਨਾਲ ਕੀਤਾ ਗਿਆ ਸੀ ਅਤੇ ਇਹ ਬਿਨਾਂ ਲਾਇਸੈਂਸ ਦੇ ਚੱਲ ਰਿਹਾ ਸੀ। ਮੈਜਿਸਟ੍ਰੇਟ ਦੀ ਜਾਂਚ ’ਚ ਸਾਹਮਣੇ ਆਇਆ ਕਿ ਇਸ ਦੇ ਨਿਰਮਾਣ ’ਚ ਗੰਭੀਰ ਖਾਮੀਆਂ ਸਨ ਅਤੇ ਵੱਖ-ਵੱਖ ਪੱਧਰਾਂ ’ਤੇ ਅਧਿਕਾਰੀਆਂ ਨਾਲ ਸੰਢ-ਗੰਢ ਸੀ ਪਰ ਕਿਸੇ ਨੂੰ ਜਵਾਬਦੇਹ ਨਹੀਂ ਠਹਿਰਾਇਆ ਗਿਆ ਅਤੇ ਸਿਰਫ਼ ਨਾਈਟ ਕਲੱਬ ਦੇ ਮਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਤੋਂ ਪਹਿਲਾਂ ਕੋਲਕਾਤਾ ਦੇ ਇਕ ਹਸਪਤਾਲ ’ਚ 89 ਵਿਅਕਤੀ ਮਾਰੇ ਗਏ। ਆਸ ਮੁਤਾਬਕ ਹਸਪਤਾਲ ਦਾ ਲਾਇਸੈਂਸ ਰੱਦ ਕੀਤਾ ਗਿਆ ਅਤੇ ਮੁੱਖ ਮੰਤਰੀ ਨੇ ਇਸ ਘਟਨਾ ਲਈ ਸਖਤ ਸਜ਼ਾ ਦੇਣ ਦਾ ਐਲਾਨ ਕੀਤਾ ਅਤੇ ਇਸ ਦੇ ਮਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਪਰ ਫਾਇਰ ਬ੍ਰਿਗੇਡ ਦੇ ਉਪਾਵਾਂ ਬਾਰੇ ਉਹ ਮੌਨ ਰਹੀ।

‘ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ’ ਦੇ ਅੰਕੜਿਆਂ ਅਨੁਸਾਰ ਦੇਸ਼ ’ਚ ਹਰ ਸਾਲ ਹੋਣ ਵਾਲੇ ਡੇਢ ਲੱਖ ਅਗਨੀਕਾਂਡਾਂ ’ਚ 27,000 ਤੋਂ ਵੱਧ ਲੋਕ ਮਾਰੇ ਜਾਂਦੇ ਹਨ। ਅਗਨੀਕਾਂਡਾਂ ’ਚ 57 ਫੀਸਦੀ ਤੋਂ ਵੱਧ ਮੌਤਾਂ ਰਿਹਾਇਸ਼ੀ ਖੇਤਰਾਂ ’ਚ ਹੁੰਦੀਆਂ ਹਨ ਅਤੇ ਅਕਸਰ ਅਜਿਹੀਆਂ ਘਟਨਾਵਾਂ ਰਾਤ ਦੇ ਸਮੇਂ ਹੁੰਦੀਆਂ ਹਨ ਜਦੋਂ ਉੱਥੇ ਰਹਿਣ ਵਾਲੇ ਲੋਕ ਸੌਂ ਰਹੇ ਹੁੰਦੇ ਹਨ।

ਇਸ ਤੋਂ ਇਲਾਵਾ ਦੇਸ਼ ’ਚ ਹਰ ਸਾਲ ਲੱਖਾਂ ਲੋਕ ਦੋਸ਼ਪੂਰਨ ਯੋਜਨਾ ਨਿਰਧਾਰਨ ਦੇ ਕਾਰਨ ਮੌਤ ਦੇ ਮੂੰਹ ’ਚ ਚਲੇ ਜਾਂਦੇ ਹਨ। ਸੜਕ ਹਾਦਸਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਸਾਲ ਭਾਰਤ ’ਚ 4.73 ਲੱਖ ਸੜਕ ਹਾਦਸੇ ’ਚ 1.70 ਲੱਖ ਮੌਤਾਂ ਹੋਈਆਂ ਹਨ। ਉਦਾਹਰਣ ਲਈ ਪਿਛਲੇ ਮਹੀਨੇ ਦੀ ਇਕ ਘਟਨਾ ਨੂੰ ਹੀ ਲਓ। ਦਿੱਲੀ ’ਚ ਇਕ ਜੋੜਾ 8 ਘੰਟੇ ਤੱਕ ਆਪਣੀ ਕਾਰ ’ਚ ਫਸੇ ਰਹਿਣ ਦੇ ਕਾਰਨ ਮਾਰਿਅ ਗਿਆ। ਕਿਸੇ ਨੇ ਵੀ ਉਨ੍ਹਾਂ ਦੀ ਮਦਦ ਨਹੀਂ ਕੀਤੀ। ਜੇਕਰ ਉਨ੍ਹਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਗਿਆ ਹੁੰਦਾ ਤਾਂ ਉਹ ਬਚ ਸਕਦੇ ਸਨ।

ਹੈਰਾਨੀ ਦੀ ਗੱਲ ਇਹ ਹੈ ਕਿ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਹੁੰਚਣ ਵਾਲੇ ਮਨੋਵਿਗਿਆਨਕ ਸਦਮੇ ਦੇ ਬਾਵਜੂਦ ਸਰਕਾਰ ਨੇ ਸੜਕ ਸੁਰੱਖਿਆ ਲਈ ਕੋਈ ਠੋਸ ਮੁਹਿੰਮ ਨਹੀਂ ਚਲਾਈ ਅਤੇ ਇਹੀ ਸਥਿਤੀ ਅਗਨੀਕਾਂਡਾਂ ਬਾਰੇ ਹੈ, ਜਿਨ੍ਹਾਂ ਨੂੰ ਰੋਕਣ ਲਈ ਅਖਿਲ ਭਾਰਤੀ ਪੱਧਰ ’ਤੇ ਕੋਈ ਮੁਹਿੰਮ ਨਹੀਂ ਚਲਾਈ ਗਈ ਹੈ।

ਇਨ੍ਹਾਂ ਹਾਦਸਿਆਂ ’ਚ ਇਕ ਸਾਧਾਰਨ ਜਿਹਾ ਪੈਟਰਨ ਦਿਖਾਈ ਦਿੰਦਾ ਹੈ। ਰੋਜ਼ਾਨਾ ਪ੍ਰਸ਼ਾਸਨ ’ਚ ਸਖ਼ਤੀ ਨਾਲ ਧਿਆਨ ਦੇਣ ਦੀ ਬਜਾਏ ਸਾਲ 2047 ਤੱਕ ਵਿਕਸਿਤ ਭਾਰਤ ਦੇ ਰਾਜਨੀਤਿਕ ਦਿਖਾਵੇ ’ਤੇ ਧਿਆਨ ਦਿੱਤਾ ਜਾ ਰਿਹਾ ਹੈ।

ਭਾਰਤ ’ਚ ਸਭ ਤੋਂ ਸਵੱਛ ਸ਼ਹਿਰ ਇੰਦੌਰ ’ਚ ਪਿਛਲੇ ਮਹੀਨੇ ਲੋਕ ਸਿਹਤ ਆਫ਼ਤ ਆਈ ਜਿੱਥੇ ਸੀਵਰੇਜ ਦੀ ਲੀਕੇਜ ਦੇ ਕਾਰਨ ਪੀਣ ਵਾਲਾ ਪਾਣੀ ਦੂਸ਼ਿਤ ਹੋ ਜਾਣ ਕਾਰਨ ਫੈਲੀ ਬੀਮਾਰੀ ’ਚ ਕਈ ਵਿਅਕਤੀ ਮਾਰੇ ਗਏ ਅਤੇ ਸੈਂਕੜੇ ਲੋਕ ਬੀਮਾਰ ਹੋ ਗਏ ਪਰ ਇਸ ਬਾਰੇ ਵੀ ਸਿਰਫ ਗੱਲਾਂ ਹੀ ਕੀਤੀਆਂ ਗਈਆਂ। ਸਬੰਧਤ ਅਧਿਕਾਰੀਆਂ ਦੇ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਜਲ ਸੁਰੱਖਿਆ ਨਿਗਰਾਨੀ ਦੇ ਕਿਸੇ ਪ੍ਰੋਟੋਕੋਲ ਦਾ ਪਾਲਣ ਨਹੀਂ ਕੀਤਾ ਗਿਆ।

ਸਰਕਾਰ ਦੇ ਕੋਲ ਭੀੜ ਨੂੰ ਸੰਭਾਲਣ ਦੀ ਵੀ ਵਿਵਸਥਾ ਨਹੀਂ ਹੈ। ਪਿਛਲੇ ਸਾਲ ਸਤੰਬਰ ’ਚ ਤਾਮਿਲਨਾਡੂ ’ਚ ਅਦਾਕਾਰ ਤੋਂ ਸਿਆਸੀ ਆਗੂ ਵਿਜੇ ਦੀ ਰੈਲੀ ’ਚ ਪੁਲਸ ਦੇ ਭੀੜ ਪ੍ਰਬੰਧਨ ’ਚ ਨਾਕਾਮ ਰਹਿਣ ਨਾਲ 45 ਲੋਕਾਂ ਦੀ ਮੌਤ ਅਤੇ ਅਨੇਕਾਂ ਲੋਕ ਜ਼ਖਮੀ ਹੋ ਗਏ। ਇਹ ਦੱਸਦਾ ਹੈ ਕਿ ਸਾਡੇ ਦੇਸ਼ ’ਚ ਜਨ ਸੁਰੱਖਿਆ ਨੂੰ ਬਿਲਕੁਲ ਮਹੱਤਵ ਨਹੀਂ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਰਾਇਲ ਚੈਲੰਜਰਜ਼ ਵੱਲੋਂ ਪਹਿਲੀ ਵਾਰ ਆਈ.ਪੀ.ਐੱਲ. ਟਰਾਫੀ ਜਿੱਤਣ ਤੋਂ ਬਾਅਦ ਆਯੋਜਿਤ ਸਮਾਰੋਹ ’ਚ ਭੀੜ ’ਚ ਭਾਜੜ ਮਚ ਗਈ।

ਪਿਛਲੇ ਸਾਲ ਪ੍ਰਯਾਗਰਾਜ ’ਚ ਕਰਵਾਏ ਮਹਾਕੁੰਭ ’ਚ ਮੀਡੀਆ ਦੀ ਖ਼ੂਬ ਚਕਾਚੌਂਧ ਰਹੀ ਜਿਸ ’ਚ 50 ਕਰੋੜ ਤੋਂ ਵੱਧ ਲੋਕ ਆਏ। ਇਸ ਮੇਲੇ ’ਚ ਪਈ ਭਾਜੜ ’ਚ 200 ਤੋਂ ਵੱਧ ਲੋਕ ਮਾਰੇ ਗਏ ਅਤੇ ਸੈਂਕੜੇ ਜ਼ਖਮੀ ਹੋਏ। ਉਸ ਦੇ ਇਕ ਮਹੀਨੇ ਬਾਅਦ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ’ਤੇ ਭੀੜ ’ਚ ਭਾਜੜ ਨਾਲ 40 ਲੋਕ ਮਾਰੇ ਗਏ ਅਤੇ ਅਨੇਕਾਂ ਜ਼ਖਮੀ ਹੋਏ ਪਰ ਦੋਵਾਂ ਹੀ ਹਾਦਸਿਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ।

ਜੇਕਰ ਅਜਿਹੀਆਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਰਿਹਾ ਤਾਂ ਫਿਰ ਸੁਧਾਰਾਤਮਕ ਕਦਮ ਕਿਵੇਂ ਚੁੱਕੇ ਜਾਣਗੇ? ਸੜਕ, ਰੇਲ ਜਾਂ ਹਵਾਈ ਹਾਦਸਾ ਜਾਂ ਭਾਜੜ, ਕਿਸੇ ਨੂੰ ਵੀ ਲੈ ਲਓ, ਹਰ ਸਮੇਂ ਹਰ ਘਟਨਾ ਦੇ ਸਮੇਂ ਸੁਰੱਖਿਆਤਮਕ ਉਪਾਅ ਨਹੀਂ ਕੀਤੇ ਜਾਂਦੇ ਹਨ। ਇਨ੍ਹਾਂ ਲਈ ਕੌਣ ਜਵਾਬਦੇਹ ਹੋਵੇਗਾ? ਸਵਾਲ ਉੱਠਦਾ ਹੈ ਕਿ ਕੀ ਬਾਬੂਆਂ ਕੋਲ ਖੁਦ ’ਚ ਸੁਧਾਰ ਕਰਨ ਦੀ ਦਲੇਰੀ ਹੈ? ਕੀ ਚੋਣ ਦਾ ਮਾਪਦੰਡ ਸਮਰੱਥਾ ਅਤੇ ਇਮਾਨਦਾਰੀ ਹੋਵੇਗੀ ਜਾਂ ਸਿਫਾਰਸ਼ ਅਤੇ ਸੰਪਰਕ ਹੋਣਗੇ?

ਇਹ ਜਗ-ਜ਼ਾਹਿਰ ਹੈ ਕਿ ਜੋ ਸੱਤਾ ’ਚ ਉੱਚ ਅਹੁਦਿਆਂ ’ਤੇ ਹਨ, ਉਹ ਸਭ ਤੋਂ ਪਹਿਲਾਂ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਦਿੰਦੇ ਹਨ। ਉਸ ਤੋਂ ਬਾਅਦ ਸਿਆਸੀ ਆਗੂਆਂ ਦਾ ਨੰਬਰ ਆਉਂਦਾ ਹੈ ਅਤੇ ਇਹ ਦੋਵੇਂ ਮਿਲ ਕੇ ਕੰਮ ਕਰਦੇ ਹਨ, ਜਿਸ ਕਾਰਨ ਭ੍ਰਿਸ਼ਟਾਚਾਰ ਅਤੇ ਅਵਿਵਸਥਾ ਵਧਦੀ ਹੈ। ਅੱਜ ਸਾਡੇ ਸੂਬੇ ‘ਸਮਰਪਿਤ ਅਫਸਰਸ਼ਾਹੀ’ ਜਾਂ ਪਾਰਟੀਆਂ ਨਾਲ ਜੁੜੀ ਅਫਸਰਸ਼ਾਹੀ ਲਈ ਬਦਨਾਮ ਹੋ ਗਏ ਹਨ, ਜਿਸ ਕਾਰਨ ਸਿਆਸੀ ਬਦਲਾਅ ’ਤੇ ਅਫਸਰਸ਼ਾਹਾਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਜਾਂਦੇ ਹਨ। ਸੂਬੇ ’ਚ ਸੱਤਾ ਬਦਲਣ ’ਤੇ ਲਾਜ਼ਮੀ ਤੌਰ ’ਤੇ ਤਬਾਦਲੇ ਕੀਤੇ ਜਾਂਦੇ ਹਨ, ਜਿਸ ਕਾਰਨ ਵਧੇਰੇ ਅਧਿਕਾਰੀ ਕੋਈ ਪਹਿਲ ਨਹੀਂ ਕਰਦੇ ਹਨ।

ਅਸਲ ’ਚ ਅਧਿਕਾਰੀਆਂ ਦੀ ਸਿਆਸੀ ਪਛਾਣ ਅੱਜਕੱਲ ਇੰਨੀ ਸਪੱਸ਼ਟ ਹੋ ਜਾਂਦੀ ਹੈ ਕਿ ਅਫਸਰਸ਼ਾਹ ਵੀ ਭਵਿੱਖਬਾਣੀ ਕਰ ਦਿੰਦੇ ਹਨ ਕਿ ਕਿਸ ਪਾਰਟੀ ਦੇ ਸੱਤਾ ’ਚ ਆਉਣ ’ਤੇ ਕਿਸ ਅਫਸਰਸ਼ਾਹ ਨੂੰ ਸਿਖਰਲਾ ਅਹੁਦਾ ਮਿਲੇਗਾ। ਸਿਵਲ ਸੇਵਾ ਇਕ ਕੁਲੀਨ ਕਲੱਬ ਬਣ ਗਿਆ ਹੈ ਜੋ ਆਪਣੇ ਹਿੱਤਾਂ ਦੀ ਰੱਖਿਆ ਕਰਦਾ ਹੈ ਅਤੇ ਸਾਰੇ ਸਿਖਰਲੇ ਅਹੁਦਿਆਂ ’ਤੇ ਕਾਬਜ਼ ਹੁੰਦੇ ਹਨ। ਇਸੇ ਕਾਰਨ ਇਨ੍ਹਾਂ ਅਫਸਰਸ਼ਾਹਾਂ ਨੇ ਵੱਖ-ਵੱਖ ਕਮੇਟੀਆਂ ਆਦਿ ਬਣਾ ਲਈਆਂ ਹਨ ਅਤੇ ਉਨ੍ਹਾਂ ’ਚ ਉੱਚ ਅਹੁਦੇ ਪ੍ਰਾਪਤ ਕਰਦੇ ਹਨ ਅਤੇ ਇਹ ਅਹੁਦੇ ਉਨ੍ਹਾਂ ਨੂੰ ਕਿਸੇ ਪਾਰਟੀ ਨੂੰ ਲਾਭ ਪਹੁੰਚਾਉਣ ਦੇ ਬਦਲੇ ’ਚ ਦਿੱਤੇ ਜਾਂਦੇ ਹਨ।

ਸਹੀ ਵਿਅਕਤੀ ਨੂੰ ਸਹੀ ਅਹੁਦੇ ’ਤੇ ਤਾਇਨਾਤ ਕਰਨ ਦੀ ਬਜਾਏ ਸਾਡੇ ਨੇਤਾ ਲੋਕ ਗਲਤ ਕਾਰਨਾਂ ਕਰ ਕੇ ਗਲਤ ਵਿਅਕਤੀ ਨੂੰ ਸਹੀ ਅਹੁਦੇ ’ਤੇ ਨਿਯੁਕਤ ਕਰਦੇ ਹਨ, ਜਿਸ ਨਾਲ ਅਜਿਹੀ ਸਥਿਤੀ ਬਣਦੀ ਹੈ ਜਿਸ ’ਚ ਜਾਤ, ਭ੍ਰਿਸ਼ਟਾਚਾਰ, ਸਿਆਸੀ ਸੰਪਰਕ ਆਦਿ ਮਹੱਤਵਪੂਰਨ ਹੁੰਦੇ ਹਨ ਅਤੇ ਤਰੱਕੀ ’ਚ ਵੀ ਇਹੀ ਮਾਪਦੰਡ ਅਪਣਾਏ ਜਾਂਦੇ ਹਨ। ਇਸ ਕਾਰਨ ਪ੍ਰਸ਼ਾਸਨ ਕਮਜ਼ੋਰ ਅਤੇ ਸਵੈ-ਇੱਛਾਚਾਰੀ ਹੁੰਦਾ ਜਾ ਰਿਹਾ ਹੈ ਕਿਉਂਕਿ ਅਫਸਰਸ਼ਾਹਾਂ ਨੂੰ ਆਪਣੇ ਫ਼ਰਜ਼ਾਂ ਦੀ ਪੂਰਤੀ ਲਈ ਲੋੜੀਂਦਾ ਗਿਆਨ ਪ੍ਰਾਪਤ ਕਰਨ ਦਾ ਸਮਾਂ ਵੀ ਨਹੀਂ ਮਿਲ ਸਕਦਾ।

ਬਿਨਾਂ ਸ਼ੱਕ ਅਸੀਂ ਸ਼ਾਸਨ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਾਂ। ਸਾਡੀ ਅਫਸਰਸ਼ਾਹੀ ਦਾ ਨਿਰਮਾਣ ਮੂਲ ਤੌਰ ’ਤੇ ਸਥਿਰਤਾ ਅਤੇ ਕੰਟਰੋਲ ਲਈ ਕੀਤਾ ਗਿਆ ਹੈ, ਨਾ ਕਿ ਨਾਗਰਿਕਾਂ ਪ੍ਰਤੀ ਜਵਾਬਦੇਹੀ ਲਈ। ਇਸ ਤੋਂ ਇਲਾਵਾ ਕੰਮ ਦੇ ਨਿਪਟਾਰੇ ਦੇ ਦਬਾਅ ਤੋਂ ਬਿਨਾਂ ਰੋਜ਼ਗਾਰ ਦੀ ਸੁਰੱਖਿਆ ਕਾਰਨ ਕਿਸੇ ਅਧਿਕਾਰੀ ਨੂੰ ਸਜ਼ਾ ਦੇਣੀ ਔਖੀ ਹੋ ਜਾਂਦੀ ਹੈ। ਇਸ ਦੇ ਨਾਲ ਹੀ ਵਿਭਾਗੀ ਜਾਂਚ ’ਚ ਵਰ੍ਹੇ ਲੱਗ ਜਾਂਦੇ ਹਨ ਅਤੇ ਇਹ ਮਾਮਲੇ ਲੰਬਾ ਸਮਾਂ ਚੱਲਦੇ ਹਨ, ਇਸ ਲਈ ਜਦੋਂ ਤੱਕ ਇਸ ’ਤੇ ਕੋਈ ਫੈਸਲਾ ਹੁੰਦਾ ਹੈ, ਉਦੋਂ ਤੱਕ ਸਬੰਧਤ ਅਧਿਕਾਰੀ ਸੇਵਾਮੁਕਤ ਹੋ ਜਾਂਦਾ ਹੈ।

ਅਫਸਰਸ਼ਾਹੀ ’ਚ ਤਰੱਕੀਆਂ ਕੰਮ ਦੇ ਨਿਪਟਾਰੇ ’ਤੇ ਆਧਾਰਿਤ ਹੋਣ ਦੀ ਬਜਾਏ ਸੀਨੀਆਰਤਾ ’ਤੇ ਆਧਾਰਿਤ ਹੁੰਦੀਆਂ ਹਨ। ਇਸ ਲਈ ਸਪੱਸ਼ਟ ਹੈ ਕਿ ਅਫਸਰਸ਼ਾਹੀ ਨੂੰ ਪ੍ਰਸ਼ਾਸਨਿਕ ਖਾਮੀਆਂ ਨੂੰ ਦੂਰ ਕਰਨ ਲਈ ਸਮੂਹਿਕ ਤੌਰ ’ਤੇ ਠੋਸ ਕਦਮ ਚੁੱਕਣ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਨਾਲ ਹੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਉਪਾਅ ਕਰਨੇ ਹੋਣਗੇ। ਇਸ ਸਬੰਧ ’ਚ ਅਮਰੀਕਾ ਵਾਂਗ ‘ਜ਼ੀਰੋ ਟਾਲਰੈਂਸ’ ਸਿਧਾਂਤ ਅਤੇ ‘ਸਨਸੈੱਟ ਸਿਧਾਂਤ’ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਦੇ ਅਧੀਨ ਸਰਕਾਰੀ ਕੰਮਕਾਜ ਦੇ ਉਚਿਤ ਹੋਣ ਦੀ ਹਰ ਸਮੇਂ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਕੋਈ ਗਲਤ ਕਦਮ ਨਾ ਚੁੱਕਿਆ ਜਾ ਸਕੇ।

ਜੇਕਰ ਸਾਡੇ ਅਫਸਰਸ਼ਾਹ ਆਪਣੇ ਆਪ ’ਚ ਬਦਲਾਅ ਨਹੀਂ ਲਿਆਉਂਦੇ ਤਾਂ ਇਕ ਸਮਾਂ ਆਵੇਗਾ ਜਦੋਂ ਉਹ ਗੈਰ-ਪ੍ਰਸੰਗਿਕ ਬਣ ਜਾਣਗੇ। ਕੀ ਅਫਸਰਸ਼ਾਹ ਇਸ ਸਥਿਤੀ ’ਚੋਂ ਬਾਹਰ ਆ ਕੇ ਕੰਮ ਕਰਨਗੇ ਜਾਂ ਉਹ ਅਜੇ ਵੀ ਸਟੀਲ ਫਰੇਮ ਬਣੇ ਰਹਿਣਗੇ ਜਿਸ ਨੂੰ ਸ਼ਾਸਨ ਅਤੇ ਜਵਾਬਦੇਹੀ ਦੀ ਘਾਟ ’ਚ ਜੰਗਾਲ ਲੱਗਦਾ ਰਹੇਗਾ? 

ਪੂਨਮ ਆਈ ਕੌਸ਼ਿਸ਼

  • India
  • land of accidents
  • problem lies
  • administration

ਭਾਰਤ-ਅਮਰੀਕਾ ਡੀਲ ਨਾਲ ਕਿਸਾਨੀ ਦਾ ਸੰਕਟ ਹੋਰ ਡੂੰਘਾ ਹੋ ਜਾਵੇਗਾ

NEXT STORY

Stories You May Like

  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ ਗੋਪਾਲ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • corruption is spreading its roots across the country
    ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ ਦੀ ਲੋੜ!
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • trump administration gives instructions to banks
    ਪ੍ਰਵਾਸੀਆਂ ਦੀ ਵਧੇਗੀ ਮੁਸ਼ਕਲ! ਟਰੰਪ ਪ੍ਰਸ਼ਾਸਨ ਨੇ ਬੈਂਕਾਂ ਨੂੰ ਦਿੱਤੇ ਸਖ਼ਤ ਨਿਰਦੇਸ਼
  • will be implemented across the country nitin gadkari
    ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ ਨਵਾਂ ਸਿਸਟਮ
  • will 3000 russian soldiers and 5 warships be deployed in india
    ਕੀ ਭਾਰਤ 'ਚ ਤਾਇਨਾਤ ਹੋਣਗੇ 3000 ਰੂਸੀ ਫੌਜੀ ਅਤੇ 5 ਜੰਗੀ ਬੇੜੇ, RELOS ਸਮਝੌਤੇ ਨੇ ਵਧਾਈ ਦੇਸ਼ ’ਚ ਹਲਚਲ!
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +