Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:05:39 PM

  • supreme court  cancellation of elections

    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ...

  • special dgp makes major revelation regarding lpu controversy

    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ!...

  • baba bageshwar dhirendra shastri punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!

BLOG News Punjabi(ਬਲਾਗ)

‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!

  • Edited By Sandeep Kumar,
  • Updated: 28 Sep, 2026 03:28 AM
Blog
india should learn from brazil about the growing threat
  • Share
    • Facebook
    • Tumblr
    • Linkedin
    • Twitter
  • Comment

ਮੋਬਾਈਲ ਗੇਮਿੰਗ ਦੀ ਬਹੁਤ ਜ਼ਿਆਦਾ ਵਰਤੋਂ ਨਾਲ ਦੁਨੀਆ ਭਰ ’ਚ ਮਾਨਸਿਕ ਅਤੇ ਸਰੀਰਕ ਸਿਹਤ ਦੇ ਨਾਲ-ਨਾਲ ਸਮਾਜਿਕ ਜੀਵਨ ’ਤੇ ਗੰਭੀਰ ਮਾੜੇ ਪ੍ਰਭਾਵ ਪੈ ਰਹੇ ਹਨ, ਜਿਨ੍ਹਾਂ ਨੂੰ ਧਿਆਨ ’ਚ ਰੱਖਦਿਆਂ ਵੈਨੇਜ਼ੁਏਲਾ, ਬ੍ਰਾਜ਼ੀਲ, ਜਾਪਾਨ, ਸਿੰਗਾਪੁਰ, ਸਾਊਦੀ ਅਰਬ, ਜਰਮਨੀ, ਬ੍ਰਿਟੇਨ, ਮਲੇਸ਼ੀਆ, ਦੱਖਣੀ ਕੋਰੀਆ, ਨਿਊਜ਼ੀਲੈਂਡ, ਸੰਯੁਕਤ ਅਰਬ ਅਮੀਰਾਤ, ਈਰਾਨ ਅਤੇ ਪਾਕਿਸਤਾਨ ਆਦਿ ਦੁਨੀਆ ਦੇ 15 ਤੋਂ ਵੱਧ ਦੇਸ਼ਾਂ ’ਚ ਆਨਲਾਈਨ ਗੇਮਿੰਗ ’ਤੇ ਰੋਕ ਲਗਾ ਦਿੱਤੀ ਗਈ ਹੈ।
ਹੁਣ ਜਦੋਂ ਅਗਲੇ ਮਹੀਨੇ ਬ੍ਰਾਜ਼ੀਲ ’ਚ ਚੋਣਾਂ ਹੋਣ ਜਾ ਰਹੀਆਂ ਹਨ, ਚੌਥੀ ਵਾਰ ਦੇਸ਼ ਦਾ ਰਾਸ਼ਟਰਪਤੀ ਬਣਨ ਲਈ ਯਤਨਸ਼ੀਲ ‘ਲੂਲਾ ਡੀ ਸਿਲਵਾ’ ਨੇ ਦੇਸ਼ ’ਚ ਆਨਲਾਈਨ ਗੇਮਿੰਗ-ਗੈਂਬਲਿੰਗ ਦੇ ਵਧਦੇ ਵਿੱਤੀ ਅਤੇ ਸਮਾਜਿਕ ਜੋਖਮਾਂ ’ਤੇ ਕਾਬੂ ਪਾਉਣ ਲਈ ਆਨਲਾਈਨ ਗੈਂਬਲਿੰਗ ’ਤੇ ਪਾਬੰਦੀ ਲਗਾ ਦਿੱਤੀ ਹੈ। ਲੂਲਾ ਨੇ ਇਸ ਮੌਕੇ ਦੇਸ਼ ਦੇ ‘ਜੂਆ’ ਉਦਯੋਗ ਨੂੰ ਇਕ ‘ਕੈਂਸਰ’ ਕਰਾਰ ਦਿੰਦਿਆਂ ਕਿਹਾ ‘‘ਜੇਕਰ ਅਸੀਂ ਇਸ ‘ਟਿਊਮਰ’ (ਗੰਢ) ਨੂੰ ਨਹੀਂ ਕੱਢਾਂਗੇ ਤਾਂ ਇਹ ਸਾਨੂੰ ਮਾਰ ਦੇਵੇਗਾ।’’

ਇਸ ਦੇ ਅਨੁਸਾਰ ਹਰ ਤਰ੍ਹਾਂ ਦੇ ਸੱਟੇਬਾਜ਼ੀ ਪਲੇਟਫਾਰਮਾਂ ਦੀ ਵਰਤੋਂ, ਸਪੋਰਟਸ ਬੈਟਿੰਗ ਅਤੇ ਆਨਲਾਈਨ ਕੈਸੀਨੋਜ਼ ’ਤੇ ਰੋਕ ਲਗਾਉਣ ਦੇ ਨਾਲ-ਨਾਲ ਆਨਲਾਈਨ ਸੱਟੇਬਾਜ਼ੀ ਲਈ ਕ੍ਰਿਪਟੋਕਰੰਸੀ ਅਤੇ ਹੋਰ ਵਰਚੁਅਲ ਐਸੇਟਸ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ।

ਆਨਲਾਈਨ ਗੇਮਾਂ ਦੇ ਵਿਗਿਆਪਨਾਂ ’ਚ ਆਦਤ ਦੇ ਜੋਖਮ ਅਤੇ ਵਿੱਤੀ ਨੁਕਸਾਨ ਦੀ ਚਿਤਾਵਨੀ ਦੇਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਆਸਾਨ ਪੈਸਾ ਕਮਾਉਣ ਦੇ ਦਾਅਵਿਆਂ ਅਤੇ ਮਾਹਿਰ ਕਮੈਂਟੇਟਰਾਂ ਦੁਆਰਾ ਸੱਟੇਬਾਜ਼ੀ ਲਈ ਉਕਸਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੇਸ਼ ਦੀ ਦੂਰਸੰਚਾਰ ਏਜੰਸੀ ‘ਐਨਾਤਲੇ’ ਦੇ ਸਹਿਯੋਗ ਨਾਲ ਗੈਰ-ਕਾਨੂੰਨੀ ਸੱਟੇਬਾਜ਼ੀ ਵੈੱਬਸਾਈਟਾਂ ਨੂੰ ਲਗਾਤਾਰ ਬਲਾਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੂਏਬਾਜ਼ੀ ਅਤੇ ਸੱਟੇਬਾਜ਼ੀ ਨਾਲ ਸਬੰਧਤ ਅਪਰਾਧਾਂ ਨਾਲ ਨਜਿੱਠਣ ਲਈ ਸਖ਼ਤ ਸਜ਼ਾ ਦੇ ਪ੍ਰਬੰਧ ਵਾਲੇ ਬਿੱਲ ’ਤੇ ਵੀ ਦਸਤਖ਼ਤ ਕੀਤੇ।

ਜਿੱਥੋਂ ਤੱਕ ਭਾਰਤ ਦਾ ਸਬੰਧ ਹੈ, ਮਾਰਚ 2019 ’ਚ ਗੁਜਰਾਤ ’ਚ ਬਹੁਤ ਜ਼ਿਆਦਾ ਆਦਤ ਲਗਾਉਣ ਅਤੇ ਹਿੰਸਕ ਹੋਣ ਦੇ ਕਾਰਨ ‘ਪਬਜੀ ਮੋਬਾਈਲ’ ’ਤੇ ਬੈਨ ਲਗਾ ਦਿੱਤਾ ਗਿਆ ਸੀ। ਫਿਰ 29 ਜੂਨ, 2020 ਨੂੰ ਪ੍ਰਾਈਵੇਸੀ ਨਾਲ ਜੁੜੀਆਂ ਚਿੰਤਾਵਾਂ ਕਾਰਨ ਭਾਰਤ ਨੇ ਮੋਬਾਈਲ ਲੀਜੈਂਡਜ਼, ਬੈਂਗ-ਬੈਂਗ, ਟਿਕਟੌਕ, ਯੂ. ਸੀ. ਬ੍ਰਾਊਜ਼ਰ ਅਤੇ ਜੈਂਡਰ ਵਰਗੀਆਂ 100 ਤੋਂ ਵੱਧ ਚੀਨੀ ਐਪਾਂ ’ਤੇ ਬੈਨ ਲਗਾ ਦਿੱਤਾ।

ਪਬਜੀ ਮੋਬਾਈਲ ਅਤੇ ਬੈਂਗ-ਬੈਂਗ ਭਾਰਤ ’ਚ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਮੋਬਾਈਲ ਗੇਮਾਂ ਸਨ। ਭਾਰਤ ਸਰਕਾਰ ਦਾ ਮੰਨਣਾ ਸੀ ਕਿ ਇਹ ਐਪਾਂ ਬਿਨਾਂ ਇਜਾਜ਼ਤ ਦੇ ਯੂਜ਼ਰ ਦਾ ਡਾਟਾ ਚੋਰੀ ਕਰਕੇ ਚੁੱਪਚਾਪ ਭਾਰਤ ਤੋਂ ਬਾਹਰ ਸਥਿਤ ਸਰਵਰਾਂ ’ਤੇ ਭੇਜ ਰਹੀਆਂ ਸਨ। ਚੀਨ, ਪਾਕਿਸਤਾਨ, ਅਫ਼ਗਾਨਿਸਤਾਨ, ਕੋਰੀਆ, ਜਾਰਡਨ, ਨੇਪਾਲ, ਇਜ਼ਰਾਈਲ ਅਤੇ ਇਰਾਕ ’ਚ ਵੀ ਪਬਜੀ ਮੋਬਾਈਲ ਪਾਬੰਦੀਸ਼ੁਦਾ ਹੈ।

‘ਪਬਜੀ ਮੋਬਾਈਲ’ ’ਤੇ ਬੈਨ ਦੇ ਜਵਾਬ ਵਿਚ ਦੱਖਣੀ ਕੋਰੀਆ ਨੇ ‘ਬੈਟਲਗ੍ਰਾਊਂਡਜ਼ ਮੋਬਾਈਲ ਇੰਡੀਆ’ ਬਣਾਇਆ, ਜੋ ਅਸਲੀ ਪਬਜੀ ਮੋਬਾਈਲ ਗੇਮ ਤੋਂ ਹਲਕਾ ਜਿਹਾ ਵੱਖਰਾ ਹੈ। ‘ਬੈਟਲਗ੍ਰਾਊਂਡਜ਼ ਮੋਬਾਈਲ ਇੰਡੀਆ’ ਵਿਚ 18 ਸਾਲ ਤੋਂ ਘੱਟ ਉਮਰ ਦੇ ਖਿਡਾਰੀ ਮਾਤਾ-ਪਿਤਾ ਦੀ ਇਜਾਜ਼ਤ ਤੋਂ ਬਿਨਾਂ ਦਿਨ ਵਿਚ 3 ਘੰਟੇ ਤੋਂ ਵੱਧ ਗੇਮ ਨਹੀਂ ਖੇਡ ਸਕਦੇ। ਨਾਬਾਲਗਾਂ ਨੂੰ ਗੇਮ ਦੇ ਸਟੋਰ ’ਤੇ ਇਕ ਦਿਨ ਵਿਚ 7000 ਰੁਪਏ ਤੋਂ ਵੱਧ ਖ਼ਰਚ ਕਰਨ ਦੀ ਵੀ ਇਜਾਜ਼ਤ ਨਹੀਂ ਹੈ।

ਭਾਰਤ ਦੇ ਕਈ ਰਾਜਾਂ ਦੀਆਂ ਸਰਕਾਰਾਂ ਨੇ ਅਜਿਹੀਆਂ ਆਨਲਾਈਨ ਗੇਮਾਂ ’ਤੇ ਰੋਕ ਲਗਾ ਦਿੱਤੀ ਹੈ, ਜਿਨ੍ਹਾਂ ਵਿਚ ਪੈਸੇ ਦਾ ਦਾਅ ਲਗਾਇਆ ਜਾਂਦਾ ਹੈ। ਗੇਮਿੰਗ ਕਾਰਨ ਚੜ੍ਹੇ ਕਰਜ਼ੇ ਕਰਕੇ ਗੇਮਰਜ਼ ਦੀ ਖ਼ੁਦਕੁਸ਼ੀ ਦੇ ਮਾਮਲੇ ਵਧ ਜਾਣ ਕਰਕੇ 2020 ਵਿਚ ਆਂਧਰਾ ਪ੍ਰਦੇਸ਼ ਵਿਚ ਆਨਲਾਈਨ ਗੇਮਿੰਗ ਨਾਲ ਜੁੜੇ ਨਿਯਮ ਬਣਾਏ ਗਏ।

ਫਿਰ 2021 ਵਿਚ, ਤਾਮਿਲਨਾਡੂ ਸਰਕਾਰ ਨੇ ਚੈੱਸ, ਟ੍ਰਿਵੀਆ, ਫੈਂਟੇਸੀ, ਰੰਮੀ ਅਤੇ ਪੋਕਰ ਵਰਗੀਆਂ ਸਕਿੱਲ-ਬੇਸਡ ਗੇਮਾਂ ਦੇ ਆਨਲਾਈਨ ਵਰਜ਼ਨ ’ਤੇ ਰੋਕ ਲਗਾਉਣ ਦਾ ਐਲਾਨ ਕੀਤਾ। ਕਰਨਾਟਕ ਵਿਚ ਵੀ 2021 ਵਿਚ ਆਨਲਾਈਨ ਸੱਟੇਬਾਜ਼ੀ ਵਾਲੀਆਂ ਗੇਮਾਂ ’ਤੇ ਰੋਕ ਲਗਾਉਣ ਦੀ ਤਜਵੀਜ਼ ਰੱਖੀ ਗਈ ਸੀ। ਫਿਰ 21 ਅਗਸਤ, 2025 ਨੂੰ ਭਾਰਤ ਸਰਕਾਰ ਨੇ ਸਾਰੀਆਂ ਫੈਂਟੇਸੀ ਸਪੋਰਟਸ ਗੇਮਾਂ ਅਤੇ ‘ਅਸਲੀ ਪੈਸੇ’ ਵਾਲੀਆਂ ਹੋਰ ਆਨਲਾਈਨ ਗੇਮਾਂ ’ਤੇ ਰੋਕ ਲਗਾ ਦਿੱਤੀ, ਕਿਉਂਕਿ ਇਨ੍ਹਾਂ ਨੂੰ ਆਨਲਾਈਨ ਜੂਆ ਮੰਨਿਆ ਗਿਆ।

ਆਨਲਾਈਨ ਗੇਮਾਂ ਕਾਰਨ ਬੱਚਿਆਂ ਦੀ ਸੋਚ ਕੁਝ ਅਜਿਹੀ ਹੋ ਜਾਂਦੀ ਹੈ ਕਿ ਉਹ ਆਪਣੀ ਮਨਚਾਹੀ ਚੀਜ਼ ਨਾ ਮਿਲਣ ’ਤੇ ਨਿਰਾਸ਼ ਹੋ ਜਾਂਦੇ ਹਨ ਅਤੇ ਅਸਾਧਾਰਨ ਵਿਵਹਾਰ ਕਰਨ ਲੱਗਦੇ ਹਨ ਅਤੇ ਮਰਨ-ਮਾਰਨ ’ਤੇ ਉਤਾਰੂ ਹੋ ਜਾਂਦੇ ਹਨ। ‘ਕੰਡਕਟ ਡਿਸਆਰਡਰ’ ਵਾਲੇ ਬੱਚਿਆਂ ਲਈ ਇਹ ਅਸਹਿ ਹੁੰਦਾ ਹੈ, ਜਿਸ ਦਾ ਨਤੀਜਾ ਦੁਖਦਾਈ ਹੀ ਨਿਕਲਦਾ ਹੈ। ਕੁਝ ਸਮਾਂ ਪਹਿਲਾਂ ਲਖਨਊ ਵਿਚ ਇਕ 16 ਸਾਲਾ ਲੜਕੇ ਨੇ ਸਿਰਫ਼ ਇਸ ਲਈ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਕਿਉਂਕਿ ਉਸ ਨੇ ਉਸ ਨੂੰ ਪਬਜੀ ਖੇਡਣ ਤੋਂ ਰੋਕਿਆ ਸੀ। ਇਸ ਲਈ ਭਾਰਤ ਵਿਚ ਸਖ਼ਤ ਕਾਨੂੰਨ ਦੁਆਰਾ ਇਸ ਤਰ੍ਹਾਂ ਦੀਆਂ ਆਨਲਾਈਨ ਗੇਮਾਂ ’ਤੇ ਜਿੰਨੀ ਜਲਦੀ ਰੋਕ ਲਗਾਈ ਜਾਵੇਗੀ, ਓਨਾ ਹੀ ਚੰਗਾ ਹੋਵੇਗਾ।

  • Online games
  • Growing threat
  • Brazil
  • India
  • ਆਨਲਾਈਨ ਗੇਮਾਂ
  • ਵਧਦਾ ਖ਼ਤਰਾ
  • ਬ੍ਰਾਜ਼ੀਲ
  • ਭਾਰਤ

ਸਮਾਜ ਨੂੰ ਇਮਾਨਦਾਰ ਅਤੇ ਸਵੱਛ ਦਿੱਖ ਵਾਲੇ ਸਿਆਸਤਦਾਨਾਂ ਤੇ ਅਧਿਕਾਰੀਆਂ ਦੀ ਲੋੜ

NEXT STORY

Stories You May Like

  • threat of 100  tariff on countries buying russian oil
    ਰੂਸੀ ਤੇਲ ਖ਼ਰੀਦਣ ਵਾਲੇ ਦੇਸ਼ਾਂ 'ਤੇ 100% ਟੈਰਿਫ ਦਾ ਖ਼ਤਰਾ: US House 'ਚ ਬਿੱਲ ਪਾਸ, ਭਾਰਤ-ਚੀਨ 'ਤੇ ਵਧਿਆ ਸੰਕਟ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ ਭੱਟੀ ਗੈਂਗ ਦੇ 200 ਤੋਂ ਵੱਧ ਗੁਰਗੇ...
  • chartered accountancy exam schedule announced
    ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
  • china  s grip on travelers   travel  know which ones are under threat of ban
    ਯਾਤਰੀਆਂ ਦੀ Travelling 'ਤੇ ਚੀਨ ਦਾ ਸ਼ਿਕੰਜਾ, ਜਾਣੋ ਕਿਸ-ਕਿਸ 'ਤੇ ਮੰਡਰਾ ਰਿਹਾ  Ban ਦਾ ਖ਼ਤਰਾ
  • cotton and woolen yarn prices increase by 45 percent
    ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ
  • chinese products pose major threat to national security of western countries
    ਚੀਨੀ ਉਤਪਾਦ ਤੋਂ ਪੱਛਮੀ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ, 'ਡਿਜਿਟਲ ਜ਼ੋਖਮ' ਨਾਲ ਨਜਿੱਠਣ ਦੀ ਤਿਆਰੀ
  • the severity of a snakebite
    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
Trending
Ek Nazar
avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bhagat singh
      ਭਗਤ ਸਿੰਘ ਦੇ ਸਵਾਲਾਂ ਲਈ ਕੀ ਅਸੀਂ ਤਿਆਰ ਹਾਂ ?
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • donald trump
      ਅਮਰੀਕੀ ਪ੍ਰੈੱਸ ਉਠਾ ਰਹੀ ਹੈ ਟਰੰਪ ਦੀ ਦਾਦਾਗਿਰੀ ਦੇ ਖ਼ਿਲਾਫ਼ ਆਵਾਜ਼
    • circumstances determine the direction of a country s politics
      ਹਾਲਾਤ ਹੀ ਕਿਸੇ ਦੇਸ਼ ਦੀ ਸਿਆਸਤ ਨੂੰ ਦਿਸ਼ਾ ਦਿੰਦੇ ਹਨ
    • cec gyanesh kumar
      ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਤੇ ਗ੍ਰਿਫ਼ਤਾਰ ਕਰਨ ਦੀ ਮੰਗ ਤੇਜ਼
    • why does congress oppose vande mataram
      ਕਾਂਗਰਸ ‘ਵੰਦੇ ਮਾਤਰਮ’ ਦਾ ਵਿਰੋਧ ਕਿਉਂ ਕਰਦੀ ਹੈ?
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • devilal haryana
      ਦੇਵੀਲਾਲ ਲਈ ਸੱਤਾ ਦਾ ਅਰਥ ਸਿਰਫ ਮੁੱਖ ਮੰਤਰੀ ਦੀ ਕੁਰਸੀ ਨਹੀਂ ਸੀ
    • revised epf
      ਸੋਧੀ ਹੋਈ ਈ. ਪੀ. ਐੱਫ. ਹੱਦ ਅਤੇ ਸਮਾਜਿਕ ਸੁਰੱਖਿਆ ਪ੍ਰਣਾਲੀ ਦਾ ਨਿਰਮਾਣ
    • the philosophy of concern for the last person
      ਪੰ. ਦੀਨਦਿਆਲ ਉਪਾਧਿਆਏ ਜਯੰਤੀ ’ਤੇ ਵਿਸ਼ੇਸ਼- ਅੰਤਿਮ ਵਿਅਕਤੀ ਦੀ ਚਿੰਤਾ ਦਾ ਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +