Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:46:52 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਐਮਰਜੈਂਸੀ ਦੇ ਭੂਤ ਨੂੰ 50 ਸਾਲ ਬਾਅਦ ਜਗਾਉਣਾ ਸਹੀ ਨਹੀਂ

BLOG News Punjabi(ਬਲਾਗ)

ਐਮਰਜੈਂਸੀ ਦੇ ਭੂਤ ਨੂੰ 50 ਸਾਲ ਬਾਅਦ ਜਗਾਉਣਾ ਸਹੀ ਨਹੀਂ

  • Edited By Harpreet Singh,
  • Updated: 16 Jul, 2024 03:31 AM
Blog
it is not right to raise the ghost of emergency after 50 years
  • Share
    • Facebook
    • Tumblr
    • Linkedin
    • Twitter
  • Comment

ਰਾਜ ਨਾਰਾਇਣ ਨੇ 1971 ’ਚ ਰਾਏ ਬਰੇਲੀ ਤੋਂ ਇੰਦਰਾ ਦੇ ਹੱਥੋਂ ਚੋਣ ਹਾਰਨ ਦੇ ਬਾਅਦ ਇਲਾਹਾਬਾਦ ਹਾਈ ਕੋਰਟ ’ਚ ਰਿਟ ਦਾਇਰ ਕਰ ਕੇ ਉਨ੍ਹਾਂ ’ਤੇ ਵੋਟਰਾਂ ਨੂੰ ਰਿਸ਼ਵਤ ਦੇਣ, ਸਰਕਾਰੀ ਮਸ਼ੀਨਰੀ ਅਤੇ ਸਰਕਾਰੀ ਸੋਮਿਆਂ ਦੀ ਦੁਰਵਰਤੋਂ ਵਰਗੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦਿੱਤੀ ਸੀ।

ਇਸ ’ਤੇ ਸੁਣਵਾਈ ਦੇ ਦੌਰਾਨ 12 ਜੂਨ, 1975 ਨੂੰ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਜਗਮੋਹਨ ਲਾਲ ਸਿਨ੍ਹਾ ਨੇ ਇੰਦਰਾ ਗਾਂਧੀ ਨੂੰ ਦੋਸ਼ੀ ਕਰਾਰ ਦਿੰਦਿਆਂ 6 ਸਾਲ ਲਈ ਅਹੁਦੇ ਤੋਂ ਬੇਦਖਲ ਕੀਤੇ ਜਾਣ ਦਾ ਹੁਕਮ ਜਾਰੀ ਕੀਤਾ ਸੀ।

24 ਜੂਨ, 1975 ਨੂੰ ਸੁਪਰੀਮ ਕੋਰਟ ਨੇ ਇਸ ਹੁਕਮ ਨੂੰ ਕਾਇਮ ਰੱਖਿਆ ਪਰ ਇੰਦਰਾ ਗਾਂਧੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ’ਤੇ ਬਣੇ ਰਹਿਣ ਦੀ ਇਜਾਜ਼ਤ ਦੇ ਦਿੱਤੀ। ਅਗਲੇ ਦਿਨ 25 ਜੂਨ, 1975 ਨੂੰ ਜੈ ਪ੍ਰਕਾਸ਼ ਨਾਰਾਇਣ ਨੇ ਇੰਦਰਾ ਗਾਂਧੀ ਦੇ ਅਸਤੀਫਾ ਦੇਣ ਤੱਕ ਦੇਸ਼ ਭਰ ਵਿਚ ਰੋਸ ਵਿਖਾਵੇ ਕਰਨ ਦਾ ਸੱਦਾ ਦਿੱਤਾ।

ਇਸ ’ਤੇ 25 ਜੂਨ, 1975 ਨੂੰ ਹੀ ਰਾਤੋ-ਰਾਤ ਰਾਸ਼ਟਰਪਤੀ ਫਖਰੂਦੀਨ ਅਲੀ ਅਹਿਮਦ ਕੋਲੋਂ ਆਰਡੀਨੈਂਸ ਪਾਸ ਕਰਵਾਉਣ ਦੇ ਬਾਅਦ ਸਰਕਾਰ ਨੇ ਐਮਰਜੈਂਸੀ ਲਾਗੂ ਕਰ ਕੇ ਵਿਰੋਧੀ ਪਾਰਟੀਆਂ ਦੇ ਹਜ਼ਾਰਾਂ ਨੇਤਾਵਾਂ ਅਤੇ ਵਰਕਰਾਂ ਨੂੰ ਜੇਲ ’ਚ ਤੁੰਨ ਦਿੱਤਾ।

26 ਜੂਨ, 1975 ਤੋਂ 21 ਮਾਰਚ, 1977 ਤੱਕ ਦੇ 19 ਮਹੀਨਿਆਂ ਦੇ ਅਰਸੇ ’ਚ ਭਾਰਤ ਵਿਚ ਐਮਰਜੈਂਸੀ ਲਾਗੂ ਰਹੀ। ਆਜ਼ਾਦ ਭਾਰਤ ਦੇ ਇਤਿਹਾਸ ਵਿਚ ਇਹ ਸਭ ਤੋਂ ਵਿਵਾਦਿਤ ਅਤੇ ਗੈਰ-ਲੋਕਤੰਤਰੀ ਦੌਰ ਸੀ। ਜਦੋਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਅਤੇ ਨਾਗਰਿਕ ਅਧਿਕਾਰਾਂ ਨੂੰ ਖਤਮ ਕਰ ਕੇ ਧੱਕੇਸ਼ਾਹੀ ਕੀਤੀ ਗਈ ਸੀ।

‘ਪੰਜਾਬ ਕੇਸਰੀ ਪੱਤਰ ਸਮੂਹ’ ਦੇ ਸੰਪਾਦਕ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਵੀ ਇਸ ਅਰਸੇ ’ਚ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਹ ਪੰਜਾਬ ਦੀਆਂ ਵੱਖ-ਵੱਖ ਜੇਲਾਂ ਵਿਚ ਬੰਦ ਰਹੇ।

ਇਸ ਘਟਨਾ ਦੇ 50 ਸਾਲ ਬਾਅਦ ਅੱਜ ਵੀ ਐਮਰਜੈਂਸੀ ਦਾ ਭੂਤ ਰਹਿ-ਰਹਿ ਕੇ ਜਾਗ ਉੱਠਦਾ ਹੈ। 24 ਜੂਨ, 2024 ਨੂੰ ਨਵੀਂ ਸੰਸਦ ਦੇ ਸ਼ੁਰੂ ਹੋਏ ਪਹਿਲੇ ਇਜਲਾਸ ’ਚ ਵੀ ਐਮਰਜੈਂਸੀ ਦਾ ਮੁੱਦਾ ਛਾਇਆ ਰਿਹਾ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 27 ਜੂਨ ਨੂੰ ਆਪਣੇ ਭਾਸ਼ਣ ’ਚ ਐਮਰਜੈਂਸੀ ਦਾ ਵਰਣਨ ਕਰਦੇ ਹੋਏ ਕਿਹਾ ਕਿ, ‘‘25 ਜੂਨ, 1975 ਨੂੰ ਐਮਰਜੈਂਸੀ ਲਾਗੂ ਕਰਨਾ ਸੰਵਿਧਾਨ ’ਤੇ ਸਿੱਧੇ ਹਮਲੇ ਦਾ ਸਭ ਤੋਂ ਵੱਡਾ ਅਤੇ ਕਾਲਾ ਅਧਿਆਏ ਸੀ।’’ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਦਿ ਵੀ ਇਸ ’ਤੇ ਬੋਲੇ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿਚ ਪ੍ਰਤੀ ਸਾਲ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦਰਮਿਆਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪੀ. ਚਿਦਾਂਬਰਮ ਨੇ 14 ਜੁਲਾਈ ਨੂੰ ਕਿਹਾ ਕਿ, ‘ਅੱਜ ਦੀ ਕੁੱਲ ਭਾਰਤੀ ਆਬਾਦੀ ’ਚੋਂ 75 ਫੀਸਦੀ ਭਾਰਤੀ 1975 ਦੇ ਬਾਅਦ ਪੈਦਾ ਹੋਏ ਹਨ। ਐਮਰਜੈਂਸੀ ਇਕ ਗਲਤੀ ਸੀ ਅਤੇ ਇਸ ਨੂੰ ਇੰਦਰਾ ਗਾਂਧੀ ਨੇ ਮੰਨਿਆ ਸੀ।’

‘‘50 ਸਾਲ ਬਾਅਦ ਐਮਰਜੈਂਸੀ ਦੇ ਸਹੀ ਅਤੇ ਗਲਤ ਹੋਣ ’ਤੇ ਬਹਿਸ ਕਰਨ ਦਾ ਕੀ ਮਤਲਬ ਹੈ? ਭਾਜਪਾ ਨੂੰ ਅਤੀਤ ਨੂੰ ਭੁੱਲ ਜਾਣਾ ਚਾਹੀਦੈ। ਅਸੀਂ ਅਤੀਤ ਤੋਂ ਸਬਕ ਸਿੱਖਿਆ ਹੈ ਅਤੇ ਸੰਵਿਧਾਨ ’ਚ ਸੋਧ ਕੀਤੀ ਹੈ ਤਾਂ ਕਿ ਐਮਰਜੈਂਸੀ ਇੰਨੀ ਆਸਾਨੀ ਨਾਲ ਨਾ ਲਗਾਈ ਜਾ ਸਕੇ।’’

ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ਐਮਰਜੈਂਸੀ ਲਗਾਉਣ ਦੀ ਦੋਸ਼ੀ ਇੰਦਰਾ ਗਾਂਧੀ ਨੂੰ ਜਨਤਾ ਨੇ 3 ਸਾਲ ਬਾਅਦ ਹੀ 1980 ’ਚ ਭਾਰੀ ਬਹੁਮਤ ਨਾਲ ਜਿੱਤ ਦੁਆਈ ਸੀ ਅਤੇ ਉਨ੍ਹਾਂ ਨੂੰ ਫਿਰ ਤੋਂ ਪ੍ਰਧਾਨ ਮੰਤਰੀ ਦੀ ਕੁਰਸੀ ’ਤੇ ਬਿਠਾ ਦਿੱਤਾ ਸੀ।

ਪੀ. ਚਿਦਾਂਬਰਮ ਦਾ ਕਥਨ ਵਿਚਾਰਣਯੋਗ ਹੈ। ਭਾਰਤ ਇਕ ਜਵਾਨ ਦੇਸ਼ ਹੈ ਅਤੇ ਕਿਸੇ ਘਟਨਾ ਦੇ 50 ਸਾਲ ਬਾਅਦ ਉਸ ਦੇ ਚੰਗੇ-ਬੁਰੇ ਹੋਣ ’ਤੇ ਚਰਚਾ ਕਰਨੀ ਅਤੇ ਦੱਬੇ ਮੁਰਦੇ ਪੁੱਟਣੇ ਸਹੀ ਪ੍ਰਤੀਤ ਨਹੀਂ ਹੁੰਦਾ।

ਇਸ ਲਈ ਸੱਤਾ ਧਿਰ ਨੂੰ ਹੁਣ ਇਕ ਮੁੱਦਾ ਛੱਡ ਕੇ ਦੇਸ਼ ਨੂੰ ਦਰਪੇਸ਼ ਹੋਰਨਾਂ ਮਹੱਤਵਪੂਰਨ ਮੁੱਦਿਆਂ ਅਤੇ ਸਮੱਸਿਆਵਾਂ ਨਿਪਟਾਉਣ ’ਤੇ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ।

- ਵਿਜੇ ਕੁਮਾਰ

  • India
  • Emergency
  • Indira Gandhi

ਕੀ ਅਮਰੀਕਾ ਫਿਰ ਤੋਂ ਸਿਆਸੀ ਹਿੰਸਾ ਦੇ ਯੁੱਗ ’ਚ ਦਾਖਲ ਹੋ ਰਿਹਾ ਹੈ ?

NEXT STORY

Stories You May Like

  • won 50 lakh rupees lottery mandeep brar
    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • supreme court orders re elections in 50 wards of patiala and moga
    ਸੁਪਰੀਮ ਕੋਰਟ ਵੱਲੋਂ ਪਟਿਆਲਾ ਤੇ ਮੋਗਾ ਦੇ 50 ਵਾਰਡਾਂ ’ਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
  • silver fell 50 percent  from record level
    ਰਿਕਾਰਡ ਪੱਧਰ ਤੋਂ 50 ਫ਼ੀਸਦੀ ਡਿੱਗੀ ਚਾਂਦੀ, ਨਿਵੇਸ਼ਕਾਂ ਦੀ ਅੱਧੀ ਰਕਮ ਹੋਈ ਸੁਆਹ
  • water bottle worth  20 sold for  50  court imposes heavy fine
    20 ਰੁਪਏ ਵਾਲੀ ਪਾਣੀ ਦੀ ਬੋਤਲ 50 ਵਿਚ ਵੇਚੀ, ਕੋਰਟ ਨੇ ਠੋਕਿਆ ਭਾਰੀ ਜੁਰਮਾਨਾ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • gyanesh kumar  former judge  support  sir
    ਗਿਆਨੇਸ਼ ਕੁਮਾਰ ਦੇ ਸਮਰਥਨ ’ਚ ਆਏ 42 ਸਾਬਕਾ ਜੱਜ, SIR ਨੂੰ ਦੱਸਿਆ ਸਹੀ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • india girls safe
      ਕੰਨਿਆ ਪੂਜਨ ਵਾਲੇ ਦੇਸ਼ ’ਚ ਬੱਚੀਆਂ ਅਸੁਰੱਖਿਅਤ ਕਿਉਂ ?
    • series of threats to blow things up with bombs shows no signs of stopping
      ‘ਨਹੀਂ ਰੁਕ ਰਿਹਾ’ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ!
    • un on indian matters
      ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ‘ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ’ ਦਾ...
    • mukesh ambani elon musk
      ਭਾਰਤ ’ਚ ਸਟਾਰਲਿੰਕ ਨੂੰ ਲੈ ਕੇ ਮੁਕੇਸ਼ ਅੰਬਾਨੀ ਨਾਲ ਕਿਉਂ ਉਲਝ ਰਹੇ ਐਲਨ ਮਸਕ
    • voter list sir
      ਪੰਜਾਬ ’ਚ ਵੋਟਰ ਸੂਚੀਆਂ ਦੀ ‘ਐੱਸ. ਆਈ. ਆਰ.’ ਦਾ ਵਿਰੋਧ ਅਤੇ ਅਸਲੀ ਤੱਥ
    • drugs in punjab
      ਪੰਜਾਬ ਅਤੇ ਸਰਹੱਦੀ ਸੂਬਿਆਂ ’ਚ ਵਧਦੀ ਨਸ਼ੇ ਦੀ ਸਮੱਸਿਆ : ਚੁਣੌਤੀਆਂ ਅਤੇ ਹੱਲ
    • country in the grip of mafias
      ‘ਮਾਫ਼ੀਆਵਾਂ ਦੇ ਸ਼ਿਕੰਜੇ ’ਚ ਦੇਸ਼’ ਰੁਕ ਨਹੀਂ ਰਿਹਾ ਗ਼ੈਰ-ਕਾਨੂੰਨੀ ਸਿਲਸਿਲਾ!
    • growing gap between wealth and poverty
      ਅਮੀਰੀ ਗਰੀਬੀ ਦਾ ਵਧ ਰਿਹਾ ਪਾੜਾ
    • online hate is taking away his joy from the game
      ਆਨਲਾਈਨ ਨਫ਼ਰਤ ਖੇਡ ਤੋਂ ਉਸ ਦੀ ਖੁਸ਼ੀ ਖੋਹ ਰਹੀ
    • sir
      ਵੋਟਰ ਸੂਚੀ ਦੇ ਸ਼ੁੱਧੀਕਰਨ ਨਾਲ ਲੋਕਤੰਤਰ ਮਜ਼ਬੂਤ ਹੋਵੇਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +