Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:07:54 PM

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕਾਬੁਲ : ਭਾਰਤ ਜ਼ਰਾ ਸਰਗਰਮੀ ਦਿਖਾਵੇ

BLOG News Punjabi(ਬਲਾਗ)

ਕਾਬੁਲ : ਭਾਰਤ ਜ਼ਰਾ ਸਰਗਰਮੀ ਦਿਖਾਵੇ

  • Updated: 26 Aug, 2021 03:34 AM
Blog
kabul  india should be more active
  • Share
    • Facebook
    • Tumblr
    • Linkedin
    • Twitter
  • Comment

ਡਾ. ਵੇਦਪ੍ਰਤਾਪ ਵੈਦਿਕ 
ਅਫਗਾਨਿਸਤਾਨ ਦੇ ਮਾਮਲੇ ’ਚ ਭਾਰਤ ਸਰਕਾਰ ਦੇ ਵਤੀਰੇ ’ਚ ਇਧਰ ਥੋੜ੍ਹੀ ਜਾਗ੍ਰਿਤੀ ਆਈ ਹੈ, ਇਹ ਬੜੀ ਖੁਸ਼ੀ ਦੀ ਗੱਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨ ਚਾਂਸਲਰ ਐਂਜੇਲਾ ਮਰਕੇਲ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕੀਤੀ। ਸੰਯੁਕਤ ਰਾਸ਼ਟਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਕਮਿਸ਼ਨ ’ਚ ਵੀ ਸਾਡੇ ਪ੍ਰਤੀਨਿਧੀਆਂ ਨੇ ਭਾਰਤ ਦਾ ਦ੍ਰਿਸ਼ਟੀਕੋਣ ਸਪੱਸ਼ਟ ਕੀਤਾ।

ਸਾਡੇ ਪ੍ਰਧਾਨ ਮੰਤਰੀ ਅਤੇ ਪ੍ਰਤੀਨਿਧੀਆਂ ਨੇ ਆਪਣੀ ਗੱਲਬਾਤ ਅਤੇ ਭਾਸ਼ਣਾਂ ’ਚ ਕਿਤੇ ਵੀ ਤਾਲਿਬਾਨ ਦਾ ਨਾਂ ਤੱਕ ਨਹੀਂ ਲਿਆ। ਉਨ੍ਹਾਂ ਨੇ ਕਾਬੁਲ ’ਚ ਕਿਸੇ ਦੀ ਨਿਖੇਧੀ ਨਹੀਂ ਕੀਤੀ ਪਰ ਬੜੇ ਪਤੇ ਦੀ ਗੱਲ ਵਾਰ-ਵਾਰ ਦੁਹਰਾਈ। ਉਨ੍ਹਾਂ ਨੇ ਕਿਹਾ ਕਿ ਅਸੀਂ ਕਾਬੁਲ ਦੀ ਸਰਕਾਰ ਤੋਂ ਆਸ ਕਰਦੇ ਹਾਂ ਕਿ ਉਹ ਅੱਤਵਾਦ ਨੂੰ ਬਿਲਕੁਲ ਵੀ ਉੱਭਰਨ ਨਹੀਂ ਦੇਵੇਗੀ। ਉਹ ਅਫਗਾਨਿਸਤਾਨ ਦੀ ਜ਼ਮੀਨ ਨੂੰ ਕਿਸੇ ਵੀ ਦੇਸ਼ ਦੇ ਵਿਰੁੱਧ ਵਰਤਣ ਨਹੀਂ ਦੇਵੇਗੀ ਅਤੇ ਉੱਥੇ ਅਜਿਹੀ ਸਰਕਾਰ ਬਣੇਗੀ ਜੋ ਸਾਰਿਆਂ ਨੂੰ ਮਿਲਾ ਕੇ ਚੱਲੇ।

ਇਹ ਜੋ ਗੱਲਾਂ ਸਾਡੇ ਵੱਲੋਂ ਕਹੀਆਂ ਗਈਆਂ ਹਨ, ਬਿਲਕੁਲ ਠੀਕ ਹਨ। ਭਾਰਤ ਨੇ ਚੀਨ ਵਾਂਗ ਅਮਰੀਕਾ ਦੇ ਮੱਥੇ ਅੱਧਕਚਰੀ ਵਾਪਸੀ ਅਤੇ ਅਰਾਜਕਤਾ ਦਾ ਭਾਂਡਾ ਨਹੀਂ ਭੰਨਿਆ ਅਤੇ ਨਾ ਹੀ ਉਸ ਨੇ ਪਾਕਿਸਤਾਨ ’ਤੇ ਹਮਲਾ ਕੀਤਾ ਹੈ, ਹਾਲਾਂਕਿ ਪਾਕਿਸਤਾਨ ਤਾਲਿਬਾਨ ਨੂੰ ਪਹਿਲਾਂ ਭਾਰਤ ਵਿਰੁੱਧ ਵਰਤਦਾ ਰਿਹਾ ਹੈ। ਇਸ ਸਮੇਂ ਭਾਰਤ ਲਈ ਸਹੀ ਨੀਤੀ ਇਹੀ ਹੈ ਕਿ ਉਸ ਦਾ ਵਤੀਰਾ ਰਚਨਾਤਮਕ ਰਹੇ ਅਤੇ ਸਾਵਧਾਨੀ ਵਾਲਾ ਰਹੇ। ਭਾਵ ਉਹ ਦੇਖੇ ਕਿ ਤਾਲਿਬਾਨ ਜੋ ਕਹਿ ਰਹੇ ਹਨ, ਉਸ ਨੂੰ ਕਿੰਨਾ ਕਾਰਜ ਰੂਪ ਦੇ ਰਹੇ ਹਨ?

ਅਸੀਂ ਸਿਰਫ ਇਹੀ ਨਹੀਂ ਦੇਖਣਾ ਕਿ ਕਸ਼ਮੀਰ ਅਤੇ ਅਫਗਾਨਿਸਤਾਨ ’ਚ ਸਾਡੇ ਨਿਰਮਾਣ-ਕਾਰਜਾਂ ਬਾਰੇ ਉਨ੍ਹਾਂ ਦਾ ਵਤੀਰਾ ਕੀ ਹੈ? ਉਹ ਤਾਂ ਠੀਕ ਹੀ ਹੈ। ਉਹ ਸਾਡੇ ਨਾਗਰਿਕਾਂ ਅਤੇ ਗੈਰ-ਮੁਸਲਿਮ ਅਫਗਾਨਾਂ ਨੂੰ ਵੀ ਕੋਈ ਨੁਕਸਾਨ ਨਹੀਂ ਪਹੁੰਚਾ ਰਹੇ ਪਰ ਇਹੀ ਕਾਫੀ ਨਹੀਂ ਹੈ। ਅਸੀਂ ਵੇਖਣਾ ਹੈ ਕਿ ਕਾਬੁਲ ਦੀ ਨਵੀਂ ਸਰਕਾਰ ਦਾ ਵਤੀਰਾ ਅਫਗਾਨ ਜਨਤਾ ਪ੍ਰਤੀ ਕੀ ਹੈ? ਜੇਕਰ ਉਸ ਦਾ ਵਤੀਰਾ ਉਹੀ 25 ਸਾਲ ਪੁਰਾਣਾ ਰਹਿੰਦਾ ਹੈ ਤਾਂ ਅਸੀਂ ਨਾ ਸਿਰਫ ਉਨ੍ਹਾਂ ਨੂੰ ਮਾਨਤਾ ਨਾ ਦੇਈਏ ਸਗੋਂ ਅਫਗਾਨ ਜਨਤਾ ਦੇ ਪੱਖ ’ਚ ਵਿਸ਼ਵ ਪੱਧਰੀ ਮੁਹਿੰਮ ਵੀ ਚਲਾਈਏ।

ਇਸ ਸਮੇਂ ਚੰਗਾ ਹੋਵੇਗਾ ਕਿ ਸਾਡੇ ਕੂਟਨੀਤਕ ਕਾਬੁਲ ’ਚ ਸਰਗਰਮ ਸਾਰੀਆਂ ਧਿਰਾਂ ਦੇ ਨੇਤਾਵਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉੱਥੇ ਇਕ ਮਿਲੀ-ਜੁਲੀ ਸ਼ਾਸਨ ਵਿਵਸਥਾ ਸਥਾਪਿਤ ਕਰਨ ਦੀ ਕੋਸ਼ਿਸ਼ ਕਰਨ। ਜੇਕਰ ਅਮਰੀਕੀ ਖੁਫੀਆ ਏਜੰਸੀ ਸੀ. ਆਈ. ਦੇ ਮੁਖੀ ਵਿਲੀਅਮ ਬਰਨਸ ਕਾਬੁਲ ਜਾ ਕੇ ਤਾਲਿਬਾਨ ਨੇਤਾਵਾਂ ਨਾਲ ਗੱਲ ਕਰ ਰਹੇ ਹਨ ਤਾਂ ਅਸੀਂ ਹੱਥ ’ਤੇ ਹੱਥ ਧਰ ਕੇ ਕਿਉਂ ਬੈਠੇ ਰਹੀਏ? ਜੇਕਰ ਸਰਕਾਰ ਡੂੰਘੀ ਸ਼ਸ਼ੋਪੰਜ ’ਚ ਹੈ ਤਾਂ ਕੁਝ ਪ੍ਰਮੁੱਖ ਭਾਰਤੀ ਵੀ ਗੈਰ-ਸਰਕਾਰੀ ਪਹਿਲ ਕਰ ਸਕਦੇ ਹਨ।

ਤਾਲਿਬਾਨ ਨੇ ਆਪਣੇ ਅੰਤਰਿਮ ਮੰਤਰੀ ਪ੍ਰੀਸ਼ਦ ਦਾ ਐਲਾਨ ਕਰ ਦਿੱਤਾ ਹੈ। ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਉਨ੍ਹਾਂ ’ਚ ਭਾਰਤ ਪ੍ਰੇਮੀ ਅਫਗਾਨ ਵੀ ਸ਼ਾਮਲ ਹੋ ਸਕਣ। ਕਾਬੁਲ ਦੀ ਨਵੀਂ ਸਰਕਾਰ ਨੂੰ ਦੇਸ਼ ਚਲਾਉਣ ਲਈ ਇਸ ਵੇਲੇ ਪੈਸਿਆਂ ਦੀ ਬੜੀ ਲੋੜ ਹੋਵੇਗੀ, ਮਾਰਗਦਰਸ਼ਨ ਵੀ ਹੋਵੇਗਾ। ਇਨ੍ਹਾਂ ਦੋਵਾਂ ਕੰਮਾਂ ’ਚ ਭਾਰਤ ਸਰਕਾਰ ਉਸ ਦੀ ਮਦਦ ਕਰ ਸਕਦੀ ਹੈ ਪਰ ਉਸ ਨੂੰ ਆਪਣੇ ਦਿਮਾਗ ’ਚੋਂ ਡਰ ਕੱਢਣਾ ਹੋਵੇਗਾ।

ਅਫਗਾਨਿਸਤਾਨ ਦੀ ਆਮ ਜਨਤਾ ’ਚ ਭਾਰਤ ਪ੍ਰਤੀ ਬੜਾ ਸਨਮਾਨ ਹੈ। ਭਾਰਤ ਪ੍ਰਤੀ ਉਸ ਦੇ ਦਿਲ ’ਚ ਉਹੋ ਜਿਹੀਆਂ ਸ਼ਿਕਾਇਤਾਂ ਨਹੀਂ ਹਨ, ਜਿਹੋ ਜਿਹੀਆਂ ਪਾਕਿਸਤਾਨ ਲਈ ਹਨ ਪਰ ਵੇਖਣਾ ਇਹ ਹੈ ਕਿ ਭਾਰਤ ਜ਼ਰੂਰੀ ਸਰਗਰਮੀ ਨਿਭਾਉਂਦਾ ਹੈ ਜਾਂ ਨਹੀਂ?

  • Kabul
  • India
  • more active
  • ਕਾਬੁਲ
  • ਭਾਰਤ

ਤਾਲਿਬਾਨੀ ਮਾਨਸਿਕਤਾ ਵਾਲੀਆਂ ਸ਼ਕਤੀਆਂ ਨੂੰ ਪੂਰੀ ਤਾਕਤ ਨਾਲ ਰੋਕਣਾ ਹੋਵੇਗਾ

NEXT STORY

Stories You May Like

  • canada  business delegation  india
    ਕੈਨੇਡਾ ਦਾ 300 ਕਾਰੋਬਾਰੀਆਂ ਦਾ ਵਫ਼ਦ ਆਏਗਾ ਭਾਰਤ
  • india nepal border  cannabis seized  sashastra seema bal
    ਭਾਰਤ-ਨੇਪਾਲ ਸਰਹੱਦ 'ਤੇ 235 ਕਿਲੋਗ੍ਰਾਮ ਗਾਂਜਾ ਬਰਾਮਦ
  • nkomo to captain zimbabwe on india tour
    ਭਾਰਤ ਦੌਰੇ ’ਤੇ ਜ਼ਿੰਬਾਬਵੇ ਦੀ ਕਪਤਾਨੀ ਕਰੇਗੀ ਨਕੋਮੋ
  • piyush goyal invites american manufacturers to invest in india
    ਪਿਊਸ਼ ਗੋਇਲ ਨੇ ਅਮਰੀਕੀ ਨਿਰਮਾਤਾਵਾਂ ਨੂੰ ਭਾਰਤ ’ਚ ਨਿਵੇਸ਼ ਲਈ ਦਿੱਤਾ ਸੱਦਾ
  • asian games  india reaches final after defeating sri lanka
    Asian Games: ਸ਼੍ਰੀਲੰਕਾ ਨੂੰ 124 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਫਾਈਨਲ 'ਚ ਪੁੱਜਾ ਭਾਰਤ
  • tanmay baloda takes 8 wickets
    ਤਨਮਯ ਬਾਲੋਡਾ ਦੀਆਂ 8 ਵਿਕਟਾਂ, ਭਾਰਤ ਅੰਡਰ-19 ਨੇ AUS ਨੂੰ 10 ਵਿਕਟਾਂ ਨਾਲ ਹਰਾਇਆ
  • british delegation reached india  benefits of fta
    ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
  • world junior badminton championships  india aims to win
    ਵਰਲਡ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ: ਭਾਰਤ ਦਾ ਟੀਚਾ ਲਗਾਤਾਰ ਦੂਜੀ ਵਾਰ ਮੈਡਲ ਜਿੱਤਣਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • depression
      ਸੈਕਸ ਹਤਾਸ਼ਾ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਲੋਕ
    • even opponents can learn a lot from narendra modi
      ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ
    • sanitation workers
      ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ, ਕਲਿਆਣ ਲਈ ਠੋਸ ਸੁਧਾਰ
    • anti depressant
      ਕੀ ਅਸੀਂ ਬਹੁਤ ਜ਼ਿਆਦਾ ‘ਐਂਟੀਡਿਪ੍ਰੈਸੈਂਟ’ ਲੈ ਰਹੇ ਹਾਂ?
    • protest disorder and the police difficult duty
      ਵਿਰੋਧ, ਅਵਿਵਸਥਾ ਅਤੇ ਪੁਲਸ ਦਾ ਮੁਸ਼ਕਲ ਫਰਜ਼!
    • opposition in uttar pradesh pinning hopes on a miracle
      ਉੱਤਰ ਪ੍ਰਦੇਸ਼ ’ਚ ਚਮਤਕਾਰ ਦੇ ਭਰੋਸੇ ਵਿਰੋਧੀ ਧਿਰ
    • pm modi
      25 ਸਾਲ : ਟੀਚੇ ਤੋਂ ਅੱਗੇ ਦੀ ਇਕ ਕਹਾਣੀ
    • rising incidents of fire in buses are proving fatal for passengers
      ‘ਬੱਸਾਂ ’ਚ ਵਧਦੀਆਂ ਅੱਗ ਦੀਆਂ ਘਟਨਾਵਾਂ’ ਬਣ ਰਹੀਆਂ ਮੁਸਾਫਰਾਂ ਲਈ ਜਾਨਲੇਵਾ!
    • india
      ਤੁਹਾਨੂੰ ਕੌਣ ਚਾਹੀਦੈ, ਦੇਸ਼ਭਗਤ ਜਾਂ ਦੇਸ਼ਧ੍ਰੋਹੀ
    • sc st act
      ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਨਿਆਂ ਅਤੇ ਸੁਰੱਖਿਆ ਨੂੰ ਮਜ਼ਬੂਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +