ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਾ ਵਰਤਣੀ ਸਹੀ ਰਹੇਗੀ, ਨੁਕਸਾਨ-ਪ੍ਰੇਸ਼ਾਨੀ ਦਾ ਡਰ, ਸਫਰ ਵੀ ਨਾ ਕਰੋ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਪਰ ਫੈਮਿਲੀ ਫਰੰਟ ’ਤੇ ਟੈਨਸ਼ਨ, ਤਣਾਤਣੀ ਰਹਿਣ ਦਾ ਡਰ, ਮਨ ਵੀ ਕੁਝ ਡਰਿਆ ਅਤੇ ਡਾਵਾਂਡੋਲ ਜਿਹਾ ਰਹੇਗਾ।
ਮਿਥੁਨ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਇਸ ਲਈ ਹਰ ਕੰਮ ਸੰਭਲ ਕੇ ਹੀ ਕਰੋ।
ਕਰਕ : ਕਿਉਂਕਿ ਮਨ ’ਤੇ ਗਲਤ ਅਤੇ ਨੈਗੇਟਿਵ ਸੋਚ ਪ੍ਰਭਾਵੀ ਰਹਿ ਸਕਦੀ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।
ਸਿੰਘ : ਕੋਰਟ ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਕਚਹਿਰੀ ਨਾਲ ਜੁੜਿਆ ਕੋਈ ਵੀ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਲੋਕ ਆਪ ਨੂੰ ਪ੍ਰੇਸ਼ਾਨ ਕਰਨ ਦਾ ਕੋਈ ਨਾ ਕੋਈ ਬਹਾਨਾ ਭਾਲਦੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਬਚ ਕੇ ਰਹੋ।
ਤੁਲਾ : ਸਿਤਾਰਾ ਅਰਥ ਤੰਗੀ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਕਿਸੇ ਹੇਠ ਫਸਾਉਣ ਵਾਲਾ, ਇਸ ਲਈ ਪੂਰੀ ਚੌਕਸੀ ਰੱਖੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਯਤਨ ਅਣਮੰਨੇ ਮਨ ਨਾਲ ਨਾ ਕਰੋ, ਮਨ ਬੇਕਾਰ ਕੰਮਾਂ ਵੱਲ ਭਟਕੇਗਾ।
ਧਨੁ : ਸਿਤਾਰਾ ਕਿਉਂਕਿ ਉਲਝਣਾਂ-ਝਗੜਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਅਹਿਤਿਆਤ ਰੱਖੋ, ਕਿ ਆਪ ਦਾ ਬਣਿਆ ਬਣਾਇਆ ਕੋਈ ਕੰਮ ਨਾ ਵਿਗੜ ਜਾਵੇ।
ਮਕਰ : ਮਿੱਟੀ-ਰੇਤਾ, ਬੱਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਪੂਰੀ ਤਿਆਰੀ ਦੇ ਬਗੈਰ ਕੋਈ ਕੰਮ ਹੱਥ ਨਾ ਲਓ, ਮਨ ਵੀ ਡਿਸਟਰਬ ਜਿਹਾ ਰਹੇਗਾ।
ਮੀਨ : ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ (ਜ਼ਬਤ) ਰੱਖਣਾ ਜ਼ਰੂਰੀ, ਮਨ ਅਤੇ ਸੋਚ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ, ਧਾਰਮਿਕ ਕੰਮਾਂ ’ਚ ਰੁਚੀ ਘੱਟ ਹੋਵੇਗੀ।
13 ਮਈ 2025, ਮੰਗਲਵਾਰ
ਵਿਸਾਖ ਸੁਦੀ ਤਿੱਥੀ ਚੌਕਸ (ਸਵੇਰੇ 8.02 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਤੁਲਾ ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 23 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 13, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ : ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸਵੇਰੇ 6.18 ਤੱਕ) ਅਤੇ ਮਗਰੋਂ ਨਕੱਸ਼ਤਰ ਵਿਸ਼ਾਖਾ ਯੋਗ : ਵਰਿਯਾਨ (ਪੂਰਾ ਦਿਨ ਰਾਤ) ਚੰਦਰਮਾ : ਤੁਲਾ ਰਾਸ਼ੀ ’ਤੇ (12-13 ਮੱਧ ਰਾਤ 2.28 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਰਹੇਗੀ (ਸਵੇਰੇ 9.12 ਤੱਕ) ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸਤ ਤੋਂ ਨੌ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਵਿਸ਼ਾਖ ਪੁੰਨਿਆ, ਵਿਸ਼ਾਖ ਸ਼ਨਾਨ ਸਮਾਪਤ, ਸ਼੍ਰੀ ਬੁੱਧ ਪੁੰਨਿਆ ਭ੍ਰਿਗ ਜਯੰਤੀ। ਸ਼੍ਰੀ ਰਮੇਸ਼ ਚੰਦਰ ਬਲੀਦਾਨ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
NEXT STORY