Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    6:51:48 PM

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

  • big news amarnath yatra suspended till further orders

    ਵੱਡੀ ਖ਼ਬਰ: ਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ...

  • boy brutally murdered in fatehgarh sahib

    ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ,...

  • major accident involving 6 boys from punjab on the way to dalhousie

    ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮੋਦੀ ਅਤੇ ਸ਼ੀ ਸਿੱਧੀ ਗੱਲਬਾਤ ਕਰਨ

BLOG News Punjabi(ਬਲਾਗ)

ਮੋਦੀ ਅਤੇ ਸ਼ੀ ਸਿੱਧੀ ਗੱਲਬਾਤ ਕਰਨ

  • Updated: 29 Oct, 2021 03:20 AM
Blog
modi and shi talk directly
  • Share
    • Facebook
    • Tumblr
    • Linkedin
    • Twitter
  • Comment

ਡਾ. ਵੇਦਪ੍ਰਤਾਪ ਵੈਦਿਕ 
ਚੀਨ ਦੀ ਸੰਸਦ ਨੇ 23 ਅਕਤੂਬਰ ਨੂੰ ਜੋ ਨਵਾਂ ਕਾਨੂੰਨ ਪਾਸ ਕੀਤਾ ਹੈ, ਉਸ ਨੂੰ ਲੈ ਕੇ ਸਾਡਾ ਵਿਦੇਸ਼ ਮੰਤਰਾਲਾ ਕਾਫੀ ਪ੍ਰੇਸ਼ਾਨ ਦਿਖਾਈ ਦਿੰਦਾ ਹੈ। ਉਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਚੀਨੀ ਸਰਕਾਰ ਨੇ ਇਹ ਕਾਨੂੰਨ ਬਣਾ ਕੇ ਗੁਆਂਢੀ ਦੇਸ਼ਾਂ ਅਤੇ ਖਾਸ ਕਰ ਕੇ ਭਾਰਤ ਨੂੰ ਇਹ ਸੰਦੇਸ਼ ਿਦੱਤਾ ਹੈ ਕਿ ਉਸ ਨੇ ਸਾਡੀ ਜ਼ਮੀਨ ’ਤੇ ਜੋ ਕਬਜ਼ਾ ਕੀਤਾ ਹੈ, ਉਹ ਕਾਨੂੰਨੀ ਹੈ ਅਤੇ ਪੱਕਾ ਹੈ। ਉਹ ਉਸ ’ਤੇ ਟਸ ਤੋਂ ਮਸ ਨਹੀਂ ਹੋਣ ਵਾਲਾ ਹੈ।

ਸਾਡੇ ਬੁਲਾਰੇ ਨੇ ਇਹ ਵੀ ਕਿਹਾ ਹੈ ਕਿ ਇਹ ਨਵਾਂ ਜ਼ਮੀਨੀ-ਸਰਹੱਦੀ ਕਾਨੂੰਨ ਉਸ ਨਾਜਾਇਜ਼ ਚੀਨ-ਪਾਕਿਸਤਾਨ ਸਮਝੌਤਿਆਂ ਨੂੰ ਵੀ ਸਹੀ ਠਹਿਰਾਉਂਦਾ ਹੈ, ਜਿਸ ਦੇ ਤਹਿਤ 1963 ’ਚ ਕਸ਼ਮੀਰ ਦੇ ਬਾਕੀ ਵੱਡੇ ਹਿੱਸੇ ਨੂੰ ਚੀਨ ਦੇ ਹਵਾਲੇ ਕਰ ਦਿੱਤਾ ਗਿਆ ਸੀ। ਬੁਲਾਰੇ ਨੇ ਇਹ ਵੀ ਕਿਹਾ ਕਿ ਇਹ ਕਾਨੂੰਨ 3488 ਕਿ.ਮੀ. ਲੰਬੀ ਭਾਰਤ-ਚੀਨ ਸਰਹੱਦ ਦੇ ਵਿਵਾਦ ਨੂੰ ਨਾ ਸਿਰਫ ਵੱਧ ਉਲਝਾ ਦੇਵੇਗਾ ਸਗੋਂ 17 ਮਹੀਨੇ ਤੋਂ ਚਲੀ ਆ ਰਹੀ ਗਲਵਾਨ-ਘਾਟੀ ਗੱਲਬਾਤ ਨੂੰ ਵੀ ਠੰਡੇ ਬਸਤੇ ’ਚ ਪੁਆ ਦੇਵੇਗਾ।

ਸਾਡਾ ਵਿਦੇਸ਼ ਮੰਤਰਾਲਾ ਇਸ ਮੁੱਦੇ ’ਤੇ ਚੁਪ ਧਾਰੀ ਬੈਠਾ ਹੈ, ਇਹ ਅਸੰਭਵ ਸੀ। ਉਸ ਨੂੰ ਆਪਣੇ ਖਦਸ਼ੇ ਜ਼ਾਹਿਰ ਕਰਨੇ ਚਾਹੀਦੇ ਸੀ, ਜੋ ਉਸ ਨੇ ਕਰ ਦਿੱਤੇ ਪਰ ਮੇਰਾ ਖਿਆਲ ਹੈ ਕਿ ਇਸ ਨਵੇਂ ਚੀਨੀ ਕਾਨੂੰਨ ਦੇ ਹੋਣ ਜਾਂ ਨਾ ਹੋਣ ਨਾਲ ਸਾਡੇ ਸਰਹੱਦੀ-ਵਿਵਾਦ ’ਤੇ ਕੋਈ ਫਰਕ ਨਹੀਂ ਪੈ ਰਿਹਾ। ਉਂਝ ਵੀ ਚੀਨ ਹੁਣ ਤੱਕ ਕੀ ਕਰ ਕਰਦਾ ਰਿਹਾ ਹੈ? ਉਹ ਭਾਰਤ ਸਰਕਾਰ ਦੇ ਆਲਸੀਪਨ ਦਾ ਲਾਭ ਚੁਕਦਾ ਰਿਹਾ ਹੈ। ਤਿੱਬਤ ’ਤੇ ਕਬਜ਼ਾ ਕਰਨ ਦੇ ਬਾਅਦ 1957 ਤੋਂ 1962 ਤੱਕ ਉਹ ਸਾਡੀਆਂ ਸਰਹੱਦਾਂ ’ਚ ਆ ਕੇ ਸਾਡੀ ਜ਼ਮੀਨ ’ਤੇ ਕਬਜ਼ਾ ਕਰਦਾ ਰਿਹਾ ਅਤੇ ਸਾਡੀ ਨਹਿਰੂ ਸਰਕਾਰ ਦੁਨਿਆਵੀ ਪਤੰਗਾਂ ਉਡਾਉਂਦੀ ਰਹੀ।

ਇਹ ਠੀਕ ਹੈ ਕਿ ਅੰਗਰੇਜ਼ਾਂ ਦੇ ਜ਼ਮਾਨੇ ’ਚ ਭਾਰਤ-ਚੀਨ ਸਰਹੱਦ ਦੀ ਜ਼ਮੀਨ ’ਤੇ ਉਹੋ ਜਿਹੀ ਹੱਦਬੰਦੀ ਨਹੀਂ ਹੋਈ, ਜਿਵੇਂ ਕਿ ਗੁਆਂਢੀ ਦੇਸ਼ਾਂ ਦੇ ਨਾਲ ਪਹਿਲਾਂ ਹੁੰਦੀ ਹੈ। ਅਤੇ ਇਹ ਤੱਥ ਹੈ ਕਿ ਪਿਛਲੇ ਕੁਝ ਸਾਲਾਂ ’ਚ ਦੋਵਾਂ ਦੇਸ਼ਾਂ ਦੇ ਫੌਜੀ ਇਕ-ਦੂਸਰੇ ਦੀਆਂ ਅਖੌਤੀ ਸਰਹੱਦਾਂ ਦੀ ਸਾਲ ’ਚ ਸੈਂਕੜੇ ਵਾਰ ਜਾਣੇ-ਅਣਜਾਣੇ ’ਚ ਉਲੰਘਣਾ ਕਰਦੇ ਰਹਿੰਦੇ ਹਨ। ਜ਼ਰੂਰੀ ਇਹ ਹੈ ਕਿ ਚੀਨ ਦੇ ਨਾਲ ਬੈਠ ਕੇ ਸੰਪੂਰਨ ਹੱਦਬੰਦੀ ਕੀਤੀ ਜਾਵੇ ਤਾਂ ਕਿ ਸਰਹੱਦੀ-ਵਿਵਾਦ ਸਦਾ ਲਈ ਖਤਮ ਹੋ ਜਾਵੇ।

ਚੀਨੀ ਸੰਸਦ ’ਚ ਚੱਲ ਰਹੇ ਸਰਹੱਦੀ ਵਿਵਾਦਾਂ ਨੂੰ ਸਮਾਨਤਾ, ਆਪਸੀ ਭਰੋਸਾ ਅਤੇ ਮਿੱਤਰਤਾਪੂਰਵਕ ਗੱਲਬਾਤ ਦੇ ਰਾਹੀਂ ਠੀਕ ਤਰ੍ਹਾਂ ਹੱਲ ਕੀਤਾ ਜਾਵੇ।’’ ਸਾਡੀ ਸਰਕਾਰ ਦੀ ਇਹ ਨੀਤੀ ਸਮਝ ਤੋਂ ਪਰੇ ਹੈ ਕਿ ਉਸ ਨੇ ਸਰਹੱਦੀ ਵਿਵਾਦ ਫੌਜ ਦੇ ਭਰੋਸੇ ਛੱਡ ਦਿੱਤਾ ਹੈ।

ਫੌਜੀਆਂ ਦਾ ਕੰਮ ਲੜਨਾ ਹੈ ਜਾਂ ਗੱਲ ਕਰਨੀ ਹੈ? ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨ ਪਿੰਗ ਦੇ ਨਾਲ ਦਰਜਨਾਂ ਵਾਰ ਮੁਲਾਕਾਤ ਕੀਤੀ ਅਤੇ ਦੋਸਤਾਨਾ ਸਬੰਧ ਬਣਾਏ। ਕੀ ਉਹ ਸਾਰੇ ਫਜ਼ੂਲ ਸਨ, ਕਾਗਜ਼ੀ ਸਨ, ਬਨਾਵਟੀ ਸਨ? ਜੇਕਰ ਮੋਦੀ ਅਤੇ ਸ਼ੀ ਦੇ ਦਰਿਆਨ ਸਿੱਧੀ ਗੱਲਬਾਤ ਹੁੰਦੀ ਤਾਂ ਸਰਹੱਦ ਦਾ ਇਹ ਮਾਮਲਾ ਇੰਨੇ ਲੰਬੇ ਸਮੇਂ ਤੱਕ ਅੱਧ-ਵਿਚਾਲੇ ਲਟਕਿਆ ਨਾ ਰਹਿੰਦਾ? ਅਜੇ ਵੀ ਸਮਾਂ ਹੈ, ਜਦਕਿ ਦੋਵੇਂ ਸਿੱਧੀ ਗੱਲਬਾਤ ਕਰਨ। ਉਸ ਨਾਲ ਸਾਡਾ ਸਰਹੱਦੀ-ਵਿਵਾਦ ਤਾਂ ਸੁਲਝੇਗਾ ਹੀ, ਕਸ਼ਮੀਰ ਅਤੇ ਕਾਬੁਲ ’ਚ ਖੜ੍ਹੀਆਂ ਸਮੱਸਿਆਵਾਂ ਦਾ ਵੀ ਹੱਲ ਨਿਕਲੇਗਾ।

  • Modi
  • Shi
  • ਮੋਦੀ
  • ਸ਼ੀ
  • ਗੱਲਬਾਤ

ਪੇਗਾਸਸ ਜਾਸੂਸੀ : ਸਰਕਾਰ ਦੀ ਕਿਰਕਿਰੀ

NEXT STORY

Stories You May Like

  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • 7th round of direct talks between lebanon and israel begins
    ਲਿਬਨਾਨ-ਇਜ਼ਰਾਈਲ ਵਿਚਾਲੇ ਸਿੱਧੀ ਗੱਲਬਾਤ ਦਾ 7ਵਾਂ ਦੌਰ ਸ਼ੁਰੂ
  • us iran talks
    ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ ਕੋਸ਼ਿਸ਼ਾਂ ਤੇਜ਼
  • xi jinping s tough policies are causing capital and families to flee abroad
    ਸ਼ੀ ਜਿਨਪਿੰਗ ਦੀਆਂ ਸਖ਼ਤ ਨੀਤੀਆਂ ਕਾਰਨ ਪੂੰਜੀ ਅਤੇ ਪਰਿਵਾਰਾਂ ਦਾ ਵਿਦੇਸ਼ਾਂ ਵੱਲ ਪਲਾਇਨ
  • rss  new generation  mohan bhagwat  command  conversation
    ਨਵੀਂ ਪੀੜ੍ਹੀ ਨੂੰ ਹੁਕਮ ਨਾ ਦਿਓ, ਗੱਲਬਾਤ ਕਰੋ : ਮੋਹਨ ਭਾਗਵਤ
  • special meeting between amit shah and hardeep singh gill
    ਅਮਿਤ ਸ਼ਾਹ ਅਤੇ ਹਰਦੀਪ ਸਿੰਘ ਗਿੱਲ ਵਿਚਾਲੇ ਵਿਸ਼ੇਸ਼ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
Trending
Ek Nazar
iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bhupesh baghel congress
      ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
    • prisons or guest houses
      ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
    • gandhi family vs sangh
      ‘ਗਾਂਧੀ ਪਰਿਵਾਰ ਦੀ ਤੁਲਨਾ ’ਚ ਸੰਘ ਪਰਿਵਾਰ ਕਿਤੇ ਵੱਧ ਜਮਹੂਰੀ’
    • has asim munir made up his mind to stage a coup in pakistan
      ਕੀ ਆਸਿਮ ਮੁਨੀਰ ਪਾਕ ’ਚ ਤਖਤਾਪਲਟ ਦਾ ਮਨ ਬਣਾ ਚੁੱਕੇ ਹਨ?
    • guru ravidas ji
      ਗੁਰੂ ਰਵਿਦਾਸ ਜੀ : ਸਿਰਫ਼ ਇਤਿਹਾਸ ਨਹੀਂ, ਸਗੋਂ ਮਨੁੱਖਤਾ ਦੇ ਭਵਿੱਖ ਦੀ ਦਿਸ਼ਾ
    • bjp needs to learn
      ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +