Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:31:02 AM

  • trump renames strait of hormuz

    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ...

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ...

  • transfers of officials have been made in the punjab waqf board

    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ...

  • incident in punjab  incident in sangrur

    ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਭ੍ਰਿਸ਼ਟਾਚਾਰ ਨੂੰ ਰੋਕਣ ਲਈ’ ਹੋਰ ਸਖ਼ਤ ਕਦਮ ਚੁੱਕਣੇ ਹੋਣਗੇ!

BLOG News Punjabi(ਬਲਾਗ)

‘ਭ੍ਰਿਸ਼ਟਾਚਾਰ ਨੂੰ ਰੋਕਣ ਲਈ’ ਹੋਰ ਸਖ਼ਤ ਕਦਮ ਚੁੱਕਣੇ ਹੋਣਗੇ!

  • Edited By Sandeep Kumar,
  • Updated: 22 Feb, 2026 05:28 AM
Blog
more drastic measures will have to be taken to stop corruption
  • Share
    • Facebook
    • Tumblr
    • Linkedin
    • Twitter
  • Comment

ਕੇਂਦਰ ਅਤੇ ਰਾਜ ਸਰਕਾਰਾਂ ਭ੍ਰਿਸ਼ਟਾਚਾਰ ਰੋਕਣ ਦੇ ਭਾਵੇਂ ਕਿੰਨੇ ਹੀ ਦਾਅਵੇ ਕਰਨ, ਤੱਥ ਇਹ ਹੈ ਕਿ ਭ੍ਰਿਸ਼ਟਾਚਾਰ ’ਤੇ ਪੂਰੀ ਤਰ੍ਹਾਂ ਨਕੇਲ ਕੱਸਣਾ ਅਜੇ ਮੁਸ਼ਕਲ ਹੈ। ਹੱਦ ਤਾਂ ਇਹ ਹੈ ਕਿ ਹੁਣ ਤਾਂ ਅਧਿਕਾਰੀ ਰਿਸ਼ਵਤ ਦੀ ਰਕਮ ਲੈਣ ਲਈ ਖ਼ੁਦ ਨਾ ਜਾ ਕੇ ਆਪਣੇ ਰਿਸ਼ਤੇਦਾਰਾਂ ਤੱਕ ਨੂੰ ਭੇਜਣ ਲੱਗੇ ਹਨ, ਜੋ ਪਿਛਲੇ ਮਹਿਜ਼ 7 ਦਿਨਾਂ ’ਚ ਸਾਹਮਣੇ ਆਈਆਂ ਹੇਠ ਲਿਖੀਆਂ ਘਟਨਾਵਾਂ ਤੋਂ ਸਪੱਸ਼ਟ ਹੈ :

* 13 ਫਰਵਰੀ, 2026 ਨੂੰ ‘ਪੰਜਾਬ ਵਿਜੀਲੈਂਸ ਬਿਊਰੋ’ ਨੇ ‘ਜ਼ਿਲਾ ਉਦਯੋਗ ਕੇਂਦਰ’ ‘ਲੁਧਿਆਣਾ’ ਦੇ 2 ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਧਿਕਾਰੀਆਂ ‘ਜਸਪਾਲ ਸਿੰਘ’ ਤੇ ‘ਰਿਸ਼ਭ ਗਰਗ’ ਅਤੇ ਇਕ ਹੈੱਡ ਅਸਿਸਟੈਂਟ ‘ਅੰਤਰਪ੍ਰੀਤ ਸਿੰਘ’ ਨੂੰ ਇਕ ਉਦਯੋਗਪਤੀ ਨੂੰ ਪ੍ਰੋਡਕਸ਼ਨ ਸਰਟੀਫਿਕੇਟ ਦੇਣ ਦੇ ਬਦਲੇ ’ਚ ਉਸ ਤੋਂ 30,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ।

* 17 ਫਰਵਰੀ, 2026 ਨੂੰ ‘ਪੰਜਾਬ ਵਿਜੀਲੈਂਸ ਬਿਊਰੋ’ ਨੇ ਸਬ ਤਹਿਸੀਲ ‘ਮਹਿਤਪੁਰ’ ’ਚ ਤਾਇਨਾਤ ਕਾਨੂੰਨਗੋ ‘ਜਤਿੰਦਰ ਸਿੰਘ’ ਦੇ ਭਰਾ ‘ਪਰਮਿੰਦਰ ਸਿੰਘ’ ਨੂੰ ‘ਨਕੋਦਰ’ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ 20,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ।

* 18 ਫਰਵਰੀ, 2026 ਨੂੰ ‘ਪੰਜਾਬ ਵਿਜੀਲੈਂਸ ਬਿਊਰੋ’ ਨੇ ਉਪ-ਮੰਡਲ ਮੈਜਿਸਟ੍ਰੇਟ ‘ਕਪੂਰਥਲਾ’ ਦੀ ਅਦਾਲਤ ’ਚ ਤਾਇਨਾਤ ਨਾਇਬ ਕੋਰਟ ‘ਰਾਜਿੰਦਰ ਸਿੰਘ’ ਨੂੰ ਸ਼ਿਕਾਇਤਕਰਤਾ ’ਤੇ ਚੱਲ ਰਿਹਾ ਕੇਸ ਖ਼ਾਰਿਜ ਕਰਨ ਦੇ ਬਦਲੇ ’ਚ ਉਸ ਤੋਂ 8,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ।

* 18 ਫਰਵਰੀ, 2026 ਨੂੰ ਹੀ ‘ਪੰਜਾਬ ਵਿਜੀਲੈਂਸ ਬਿਊਰੋ’ ਨੇ ਪੀ. ਐੱਸ. ਪੀ. ਸੀ. ਐੱਲ. ‘ਅੱਤੋਵਾਲ’ (ਹੁਸ਼ਿਆਰਪੁਰ) ਦੇ ਸਬ ਡਵੀਜ਼ਨਲ ਆਫਿਸ ’ਚ ਤਾਇਨਾਤ ਲਾਈਨਮੈਨ ‘ਬਲਬੀਰ ਸਿੰਘ’ (ਫੌਜੀ) ਨੂੰ ਇਕ ਵਿਅਕਤੀ ਵੱਲੋਂ ਮੀਟਰ ਤੋਂ ਆਪਣੇ ਘਰ ਤੱਕ ਆਉਣ ਵਾਲੀ ਬਿਜਲੀ ਦੀ ਤਾਰ ਦਾ ਰੂਟ ਬਦਲਵਾਉਣ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਸ ਤੋਂ 5,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ।

* 18 ਫਰਵਰੀ, 2026 ਨੂੰ ਹੀ ‘ਰੋਹਤਕ’ (ਹਰਿਆਣਾ) ’ਚ ‘ਐਂਟੀ ਕੁਰੱਪਸ਼ਨ ਬਿਊਰੋ’ ਨੇ ਇਕ ਕੰਪਨੀ ਨੂੰ ਫੈਕਟਰੀ ਲਈ ਐੱਨ. ਓ. ਸੀ. ਦੇਣ ਦੇ ਨਾਂ ’ਤੇ ‘ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ’ ਦੇ ਇਕ ਐੱਸ. ਡੀ. ਓ. ‘ਮਨਜੀਤ ਸਿੰਘ’ ਨੂੰ 1.25 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ।

* 19 ਫਰਵਰੀ, 2026 ਨੂੰ ‘ਭ੍ਰਿਸ਼ਟਾਚਾਰ ਰੋਕੂ ਬਿਊਰੋ’ ਦੀ ਟੀਮ ਨੇ ‘ਹੈਦਰਾਬਾਦ’ (ਤੇਲੰਗਾਨਾ) ’ਚ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ 2 ਅਧਿਕਾਰੀਆਂ ਨੂੰ ਸੀ. ਬੀ. ਐੱਸ. ਈ. ਦੀਆਂ ਪਾਠ-ਪੁਸਤਕਾਂ ਸਬੰਧੀ ਐੱਨ. ਓ. ਸੀ. ਦੀ ਫਾਈਲ ਅੱਗੇ ਵਧਾਉਣ ਦੇ ਬਦਲੇ ’ਚ 75,000 ਰੁਪਏ ਰਿਸ਼ਵਤ ਲੈਂਦੇ ਹੋਏ ਫੜਿਆ।

* 19 ਫਰਵਰੀ, 2026 ਨੂੰ ਹੀ ‘ਸਾਹਿਬਗੰਜ’ (ਬਿਹਾਰ) ’ਚ ‘ਰਾਜ ਕੁਮਾਰ ਤਿਵਾੜੀ’ ਨਾਮੀ ਸ਼ਿਕਾਇਤਕਰਤਾ ਦੇ ਇਕ ਬਿੱਲ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਬਦਲੇ ’ਚ ਉਸ ਤੋਂ 9,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਜੂਨੀਅਰ ਇੰਜੀਨੀਅਰ ‘ਅਮਨ ਕੁਮਾਰ’ ਨੂੰ ਗ੍ਰਿਫ਼ਤਾਰ ਕੀਤਾ ਗਿਆ।

* 19 ਫਰਵਰੀ, 2026 ਨੂੰ ਹੀ ‘ਪ੍ਰਯਾਗਰਾਜ’ (ਉੱਤਰ ਪ੍ਰਦੇਸ਼) ’ਚ ‘ਭ੍ਰਿਸ਼ਟਾਚਾਰ ਰੋਕੂ ਵਿਭਾਗ’ ਦੇ ਅਧਿਕਾਰੀਆਂ ਨੇ ਇਕ ਕੇਸ ’ਚ ਫਾਈਨਲ ਰਿਪੋਰਟ ਲਗਾਉਣ ਦੇ ਬਦਲੇ ’ਚ ਸ਼ਿਕਾਇਤਕਰਤਾ ਤੋਂ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਇੰਸਪੈਕਟਰ ‘ਵਿਨੋਦ ਕੁਮਾਰ ਸੋਨਕਰ’ ਨੂੰ ਗ੍ਰਿਫ਼ਤਾਰ ਕੀਤਾ।

* 19 ਫਰਵਰੀ, 2026 ਨੂੰ ਹੀ ‘ਸੰਭਲ’ (ਉੱਤਰ ਪ੍ਰਦੇਸ਼) ’ਚ ਭ੍ਰਿਸ਼ਟਾਚਾਰ ਰੋਕੂ ਵਿਭਾਗ ਦੇ ਅਧਿਕਾਰੀਆਂ ਨੇ ‘ਰਾਜੂ’ ਨਾਂ ਦੇ ਇਕ ਵਿਅਕਤੀ ਦੀ ਪ੍ਰਾਪਰਟੀ ਦੇ ਨਕਸ਼ੇ ’ਚ ਸੁਧਾਰ ਦੇ ਬਦਲੇ ’ਚ ਉਸ ਤੋਂ 14,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਇਕ ‘ਕਾਨੂੰਨਗੋ’ ਨੂੰ ਗ੍ਰਿਫ਼ਤਾਰ ਕੀਤਾ।

* 20 ਫਰਵਰੀ, 2026 ਨੂੰ ‘ਜ਼ੀਰਕਪੁਰ’ ਦੀ ਇਕ ਨਾਮੀ ਆਟੋਮੋਬਾਈਲ ਕੰਪਨੀ ਦੇ ਸ਼ੋਅਰੂਮ ਨੂੰ ਫਾਇਰ ਬ੍ਰਿਗੇਡ ਵਿਭਾਗ ਦੀ ਐੱਨ. ਓ. ਸੀ. ਦੇਣ ਦੇ ਨਾਂ ’ਤੇ ਡੇਢ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਫਾਇਰ ਬ੍ਰਿਗੇਡ ਵਿਭਾਗ ਦੇ ਸਬ ਫਾਇਰ ਅਫ਼ਸਰ ‘ਜਸਵੰਤ ਸਿੰਘ’ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕੀਤਾ।

* ਅਤੇ ਹੁਣ 21 ਫਰਵਰੀ, 2026 ਨੂੰ ‘ਸ਼ਿਰਹੱਟੀ’ (ਕਰਨਾਟਕ) ਤੋਂ ਭਾਜਪਾ ਵਿਧਾਇਕ ਚੰਦਰੂ ਲਮਾਨੀ ਨੂੰ ਇਕ ਵਿਅਕਤੀ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਲੋਕਾਯੁਕਤ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ।

ਉਪਰੋਕਤ ਕੁਝ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਨੌਕਰਸ਼ਾਹੀ ਕਿੰਨੀ ਭ੍ਰਿਸ਼ਟ ਹੋ ਚੁੱਕੀ ਹੈ। ਲਿਹਾਜ਼ਾ ਦੇਸ਼ ’ਚ ਸਾਰੇ ਪੱਧਰਾਂ ’ਤੇ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤ ਕਰਨ ਲਈ ਆਮ ਜਨਤਾ ਨੂੰ ਉਤਸ਼ਾਹਿਤ ਕਰਨ, ਚੌਕਸੀ ਵਧਾਉਣ ਅਤੇ ਫੜੇ ਜਾਣ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤੁਰੰਤ ਲੋੜ ਹੈ।

-ਵਿਜੇ ਕੁਮਾਰ

  • Corruption
  • Tough measures
  • State governments
  • Bribery
  • ਭ੍ਰਿਸ਼ਟਾਚਾਰ
  • ਸਖ਼ਤ ਕਦਮ
  • ਰਾਜ ਸਰਕਾਰਾਂ
  • ਰਿਸ਼ਵਤ

ਰੋਬੋਟਿਕ ਵਿਵਾਦ: ਗਲਗੋਟੀਆ ਯੂਨੀਵਰਸਿਟੀ ਦੀ ਗਲਤੀ ਜਾਂ ਸਰਕਾਰ ਦੀ ਜਲਦਬਾਜ਼ੀ ?

NEXT STORY

Stories You May Like

  • ambitions over addiction campaign launched in ludhiana
    ਨਸ਼ਾ ਮੁਕਤ ਪੰਜਾਬ ਲਈ ਵਧਿਆ ਇੱਕ ਹੋਰ ਕਦਮ, ਲੁਧਿਆਣਾ 'ਚ 'Ambitions over Addiction' ਮੁਹਿੰਮ ਦੀ ਸ਼ੁਰੂਆਤ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • home roobery in hoshiarpur
    ਚੋਰਾਂ ਨੇ ਕੁਲਚੇ ਵੇਚਣ ਵਾਲਿਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ, ਗਹਿਣਿਆਂ ਸਣੇ ਹੋਰ ਸਾਮਾਨ ਕੀਤਾ ਚੋਰੀ
  • fastag will be blacklisted
    FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼
  • high court strict regarding illegal mining in nawanshahr
    ਨਵਾਂਸ਼ਹਿਰ 'ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਸਖ਼ਤ, DC ਨੂੰ ਜਾਰੀ ਹੋਏ ਹੁਕਮ
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ
  • us announces ban on chinese tankers
    ਅਮਰੀਕਾ ਵਲੋਂ ਚੀਨੀ ਟੈਕਰਾਂ ਨੂੰ ਰੋਕਣ ਦਾ ਐਲਾਨ,ਜਾਣੋ ਕਾਰਨ
  • new panchayat decree for those getting love marriages
    ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +