Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:41:53 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਹੈਲੀਕਾਪਟਰ ਅਤੇ ਬੁਲੇਟਪਰੂਫ ਗੱਡੀਆਂ ਪੇਪਰ ਲੀਕ ਦਾ ਹੱਲ ਨਹੀਂ

BLOG News Punjabi(ਬਲਾਗ)

ਹੈਲੀਕਾਪਟਰ ਅਤੇ ਬੁਲੇਟਪਰੂਫ ਗੱਡੀਆਂ ਪੇਪਰ ਲੀਕ ਦਾ ਹੱਲ ਨਹੀਂ

  • Edited By Harpreet Singh,
  • Updated: 01 Jun, 2026 05:20 PM
Blog
paper leak
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਅੱਜ ਇਕ ਅਜਿਹੇ ਮੋੜ ’ਤੇ ਖੜ੍ਹੀ ਹੈ ਜਿੱਥੇ ਤਕਨੀਕ, ਸੁਰੱਖਿਆ ਅਤੇ ਪ੍ਰਸ਼ਾਸਨਿਕ ਦਾਅਵਿਆਂ ਨਾਲੋਂ ਵੱਧ ਮਹੱਤਵਪੂਰਨ ਸਵਾਲ ਵਿਸ਼ਵਾਸ ਦਾ ਬਣ ਗਿਆ ਹੈ। ਮੈਡੀਕਲ ਪ੍ਰਵੇਸ਼ ਪ੍ਰੀਖਿਆ ਨੀਟ, ਸੀ. ਯੂ. ਈ. ਟੀ.-ਯੂ. ਜੀ., ਸੀ. ਬੀ. ਐੱਸ. ਈ. ਮੁਲਾਂਕਣ ਪ੍ਰਣਾਲੀ, ਭਰਤੀ ਪ੍ਰੀਖਿਆਵਾਂ ਅਤੇ ਹੋਰ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਲੈ ਕੇ ਲਗਾਤਾਰ ਉੱਠ ਰਹੇ ਸਵਾਲਾਂ ਨੇ ਕਰੋੜਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਚਿੰਤਾ ’ਚ ਪਾ ਦਿੱਤਾ ਹੈ। ਸਰਕਾਰ ਹੁਣ ਇਹ ਕਹਿ ਰਹੀ ਹੈ ਕਿ ਭਵਿੱਖ ’ਚ ਪ੍ਰਸ਼ਨ ਪੱਤਰਾਂ ਨੂੰ ਹੈਲੀਕਾਪਟਰਾਂ ਅਤੇ ਬੁਲੇਟਪਰੂਫ ਵਾਹਨਾਂ ਰਾਹੀਂ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਾਇਆ ਜਾਵੇਗਾ, ਪਰ ਕੀ ਅਸਲ ’ਚ ਇਹੀ ਹੱਲ ਹੈ?

ਅਸਲੀ ਸਮੱਸਿਆ ਪ੍ਰਸ਼ਨ ਪੱਤਰਾਂ ਦੀ ਲਿਜਾਣ ਦੀ ਨਹੀਂ, ਸਗੋਂ ਪੂਰੀ ਪ੍ਰੀਖਿਆ ਪ੍ਰਣਾਲੀ ’ਚ ਜਵਾਬਦੇਹੀ ਦੀ ਕਮੀ ਦੀ ਹੈ। ਜਦੋਂ ਤੱਕ ਇਹ ਤੈਅ ਨਹੀਂ ਹੋਵੇਗਾ ਕਿ ਕਿਸੇ ਗੜਬੜੀ, ਪੇਪਰ ਲੀਕ, ਤਕਨੀਕੀ ਖਰਾਬੀ ਜਾਂ ਪ੍ਰਸ਼ਾਸਨਿਕ ਲਾਪ੍ਰਵਾਹੀ ਲਈ ਕੌਣ ਜ਼ਿੰਮੇਵਾਰ ਹੈ, ਉਦੋਂ ਤੱਕ ਸੁਰੱਖਿਆ ਦੇ ਕਿੰਨੇ ਹੀ ਨਵੇਂ ਦਾਅਵੇ ਕਿਉਂ ਨਾ ਕਰ ਲਏ ਜਾਣ, ਵਿਦਿਆਰਥੀਆਂ ਦਾ ਵਿਸ਼ਵਾਸ ਵਾਪਸ ਨਹੀਂ ਪਰਤੇਗਾ।

ਨੀਟ ਪ੍ਰੀਖਿਆ ਨੂੰ ਲੈ ਕੇ ਪਿਛਲੇ ਸਾਲਾਂ ’ਚ ਸਾਹਮਣੇ ਆਏ ਵਿਵਾਦਾਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਲੱਖਾਂ ਵਿਦਿਆਰਥੀਆਂ ਨੇ ਸਾਲਾਂ ਤੱਕ ਸਖ਼ਤ ਮਿਹਨਤ, ਕੋਚਿੰਗ, ਆਰਥਿਕ ਨਿਵੇਸ਼ ਅਤੇ ਮਾਨਸਿਕ ਦਬਾਅ ਦੇ ਵਿਚਾਲੇ ਤਿਆਰੀ ਕੀਤੀ ਸੀ, ਪਰ ਪੇਪਰ ਲੀਕ ਅਤੇ ਬੇਨਿਯਮੀਆਂ ਦੇ ਦੋਸ਼ਾਂ ਨੇ ਉਨ੍ਹਾਂ ਦੀ ਮਿਹਨਤ ’ਤੇ ਸਵਾਲੀਆ ਨਿਸ਼ਾਨ ਲਾ ਦਿੱਤਾ। ਜਾਂਚ ਏਜੰਸੀਆਂ ਨੇ ਕਾਰਵਾਈ ਕੀਤੀ, ਗ੍ਰਿਫਤਾਰੀਆਂ ਵੀ ਹੋਈਆਂ, ਪਰ ਅੱਜ ਵੀ ਇਹ ਸਵਾਲ ਬਣਿਆ ਹੋਇਆ ਹੈ ਕਿ ਇਸ ਪੂਰੀ ਵਿਵਸਥਾ ਦੀ ਨਾਕਾਮੀ ਲਈ ਉੱਚ ਪੱਧਰ ’ਤੇ ਕਿਸਦੀ ਜਵਾਬਦੇਹੀ ਤੈਅ ਹੋਈ?

ਨੀਟ ਪ੍ਰੀਖਿਆ ਨੂੰ ਲੈ ਕੇ ਵਿਵਾਦ ਸਿਰਫ਼ ਪਿਛਲੇ ਸਾਲਾਂ ਤੱਕ ਹੀ ਸੀਮਤ ਨਹੀਂ ਹੈ। ਇਸ ਸਾਲ ਵੀ ਪ੍ਰੀਖਿਆ ਪ੍ਰਣਾਲੀ ਇਕ ਵਾਰ ਫਿਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ। 3 ਮਈ ਨੂੰ ਹੋਈ ਨੀਟ ਪ੍ਰੀਖਿਆ ਨੂੰ ਲੈ ਕੇ ਪੇਪਰ ਲੀਕ ਅਤੇ ਪ੍ਰੀਖਿਆ ਸੁਰੱਖਿਆ ਨਾਲ ਸਬੰਧਤ ਗੰਭੀਰ ਦੋਸ਼ ਸਾਹਮਣੇ ਆਏ, ਜਿਸ ਤੋਂ ਬਾਅਦ ਪ੍ਰੀਖਿਆ ਨੂੰ ਰੱਦ ਕਰਕੇ ਦੁਬਾਰਾ 21 ਜੂਨ ਨੂੰ ਕਰਵਾਉਣ ਦਾ ਫੈਸਲਾ ਲਿਆ ਗਿਆ। ਇਸ ਘਟਨਾਕ੍ਰਮ ਨੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਚਿੰਤਾਵਾਂ ਨੂੰ ਹੋਰ ਡੂੰਘਾ ਕਰ ਦਿੱਤਾ ਹੈ, ਜਿਨ੍ਹਾਂ ਨੂੰ ਇਕ ਵਾਰ ਫਿਰ ਬੇਯਕੀਨੀ ਵਾਲੀ, ਮਾਨਸਿਕ ਦਬਾਅ ਅਤੇ ਤਣਾਅ ਦਾ ਸਾਹਮਣਾ ਕਰਨਾ ਪਿਆ।

ਇਸੇ ਦੌਰਾਨ ਸੀ. ਯੂ. ਈ. ਟੀ.-ਯੂ. ਜੀ. ਪ੍ਰੀਖਿਆ ’ਚ ਵੀ ਗੰਭੀਰ ਅਵਿਵਸਥਾ ਦੀਆਂ ਖ਼ਬਰਾਂ ਸਾਹਮਣੇ ਆਈਆਂ। ਕਈ ਕੇਂਦਰਾਂ ’ਤੇ ਪ੍ਰੀਖਿਆ ਸਮੇਂ ਸਿਰ ਸ਼ੁਰੂ ਨਹੀਂ ਹੋ ਸਕੀ ਅਤੇ ਹਜ਼ਾਰਾਂ ਵਿਦਿਆਰਥੀ ਪ੍ਰਭਾਵਿਤ ਹੋਏ। ਉਪਲਬਧ ਰਿਪੋਰਟਾਂ ਅਨੁਸਾਰ ਲਗਭਗ 3,476 ਵਿਦਿਆਰਥੀ ਪ੍ਰੀਖਿਆ ਨਹੀਂ ਦੇ ਸਕੇ। ਪ੍ਰੀਖਿਆ ’ਚ ਲਗਭਗ ਦੋ ਘੰਟੇ ਦੀ ਦੇਰੀ, ਤਕਨੀਕੀ ਰੁਕਾਵਟਾਂ ਅਤੇ ਪ੍ਰਸ਼ਾਸਨਿਕ ਖਾਮੀਆਂ ਨੇ ਵਿਦਿਆਰਥੀਆਂ ਨੂੰ ਮਾਨਸਿਕ ਤਣਾਅ ’ਚ ਪਾ ਦਿੱਤਾ। ਬਾਅਦ ’ਚ ਪ੍ਰਭਾਵਿਤ ਵਿਦਿਆਰਥੀਆਂ ਲਈ ਬਦਲਵੇਂ ਪ੍ਰਬੰਧ ਕੀਤੇ ਗਏ, ਪਰ ਇਸ ਨਾਲ ਇਹ ਸਵਾਲ ਖ਼ਤਮ ਨਹੀਂ ਹੁੰਦਾ ਕਿ ਅਜਿਹੀ ਸਥਿਤੀ ਪੈਦਾ ਹੀ ਕਿਉਂ ਹੋਈ ?

ਪ੍ਰੀਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਾ ਸਿਰਫ਼ ਦਾਖਲਾ ਪ੍ਰੀਖਿਆਵਾਂ ਤੱਕ ਸੀਮਤ ਨਹੀਂ ਹੈ। ਹਾਲ ਹੀ ’ਚ ਸੀ. ਬੀ. ਐੱਸ. ਈ. ਦੀ ਆਨ-ਸਕ੍ਰੀਨ ਮਾਰਕਿੰਗ ਪ੍ਰਣਾਲੀ ਨੂੰ ਲੈ ਕੇ ਵੀ ਵਿਦਿਆਰਥੀਆਂ ਅਤੇ ਮਾਪਿਆਂ ਨੇ ਕਈ ਸਵਾਲ ਉਠਾਏ ਹਨ। ਕਈ ਵਿਦਿਆਰਥੀਆਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਸਕੈਨ ਕੀਤੀਆਂ ਉੱਤਰ-ਕਾਪੀਆਂ ਸਮੇਂ ਸਿਰ ਅਤੇ ਸਾਫ਼ ਤੌਰ ’ਤੇ ਨਹੀਂ ਮਿਲ ਸਕੀਆਂ।

੍ਕੁਝ ਮਾਮਲਿਆਂ ’ਚ ਉੱਤਰ-ਕਾਪੀਆਂ ਦੇ ਪੰਨੇ ਧੁੰਦਲੇ ਦਿਖਾਈ ਦੇਣ, ਉੱਤਰ ਅਧੂਰੇ ਦਿਸਣ ਜਾਂ ਤਕਨੀਕੀ ਕਾਰਨਾਂ ਕਰਕੇ ਦਸਤਾਵੇਜ਼ ਉਪਲਬਧ ਨਾ ਹੋਣ ਵਰਗੀਆਂ ਸ਼ਿਕਾਇਤਾਂ ਸਾਹਮਣੇ ਆਈਆਂ। ਜੇਕਰ ਵਿਦਿਆਰਥੀ ਆਪਣੀ ਉੱਤਰ-ਕਾਪੀ ਨੂੰ ਸਹੀ ਤਰੀਕੇ ਨਾਲ ਦੇਖ ਹੀ ਨਹੀਂ ਸਕਣਗੇ, ਤਾਂ ਉਹ ਮੁਲਾਂਕਣ ਦੀ ਨਿਰਪੱਖਤਾ ਦੀ ਜਾਂਚ ਕਿਵੇਂ ਕਰਨਗੇ? ਪਾਰਦਰਸ਼ਤਾ ਸਿਰਫ਼ ਪ੍ਰੀਖਿਆ ਕਰਵਾਉਣ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਮੁਲਾਂਕਣ ਪ੍ਰਕਿਰਿਆ ਵਿਚ ਵੀ ਓਨੀ ਹੀ ਸਪੱਸ਼ਟਤਾ ਜ਼ਰੂਰੀ ਹੈ।

ਪਿਛਲੇ ਸਾਲਾਂ ਵਿਚ ਵੱਖ-ਵੱਖ ਪ੍ਰਤੀਯੋਗੀ ਅਤੇ ਭਰਤੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਲਗਾਤਾਰ ਬਹਿਸ ਹੁੰਦੀ ਰਹੀ ਹੈ। ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕਈ ਪ੍ਰੀਖਿਆਵਾਂ ਵਿਵਾਦਾਂ ਵਿਚ ਘਿਰੀਆਂ, ਪਰ ਦੋਸ਼ੀਆਂ ਦੀ ਜਵਾਬਦੇਹੀ ਤੈਅ ਕਰਨ ’ਚ ਲੋੜੀਂਦੀ ਸਖ਼ਤੀ ਨਹੀਂ ਦਿਖਾਈ ਗਈ। ਇਹੀ ਕਾਰਨ ਹੈ ਕਿ ਨੌਜਵਾਨਾਂ ਵਿਚ ਇਹ ਧਾਰਨਾ ਬਣ ਰਹੀ ਹੈ ਕਿ ਹਰ ਵਾਰ ਜਾਂਚ ਦਾ ਐਲਾਨ ਤਾਂ ਹੁੰਦਾ ਹੈ, ਪਰ ਜਵਾਬਦੇਹੀ ਬਹੁਤ ਘੱਟ ਤੈਅ ਹੁੰਦੀ ਹੈ।

ਸਰਕਾਰ ਨੇ ਪ੍ਰੀਖਿਆ ਪ੍ਰਣਾਲੀ ਨੂੰ ਸੁਰੱਖਿਅਤ ਬਣਾਉਣ ਲਈ ਸਾਲ 2024 ਵਿਚ ‘ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੈਂਸ਼ਨ ਆਫ ਅਨਫੇਅਰ ਮੀਨਜ਼) ਐਕਟ, 2024’ ਲਾਗੂ ਕੀਤਾ। ਇਸ ਦਾ ਉਦੇਸ਼ ਪੇਪਰ ਲੀਕ, ਨਕਲ ਮਾਫੀਆ ਅਤੇ ਪ੍ਰੀਖਿਆ ਵਿਚ ਧਾਂਦਲੀ ਕਰਨ ਵਾਲੇ ਸੰਗਠਿਤ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੈ।

ਅੱਜ ਵਿਦਿਆਰਥੀਆਂ ਅਤੇ ਮਾਪਿਆਂ ਅੰਦਰ ਡੂੰਘਾ ਗੁੱਸਾ ਅਤੇ ਅਸੁਰੱਖਿਆ ਦੀ ਭਾਵਨਾ ਹੈ। ਕਈ ਪਰਿਵਾਰ ਸਾਲਾਂ ਤੱਕ ਆਪਣੇ ਬੱਚਿਆਂ ਦੀ ਤਿਆਰੀ ’ਤੇ ਲੱਖਾਂ ਰੁਪਏ ਖਰਚ ਕਰਦੇ ਹਨ। ਅਜਿਹੀ ਸਥਿਤੀ ’ਚ ਜਦੋਂ ਪ੍ਰੀਖਿਆ ਪ੍ਰਣਾਲੀ ’ਤੇ ਸਵਾਲ ਉੱਠਦੇ ਹਨ, ਤਾਂ ਸਿਰਫ਼ ਨਤੀਜੇ ਹੀ ਪ੍ਰਭਾਵਿਤ ਨਹੀਂ ਹੁੰਦੇ, ਸਗੋਂ ਨੌਜਵਾਨਾਂ ਦਾ ਆਤਮਵਿਸ਼ਵਾਸ ਵੀ ਟੁੱਟਦਾ ਹੈ।

ਹੁਣ ਆਉਣ ਵਾਲੀਆਂ ਪ੍ਰੀਖਿਆਵਾਂ ’ਤੇ ਵੀ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸਰਕਾਰ ਵੱਲੋਂ ਸੰਕੇਤ ਦਿੱਤੇ ਗਏ ਹਨ ਕਿ ਪ੍ਰਸ਼ਨ ਪੱਤਰਾਂ ਨੂੰ ਸਖ਼ਤ ਸੁਰੱਖਿਆ ਹੇਠ ਹੈਲੀਕਾਪਟਰਾਂ ਰਾਹੀਂ ਵੱਖ-ਵੱਖ ਸ਼ਹਿਰਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਉੱਥੋਂ ਬੁਲੇਟਪਰੂਫ ਵਾਹਨਾਂ ਰਾਹੀਂ ਪ੍ਰੀਖਿਆ ਕੇਂਦਰਾਂ ਤੱਕ ਲਿਜਾਇਆ ਜਾਵੇਗਾ।

ਕਿਸੇ ਵੀ ਲੋਕਤੰਤਰੀ ਵਿਵਸਥਾ ’ਚ ਜਵਾਬਦੇਹੀ ਹੀ ਸੁਸ਼ਾਸਨ ਦੀ ਅਸਲੀ ਪਛਾਣ ਹੁੰਦੀ ਹੈ। ਜੇਕਰ ਕਿਸੇ ਪੁਲ ਦੇ ਡਿੱਗਣ ’ਤੇ ਇੰਜੀਨੀਅਰ ਤੋਂ ਜਵਾਬ ਮੰਗਿਆ ਜਾ ਸਕਦਾ ਹੈ, ਜੇਕਰ ਕਿਸੇ ਹਸਪਤਾਲ ਦੀ ਲਾਪ੍ਰੇਵਾਹੀ ’ਤੇ ਕਾਰਵਾਈ ਹੋ ਸਕਦੀ ਹੈ, ਤਾਂ ਕਰੋੜਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਮਾਮਲਿਆਂ ’ਚ ਜ਼ਿੰਮੇਵਾਰੀ ਤੈਅ ਕਰਨ ਤੋਂ ਪ੍ਰਹੇਜ਼ ਕਿਉਂ ?

ਦੇਸ਼ ਦਾ ਨੌਜਵਾਨ ਅੱਜ ਸਿਰਫ਼ ਇਕ ਮੰਗ ਕਰ ਰਿਹਾ ਹੈ-ਉਸਦੀ ਮਿਹਨਤ ਸੁਰੱਖਿਅਤ ਰਹਿਣੀ ਚਾਹੀਦੀ ਹੈ। ਜਦੋਂ ਤੱਕ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਨਹੀਂ ਹੋਵੇਗੀ, ਉਦੋਂ ਤੱਕ ਹੈਲੀਕਾਪਟਰ, ਬੁਲੇਟਪਰੂਫ ਵਾਹਨ ਅਤੇ ਨਵੀਆਂ ਤਕਨੀਕਾਂ ਵੀ ਪੇਪਰ ਲੀਕ ਅਤੇ ਪ੍ਰੀਖਿਆ ਦੀਆਂ ਖਾਮੀਆਂ ’ਤੇ ਮੁਕੰਮਲ ਰੋਕ ਨਹੀਂ ਲਗਾ ਸਕਣਗੀਆਂ। ਪ੍ਰੀਖਿਆ ਪ੍ਰਣਾਲੀ ਦੀ ਅਸਲੀ ਸੁਰੱਖਿਆ ਪ੍ਰਸ਼ਨ ਪੱਤਰਾਂ ਦੀ ਨਹੀਂ, ਸਗੋਂ ਜਵਾਬਦੇਹੀ ਦੀ ਮਜ਼ਬੂਤ ​​ਕੰਧ ਨਾਲ ਹੋਵੇਗੀ।

–ਸਤੀਸ਼ ਮਹਿਰਾ

  • Paper Leak
  • Helicopter
  • Bulletproof Cars

ਸੈਲੀਬ੍ਰਿਟੀ ਅਤੇ ਸਿਆਸਤ : ਪ੍ਰਸਿੱਧੀ, ਸੱਤਾ ਅਤੇ ਸਟਾਰਡਮ ਤੋਂ ਪਰ੍ਹੇ ਦੀ ਹਕੀਕਤ

NEXT STORY

Stories You May Like

  • nayab singh saini punjab
    ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ: ਨਾਇਬ ਸਿੰਘ ਸੈਣੀ
  • supreme court to examine measures to prevent paper leaks
    ਪੇਪਰ ਲੀਕ ਰੋਕਣ ਦੇ ਪ੍ਰਬੰਧਾਂ ਦੀ ਜਾਂਚ ਕਰੇਗਾ ਸੁਪਰੀਮ ਕੋਰਟ, ਜੱਜ ਐੱਨ. ਟੀ. ਏ. ਦਫ਼ਤਰ ਜਾਣਗੇ
  • youth apprehended while consuming drugs
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਸਿਲਵਰ ਪੇਪਰ ਤੇ ਲਾਈਟਰ ਸਮੇਤ ਕਾਬੂ
  • helicopter  two pilots  fire
    ਅਮਰੀਕਾ 'ਚ ਹੈਲੀਕਾਪਟਰ ਕ੍ਰੈਸ਼, ਦੋ ਪਾਇਲਟਾਂ ਦੀ ਮੌਤ
  • personal data leaked
    ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ ਖੁਲਾਸਾ
  • cbse released sample papers
    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ, ਇੱਥੋਂ ਕਰੋ ਡਾਊਨਲੋਡ
  • iit  exam  chatgpt  students  hostel  mumbai
    IIT ਦੇ ਪੇਪਰ 'ਚ ChatGPT ਤੋਂ ਨਕਲ ਮਾਰਦਾ ਸੀ ਮੁੰਡਾ, ਫੜਿਆ ਗਿਆ ਤਾਂ...
  • 3 people  helicopter  los angeles
    LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • sp in up
      ਸਪਾ ਨੂੰ ਯੂ.ਪੀ. ਦਿਸ ਰਿਹਾ ਮੌਕਾ, ਮੁੱਖ ਧਿਆਨ ਦਲਿਤ ਵੋਟ ’ਤੇ
    • bjp s journey
      ਭਾਜਪਾ ਦਾ ਲੰਬਾ ਸਫ਼ਰ : ‘ਪਾਰਟੀ ਵਿਦ ਡਿਫਰੈਂਸ’ ਤੋਂ ‘ਪਾਰਟੀ ਆਫ ਵਨ’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • government schools
      ਸਰਕਾਰੀ ਸਕੂਲਾਂ ’ਚ ਸੁਧਾਰ ਇਕ ਵੱਡਾ ਸਿਆਸੀ ਮੁੱਦਾ ਬਣਿਆ
    • india textile
      ਕੱਪੜਾ ਸੈਕਟਰ ਇਕ ਪ੍ਰਮੁੱਖ ‘ਰੋਜ਼ਗਾਰ ਇੰਜਣ’
    • how to keep children away from content
      ਅਸ਼ਲੀਲ ਸਮੱਗਰੀ ਤੋਂ ਬੱਚਿਆਂ ਨੂੰ ਕਿਵੇਂ ਦੂਰ ਰੱਖੀਏ?
    • achievements of india  s   brics year
      ਭਾਰਤ ਦੇ ‘ਬ੍ਰਿਕਸ ਵਰ੍ਹੇ’ ਦੀਆਂ ਪ੍ਰਾਪਤੀਆਂ
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • gen z the bjp still needs to sharpen its edge
      ਜ਼ੈੱਨ ਜ਼ੀ : ਭਾਜਪਾ ਨੂੰ ਧਾਰ ਅਜੇ ਤਿੱਖੀ ਕਰਨੀ ਹੋਵੇਗੀ
    • the arrival of foreign universities
      ਵਿਦੇਸ਼ੀ ਯੂਨੀਵਰਸਿਟੀਆਂ ਦੇ ਆਉਣ ਨਾਲ ਭਾਰਤੀ ਐਡਟੈਕ ’ਚ ਫਿਰ ਤੋਂ ਆਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +