Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    5:51:48 PM

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • explosion like sound heard outside bjp leader ashwani sharma s house

    ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ !...

  • special trains will pass jalandhar till 6 for railway recruitment board exam

    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ...

  • 1 arrested with heroin worth crores in punjab

    ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪ੍ਰਧਾਨ ਮੰਤਰੀ ਮੋਦੀ ਦੀਆਂ ਪ੍ਰਾਪਤੀਆਂ ਨੇ ਬਦਲ ਦਿੱਤੀ ਕਰੋੜਾਂ ਦੇਸ਼ ਵਾਸੀਆਂ ਦੀ ਜ਼ਿੰਦਗੀ

BLOG News Punjabi(ਬਲਾਗ)

ਪ੍ਰਧਾਨ ਮੰਤਰੀ ਮੋਦੀ ਦੀਆਂ ਪ੍ਰਾਪਤੀਆਂ ਨੇ ਬਦਲ ਦਿੱਤੀ ਕਰੋੜਾਂ ਦੇਸ਼ ਵਾਸੀਆਂ ਦੀ ਜ਼ਿੰਦਗੀ

  • Edited By Anmol Tagra,
  • Updated: 12 Jun, 2026 05:20 PM
Blog
pm modi achivements
  • Share
    • Facebook
    • Tumblr
    • Linkedin
    • Twitter
  • Comment

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦਾ 12 ਸਾਲਾਂ ਦਾ ਕਾਰਜਕਾਲ ਸੁਨਹਿਰੀ ਪ੍ਰਾਪਤੀਆਂ ਨਾਲ ਭਰਿਆ ਹੋਇਆ ਹੈ। ਭਾਰਤ ਵਾਸੀਆਂ ਦਾ ਜੀਵਨ ਸਾਰੀਆਂ ਸਹੂਲਤਾਂ ਨਾਲ ਸੰਪੰਨ ਕਰਕੇ ਰਾਸ਼ਟਰ ਦੀ ਸੁੱਖ, ਖੁਸ਼ਹਾਲੀ, ਤਰੱਕੀ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੀ ਸਿੱਧੀ ਲਈ ਯਤਨ, ਸੇਵਾ, ਸੁਸ਼ਾਸਨ, ਗਰੀਬ ਕਲਿਆਣ ਅਤੇ ਰਾਸ਼ਟਰ ਨਿਰਮਾਣ ਦੇ 12 ਸੁਨਹਿਰੀ ਸਾਲਾਂ ਨੂੰ ਨਮਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਸਭ ਤੋਂ ਲੰਬੇ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ ਬਣ ਗਏ ਹਨ। ਨਰਿੰਦਰ ਮੋਦੀ ਨੇ ਮਈ 2014 ’ਚ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ, ਇਸ ਤੋਂ ਬਾਅਦ 2019 ਅਤੇ 2024 ਦੀਆਂ ਆਮ ਚੋਣਾਂ ’ਚ ਲਗਾਤਾਰ ਸ਼ਾਨਦਾਰ ਜਿੱਤ ਦਰਜ ਕਰਕੇ ਉਹ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣੇ। ਮੋਦੀ ਸਰਕਾਰ ਦੇ 12 ਸਾਲ ਪੂਰੇ ਹੋ ਰਹੇ ਹਨ ਅਤੇ ਇਨ੍ਹਾਂ ਸਾਲਾਂ ’ਚ ਮੋਦੀ ਸਰਕਾਰ ਨੇ ਸਿਰਫ਼ ਸੱਤਾ ਸੰਭਾਲਣ ਤੱਕ ਖ਼ੁਦ ਨੂੰ ਸੀਮਤ ਨਹੀਂ ਰੱਖਿਆ, ਸਗੋਂ ਯੋਜਨਾਵਾਂ ਅਤੇ ਟੈਕਨਾਲੋਜੀ ਦੇ ਜ਼ਰੀਏ ਦੇਸ਼ ਦੀ ਪੂਰੀ ਤਸਵੀਰ ਬਦਲਣ ਦਾ ਵੀ ਕੰਮ ਕੀਤਾ। ਮੋਦੀ ਸਰਕਾਰ ਦੇ 12 ਸਾਲਾਂ ’ਚ ਵੱਡੀਆਂ ਯੋਜਨਾਵਾਂ ਨੇ 140 ਕਰੋੜ ਦੇਸ਼ ਵਾਸੀਆਂ ਦੀ ਜ਼ਿੰਦਗੀ ਬਦਲ ਦਿੱਤੀ।

ਨਰਿੰਦਰ ਮੋਦੀ ਨੇ ਜਦੋਂ ਮਈ 2014 ’ਚ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ, ਉਦੋਂ ਭਾਰਤੀ ਰਾਜਨੀਤੀ ਇਕ ਵੱਡੇ ਬਦਲਾਅ ਦੇ ਦੌਰ ’ਚ ਦਾਖਲ ਹੋ ਰਹੀ ਸੀ ਅਤੇ ਅੱਜ 2026 ’ਚ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਪਛਾਣ ਉਨ੍ਹਾਂ ਯੋਜਨਾਵਾਂ ਨੂੰ ਮੰਨਿਆ ਜਾਂਦਾ ਹੈ, ਜਿਨ੍ਹਾਂ ਨੇ ਸਿੱਧਾ ਆਮ ਲੋਕਾਂ ਦੀ ਜ਼ਿੰਦਗੀ ’ਤੇ ਅਸਰ ਪਾਇਆ। ਪਿੰਡ ਦੀ ਰਸੋਈ ਤੋਂ ਲੈ ਕੇ ਸ਼ਹਿਰ ਦੇ ਹਸਪਤਾਲਾਂ ਤੱਕ ਅਤੇ ਬੈਂਕ ਖਾਤੇ ਤੋਂ ਲੈ ਕੇ ਡਿਜੀਟਲ ਭੁਗਤਾਨ ਤੱਕ, ਇਨ੍ਹਾਂ ਯੋਜਨਾਵਾਂ ਨੇ ‘ਲਾਸਟ ਮਾਈਲ ਡਿਲਿਵਰੀ’ ਅਤੇ ‘ਡਾਇਰੈਕਟ ਬੈਨੀਫਿਟ ਟਰਾਂਸਫਰ’ ਨੂੰ ਮਜ਼ਬੂਤ ਕੀਤਾ ਹੈ। 2014 ’ਚ ਸ਼ੁਰੂ ਹੋਈ ਜਨ ਧਨ ਯੋਜਨਾ ’ਚ 58 ਕਰੋੜ ਗਰੀਬ ਭਾਰਤ ਵਾਸੀਆਂ ਦੇ ਜ਼ੀਰੋ ਬੈਲੇਂਸ ਬੈਂਕ ਖਾਤੇ ਖੁੱਲ੍ਹਵਾਏ ਗਏ, ਜਿਸ ਨੂੰ ਪ੍ਰਮੁੱਖ ਜਨਹਿੱਤ ਯੋਜਨਾਵਾਂ ’ਚੋਂ ਇਕ ਮੰਨਿਆ ਜਾਂਦਾ ਹੈ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਇਆ ਕਿ ਸਰਕਾਰੀ ਯੋਜਨਾਵਾਂ ਦਾ ਪੈਸਾ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਸਿੱਧਾ ਲੋਕਾਂ ਦੇ ਖਾਤਿਆਂ ’ਚ ਪਹੁੰਚਣ ਲੱਗਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਨੇ ਗਰੀਬ ਔਰਤਾਂ ਦੇ ਜੀਵਨ ਦੀ ਰੱਖਿਆ ਕੀਤੀ, ਜਿਸ ’ਚ ਗਰੀਬ ਔਰਤਾਂ ਨੂੰ ਕਰੋੜਾਂ ਮੁਫ਼ਤ ਗੈਸ ਕਨੈਕਸ਼ਨ ਦਿੱਤੇ ਗਏ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਗਰੀਬ ਕਿਸਾਨਾਂ ਦੇ ਖਾਤੇ ’ਚ ਹਰ ਸਾਲ 6000 ਰੁਪਏ ਭੇਜੇ ਜਾਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸਹਾਇਤਾ ਮਿਲਦੀ ਹੈ। ‘ਮੇਕ ਇਨ ਇੰਡੀਆ’ ਅਤੇ ‘ਪ੍ਰੋਡਕਸ਼ਨ ਲਿੰਕਡ ਇੰਸੈਂਟਿਵ’ (ਪੀ. ਅਲ. ਆਈ.) ਸਕੀਮ ਦੇ ਜ਼ਰੀਏ ਭਾਰਤ ’ਚ ਮੈਨੂਫੈਕਚਰਿੰਗ ਸੈਕਟਰ ਨੂੰ ਉਤਸ਼ਾਹ ਮਿਲਿਆ ਹੈ। ਮੋਬਾਈਲ, ਇਲੈਕਟ੍ਰੌਨਿਕਸ ਅਤੇ ਫਾਰਮਾ ਸੈਕਟਰ ’ਚ ਵੱਡੇ ਨਿਵੇਸ਼ ਆਏ ਅਤੇ ਰੁਜ਼ਗਾਰ ਦੇ ਮੌਕੇ ਵਧੇ ਹਨ। ਭਾਰਤ ਹੁਣ ਦੁਨੀਆ ਦਾ ਵੱਡਾ ਮੋਬਾਈਲ ਮੈਨੂਫੈਕਚਰਰ ਦੇਸ਼ ਬਣ ਚੁੱਕਾ ਹੈ। ਕੋਰੋਨਾ ਮਹਾਮਾਰੀ ਤੋਂ ਬਾਅਦ ਸ਼ੁਰੂ ਹੋਈ ਪੀ. ਐੱਮ. ਸਵਨਿਧੀ ਯੋਜਨਾ ਨੇ ਰੇਹੜੀ-ਫੜ੍ਹੀ ਅਤੇ ਛੋਟੇ ਦੁਕਾਨਦਾਰਾਂ ਨੂੰ ਬਿਨਾਂ ਗਾਰੰਟੀ ਲੋਨ ਦੇ ਕੇ ਕਾਰੋਬਾਰ ਦੁਬਾਰਾ ਸ਼ੁਰੂ ਕਰਨ ’ਚ ਮਦਦ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤੀ ਰੇਲਵੇ ਨੇ ਪਿਛਲੇ 1 ਦਹਾਕੇ ’ਚ ਬੇਮਿਸਾਲ ਆਧੁਨਿਕੀਕਰਨ ਅਤੇ ਵਿਸਥਾਰ ਕੀਤਾ ਹੈ। ਪ੍ਰਮੁੱਖ ਪ੍ਰਾਪਤੀਆਂ ’ਚ 31,000 ਕਿਲੋਮੀਟਰ ਤੋਂ ਵੱਧ ਨਵੇਂ ਰੇਲਵੇ ਟ੍ਰੈਕ ਵਿਛਾਉਣਾ, ਲਗਭਗ 100 ਫੀਸਦੀ ਬਿਜਲੀਕਰਨ, ਵੰਦੇ ਭਾਰਤ ਅਤੇ ਨਮੋ ਭਾਰਤ ਵਰਗੀਆਂ ਹਾਈ-ਸਪੀਡ ਟ੍ਰੇਨਾਂ ਦੀ ਸ਼ੁਰੂਆਤ ਅਤੇ ਵਿਸ਼ਵ ਦਾ ਸਭ ਤੋਂ ਉੱਚਾ ਚਿਨਾਬ ਰੇਲਵੇ ਪੁਲ ਸ਼ਾਮਲ ਹਨ। ਦੇਸ਼ ਭਰ ਦੇ ਪ੍ਰਮੁੱਖ ਰੂਟਾਂ ’ਤੇ 136 ਤੋਂ ਵੱਧ ਵੰਦੇ ਭਾਰਤ ਟ੍ਰੇਨਾਂ ਚਲਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ’ਚ ਵੰਦੇ ਭਾਰਤ ਸਲੀਪਰ ਟ੍ਰੇਨ ਵੀ ਸ਼ਾਮਲ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਦਾ ਰਾਸ਼ਟਰੀ ਰਾਜਮਾਰਗ ਨੈੱਟਵਰਕ 2014 ਦੇ 91,287 ਕਿਲੋਮੀਟਰ ਤੋਂ ਵਧ ਕੇ 1,46,572 ਕਿਲੋਮੀਟਰ ਹੋ ਗਿਆ ਹੈ। ਇਸ ਦੇ ਨਾਲ ਹੀ, ਦੇਸ਼ ਦਾ ਕੁੱਲ ਸੜਕ ਨੈੱਟਵਰਕ ਲਗਭਗ 64 ਲੱਖ ਕਿਲੋਮੀਟਰ ਤੱਕ ਪਹੁੰਚ ਗਿਆ ਹੈ, ਜੋ ਦੁਨੀਆ ’ਚ ਦੂਜਾ ਸਭ ਤੋਂ ਵੱਡਾ ਹੈ। ਦੇਸ਼ ’ਚ ਹਾਈ-ਸਪੀਡ ਕਾਰੀਡੋਰ ਦੀ ਲੰਬਾਈ ਸਿਰਫ਼ 93 ਕਿਲੋਮੀਟਰ ਤੋਂ ਵਧ ਕੇ 3,644 ਕਿਲੋਮੀਟਰ ਤੋਂ ਵੱਧ ਹੋ ਗਈ ਹੈ। ਸਵਦੇਸ਼ੀ ਰੱਖਿਆ ਉਤਪਾਦਨ ਨੂੰ ਉਤਸ਼ਾਹ ਦੇਣ ਦੇ ਨਾਲ-ਨਾਲ ਅੱਤਵਾਦ ਦੇ ਖ਼ਿਲਾਫ਼ ਸਖ਼ਤ ਨੀਤੀਆਂ ਨੇ ਭਾਰਤ ਦੀ ਗਲੋਬਲ ਰਣਨੀਤਕ ਸਥਿਤੀ ਨੂੰ ਮਜ਼ਬੂਤ ਕੀਤਾ ਹੈ। ਹਥਿਆਰਾਂ ਲਈ ਵਿਦੇਸ਼ਾਂ ’ਤੇ ਨਿਰਭਰਤਾ ਘਟੀ ਹੈ। ਭਾਰਤ ਹੁਣ ਦੁਨੀਆ ਦੇ ਚੋਟੀ ਦੇ ਰੱਖਿਆ ਬਰਾਮਦਕਾਰਾਂ ਦੀ ਸੂਚੀ ’ਚ ਸ਼ਾਮਲ ਹੋ ਗਿਆ ਹੈ ਅਤੇ ਰੱਖਿਆ ਉਤਪਾਦਨ ਦਾ ਰਿਕਾਰਡ ਪੱਧਰ ਦਰਜ ਕੀਤਾ ਗਿਆ ਹੈ। ਸਵਦੇਸ਼ੀ ਲੜਾਕੂ ਜਹਾਜ਼ (ਤੇਜਸ), ਏਅਰਕ੍ਰਾਫਟ ਕੈਰੀਅਰ (ਆਈ. ਐੱਨ. ਐੱਸ. ਵਿਕਰਾਂਤ) ਅਤੇ ਉੱਨਤ ਮਿਜ਼ਾਈਲ ਪ੍ਰਣਾਲੀਆਂ (ਜਿਵੇਂ ਅਗਨੀ ਅਤੇ ਬ੍ਰਹਮੋਸ) ਦਾ ਨਿਰਮਾਣ ਅਤੇ ਸਫਲ ਪ੍ਰ੍ਰ੍ਰ੍ਰ੍ਰ੍ਰ੍ਰ੍ਰੀਖਣ ਦੇਸ਼ ਦੀ ਵਧਦੀ ਤਾਕਤ ਦਾ ਪ੍ਰਮਾਣ ਹੈ। ਅੱਤਵਾਦ ’ਤੇ ਜ਼ੀਰੋ ਟਾਲਰੈਂਸ ਅਧੀਨ ਮੋਦੀ ਸਰਕਾਰ ਦੇ ਮਾਰਗਦਰਸ਼ਨ ’ਚ ਭਾਰਤੀ ਫੌਜ ਵਲੋਂ ਸਰਜੀਕਲ ਸਟ੍ਰਾਈਕ ਅਤੇ ‘ਬਾਲਾਕੋਟ ਏਅਰ ਸਟ੍ਰਾਈਕ’, ਆਪ੍ਰੇਸ਼ਨ ਸਿੰਧੂਰ ਵਰਗੇ ਹਿੰਮਤੀ ਫੈਸਲਿਆਂ ਜ਼ਰੀਏ ਸਰਹੱਦ ਪਾਰੋਂ ਹੋਣ ਵਾਲੇ ਅੱਤਵਾਦ ’ਤੇ ਕਰਾਰੀ ਸੱਟ ਮਾਰੀ ਗਈ ਹੈ।

ਸਟਾਰਟਅੱਪ ਇੰਡੀਆ ਯੋਜਨਾ ਨਾਲ ਨੌਜਵਾਨਾਂ ਨੂੰ ਨਵੀਂ ਉਡਾਣ ਮਿਲੀ। 2016 ’ਚ ਲਾਂਚ ਹੋਈ ਸਟਾਰਟਅੱਪ ਇੰਡੀਆ ਨੇ ਦੇਸ਼ ’ਚ ਐਂਟਰਪ੍ਰੈਨਿਓਰਸ਼ਿਪ ਨੂੰ ਨਵੀਂ ਪਛਾਣ ਦਿੱਤੀ। ਸਰਕਾਰ ਨੇ ਟੈਕਸ ਛੋਟ, ਆਸਾਨ ਰਜਿਸਟ੍ਰੇਸ਼ਨ ਅਤੇ ਫੰਡਿੰਗ ਸਪੋਰਟ ਵਰਗੇ ਕਦਮ ਚੁੱਕੇ। ਇਸ ਦੀ ਮਦਦ ਨਾਲ ਅੱਜ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟਅੱਪ ਈਕੋਸਿਸਟਮ ਬਣ ਚੁੱਕਾ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਕਰੋੜਾਂ ਗਰੀਬਾਂ ਨੂੰ ਮੁਫ਼ਤ ਪੱਕੇ ਘਰ ਮਿਲੇ ਅਤੇ ਖ਼ਾਸ ਗੱਲ ਇਹ ਰਹੀ ਕਿ ਇਹ ਘਰ ਔਰਤਾਂ ਦੇ ਨਾਂ ’ਤੇ ਦਿੱਤੇ ਗਏ, ਜਿਸ ਨਾਲ ਉਨ੍ਹਾਂ ਨੂੰ ਸਮਾਜਿਕ ਸਨਮਾਨ ਮਿਲਿਆ। ‘ਡਿਜੀਟਲ ਇੰਡੀਆ’ ਨੇ ਸਰਕਾਰੀ ਭੁਗਤਾਨ ਨੂੰ ਸਰਲ ਬਣਾਉਂਦੇ ਹੋਏ ਵੱਡਾ ਬਦਲਾਅ ਕੀਤਾ। ਅੱਜ ਛੋਟੇ ਦੁਕਾਨਦਾਰ ਤੋਂ ਲੈ ਕੇ ਵੱਡੇ ਮਾਲ ਕਿਊ. ਆਰ. ਕੋਡ ਜ਼ਰੀਏ ਭੁਗਤਾਨ ਲੈ ਰਹੇ ਹਨ। ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਵਿਸ਼ਵ ਦੀ ਸਭ ਤੋਂ ਵੱਡੀ ਮੁਫ਼ਤ ਨਾਗਰਿਕ ਸਿਹਤ ਬੀਮਾ ਯੋਜਨਾ ਹੈ। ਇਸ ਦੇ ਜ਼ਰੀਏ ਗਰੀਬ ਪਰਿਵਾਰਾਂ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ। ਇਸ ਯੋਜਨਾ ਨੇ 55 ਕਰੋੜ ਤੋਂ ਵੱਧ ਪਰਿਵਾਰਾਂ ਨੂੰ ਇਲਾਜ ਦੇ ਭਾਰੀ ਖ਼ਰਚੇ ਅਤੇ ਕਰਜ਼ੇ ਤੋਂ ਬਚਾਉਣ ਦਾ ਕੰਮ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਿੱਖਿਆ ਦੇ ਖੇਤਰ ’ਚ ਬੁਨਿਆਦੀ ਢਾਂਚੇ ਦਾ ਬੇਮਿਸਾਲ ਵਿਸਥਾਰ ਅਤੇ ਇਤਿਹਾਸਕ ਸੁਧਾਰ ਦੇਖੇ ਗਏ ਹਨ। ਪ੍ਰਮੁੱਖ ਪ੍ਰਾਪਤੀਆਂ ’ਚ ਰਾਸ਼ਟਰੀ ਸਿੱਖਿਆ ਨੀਤੀ 2020 ਦਾ ਲਾਗੂਕਰਨ, ਭਾਰੀ ਬਜਟ ਵਾਧਾ, ਉੱਚ ਵਿੱਦਿਅਕ ਅਦਾਰਿਆਂ ਦੀ ਗਿਣਤੀ ’ਚ ਉਛਾਲ ਅਤੇ ਸਥਾਨਕ ਭਾਸ਼ਾਵਾਂ ’ਚ ਤਕਨੀਕੀ ਸਿੱਖਿਆ ਨੂੰ ਉਤਸ਼ਾਹ ਦੇਣਾ ਸ਼ਾਮਲ ਹੈ। ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ’ਚ ਪੜ੍ਹਨ ਦਾ ਮੌਕਾ ਦੇਣ ਲਈ ਮੈਡੀਕਲ, ਇੰਜੀਨੀਅਰਿੰਗ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਕਈ ਭਾਰਤੀ ਭਾਸ਼ਾਵਾਂ ’ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਦੇਸ਼ ’ਚ ਯੂਨੀਵਰਸਿਟੀਆਂ ਦੀ ਗਿਣਤੀ 2014 ਦੇ ਲਗਭਗ 760 ਤੋਂ ਵਧ ਕੇ ਹੁਣ 1,200 ਤੋਂ ਵੱਧ ਹੋ ਗਈ ਹੈ। ਇਸ ਦੇ ਨਾਲ ਹੀ 7 ਨਵੇਂ ਆਈ. ਆਈ. ਟੀ., 7 ਨਵੇਂ ਆਈ. ਆਈ. ਐੱਮ. ਅਤੇ ਕਈ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ 5 ਅਗਸਤ, 2019 ਨੂੰ ਧਾਰਾ 370 ਅਤੇ 35ਏ ਨੂੰ ਮਨਸੂਖ ਕਰਕੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਦਿੱਤਾ। ਧਾਰਾ 370 ਖ਼ਤਮ ਹੋਣ ਨਾਲ ਭਾਰਤ ਦੇ ਸੰਵਿਧਾਨ ਦੀਆਂ ਸਾਰੀਆਂ ਵਿਵਸਥਾਵਾਂ ਜੰਮੂ-ਕਸ਼ਮੀਰ ’ਚ ਲਾਗੂ ਹੋ ਗਈਆਂ। ਜੰਮੂ-ਕਸ਼ਮੀਰ ’ਚ ਬੁਨਿਆਦੀ ਢਾਂਚੇ, ਸੈਰ-ਸਪਾਟਾ ਅਤੇ ਉਦਯੋਗਿਕ ਵਿਕਾਸ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ, ਜਿਸ ਨਾਲ ਉੱਥੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲਿਆ। ਅਯੁੱਧਿਆ ’ਚ ਵਿਸ਼ਾਲ ਰਾਮ ਮੰਦਰ ਦਾ ਨਿਰਮਾਣ ਅਤੇ ਉਸ ਦਾ ਸਫਲ ਉਦਘਾਟਨ ਦੇਸ਼ ਵਾਸੀਆਂ ਦੀ 500 ਸਾਲਾਂ ਦੀ ਇੱਛਾ ਦੀ ਪੂਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਭ ਤੋਂ ਵੱਡੀਆਂ ਸੱਭਿਆਚਾਰਕ ਅਤੇ ਇਤਿਹਾਸਕ ਪ੍ਰਾਪਤੀਆਂ ’ਚੋਂ ਇਕ ਹੈ।

—ਸ਼ਵੇਤ ਮਲਿਕ

(ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਪੰਜਾਬ ਭਾਜਪਾ ਪ੍ਰਧਾਨ)

  • PM Modi
  • Narendra Modi
  • BJP
  • Shwet Malik

ਕਾਕਰੋਚ: ਜੈੱਨ ਜ਼ੀ ’ਚ ਗੁੱਸਾ ਜਾਂ ਸਿਆਸੀ ਲਾਲਸਾ ਅਤੇ ਪੰਜਾਬ

NEXT STORY

Stories You May Like

  • narendra modi  birthday  mallikarjun kharge  congratulations
    PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ ਕਾਮਨਾ
  • pm modi congratulates mirabai chanu  says she is an   inspiration
    PM ਮੋਦੀ ਨੇ ਮੀਰਾਬਾਈ ਚਾਨੂ ਨੂੰ ਦਿੱਤੀ ਵਧਾਈ, ਕਿਹਾ- ਉਹ ਹੈ ਦੇਸ਼ ਲਈ 'ਪ੍ਰੇਰਨਾ'
  • pm modi visit pakistan
    ਪ੍ਰਧਾਨ ਮੰਤਰੀ ਮੋਦੀ ਜਾਣਗੇ ਪਾਕਿਸਤਾਨ ! ਸੱਦਾ ਦੇਣ ਦੀ ਤਿਆਰੀ 'ਚ ਸ਼ਾਹਬਾਜ਼ ਸ਼ਰੀਫ
  • is prime minister modi antiyouth or proyouth
    ਪ੍ਰਧਾਨ ਮੰਤਰੀ ਮੋਦੀ ਯੂਥ-ਵਿਰੋਧੀ ਹਨ ਜਾਂ ਯੂਥ-ਸਮਰਥਕ?
  • cwg 2026  pm modi congratulates jhandu kumar on winning bronze
    CWG 2026: PM ਮੋਦੀ ਨੇ ਝੰਡੂ ਕੁਮਾਰ ਨੂੰ ਕਾਂਸੀ ਜਿੱਤਣ 'ਤੇ ਦਿੱਤੀ ਵਧਾਈ, ਕਿਹਾ, "ਪੂਰੇ ਦੇਸ਼ ਨੂੰ ਮਾਣ ਦਿਵਾਇਆ"
  • vineet joshi meet with pm modi
    ਪ੍ਰਧਾਨ ਮੰਤਰੀ ਮੋਦੀ ਨੇ ਦੇਖਦੇ ਹੀ ਪਛਾਣਿਆ, ਵਰਕਰਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ : ਜੋਸ਼ੀ
  • big stir in pakistani politics
    ਪਾਕਿਸਤਾਨ ਦੀ ਰਾਜਨੀਤੀ 'ਚ ਵੱਡੀ ਹਲਚਲ, ਨਵਾਜ਼ ਸ਼ਰੀਫ਼ ਨੇ PoK ਦਾ ਪ੍ਰਧਾਨ ਮੰਤਰੀ ਬਣਨ ਦੀ ਪ੍ਰਗਟਾਈ ਇੱਛਾ
  • mangat rai bansal  prime minister  punjab bjp
    ਪੰਜਾਬ ਫੇਰੀ ਦੌਰਾਨ ਮੰਗਤ ਰਾਏ ਬਾਂਸਲ ਨੇ ਲਿਆ ਪ੍ਰਧਾਨ ਮੰਤਰੀ ਤੋਂ ਆਸ਼ੀਰਵਾਦ
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
Trending
Ek Nazar
wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • education budget
      ਸਿੱਖਿਆ ਲਈ ਘਟਦਾ ਬਜਟ ਚਿੰਤਾਜਨਕ
    • synthesis of folk culture and slang
      ਲੋਕ ਸੰਸਕ੍ਰਿਤੀ ਅਤੇ ਗਾਲ੍ਹਾਂ ਦਾ ਤਾਲਮੇਲ
    • social media meta
      ‘ਮੈਟਾ’ ਜੂਝ ਰਿਹਾ ਸੋਸ਼ਲ ਮੀਡੀਆ ਨਾਲ ਜੁੜੇ ਮੁਕੱਦਮਿਆਂ ਦੇ ਪਹਾੜ ਨਾਲ
    • punjab congress rift
      ਪੰਜਾਬ ਕਾਂਗਰਸ ਬੁਰੀ ਤਰ੍ਹਾਂ ਖਿੰਡਾਅ ਦੀ ਸ਼ਿਕਾਰ
    • drug and gold smuggling growing at airports
      ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
    • urea production in india
      ਕੀ ਹੈ ਭਾਰਤ ਦੀ ਯੂਰੀਆ ਉਤਪਾਦਨ ਨੂੰ ਲੈ ਕੇ ਨੀਤੀ?
    • ludhiana satellite city
      ਕਿਉਂ ਨਾ ਲੁਧਿਆਣੇ ਨਾਲ ਲੱਗਦਾ ਨਵਾਂ ਸੈਟੇਲਾਈਟ ਸ਼ਹਿਰ ਵਿਕਸਤ ਹੋਵੇ?
    • cjp fir supreme court
      ਕਾਕਰੋਚ ਦੇ ਵਿਰੁੱਧ ਐੱਫ. ਆਈ. ਆਰ. ਰੱਦ ਹੋਣ ਦੇ ‘ਸੁਪਰੀਮ ਹੁਕਮ’ ਦਾ ਵਿਆਪਕ ਪ੍ਰਭਾਵ
    • gen z protest
      ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +