Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:38:05 PM

  • roads turned white by hailstorm in punjab

    ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

  • ranainder pratap control of fatudhinga block samiti manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

  • gursikh woman climbs onto tank with daughter

    ਗੁਰਸਿੱਖ ਔਰਤ ਧੀ ਸਣੇ ਟੈਂਕੀ 'ਤੇ ਚੜ੍ਹੀ, ਹੱਥ 'ਚ...

  • new twist in the case of grenade attack on bjp office in chandigarh

    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਿਆਸੀ ਪਾਰਟੀਆਂ ਦਰਮਿਆਨ ਵਧੀਆ ਸਮਝ ਨੂੰ ਹੱਲਾਸ਼ੇਰੀ ਦੇਣੀ ਚਾਹੀਦੀ ਹੈ

BLOG News Punjabi(ਬਲਾਗ)

ਸਿਆਸੀ ਪਾਰਟੀਆਂ ਦਰਮਿਆਨ ਵਧੀਆ ਸਮਝ ਨੂੰ ਹੱਲਾਸ਼ੇਰੀ ਦੇਣੀ ਚਾਹੀਦੀ ਹੈ

  • Edited By Harpreet Singh,
  • Updated: 10 Feb, 2026 05:00 PM
Blog
politics
  • Share
    • Facebook
    • Tumblr
    • Linkedin
    • Twitter
  • Comment

ਪਿਛਲੇ ਹਫ਼ਤੇ ਸੰਸਦ ’ਚ ਹੰਗਾਮੇਭਰੀ ਕਾਰਵਾਈ ਤੋਂ ਇਹ ਸਾਫ਼ ਹੋ ਗਿਆ ਹੈ ਕਿ ਵਿਰੋਧੀ ਧਿਰ ਅਤੇ ਮੋਦੀ ਸਰਕਾਰ ਵਿਚਾਲੇ ਗੱਲਬਾਤ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਹੈ। ਇਸ ਡੈੱਡਲਾਕ ਨੂੰ ਖ਼ਤਮ ਕਰਨ ਲਈ ਕੋਈ ਬੈਕ-ਚੈਨਲ ਗੱਲਬਾਤ ਨਹੀਂ ਹੋਈ।

ਸੋਮਵਾਰ ਨੂੰ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਹੋ ਗਏ ਜਦੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦੀ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਐਲਾਨ ਕੀਤਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਰਿਟਾਇਰਡ ਜਨਰਲ ਨਰਵਣੇ ਦੀ ਕਿਤਾਬ ਦੇ ਇਕ ਅੰਸ਼ ਵਾਲੀ ਮੈਗਜ਼ੀਨ ’ਚੋਂ ਨਹੀਂ ਪੜ੍ਹ ਸਕਦੇ।

ਗੱਲਬਾਤ ’ਚ ਇਹ ਰੁਕਾਵਟ ਪਿਛਲੇ ਬੁੱਧਵਾਰ ਨੂੰ ਲੋਕ ਸਭਾ ਦੇ ਪੂਰੇ ਦਿਨ ਲਈ ਮੁਲਤਵੀ ਹੋਣ ਦੇ ਨਾਲ ਖ਼ਤਮ ਹੋਈ, ਜਿਸ ਕਾਰਨ ਪ੍ਰਧਾਨ ਮੰਤਰੀ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਆਪਣਾ ਆਮ ਜਵਾਬ ਨਹੀਂ ਦੇ ਸਕੇ। ਸੰਸਦ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਕਿ ਪ੍ਰਧਾਨ ਮੰਤਰੀ ਰਾਸ਼ਟਰਪਤੀ ਦੇ ਭਾਸ਼ਣ ’ਤੇ ਹਾਊਸ ’ਚ ਨਹੀਂ ਬੋਲ ਸਕੇ, ਜਿਸ ਤੋਂ ਹੰਗਾਮੇ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ।

ਸੰਸਦ ਦੇ ਦੋਹਾਂ ਹਾਊਸਾਂ ਦੇ ਵਿਰੋਧੀ ਮੈਂਬਰਾਂ ਨੇ, ਖ਼ਾਸ ਕਰ ਕੇ ਲੋਕ ਸਭਾ ’ਚ ਵਿਰੋਧ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਕਾਰਨ ਹੇਠਲੇ ਹਾਊਸ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਅਕਸਰ ਦੁਬਾਰਾ ਸ਼ੁਰੂ ਹੋਣ ਦੇ ਕੁਝ ਹੀ ਮਿੰਟਾਂ ਬਾਅਦ ਵਿਰੋਧ ਪ੍ਰਦਰਸ਼ਨਾਂ ਦੌਰਾਨ, ਮੈਂਬਰਾਂ ਨੇ ਨਾਅਰੇ ਲਾਏ, ਸਦਨ ਦੇ ਵੈੱਲ ’ਚ ਦਾਖਲ ਹੋ ਗਏ ਅਤੇ ਸਪੀਕਰ ਦੇ ਸਾਹਮਣੇ ਬੈਨਰ ਤੇ ਤਖ਼ਤੀਆਂ ਫੜੀਆਂ।

ਮੋਦੀ ਹਾਊਸ ’ਚ ਪ੍ਰਵੇਸ਼ ਨਹੀਂ ਕਰ ਸਕੇ ਕਿਉਂਕਿ ਵਿਰੋਧੀ ਿਧਰ ਦੀਆਂ ਮਹਿਲਾ ਸੰਸਦ ਮੈਂਬਰਾਂ ਨੇ ਲੋਕ ਸਭਾ ’ਚ ਉਨ੍ਹਾਂ ਦੀ ਸੀਟ ਦੇ ਕੋਲ ਖ਼ੁਦ ਨੂੰ ਤਾਇਨਾਤ ਕਰ ਲਿਆ ਸੀ।

ਸਪੀਕਰ ਓਮ ਬਿਰਲਾ ਨੇ ਅਗਲੇ ਦਿਨ ਬਾਅਦ ’ਚ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਸੀਟ ਦੇ ਕੋਲ ਸੰਭਾਵੀ ਹੰਗਾਮੇ ਦੇ ਖ਼ਦਸ਼ੇ ਕਾਰਨ ਹਾਊਸ ’ ਚ ਨਾ ਆਉਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ‘‘ਜਦੋਂ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੇ ਭਾਸ਼ਣ ’ਤੇ ਜਵਾਬ ਦੇਣਾ ਸੀ, ਤਾਂ ਮੈਨੂੰ ਸੰਕੇਤ ਮਿਲੇ ਸਨ ਕਿ ਕੁਝ ਕਾਂਗਰਸ ਮੈਂਬਰ ਪੀ.ਐੱਮ. ਦੀ ਕੁਰਸੀ ਦੇ ਕੋਲ ਗੜਬੜ ਪੈਦਾ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਅਜਿਹੇ ਕੰਮ ਸਾਡੀਆਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਮਜ਼ੋਰ ਕਰ ਸਕਦੇ ਹਨ। ਇਸ ਨੂੰ ਰੋਕਣ ਲਈ ਮੈਨੂੰ ਲੱਗਿਆ ਕਿ ਪ੍ਰਧਾਨ ਮੰਤਰੀ ਨੂੰ ਸਦਨ ’ਚ ਨਾ ਆਉਣ ਦੀ ਸਲਾਹ ਦੇਣੀ ਜ਼ਰੂਰੀ ਹੈ। ਪੀਠਾਸਾਨ ਅਧਿਕਾਰੀ ਦੇ ਤੌਰ ’ਤੇ, ਇਨ੍ਹਾਂ ਪ੍ਰੰਪਰਾਵਾਂ ਦੀ ਰੱਖਿਆ ਕਰਨਾ ਮੇਰਾ ਫ਼ਰਜ਼ ਹੈ।’’

ਪ੍ਰਧਾਨ ਮੰਤਰੀ ਦੇ ਆਉਣ ਤੋਂ ਠੀਕ ਪਹਿਲਾਂ ਮਹਿਲਾ ਸੰਸਦ ਮੈਂਬਰਾਂ ਨੇ ਉਨ੍ਹਾਂ ਦੀ ਸੀਟ ਦੇ ਕੋਲ ਗਲਿਆਰੇ ਨੂੰ ਰੋਕ ਦਿੱਤਾ, ਜਿਸ ਨਾਲ ਹੰਗਾਮੇ ’ਚ ਵਿਰੋਧੀ ਮਹਿਲਾ ਸੰਸਦ ਮੈਂਬਰਾਂ ਦੀ ਸਰਗਰਮ ਭੂਮਿਕਾ ਸਾਹਮਣੇ ਆਈ।

ਇਸੇ ਨਾਲ ਜੁੜੇ ਇਕ ਮਾਮਲੇ ’ਚ, ਰਾਹੁਲ ਗਾਂਧੀ ਨੇ ਇਕ ਰਿਟਾਇਰਡ ਫ਼ੌਜ ਮੁਖੀ ਦੀਆਂ ਯਾਦਾਂ ’ਤੇ ਟਿੱਪਣੀ ਕੀਤੀ ਹੈ ਜੋ ਅਜੇ ਤੱਕ ਜਾਰੀ ਨਹੀਂ ਹੋਈਆਂ ਹਨ। ਜਨਰਲ ਨਰਵਣੇ ਵੱਲੋਂ ਮਾਰਚ 2023 ’ਚ ਲਿਖੀਆਂ ਗਈਆਂ ਇਹ ਯਾਦਾਂ ਦਸੰਬਰ ’ਚ ਪ੍ਰਕਾਸ਼ਿਤ ਹੋਣ ਵਾਲੀਆਂ ਹਨ। ਜਨਰਲ ਨਰਵਣੇ ਨੂੰ ਉਨ੍ਹਾਂ ਦੀ ਇਮਾਨਦਾਰੀ ਲਈ ਵਿਆਪਕ ਤੌਰ ’ਤੇ ਪਛਾਣਿਆ ਜਾਂਦਾ ਸੀ।

ਕੁੱਲ ਮਿਲਾ ਕੇ ਵਾਰ-ਵਾਰ ਹਾਊਸ ਦੇ ਮੁਲਤਵੀ ਹੋਣ ਕਾਰਨ ਸੰਸਦ ’ਚ ਕਾਫ਼ੀ ਹੰਗਾਮਾ ਹੋਇਆ। ਇਹ ਅਰਾਜਕਤਾ ਸੰਸਦੀ ਮਰਿਆਦਾ ਨੂੰ ਬਣਾਈ ਰੱਖਣ ’ਚ ਚੁਣੌਤੀਆਂ ਅਤੇ ਅਸਰਦਾਰ ਸ਼ਾਸਨ ਲਈ ਸਤਿਕਾਰਯੋਗ ਬਹਿਸ ਦੀ ਮਹੱਤਤਾ ਨੂੰ ਉਜਾਗਰ ਕਰਦੀ ਹੈ। ਅਗਲੇ ਦਿਨ ਪ੍ਰਧਾਨ ਮੰਤਰੀ ਨੇ ਰਾਜ ਸਭਾ ’ਚ ਆਪਣੀ ਸਰਕਾਰ ਬਾਰੇ ਵਿਸਥਾਰ ਨਾਲ ਗੱਲ ਕੀਤੀ, ਉਸ ਦੀਆਂ ਪ੍ਰਾਪਤੀਆਂ ਅਤੇ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ’ਤੇ ਚਾਨਣਾ ਪਾਇਆ।

ਉਨ੍ਹਾਂ ਨੇ ਕੌਮਾਂਤਰੀ ਮਾਮਲਿਆਂ ’ਚ ਭਾਰਤ ਦੀ ਸਥਿਤੀ ਅਤੇ ਵਿਸ਼ਵ ਮੰਚ ’ਤੇ ਇਸ ਦੇ ਵਧਦੇ ਪ੍ਰਭਾਵ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਆਪਣੇ 11 ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ, ਨਾਲ ਹੀ ਨਹਿਰੂ-ਗਾਂਧੀ ਪਰਿਵਾਰ ਅਤੇ ਦੇਸ਼ ਨੂੰ ਅਸਰਦਾਰ ਢੰਗ ਨਾਲ ਵਿਕਸਤ ਕਰਨ ’ਚ ਉਨ੍ਹਾਂ ਦੀ ਅਸਫਲਤਾ ਦੀ ਸਖ਼ਤ ਆਲੋਚਨਾ ਵੀ ਕੀਤੀ। ਇਹ ਪੰਚਲਾਈਨਾ ਨਾਲ ਭਰਿਆ ਇਕ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ।

ਸੰਸਦ ਮੈਂਬਰਾਂ ਦੀ ਰੁਕਾਵਟ ਕਾਰਨ ਲੱਖਾਂ ਰੁਪਏ ਉਤਪਾਦਕ ਕੰਮਾਂ ’ਤੇ ਖ਼ਰਚ ਨਹੀਂ ਹੋ ਸਕੇ।

ਸੰਸਦ ਮੈਂਬਰ ਸੰਸਦ ’ਚ ਵਿਰੋਧ ਦਰਜ ਕਰਵਾਉਣ, ਮੀਡੀਆ ਦਾ ਧਿਆਨ ਖਿੱਚਣ ਅਤੇ ਸਰਕਾਰੀ ਕੰਮਕਾਜ ਨੂੰ ਰੋਕਣ ਲਈ ਲੋਕ ਸਭਾ ਅਤੇ ਰਾਜ ਸਭਾ ’ਚ ਰੌਲਾ-ਰੱਪਾ ਪਾਉਂਦੇ ਹਨ। ਇਹ ਰੌਲਾ-ਰੱਪਾ ਉਦੋਂ ਪਾਉਂਦੇ ਹਨ ਜਦੋਂ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਵਤੀਰੇ ’ਚ ਹਾਊਸ ਦੇ ਵੈੱਲ ’ਚ ਜਾਣਾ, ਨਾਅਰੇ ਲਾਉਣਾ ਅਤੇ ਤਖ਼ਤੀਆਂ ਦਿਖਾਉਣਾ ਸ਼ਾਮਲ ਹੈ। ਇਹ ਮਜ਼ਬੂਤ ਸਿਆਸੀ ਵੰਡ ਅਤੇ ਟਕਰਾਅ ਵਾਲੀ ਰਾਜਨੀਤੀ ਵੱਲ ਵਧਣ ਦਾ ਨਤੀਜਾ ਹੈ।

ਰੁਕਾਵਟਾਂ ਦੇ ਕਾਰਨ ਬਰਬਾਦ ਹੋਏ ਸਮੇਂ ਅਤੇ ਸੰਸਦ ਚਲਾਉਣ ਦੀ ਲਾਗਤ ’ਚ ਕਾਫ਼ੀ ਵਾਧਾ ਹੋਇਆ ਹੈ। ਇਸ ’ਚ ਟੈਕਸ ਦੇਣ ਵਾਲਿਆਂ ਦੇ ਪੈਸੇ ਦਾ 2.5 ਲੱਖ ਰੁਪਏ ਪ੍ਰਤੀ ਮਿੰਟ, 1.5 ਕਰੋੜ ਰੁਪਏ ਪ੍ਰਤੀ ਘੰਟਾ ਅਤੇ 9 ਕਰੋੜ ਰੁਪਏ ਰੋਜ਼ਾਨਾ ਖ਼ਰਚ ਹੁੰਦਾ ਹੈ, ਜੋ ਜਨਤਕ ਸੋਮਿਆਂ 'ਤੇ ਰੁਕਾਵਟਾਂ ਦੇ ਵਿੱਤੀ ਪ੍ਰਭਾਵ ਨੂੰ ਉਜਾਗਰ ਕਰਦਾ ਹੈ।

ਐਕਟ ਮੁਤਾਬਿਕ ਹਾਊਸ ਦੇ ਮੁਲਤਵੀ ਹੋਣ ’ਤੇ ਵੀ ਨੁਕਸਾਨ ਵਧਦਾ ਰਹਿੰਦਾ ਹੈ, ਜਿਸ ’ਚ ਹਾਈ-ਟੈਕ ਸੰਸਦ ਭਵਨ ਨੂੰ ਚਲਾਉਣ ਦੀ ਲਾਗਤ, ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਸੁਰੱਖਿਆ ’ਤੇ ਖ਼ਰਚ ਸ਼ਾਮਲ ਹੈ।

ਸੰਸਦ ’ਚ ਰੁਕਾਵਟਾਂ ਨਾ ਕੇਵਲ ਸਰਕਾਰੀ ਜਵਾਬਦੇਹੀ ’ਚ ਰੁਕਾਵਟ ਪਾਉਂਦੀਆਂ ਹਨ ਅਤੇ ਸਾਰਥਕ ਚਰਚਾ ਨੂੰ ਸੀਮਤ ਕਰਦੀਆਂ ਹਨ, ਸਗੋਂ ਮਹੱਤਵਪੂਰਨ ਕਾਨੂੰਨਾਂ ਦੇ ਪਾਸ ਹੋਣ ’ਚ ਵੀ ਦੇਰੀ ਕਰਦੀਆਂ ਹਨ। ਇਸ ਨਾਲ ਲੋਕ ਭਲਾਈ ਅਤੇ ਨੀਤੀਆਂ ਦਾ ਲਾਗੂ ਹੋਣਾ ਪ੍ਰਭਾਵਿਤ ਹੁੰਦਾ ਹੈ। ਇਹ ਸੁਧਾਰਾਂ ਦੀ ਤੁਰੰਤ ਲੋੜ ਨੂੰ ਰੇਖਾਂਕਿਤ ਕਰਦਾ ਹੈ। ਇਸ ਤੋਂ ਇਲਾਵਾ, ਇਹ ਰੁਕਾਵਟਾਂ ਪ੍ਰਤੀਨਿਧੀਆਂ ਦੀ ਭਰੋਸੇਯੋਗਤਾ ਨੂੰ ਘਟਾਉਂਦੀਆਂ ਹਨ, ਜਿਸ ਨਾਲ ਦਰਸ਼ਕ ਲੋਕਰਾਜ ਦੀ ਸਿਹਤ ’ਤੇ ਸਵਾਲ ਉਠਾਉਂਦੇ ਹਨ ਅਤੇ ਸੁਧਾਰਾਂ ਦਾ ਸਮਰਥਨ ਕਰਦੇ ਹਨ।

ਕਈ ਕਮੇਟੀਆਂ ਨੇ ਸੰਸਦ ਲਈ ਸੁਧਾਰਾਂ ਦੇ ਸੁਝਾਅ ਦਿੱਤੇ ਹਨ ਅਤੇ ਹਾਂਪੱਖੀ ਤਬਦੀਲੀ ’ਚ ਭਰੋਸਾ ਕਰਨ ਅਤੇ ਲੋੜੀਂਦੇ ਸੁਧਾਰਾਂ ਦਾ ਸਮਰਥਨ ਕਰਨ ਦੀ ਉਨ੍ਹਾਂ ਦੀ ਸਮਰੱਥਾ ’ਤੇ ਜ਼ੋਰ ਦਿੱਤਾ ਹੈ।

ਸੰਸਦੀ ਲੋਕਰਾਜ ’ਚ ਵਾਰ-ਵਾਰ ਆਉਣ ਵਾਲੀਆਂ ਰੁਕਾਵਟਾਂ ਨਾ ਕੇਵਲ ਵਿਧਾਨਕ ਤਰੱਕੀ ’ਚ ਰੁਕਾਵਟ ਪਾਉਂਦੀਆਂ ਹਨ, ਸਗੋਂ ਜਨਤਕ ਭਰੋਸੇ ਨੂੰ ਵੀ ਘਟ ਕਰਦੀਆਂ ਹਨ । ਨਾਲ ਹੀ ਲੋਕਰਾਜ ਦੀ ਜਾਇਜ਼ਤਾ ਨੂੰ ਵੀ ਕਮਜ਼ੋਰ ਕਰਦੀਆਂ ਹਨ। ਇਸ ਸਬੰਧ ਨੂੰ ਸਮਝਾਉਣਾ ਸ਼ਾਸਨ ’ਚ ਭਰੋਸਾ ਬਹਾਲ ਕਰਨ ਲਈ ਸੁਧਾਰਾਂ ਦੀ ਅਹਿਮੀਅਤ ’ਤੇ ਜ਼ੋਰ ਦਿੰਦਾ ਹੈ।

ਇਸ ਸਮੱਸਿਆ ਨੂੰ ਹੱਲ ਕਰਨ ਲਈ ਸਾਨੂੰ ਚੁਣੇ ਹੋਏ ਨੁਮਾਇੰਦਿਆਂ ਦੀ ਗੁਣਵੱਤਾ ਸੁਧਾਰਨ ਲਈ ਚੋਣ ਸੁਧਾਰਾਂ ਦੀ ਲੋੜ ਹੈ। ਸਾਨੂੰ ਰਸਮੀ ਅਤੇ ਗ਼ੈਰ-ਰਸਮੀ ਦੋਵਾਂ ਤਰੀਕਿਆਂ ਦੀ ਵਰਤੋਂ ਕਰ ਕੇ ਸਿਆਸੀ ਪਾਰਟੀਆਂ ਵਿਚਾਲੇ ਬਿਹਤਰ ਸਮਝ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸੰਸਦ ਦੀ ਭੂਮਿਕਾ ਅਤੇ ਰੁਕਾਵਟਾਂ ਨਾਲ ਲੋਕਾਂ ਦੇ ਹਿੱਤਾਂ ਨੂੰ ਕਿਵੇਂ ਨੁਕਸਾਨ ਹੋ ਸਕਦਾ ਹੈ, ਇਸ ਬਾਰੇ ਲੋਕਾਂ ’ਚ ਜਾਗਰੂਕਤਾ ਵਧਾ ਕੇ ਅਸੀਂ ਇਨ੍ਹਾਂ ਗੜਬੜੀਆਂ ਨੂੰ ਘਟਾ ਸਕਦੇ ਹਾਂ।

ਯੂ.ਕੇ. ਅਤੇ ਕੈਨੇਡਾ ਵਰਗੇ ਦੇਸ਼ਾਂ ਵਾਂਗ ਸੰਸਦੀ ਸਥਾਈ ਕਮੇਟੀਆਂ ਨੇ ਤਰਤੀਬਵਾਰ ਗੱਲਬਾਤ ਅਤੇ ਵਿਵਾਦਾਂ ਦੇ ਹੱਲ ਰਾਹੀਂ ਟਕਰਾਵਾਂ ਨੂੰ ਸੁਲਝਾਉਣ ਅਤੇ ਅਨੁਸ਼ਾਸਨ ’ਚ ਸੁਧਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਉਦਾਹਰਣਾਂ ਨੂੰ ਸ਼ਾਮਲ ਕਰਨ ਨਾਲ ਇਸੇ ਤਰ੍ਹਾਂ ਦੇ ਸੁਧਾਰਾਂ ਲਈ ਹਮਾਇਤ ਮਿਲ ਸਕਦੀ ਹੈ ਅਤੇ ਸੰਸਦੀ ਕੰਮਕਾਜ ਨੂੰ ਮਜ਼ਬੂਤ ਕਰਨ ’ਚ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਸਾਬਤ ਹੋ ਸਕਦੀ ਹੈ।

ਇਹ ਸੁਧਾਰ ਸਿਆਸੀ ਸਹਿਯੋਗ ਨਾਲ ਜਲਦੀ ਤੋਂ ਜਲਦੀ ਲਾਗੂ ਕੀਤੇ ਜਾਣੇ ਚਾਹੀਦੇ ਹਨ। ਭਰੋਸਾ ਬਹਾਲ ਕਰਨ ਅਤੇ ਸੰਸਦ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਿਆਸਤ ਜ਼ਰੂਰੀ ਹੋਵੇਗੀ।

-ਕਲਿਆਣੀ ਸ਼ੰਕਰ

  • Politics
  • POltics Parties
  • Government

‘ਹੁਣ ਵਿਦਿਆਰਥੀ ਵੀ ਕਰਨ ਲੱਗੇ’ ਅਧਿਆਪਕਾਂ ਤੇ ਸਾਥੀਆਂ ’ਤੇ ਜਾਨਲੇਵਾ ਹਮਲੇ!

NEXT STORY

Stories You May Like

  • off the record  rahul  s political understanding is still lacking
    ਆਫ਼ ਦ ਰਿਕਾਰਡ : ਰਾਹੁਲ ਦੀ ਸਿਆਸੀ ਸਮਝ ਅਜੇ ਘੱਟ
  • raghav chadha removed
    ਰਾਘਵ ਚੱਢਾ ਨੂੰ ਡਿਪਟੀ ਲੀਡਰ ਅਹੁਦੇ ਤੋਂ ਹਟਾਏ ਜਾਣ 'ਤੇ ਵੱਖ-ਵੱਖ ਸਿਆਸੀ ਆਗੂਆਂ ਦੀਆਂ ਪ੍ਰਤੀਕਿਰਿਆਵਾਂ
  • pm modi  cm naib saini  punjab political issues
    PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ ਸਿਆਸੀ ਮੁੱਦਿਆ 'ਤੇ ਚਰਚਾ ਹੋਣ ਦੀ ਖ਼ਬਰ
  • aap government is making officials political agents
    "ਅਧਿਕਾਰੀਆਂ ਨੂੰ ਸਿਆਸੀ ਏਜੰਟ ਬਣਾ ਰਹੀ ਹੈ 'ਆਪ' ਸਰਕਾਰ", ਪਰਗਟ ਸਿੰਘ ਨੇ ਟਵੀਟ ਕਰ ਛੇੜੀ ਨਵੀਂ ਚਰਚਾ
  • the kerala elections are challenging for all parties
    ਕੇਰਲ ਦੀਆਂ ਚੋਣਾਂ ਸਾਰੀਆਂ ਪਾਰਟੀਆਂ ਲਈ ਚੁਣੌਤੀਪੂਰਨ
  • now cooking gas and kerosene will be available at petrol pumps  know the prices
    LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ 'ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
  • now the trip to triund will not be free
    ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ ਪਵੇਗੀ ਇੰਨੀ ਫੀਸ
  • trump surrounded in the country over iran war
    ‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • masculinity afraid of   third nature
      'ਤੀਜੀ ਪ੍ਰਕਿਰਤੀ' ਤੋਂ ਡਰੀ ਮਰਦਾਨਗੀ
    • mission karmyogi
      ਭਾਰਤੀ ਸ਼ਾਸਨ ਪ੍ਰਣਾਲੀ ਨੂੰ ਨਵਾਂ ਰੂਪ ਦੇ ਰਿਹਾ ਹੈ ਮਿਸ਼ਨ ਕਰਮਯੋਗੀ
    • jihadi mentality
      ਜਿਹਾਦੀ ਮਾਨਸਿਕਤਾ ਦਾ ਜਾਰੀ ਸਿਲਸਿਲਾ
    • naxal free india
      ਨਕਸਲ ਮੁਕਤ ਖੇਤਰਾਂ ਨੂੰ ਹੁਣ ਸੁਸ਼ਾਸਨ ਦੀ ਲੋੜ
    •   criminals dominate politics   criminal cases
      ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼...
    • didn  t make accusations
      ਦੋਸ਼ ਨਹੀਂ ਲਾਇਆ ਸਗੋਂ ਕਦਰਾਂ-ਕੀਮਤਾਂ ਅਤੇ ਨੈਤਿਕ ਢਾਂਚੇ ’ਚ ਆਏ ‘ਮਤਭੇਦ’ ਨੂੰ...
    • toxic marital relationship aakhir kya hai hal
      ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?
    • naxalism in india
      ਦੇਸ਼ ਐਵੇਂ ਹੀ ਨਹੀਂ ਹੋਇਆ ਨਕਸਲਵਾਦ ਤੋਂ ਮੁਕਤ
    • women empowerment
      ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ
    • telangana  salary will be deducted for not taking care of parents
      ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +