Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:53:49 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੀ ਸਕਾਰਾਤਮਕ ਪਹਿਲ’ ਭਾਰਤ-ਬੰਗਲਾਦੇਸ਼ ਸਬੰਧ ਫਿਰ ਸੁਧਾਰ ਵੱਲ!

BLOG News Punjabi(ਬਲਾਗ)

‘ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੀ ਸਕਾਰਾਤਮਕ ਪਹਿਲ’ ਭਾਰਤ-ਬੰਗਲਾਦੇਸ਼ ਸਬੰਧ ਫਿਰ ਸੁਧਾਰ ਵੱਲ!

  • Edited By Sandeep Kumar,
  • Updated: 31 Mar, 2026 03:56 AM
Blog
prime minister tariq rahman  s positive initiative
  • Share
    • Facebook
    • Tumblr
    • Linkedin
    • Twitter
  • Comment

1971 ’ਚ ਹੋਈ ਭਾਰਤ-ਪਾਕਿਸਤਾਨ ਜੰਗ ’ਚ ਭਾਰਤ ਦੀ ਜਿੱਤ ਤੋਂ ਬਾਅਦ 16 ਦਸੰਬਰ, 1971 ਨੂੰ ਪੂਰਬੀ ਪਾਕਿਸਤਾਨ ਅਧਿਕਾਰਤ ਤੌਰ ’ਤੇ ਬੰਗਲਾਦੇਸ਼ ਦੇ ਰੂਪ ’ਚ ਇਕ ਵੱਖਰਾ ਦੇਸ਼ ਬਣ ਗਿਆ। ਬੰਗਲਾਦੇਸ਼ ਦੇ ਗਠਨ ਤੋਂ ਬਾਅਦ ਤੋਂ ਹੀ ਭਾਰਤ ਅਤੇ ਬੰਗਲਾਦੇਸ਼ ਦੇ ਰਿਸ਼ਤਿਆਂ ’ਚ ਕਾਫ਼ੀ ਉਤਾਰ-ਚੜ੍ਹਾਅ ਆਉਂਦਾ ਰਿਹਾ ਹੈ।

ਜਿੱਥੇ ਇਕ ਪਾਸੇ 1991 ਤੋਂ 1996, 2001 ਤੋਂ 2006 ਤੱਕ ਪ੍ਰਧਾਨ ਮੰਤਰੀ ਰਹਿਣ ਦੌਰਾਨ ‘ਖਾਲਿਦਾ ਜ਼ੀਆ’ ਨੇ ਪਾਕਿਸਤਾਨ ਨੂੰ ਤਰਜੀਹ ਦਿੱਤੀ, ਉੱਥੇ ਹੀ ਦੂਜੇ ਪਾਸੇ ਸ਼ੇਖ ਹਸੀਨਾ ਨੇ ‘ਬੰਗਲਾਦੇਸ਼ ਅਵਾਮੀ ਲੀਗ’ ਦੀ ਸਰਕਾਰ ਦੀ ਪ੍ਰਧਾਨ ਮੰਤਰੀ ਰਹਿੰਦੇ 2008 ਤੋਂ ਲੈ ਕੇ 2024 ਤੱਕ ਭਾਰਤ ਨਾਲ ਰਿਸ਼ਤਿਆਂ ’ਚ ਗਰਮਜੋਸ਼ੀ ਦਿਖਾਈ ਪਰ ਅਗਸਤ 2024 ’ਚ ਬੰਗਲਾਦੇਸ਼ ’ਚ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਦੇ ਗਠਨ ਤੋਂ ਬਾਅਦ ਭਾਰਤ ਅਤੇ ਬੰਗਲਾਦੇਸ਼ ਦੇ ਸਬੰਧ ਲਗਾਤਾਰ ਖ਼ਰਾਬ ਹੁੰਦੇ ਚਲੇ ਗਏ।

ਬੰਗਲਾਦੇਸ਼ ’ਚ ਆਮ ਚੋਣਾਂ ’ਚ ਹੋਈ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ. ਐੱਨ. ਪੀ.) ਦੀ ਜਿੱਤ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ‘ਤਾਰਿਕ ਰਹਿਮਾਨ’ ਰਿਸ਼ਤਿਆਂ ਨੂੰ ਸੁਧਾਰਨ ਦੀ ਦਿਸ਼ਾ ’ਚ ਕਦਮ ਵਧਾ ਰਹੇ ਹਨ। ਬੰਗਲਾਦੇਸ਼ ’ਚ ਲੋਕਤੰਤਰ ਦੀ ਬਹਾਲੀ ਤੋਂ ਬਾਅਦ ਭਾਰਤ ਨੇ ਵੀ ਬੰਗਲਾਦੇਸ਼ ਨਾਲ ਸਬੰਧਾਂ ’ਚ ਸੁਧਾਰ ਦੀ ਦਿਸ਼ਾ ’ਚ ਕਦਮ ਵਧਾਏ ਹਨ।

13 ਫਰਵਰੀ ਨੂੰ ਪ੍ਰਧਾਨ ਮੰਤਰੀ ‘ਨਰਿੰਦਰ ਮੋਦੀ’ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ‘ਤਾਰਿਕ ਰਹਿਮਾਨ’ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੋਣ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਅਤੇ ਬੰਗਲਾਦੇਸ਼ ਦੇ ਵਿਚਾਲੇ ਡੂੰਘੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧ ਹਨ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ। ਇੰਨਾ ਹੀ ਨਹੀਂ ਲੋਕ ਸਭਾ ਦੇ ਸਪੀਕਰ ‘ਓਮ ਬਿਰਲਾ’ ਭਾਰਤ ਵੱਲੋਂ ‘ਤਾਰਿਕ ਰਹਿਮਾਨ’ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਭਾਰਤ ਵੱਲੋਂ ਕੀਤੀ ਗਈ ਰਿਸ਼ਤਿਆਂ ’ਚ ਸੁਧਾਰ ਦੀ ਪਹਿਲ ਦਾ ਨਤੀਜਾ ਇਹ ਹੋਇਆ ਕਿ ਤਾਰਿਕ ਰਹਿਮਾਨ ਦੇ ਸਹੁੰ ਚੁੱਕਣ ਦੇ ਇਕ ਹਫ਼ਤੇ ਦੇ ਅੰਦਰ ਹੀ 20 ਫਰਵਰੀ ਨੂੰ ਬੰਗਲਾਦੇਸ਼ ਨੇ ਦਿੱਲੀ, ਅਗਰਤਲਾ ਅਤੇ ਸਿਲੀਗੁੜੀ ਦੂਤਘਰਾਂ ’ਚ ਦੋ ਮਹੀਨਿਆਂ ਤੋਂ ਬੰਦ ਪਈਆਂ ਵੀਜ਼ਾ ਸੇਵਾਵਾਂ ਸ਼ੁਰੂ ਕਰ ਦਿੱਤੀਆਂ।

15 ਮਾਰਚ ਨੂੰ ਬੰਗਲਾਦੇਸ਼ ਪੈਟਰੋਲੀਅਮ ਕਾਰਪੋਰੇਸ਼ਨ (ਬੀ. ਪੀ. ਸੀ.) ਦੇ ਮਹਾਪ੍ਰਬੰਧਕ (ਵਪਾਰਕ ਅਤੇ ਸੰਚਾਲਨ) ਮੁਹੰਮਦ ਮੁਰਸ਼ੀਦ ਹੁਸੈਨ ਆਜ਼ਾਦ ਨੇ ਕਿਹਾ ਕਿ ਹਾਲ ਹੀ ’ਚ ਭਾਰਤ ਤੋਂ ਬੰਗਲਾਦੇਸ਼ ’ਚ 5000 ਟਨ ਡੀਜ਼ਲ ਪਹੁੰਚਿਆ ਹੈ ਅਤੇ ਬੰਗਲਾਦੇਸ਼ ਅਪ੍ਰੈਲ ਤੱਕ ਭਾਰਤ ਤੋਂ ਵਾਧੂ 45,000 ਟਨ ਡੀਜ਼ਲ ਦਰਾਮਦ ਕਰੇਗਾ।

ਬੰਗਲਾਦੇਸ਼ ’ਚ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੇ 16 ਮਾਰਚ, 2026 ਨੂੰ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦਫ਼ਤਰ ’ਚ ਸਲਾਹਕਾਰ (ਵਿੱਤ ਮੰਤਰਾਲਾ ਅਤੇ ਯੋਜਨਾ ਮੰਤਰਾਲਾ) ਰਾਸ਼ਿਦ ਅਲ ਮਹਿਮੂਦ ਟਿਟੂਮਿਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦੇਸ਼ਾਂ ਦੇ ਵਿਚਾਲੇ ਆਵਾਜਾਈ, ਊਰਜਾ ਅਤੇ ਡਿਜੀਟਲ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਵਿਚਾਲੇ ਅਗਸਤ 2024 ਤੋਂ ਬਾਅਦ ਰੁਕੇ ਹੋਏ ਪ੍ਰਾਜੈਕਟਾਂ ’ਚੋਂ 8 ਪ੍ਰਾਜੈਕਟਾਂ ’ਤੇ ਫਿਰ ਤੋਂ ਕੰਮ ਸ਼ੁਰੂ ਕਰਨ ’ਤੇ ਸਹਿਮਤੀ ਬਣੀ ਹੈ।

28 ਮਾਰਚ ਨੂੰ ਇਕ ਵੱਡਾ ਫੈਸਲਾ ਲੈਂਦੇ ਹੋਏ ਬੰਗਲਾਦੇਸ਼ ਦੇ ਨਵੇਂ ਸੂਚਨਾ ਅਤੇ ਪ੍ਰਸਾਰਣ ਮੰਤਰੀ ‘ਜ਼ਹੀਰੁਦੀਨ ਸਵਪਨ’ ਨੇ ਬੰਗਲਾਦੇਸ਼ ’ਚ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਪ੍ਰਸਾਰਣ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਦਾ ਐਲਾਨ ਕਰ ਦਿੱਤਾ।

ਇਸ ਦੌਰਾਨ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ‘ਖਲੀਲ ਉਰ ਰਹਿਮਾਨ’ 7 ਅਪ੍ਰੈਲ ਨੂੰ ਭਾਰਤ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਦੇ ਇਸ ਭਾਰਤ ਦੌਰੇ ਦੌਰਾਨ ਭਾਰਤ ਅਤੇ ਬੰਗਲਾਦੇਸ਼ ਦੇ ਵਿਚਾਲੇ ਰੁਕੇ ਹੋਏ ਕਈ ਪ੍ਰਾਜੈਕਟਾਂ ਤੋਂ ਇਲਾਵਾ ਦੋਵਾਂ ਦੇਸ਼ਾਂ ਦੇ ਵਿਚਾਲੇ ਰੱਖਿਆ ਸਮਝੌਤੇ ’ਤੇ ਵੀ ਗੰਭੀਰ ਚਰਚਾ ਹੋਣ ਦੀ ਉਮੀਦ ਹੈ।

ਫਿਲਹਾਲ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ‘ਤਾਰਿਕ ਰਹਿਮਾਨ’ ਆਪਣੀ ਮਾਂ ਅਤੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦੇ ਉਲਟ ਰੁਖ਼ ਅਪਣਾ ਰਹੇ ਹਨ ਅਤੇ ਸਹੁੰ ਚੁੱਕਣ ਤੋਂ ਬਾਅਦ ਤੋਂ ਹੀ ਉਨ੍ਹਾਂ ਦਾ ਧਿਆਨ ਭਾਰਤ ਨਾਲ ਸਬੰਧਾਂ ਦੀ ਮਜ਼ਬੂਤੀ ਅਤੇ ਵਿਸ਼ਵਾਸ ਬਹਾਲੀ ’ਤੇ ਹੈ ਅਤੇ ਉਨ੍ਹਾਂ ਨੇ ਇਸ ਦਿਸ਼ਾ ’ਚ ਸਕਾਰਾਤਮਕ ਪਹਿਲ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਅਫ਼ਸਰਾਂ ਨੂੰ ਹੁਣ ਦੋਵਾਂ ਦੇਸ਼ਾਂ ਦੇ ਵਿਚਾਲੇ ਸੁਧਾਰ ਲਈ ਕੂਟਨੀਤੀ ਨਾਲ ਕੰਮ ਲੈਣਾ ਪਵੇਗਾ ਕਿਉਂਕਿ ਇਸ ’ਚ ਹੀ ਦੋਵਾਂ ਦੇਸ਼ਾਂ ਦੀ ਆਮ ਜਨਤਾ ਦੀ ਭਲਾਈ ਹੈ।

—ਵਿਜੇ ਕੁਮਾਰ

  • PM Tariq Rahman
  • Positive Initiative
  • India-Bangladesh Relations
  • ਪੀਐੱਮ ਤਾਰਿਕ ਰਹਿਮਾਨ
  • ਸਕਾਰਾਤਮਕ ਪਹਿਲ
  • ਭਾਰਤ-ਬੰਗਲਾਦੇਸ਼ ਸਬੰਧ

ਦਿਲ ਦਾ ਦੌਰਾ ਪੈਣ ਸਮੇਂ ਹਰ ਮਿੰਟ ਅਹਿਮ

NEXT STORY

Stories You May Like

  • india  brics summit  bangladeshi pm
    ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ
  • presidential candidate
    ਬੰਗਲਾਦੇਸ਼: ਬੀਐਨਪੀ ਨੇ ਪ੍ਰਧਾਨ ਮੰਤਰੀ ਰਹਿਮਾਨ ਨੂੰ ਰਾਸ਼ਟਰਪਤੀ ਉਮੀਦਵਾਰ ਚੁਣਨ ਦਾ ਦਿੱਤਾ ਅਧਿਕਾਰ
  • dharmendra pradhan  s resignation a big step rahul gandhi
    ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸਿੱਖਿਆ ਪ੍ਰਣਾਲੀ 'ਚ ਸੁਧਾਰ ਵੱਲ ਇੱਕ ਵੱਡਾ ਕਦਮ: ਰਾਹੁਲ ਗਾਂਧੀ
  • bangladesh s child development centers face severe crisis
    ਭੀੜ ਤੇ ਬਾਲਗ ਕੈਦੀਆਂ ਨਾਲ ਭਰੇ ਬੰਗਲਾਦੇਸ਼ ਦੇ ਬਾਲ ਸੁਧਾਰ ਘਰ
  • sheikh hasina  s arrest confirmed as soon as she returns to bangladesh
    ਬੰਗਲਾਦੇਸ਼ ਪਰਤਦੇ ਹੀ ਸ਼ੇਖ ਹਸੀਨਾ ਦੀ ਗ੍ਰਿਫ਼ਤਾਰੀ ਤੈਅ, ਕਾਨੂੰਨ ਮੰਤਰੀ ਨੇ ਕਿਹਾ- 'ਸਰੰਡਰ ਦਾ ਵੀ ਨਹੀਂ ਮਿਲੇਗਾ...
  • sheikh hasina
    ਸ਼ੇਖ ਹਸੀਨਾ ਤੋਂ ਬਾਅਦ ਬੰਗਲਾਦੇਸ਼ 'ਚ ਸੁਧਾਰਾਂ ਦੀ ਰਫ਼ਤਾਰ ਪਈ ਮੱਠੀ
  • a turbulent history of presidency in bangladesh
    ਬੰਗਲਾਦੇਸ਼ 'ਚ ਰਾਸ਼ਟਰਪਤੀ ਅਹੁਦੇ ਦਾ ਉਥਲ-ਪੁਥਲ ਭਰਿਆ ਇਤਿਹਾਸ
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ ਹੈਰੋਇਨ ਤਸਕਰੀ 'ਚ ਫਿਰ ਗ੍ਰਿਫ਼ਤਾਰ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • the beacon of freedom shone through poems and shayari
      ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
    • extreme shamelessness in the name of protest
      ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +