Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:35:07 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਰਕਾਰ ਨੂੰ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ

BLOG News Punjabi(ਬਲਾਗ)

ਸਰਕਾਰ ਨੂੰ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ

  • Edited By Harpreet Singh,
  • Updated: 20 Aug, 2026 06:21 PM
Blog
protests lesson
  • Share
    • Facebook
    • Tumblr
    • Linkedin
    • Twitter
  • Comment

ਦਿੱਲੀ ਪੁਲਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੋਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੀ ਲੀਡਰਸ਼ਿਪ ਵਾਲੇ ਮਾਰਚ ਦੌਰਾਨ ਅੱਤ ਦੀ ਤਾਕਤ ਦਾ ਇਸਤੇਮਾਲ ਕੀਤਾ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਉਸ ਦੇ ਅਧਿਕਾਰੀਆਂ ਨੇ ਬਲ ਦੀ ਵਰਤੋਂ ਸਿਰਫ ਉਦੋਂ ਕੀਤੀ, ਜਦੋਂ ਪ੍ਰਦਰਸ਼ਨਕਾਰੀਆਂ ਨੇ ਹਿੰਸਾ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ।

ਸੁਪਰੀਮ ਕੋਰਟ ’ਚ ਦਾਇਰ ਇਕ ਹਲਫ਼ਨਾਮੇ ’ਚ, ਦਿੱਲੀ ਪੁਲਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ 20 ਜੁਲਾਈ ਨੂੰ ਸੰਸਦ ਤੱਕ ਮਾਰਚ ਦੌਰਾਨ ਸਾਦੇ ਕੱਪੜਿਆਂ ’ਚ ਪੁਲਸ ਕਰਮਚਾਰੀਆਂ ਨੂੰ ‘ਭੀੜ-ਕੰਟਰੋਲ ਉਪਾਅ’ ਦੇ ਰੂਪ ’ਚ ਅਤੇ ‘ਵਿਰੋਧ ਪ੍ਰਦਰਸ਼ਨ ’ਚ ਪ੍ਰੇਸ਼ਾਨ ਕੀਤੇ ਜਾ ਰਹੇ ਕਿਸੇ ਵੀ ਵਿਅਕਤੀ ਦੀ ਮਦਦ ਕਰਨ’ ਲਈ ਤਾਇਨਾਤ ਕੀਤਾ ਗਿਆ ਸੀ।

ਬਦਕਿਸਮਤੀ ਨਾਲ ਪੁਲਸ ਲਈ, ਵਿਰੋਧ ਵਾਲੀ ਥਾਂ ਦੇ ਹਾਲਾਤ ਅਤੀਤ ਦੇ ਅਜਿਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਿਲਕੁਲ ਵੱਖਰੇ ਸਨ, ਜਿਸ ਦਾ ਇਕ ਮਹੱਤਵਪੂਰਨ ਕਾਰਨ ਸੀ। ਜਿੱਥੇ ਅਤੀਤ ’ਚ ਵੱਡੇ ਪੱਧਰ ’ਤੇ ਹੋਏ ਪ੍ਰਦਰਸ਼ਨਾਂ ’ਚ ਮਸਾਂ ਇਕ ਦਰਜਨ ਕੈਮਰੇ ਹੁੰਦੇ ਸਨ, ਜਿਨ੍ਹਾਂ ’ਚੋਂ ਜ਼ਿਆਦਾਤਰ ਖ਼ਬਰਾਂ ਵਾਲੇ ਫੋਟੋਗ੍ਰਾਫਰਾਂ ਦੇ ਹੁੰਦੇ ਸਨ, ਜੋ ‘ਕਾਰਵਾਈ’ ਦਾ ਸਿਰਫ ਇਕ ਛੋਟਾ-ਜਿਹਾ ਹਿੱਸਾ ਹੀ ਕੈਦ ਕਰ ਸਕਦੇ ਸਨ ਅਤੇ ਉਹ ਵੀ ਪੁਲਸ ਕਰਮਚਾਰੀਆਂ ਦੇ ਪਿੱਛੇ ਤੋਂ, ਉੱਥੇ ਹੀ ਇਸ ਵਾਰ ਦੇ ਵਿਰੋਧ ਪ੍ਰਦਰਸ਼ਨ ਨੂੰ ਹਜ਼ਾਰਾਂ (ਮੋਬਾਈਲ) ਕੈਮਰਿਆਂ ਦੁਆਰਾ ਕੈਦ ਕੀਤਾ ਗਿਆ ਅਤੇ ਉਹ ਵੀ ‘ਜੰਗ ਦੇ ਮੈਦਾਨ’ ਦੇ ਅੰਦਰੋਂ। ਇਸ ਨੇ ਕਾਰਵਾਈ ਨੂੰ ਲੱਗਭਗ ਸਾਰੇ ਕੋਣਾਂ ਤੋਂ ਕਵਰ ਕਰਨ ’ਚ ਮਦਦ ਕੀਤੀ।

ਇੰਟਰਨੈੱਟ ’ਤੇ ਉਪਲਬਧ ਸੈਂਕੜੇ ਵੀਡੀਓ ਅਤੇ ਤਸਵੀਰਾਂ ਪੁਲਸ ਦੀਆਂ ਜ਼ਿਆਦਤੀਆਂ ਨੂੰ ਦਰਸਾਉਂਦੀਆਂ ਹਨ, ਜਿਨ੍ਹਾਂ ’ਚ ਔਰਤਾਂ ਦਾ ਯੌਨ ਉਤਪੀੜਨ ਅਤੇ ਉਨ੍ਹਾਂ ਵਿਦਿਆਰਥੀਆਂ ਦਾ ਪਿੱਛਾ ਕਰਨਾ ਅਤੇ ਕੁੱਟਣਾ ਸ਼ਾਮਲ ਹੈ, ਜੋ ਜਾਂ ਤਾਂ ਭੱਜ ਰਹੇ ਸਨ ਜਾਂ ਹਿੰਸਾ ਦੀ ਕਿਸੇ ਵੀ ਕਾਰਵਾਈ ’ਚ ਸ਼ਾਮਲ ਨਹੀਂ ਸਨ। ਇਹ ਵੀ ਇਕ ਤੱਥ ਹੈ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਵੀ ਪੁਲਸ ਕਰਮਚਾਰੀਆਂ ਨੂੰ ਮਾਰਿਆ, ਜਿਸ ਨਾਲ ਉਨ੍ਹਾਂ ’ਚੋਂ 200 ਤੋਂ ਵੱਧ ਨੂੰ ਮਾਮੂਲੀ ਸੱਟਾਂ ਆਈਆਂ, ਜੋ ਬਰਾਬਰ ਨਿੰਦਣਯੋਗ ਹੈ।

ਪੁਲਸ ਹੁਣ ਇਸ ਦਾਅਵੇ ਦੇ ਨਾਲ ਵੀ ਸਾਹਮਣੇ ਆਈ ਹੈ ਕਿ ਕੋਈ ਪੈਲੇਟ ਗੰਨ ਨਹੀਂ ਚਲਾਈ ਗਈ ਸੀ, ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਉਨ੍ਹਾਂ ਦੇ ਦਾਅਵਿਆਂ ਦਾ ਸਮਰਥਨ ਕੀਤਾ ਹੈ, ਹਾਲਾਂਕਿ ਇਸ ਦੇ ਉਲਟ ਸਾਬਤ ਕਰਨ ਲਈ ਪੂਰੇ ਸਬੂਤ ਮੌਜੂਦ ਹਨ।

ਇਹ ਦਲੀਲ ਵੀ ਹੁਣ ਸਾਹਮਣੇ ਆਈ ਹੈ ਕਿ ਅਪਰਾਧਿਕ ਪਿਛੋਕੜ ਵਾਲੇ ਵਿਦਿਆਰਥੀ ਵਿਰੋਧ ਵਾਲੀ ਥਾਂ ’ਚ ਵੜ ਗਏ ਸਨ ਅਤੇ ਪੁਲਸ ਨੇ ਅਪੀਲ ਕੀਤੀ ਹੈ ਕਿ ਅਜਿਹੇ ਅਨਸਰਾਂ ਖ਼ਿਲਾਫ਼ ਦਰਜ 2500 ਤੋਂ ਵੱਧ ਐੱਫ.ਆਈ.ਆਰ. ਵਾਪਸ ਨਹੀਂ ਲਈਆਂ ਜਾਣੀਆਂ ਚਾਹੀਦੀਆਂ।

ਤ੍ਰਾਸਦੀ ਇਹ ਹੈ ਕਿ ਜਿਸ ਦਿਨ ਅਖ਼ਬਾਰਾਂ ’ਚ ਇਸ ਦਲੀਲ ਦੀ ਖ਼ਬਰ ਛਪੀ, ਉਸੇ ਦਿਨ ਇਕ ਹੋਰ ਰਿਪੋਰਟ ਆਈ, ਜਿਸ ’ਚ ਦੱਸਿਆ ਗਿਆ ਕਿ ਸਰਕਾਰ ਨੇ ਇਕ ਹੋਰ ਮਾਮਲੇ ਦੇ ਜਵਾਬ ’ਚ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ 28 ਸੂਬਿਆਂ ’ਚੋਂ 14 ਸੂਬਿਆਂ ਦੇ ਮੁੱਖ ਮੰਤਰੀਆਂ ’ਤੇ ਮੌਜੂਦਾ ਸਮੇਂ ’ਚ ਅਪਰਾਧਿਕ ਮਾਮਲੇ ਚੱਲ ਰਹੇ ਹਨ। ਇਨ੍ਹਾਂ ’ਚ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ਾਮਲ ਹਨ, ਇਕੱਲੇ ਜਿਨ੍ਹਾਂ ’ਤੇ ਅਜਿਹੇ 29 ਮਾਮਲੇ ਚੱਲ ਰਹੇ ਹਨ। ਕੁੱਲ ਮਿਲਾ ਕੇ ਦੇਸ਼ ਭਰ ’ਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖ਼ਿਲਾਫ਼ 4192 ਅਪਰਾਧਿਕ ਮਾਮਲੇ ਪੈਂਡਿੰਗ ਹਨ, ਜਿਨ੍ਹਾਂ ’ਚੋਂ 514 ਮਾਮਲੇ ਇਕ ਦਹਾਕੇ ਤੋਂ ਪੈਂਡਿੰਗ ਹਨ।

ਵਿਰੋਧ ਪ੍ਰਦਰਸ਼ਨ ਨੂੰ ਸੰਭਾਲਣ ’ਚ ਨਾਕਾਮੀ ਸਪੱਸ਼ਟ ਰੂਪ ’ਚ ਸਰਕਾਰ ਅਤੇ ਪੁਲਸ ਦੁਆਰਾ ਫ਼ੈਸਲਾ ਲੈਣ ’ਚ ਹੋਈ ਇਕ ਅਣਗਹਿਲੀ ਸੀ। ਸਰਕਾਰ ਨੇ, ਜਿਵੇਂ ਕਿ ਉਸ ਦੀ ਆਦਤ ਹੈ, ਪ੍ਰਦਰਸ਼ਨ ਵਾਲੀ ਥਾਂ ’ਤੇ ਵਿਦਿਆਰਥੀਆਂ ਦੀ ਗਿਣਤੀ ਵਧਣ ਦੇ ਬਾਵਜੂਦ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ। ਉਨ੍ਹਾਂ ਨੂੰ ਥਕਾ ਦੇਣ ਦੀ ਉਸ ਦੀ ਰਣਨੀਤੀ ਅਸਫ਼ਲ ਰਹੀ। ਵਧਦਾ ਅਸੰਤੋਸ਼ ਨਿਰਾਸ਼ਾ ਪੈਦਾ ਕਰ ਰਿਹਾ ਸੀ, ਜੋ ਕਿਸੇ ਵੀ ਸਮੇਂ ਭੜਕ ਸਕਦਾ ਸੀ। ਕਿਸੇ ਵੀ ਸਮਰੱਥ ਖ਼ੁਫ਼ੀਆ ਏਜੰਸੀ ਨੂੰ ਇਸ ਦਾ ਅੰਦਾਜ਼ਾ ਹੋਣਾ ਚਾਹੀਦਾ ਸੀ।

ਸੁਪਰੀਮ ਕੋਰਟ ਨੇ ਪੁਲਸ ਦੀਆਂ ਜ਼ਿਆਦਤੀਆਂ ਦੀ ਜਾਂਚ ਲਈ ਇਕ ਆਜ਼ਾਦ ਕਮੇਟੀ ਦਾ ਗਠਨ ਕਰ ਕੇ ਚੰਗਾ ਕੰਮ ਕੀਤਾ ਹੈ ਅਤੇ ਸਰਕਾਰ ਤੋਂ ਉਨ੍ਹਾਂ ਐੱਫ.ਆਈ.ਆਰ. ਦੀ ਸੂਚੀ ਸੌਂਪਣ ਲਈ ਕਿਹਾ ਹੈ, ਜਿਨ੍ਹਾਂ ’ਚ ਅਪਰਾਧਿਕ ਪਿਛੋਕੜ ਵਾਲੇ ਲੋਕ ਸ਼ਾਮਲ ਹਨ। ਹਾਲਾਂਕਿ, ਸਰਕਾਰ ਇਸ ਮੁੱਦੇ ’ਤੇ ਟਾਲਮਟੋਲ ਕਰ ਰਹੀ ਹੈ। ਇਸ ਦੇ ਨਤੀਜੇ ਵਜੋਂ ਵਿਦਿਆਰਥੀ ਨੇਤਾਵਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਆਈ ਹੈ, ਜਿਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਆਪਣੇ ਭਰੋਸੇ ਤੋਂ ਪਿੱਛੇ ਹਟ ਰਹੀ ਹੈ ਅਤੇ ਉਨ੍ਹਾਂ ਨੇ ਅੰਦੋਲਨ ਫਿਰ ਤੋਂ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ।

ਸਰਕਾਰ ਨੂੰ ਇਨ੍ਹਾਂ ਘਟਨਾਚੱਕਰਾਂ ’ਤੇ ਬਹੁਤ ਬਾਰੀਕੀ ਨਾਲ ਧਿਆਨ ਦੇਣਾ ਅਤੇ ਆਪਣੇ ਭਰੋਸਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਨਾਲ ਹੀ, ਉਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੰਟਰਨੈੱਟ ’ਤੇ ਮਹਿਲਾ ਪ੍ਰਦਰਸ਼ਨਕਾਰੀਆਂ ਦੀ ਡੌਕਸਿੰਗ ਜਾਂ ਟ੍ਰੋਲਿੰਗ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਉਸ ਨੂੰ ਸਬਕ ਲੈਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨ ਆਪਣਾ ਅੰਦੋਲਨ ਫਿਰ ਤੋਂ ਸ਼ੁਰੂ ਕਰਨ ਲਈ ਮਜਬੂਰ ਨਾ ਹੋਣ।

ਨਿਰਾਸ਼ਾ ਅਤੇ ਗੁੱਸਾ ਹੁਣ ਜੈਨ ਅਲਫ਼ਾ, ਜਾਂ 2010 ਤੋਂ ਬਾਅਦ ਪੈਦਾ ਹੋਏ ਲੋਕਾਂ ਤੱਕ ਪਹੁੰਚ ਗਿਆ ਹੈ। ਇਹ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ’ਚ ਸਕੂਲੀ ਵਿਦਿਆਰਥੀਆਂ ਦੁਆਰਾ ਬੁਨਿਆਦੀ ਸਹੂਲਤਾਂ ਦੀ ਘਾਟ ਖ਼ਿਲਾਫ਼ ਕੀਤੇ ਜਾ ਰਹੇ ਅਣਗਿਣਤ ਅਤੇ ਤਤਕਾਲੀ ਵਿਰੋਧ ਪ੍ਰਦਰਸ਼ਨਾਂ ਤੋਂ ਸਪੱਸ਼ਟ ਹੈ।

-ਵਿਪਿਨ ਪੱਬੀ

  • jantar Mantar
  • Protest
  • GOvernment

‘ਸੋਸ਼ਲ ਮੀਡੀਆ ’ਤੇ ਨੌਜਵਾਨਾਂ ਨਾਲ ਦੋਸਤੀ ਕਰ ਕੇ’ ਜ਼ਿੰਦਗੀ ਤਬਾਹ ਕਰ ਰਹੀਆਂ ਕੁਝ ਮੁਟਿਆਰਾਂ!

NEXT STORY

Stories You May Like

  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ ਨਹੀਂ : ਪੰਜਾਬ ਪੁਲਸ
  • parents only son who went home to check neet results did not return home
    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ ਪੁੱਤਰ ਨਹੀਂ ਪਰਤਿਆ ਘਰ, ਜੰਤਰ-ਮੰਤਰ...
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • ranchi three jpsc members resign amid student agitation
    ਰਾਂਚੀ : ਵਿਦਿਆਰਥੀ ਅੰਦੋਲਨ ਵਿਚਕਾਰ JPSC ਦੇ ਤਿੰਨ ਮੈਂਬਰਾਂ ਵੱਲੋਂ ਅਸਤੀਫਾ
  • india begins to learn lessons from the iran war
    ਇੱਕ ਨਵੇਂ ਰਣਨੀਤਕ ਯੁੱਗ ਦੀ ਸ਼ੁਰੂਆਤ: ਭਾਰਤ ਨੇ ਈਰਾਨ ਯੁੱਧ ਤੋਂ ਸਬਕ ਸਿੱਖਣਾ ਕੀਤਾ ਸ਼ੁਰੂ
  • bjp needs to learn
    ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
  • ranchi student movement
    ਰਾਂਚੀ ਵਿਦਿਆਰਥੀ ਅੰਦੋਲਨ: ਦੂਜੇ ਦੌਰ ਦੀ ਗੱਲਬਾਤ ਵੀ ਰਹੀ ਬੇਸਿੱਟਾ, MLA ਜੈਰਾਮ ਵੱਲੋਂ ਭੁੱਖ ਹੜਤਾਲ ਦਾ ਐਲਾਨ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • husband and wife die in road accident on jalandhar jammu national highway
    ਜਲੰਧਰ-ਜੰਮੂ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਨਿੱਜੀ ਬੱਸ ਦੀ ਟੱਕਰ ਕਾਰਨ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • jharkhand protests
      ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ
    • suicides increasing due to various reasons families
      ‘ਵੱਖ-ਵੱਖ ਕਾਰਨਾਂ ਨਾਲ ਵਧ ਰਹੀਆਂ ਖੁਦਕੁਸ਼ੀਆਂ’ ਉਜੜ ਰਹੇ ਪਰਿਵਾਰ!
    • why the uproar over the term mental naxalite
      ‘ਦਿਮਾਗੀ ਨਕਸਲੀ’ ਸ਼ਬਦ ’ਤੇ ਹੰਗਾਮਾ ਕਿਉਂ?
    • new normal in hormuz
      ਖਾੜੀ ਦੇਸ਼ਾਂ ਨੇ ਹੋਰਮੁਜ਼ ’ਚ ‘ਨਵੇਂ ਆਮ’ ਨੂੰ ਸਵੀਕਾਰਿਆ : ਕੰਟਰੋਲ ਈਰਾਨ ਕੋਲ
    • it is our responsibility to keep our city clean
      ਆਪਣਾ ਸ਼ਹਿਰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਸਾਡੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +