Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:27:58 AM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪੰਜਾਬ ’ਚ ਵੀ ਆਤਮਘਾਤ ’ਤੇ ਉਤਾਰੂ ਕਾਂਗਰਸ

BLOG News Punjabi(ਬਲਾਗ)

ਪੰਜਾਬ ’ਚ ਵੀ ਆਤਮਘਾਤ ’ਤੇ ਉਤਾਰੂ ਕਾਂਗਰਸ

  • Edited By Anmol Tagra,
  • Updated: 07 Jul, 2026 04:53 PM
Blog
punjab congress clash
  • Share
    • Facebook
    • Tumblr
    • Linkedin
    • Twitter
  • Comment

‘ਕਾਂਗਰਸੀ ਹੀ ਕਾਂਗਰਸ ਨੂੰ ਹਰਾਉਂਦੇ ਹਨ’, ਇਹ ਕਹਾਵਤ ਜਿਨ੍ਹਾਂ ਨੂੰ ਮਜ਼ਾਕ ਲੱਗਦੀ ਹੋਵੇ, ਉਨ੍ਹਾਂ ਨੂੰ ਪੰਜਾਬ ਦਾ ਹਾਲ ਦੇਖ ਲੈਣਾ ਚਾਹੀਦਾ ਹੈ। ਸਰਹੱਦੀ ਸੂਬਾ ਪੰਜਾਬ ਉਨ੍ਹਾਂ ਚੋਣਵੇਂ ਸੂਬਿਆਂ ’ਚੋਂ ਇਕ ਹੈ, ਜਿੱਥੇ ਕਾਂਗਰਸ ਸੱਤਾ ’ਚ ਨਹੀਂ ਹੈ ਪਰ ਸੱਤਾ ਦੀ ਦਾਅਵੇਦਾਰ ਜ਼ਰੂਰ ਹੈ। 2022 ’ਚ ਆਪਣੀਆਂ ਗ਼ਲਤੀਆਂ ਕਾਰਨ ਪੰਜਾਬ ਦੀ ਸੱਤਾ ਗੁਆਉਣ ਦੇ ਬਾਵਜੂਦ 2024 ਦੀਆਂ ਲੋਕ ਸਭਾ ਚੋਣਾਂ ’ਚ ਕਾਂਗਰਸ ਨੇ ਉੱਥੇ ਚੰਗੀ ਕਾਰਗੁਜ਼ਾਰੀ ਦਿਖਾਈ ।

ਵਿਧਾਨ ਸਭਾ ਚੋਣਾਂ ’ਚ 117 ’ਚੋਂ 92 ਸੀਟਾਂ ਜਿੱਤ ਕੇ ਇਤਿਹਾਸ ਰਚਣ ਵਾਲੀ ਆਮ ਆਦਮੀ ਪਾਰਟੀ (ਆਪ) ਕਾਂਗਰਸ ਨੂੰ ਸਿਰਫ਼ ਟੱਕਰ ਹੀ ਦੇ ਸਕੀ। ਇਸ ਲਈ ਅਗਲੇ ਸਾਲ ਫਰਵਰੀ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸੱਤਾ ਦੀ ਮਜ਼ਬੂਤ ਦਾਅਵੇਦਾਰ ਤਾਂ ਹੈ। 18 ਸੀਟਾਂ ਦੇ ਨਾਲ ਹੀ ਸਹੀ, ਕਾਂਗਰਸ ਮੁੱਖ ਵਿਰੋਧੀ ਧਿਰ ਹੈ। ਜੇਕਰ 1966 ’ਚ ਪੰਜਾਬ ਦੀ ਵੰਡ ਤੋਂ ਬਾਅਦ ਦੇ ਅੰਕੜੇ ਦੇਖੀਏ, ਤਾਂ ਉਸ ਤੋਂ ਬਾਅਦ ਹੋਈਆਂ 13 ਵਿਧਾਨ ਸਭਾ ਚੋਣਾਂ ’ਚੋਂ ਉਸ ਨੇ 5 ਜਿੱਤੀਆਂ ਹਨ। ਆਪ੍ਰੇਸ਼ਨ ਬਲੂ ਸਟਾਰ ਅਤੇ ਸਿੱਖ ਵਿਰੋਧੀ ਦੰਗਿਆਂ ਦੇ ਬਾਵਜੂਦ ਪੰਜਾਬ ’ਚ ਕਾਂਗਰਸ ਆਪਣੀ ਪ੍ਰਸੰਗਿਕਤਾ ਬਣਾਈ ਰੱਖਣ ’ਚ ਸਫ਼ਲ ਰਹੀ ਹੈ। ਇਕ ਪਾਰਟੀ ਵਜੋਂ ਪੰਜਾਬ ਨੂੰ ਸਭ ਤੋਂ ਵੱਧ ਮੁੱਖ ਮੰਤਰੀ ਕਾਂਗਰਸ ਨੇ ਹੀ ਦਿੱਤੇ ਹਨ। ਕਾਂਗਰਸ ਨੂੰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਹੀ ਚੁਣੌਤੀ ਦਿੰਦਾ ਰਿਹਾ ਹੈ, ਜਿਸ ਦੀ ਸਭ ਤੋਂ ਵੱਡੀ ਤਾਕਤ ਪੰਥਕ ਸਿਆਸਤ ਮੰਨੀ ਜਾਂਦੀ ਹੈ।

ਲੰਮੀ ਛਾਲ ਮਾਰਦਿਆਂ ‘ਆਪ’ 20 ਤੋਂ 92 ਸੀਟਾਂ ’ਤੇ ਪਹੁੰਚ ਗਈ, ਜਦੋਂ ਕਿ ਕਾਂਗਰਸ 77 ਤੋਂ ਖਿਸਕ ਕੇ 18 ’ਤੇ ਆ ਗਈ। ਸਿਰਫ਼ 3 ਸੀਟਾਂ ਦੇ ਨਾਲ ਅਕਾਲੀ ਦਲ ਪਹਿਲੀ ਵਾਰ ਪੰਜਾਬ ਦੀ ਸਿਆਸਤ ’ਚ ਅਪ੍ਰਸੰਗਿਕ ਹੁੰਦਾ ਨਜ਼ਰ ਆਇਆ। ਅਕਾਲੀ ਦਲ ਨਾਲ ਗੱਠਜੋੜ ਟੁੱਟਣ ਕਾਰਨ ਇਕੱਲਿਆਂ ਲੜੀ ਭਾਜਪਾ ਵੀ 2 ਸੀਟਾਂ ਤੱਕ ਸੁੰਗੜ ਗਈ। ਅਕਾਲੀ ਦਲ ਅਤੇ ਭਾਜਪਾ ਦਾ ਇਹ ਹਸ਼ਰ ਇਸ ਲਈ ਵੀ ਹੈਰਾਨ ਕਰਨ ਵਾਲਾ ਰਿਹਾ, ਕਿਉਂਕਿ 2007 ਅਤੇ 2012 ’ਚ ਲਗਾਤਾਰ ਸੱਤਾ ਦਾ ਲੋਕ ਫਤਵਾ ਦੇ ਕੇ ਪੰਜਾਬ ਦੇ ਵੋਟਰਾਂ ਨੇ ਹਰ ਚੋਣ ’ਚ ਸਰਕਾਰ ਬਦਲ ਦੇਣ ਦੀ ਆਪਣੀ ਰਵਾਇਤ ਹੀ ਬਦਲ ਦਿੱਤੀ ਸੀ। ਅਸਲ ’ਚ, ਸੱਤਾ ਦਾ ਨਸ਼ਾ ਲਾਹੁਣ ਲਈ ਵੋਟਰ ਇਸੇ ਤਰ੍ਹਾਂ ਜ਼ੋਰ ਦਾ ਝਟਕਾ ਹੌਲੀ ਜਿਹੀ ਦਿੰਦੇ ਹਨ।

ਬੇਅਦਬੀ ਦੇ ਮਾਮਲਿਆਂ ਤੋਂ ਲੈ ਕੇ ਬੇਲਗਾਮ ਨਸ਼ਾ ਸਮੱਗਲਿੰਗ ਅਤੇ ਵਿਕਰੀ ਤੱਕ ਦੇ ਤਮਾਮ ਦੋਸ਼ਾਂ ਦੇ ਚੱਕਰਵਿਊ ’ਚੋਂ ਅਕਾਲੀ ਦਲ ਨਿਕਲ ਹੀ ਨਹੀਂ ਸਕਿਆ। 2017 ਦੀਆਂ ਚੋਣਾਂ ’ਚ ਵੀ 77 ਸੀਟਾਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਕਾਂਗਰਸ ਦੀ ਸਰਕਾਰ ਬਣ ਗਈ। ਅਜਿਹਾ ਦਾਅਵਾ ਨਹੀਂ ਕੀਤਾ ਜਾ ਸਕਦਾ ਕਿ ਕਾਂਗਰਸ ਸਰਕਾਰ ਜਨਤਾ ਦੀਆਂ ਉਮੀਦਾਂ ’ਤੇ ਖ਼ਰੀ ਉੱਤਰੀ ਪਰ ਸੱਤਾ ਤੋਂ ਵਿਦਾਈ ਦੀ ਭੂਮਿਕਾ ਖ਼ੁਦ ਕਾਂਗਰਸ ਹਾਈਕਮਾਂਡ ਨੇ ਲਿਖੀ। ਭਾਜਪਾ ਵੱਲੋਂ ਕਿਨਾਰੇ ਕੀਤੇ ਗਏ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ’ਚ ਸ਼ਾਮਲ ਹੁੰਦੇ ਹੀ ਹਾਈਕਮਾਂਡ ਉਨ੍ਹਾਂ ’ਤੇ ਇਸ ਕਦਰ ਮਿਹਰਬਾਨ ਹੋਈ ਕਿ ਪਹਿਲਾਂ ਤਾਂ ਸੁਨੀਲ ਜਾਖੜ ਨੂੰ ਹਟਾ ਕੇ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣਾ ਦਿੱਤਾ ਅਤੇ ਫਿਰ ਉਨ੍ਹਾਂ ਦੀ ਜ਼ਿੱਦ ਅੱਗੇ ਝੁਕਦਿਆਂ ਆਪਣੇ ਸਭ ਤੋਂ ਸੀਨੀਅਰ ਆਗੂ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਕਰ ਦਿੱਤਾ।

ਸਿੱਧੂ ਨੇ ਵਿਉਂਤ ਤਾਂ ਖ਼ੁਦ ਮੁੱਖ ਮੰਤਰੀ ਬਣਨ ਲਈ ਘੜੀ ਸੀ ਪਰ ਲਾਟਰੀ ਚਰਨਜੀਤ ਸਿੰਘ ਚੰਨੀ ਦੀ ਖੁੱਲ੍ਹ ਗਈ। ਅਮਰਿੰਦਰ-ਜਾਖੜ ਦੀ ਮਹਾਰਥੀ ਜੋੜੀ ਦੀ ਕਾਂਗਰਸ ’ਚੋਂ ਬੇਆਬਰੂ ਵਿਦਾਈ ਦੇ ਬਾਵਜੂਦ ਸਿੱਧੂ ਨਾਰਾਜ਼ ਹੀ ਰਹੇ। ਟਿਕਟਾਂ ਦੀ ਵੰਡ ਤੋਂ ਲੈ ਕੇ ਚੋਣ ਪ੍ਰਚਾਰ ਤੱਕ ਸਾਫ਼ ਦਿਸੀ ਸਿੱਧੂ ਅਤੇ ਚੰਨੀ ਵਿਚਾਲੇ ਤਣਾਤਣੀ ਨੇ ਰਹਿੰਦੀ-ਸਹਿੰਦੀ ਕਸਰ ਪੂਰੀ ਕਰ ਦਿੱਤੀ। ਕਾਂਗਰਸ 18 ਸੀਟਾਂ ’ਤੇ ਸਿਮਟ ਗਈ ਅਤੇ ‘ਤਰੁੱਪ ਦਾ ਪੱਤਾ’ ਦੱਸੇ ਜਾ ਰਹੇ ਦਲਿਤ ਮੁੱਖ ਮੰਤਰੀ ਦੋਵਾਂ ਸੀਟਾਂ ਤੋਂ ਚੋਣ ਹਾਰ ਗਏ। ਚੋਣਾਂ ’ਚ ਹਾਰ-ਜਿੱਤ ਹੁੰਦੀ ਰਹਿੰਦੀ ਹੈ ਪਰ ਕਾਂਗਰਸ ਦੀ ਸਮੱਸਿਆ ਇਹ ਹੈ ਕਿ ਉਹ ਸਬਕ ਨਹੀਂ ਸਿੱਖਦੀ।

ਮੁੱਖ ਮੰਤਰੀ ਦੇ ਅਹੁਦੇ ਦੇ ਲਾਲਸੀ ਸਿੱਧੂ ਨੇ ਚੋਣਾਂ ਤੋਂ ਬਾਅਦ ਹੀ ਕਾਂਗਰਸ ਤੋਂ ਦੂਰੀਆਂ ਬਣਾ ਲਈਆਂ ਸਨ ਪਰ ਹਾਈਕਮਾਂਡ ਨੇ ਸੂਬੇ ’ਚ ਨਵੀਂ ਲੀਡਰਸ਼ਿਪ ਅਤੇ ਮਜ਼ਬੂਤ ਸੰਗਠਨ ਤਿਆਰ ਕਰਨ ਦੀ ਦਿਸ਼ਾ ’ਚ ਕੁਝ ਨਹੀਂ ਕੀਤਾ। ‘ਆਪ’ ਤੋਂ ਇਲਾਵਾ ਜ਼ਮੀਨ ’ਤੇ ਕਾਂਗਰਸ ਹੀ ਦੂਜੀ ਪਾਰਟੀ ਰਹੀ, ਇਸ ਲਈ ਲੋਕ ਸਭਾ ਚੋਣਾਂ ’ਚ ਉਸ ਦਾ ਪ੍ਰਦਰਸ਼ਨ ਚੰਗਾ ਰਹਿਣਾ ਹੀ ਸੀ ਪਰ ਹਾਈਕਮਾਂਡ ਉਸੇ ’ਤੇ ਆਤਮ-ਮੁਗਧ ਹੋ ਗਈ। ‘ਆਪ’, ਅਕਾਲੀ ਦਲ ਅਤੇ ਭਾਜਪਾ ਦੀ ਸਰਗਰਮੀ ਵਧਦੀ ਦੇਖ ਕੇ ਕਾਂਗਰਸ ਨੇ ਵੀ ਸੰਗਠਨਾਤਮਕ ਬਦਲਾਅ ਦਾ ਸੰਕੇਤ ਤਾਂ ਦਿੱਤਾ ਪਰ ਦਰਬਾਰੀ ਸੱਭਿਆਚਾਰ ਦੇ ਅਧੀਨ ਹਾਈਕਮਾਂਡ ਹੌਸਲਾ ਨਹੀਂ ਕਰ ਸਕੀ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਬਰਕਰਾਰ ਰੱਖਦਿਆਂ, ਚੰਨੀ ਨੂੰ ਪ੍ਰਚਾਰ ਕਮੇਟੀ ਦਾ ਮੁਖੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਮੁਖੀ ਬਣਾਉਣ ਵਰਗੇ ਪ੍ਰਯੋਗਾਂ ਨਾਲ ਜਦੋਂ ਦੂਜੇ ਮਹਾਰਥੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੰਦਰੂਨੀ ਕਲਹ ਸਤ੍ਹਾ ’ਤੇ ਆ ਗਈ।

ਸੂਬਾ ਪ੍ਰਧਾਨ ਜਾਂ ਫਿਰ ਮੁੱਖ ਮੰਤਰੀ ਦਾ ਚਿਹਰਾ ਬਣਨ ’ਤੇ ਅੜੇ ਚੰਨੀ ਨੇ ਬਗ਼ਾਵਤੀ ਤੇਵਰ ਦਿਖਾਉਂਦੇ ਹੋਏ ਸਮਰਥਕਾਂ ਦੀ ਬੈਠਕ ਬੁਲਾ ਲਈ, ਤਾਂ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਆਏ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਆਪਣਾ ਦਰਦ ਸੋਸ਼ਲ ਮੀਡੀਆ ’ਤੇ ਜ਼ਾਹਿਰ ਕੀਤਾ। ਸਿਆਸੀ ਵਿਰੋਧੀ ਇਸ ਨੂੰ ਚੋਣਾਂ ਤੋਂ ਪਹਿਲਾਂ ਹੀ ਟੁੱਟਣ ਦੀ ਸੰਭਾਵਨਾ ਵਜੋਂ ਦੇਖ ਰਹੇ ਹਨ, ਪਰ ਕਾਂਗਰਸ ਨੂੰ ਉਮੀਦ ਹੈ ਕਿ ਰਾਹੁਲ ਗਾਂਧੀ ਦੇ ਵਿਦੇਸ਼ ਦੌਰੇ ਤੋਂ ਪਰਤਣ ’ਤੇ ਸਭ ਕੁਝ ਠੀਕ ਹੋ ਜਾਵੇਗਾ। ਕੀ ਹੋਵੇਗਾ, ਇਹ ਤਾਂ ਸਮਾਂ ਹੀ ਦੱਸੇਗਾ ਪਰ ਪੰਜਾਬ ਦੇ ਕਾਂਗਰਸੀ ਆਤਮਘਾਤ ’ਤੇ ਉਤਾਰੂ ਨਜ਼ਰ ਆ ਰਹੇ ਹਨ।

ਬਹੁਤਾ ਇਤਿਹਾਸ ’ਚ ਨਾ ਵੀ ਜਾਈਏ ਤਾਂ ਦੋ ਤਰ੍ਹਾਂ ਦੀਆਂ ਉਦਾਹਰਣਾਂ ਹਨ—ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਹਰਿਆਣਾ ਵਰਗੇ ਰਾਜਾਂ ’ਚ ਨੇਤਾਵਾਂ ਦੀ ਸੱਤਾ ਦੀ ਲੜਾਈ ਹੀ ਕਾਂਗਰਸ ਨੂੰ ਲੈ ਡੁੱਬੀ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ’ਚ ਇਕਜੁੱਟਤਾ ਕਾਰਨ ਉਨ੍ਹਾਂ ਨੇ ਭਾਜਪਾ ਤੋਂ ਸੱਤਾ ਖੋਹ ਲਈ। ਜ਼ਾਹਿਰ ਹੈ, ਮੁੱਖ ਮੰਤਰੀ ਤਾਂ ਇਕ ਹੀ ਆਗੂ ਬਣੇਗਾ। ਹਾਂ, ਉਪ-ਮੁੱਖ ਮੰਤਰੀ ਬਣਾ ਕੇ ਇਕ-ਦੋ ਹੋਰ ਨੇਤਾਵਾਂ ਦੀ ਹਉਮੈ ਨੂੰ ਸ਼ਾਂਤ ਕੀਤਾ ਜਾ ਸਕਦਾ ਹੈ ਪਰ ਉਸ ਤੋਂ ਪਹਿਲਾਂ ਚੋਣਾਂ ਜਿੱਤ ਕੇ ਬਹੁਮਤ ਹਾਸਲ ਕਰਨਾ ਹੋਵੇਗਾ ਅਤੇ ਉਸ ਦੇ ਲਈ ਪਹਿਲੀ ਸ਼ਰਤ ਇਹ ਹੈ ਕਿ ਕਾਂਗਰਸ ਇਕਜੁੱਟ ਹੋ ਕੇ ਚੋਣਾਂ ਲੜੇ ਅਤੇ ਚੰਗੇ ਉਮੀਦਵਾਰ ਉਤਾਰੇ।

ਮੰਨਿਆ ਕਿ ਕਈ ਕਾਰਨਾਂ ਕਰ ਕੇ ‘ਆਪ’ ਦਾ ਗ੍ਰਾਫ਼ ਡਿੱਗ ਰਿਹਾ ਹੈ ਪਰ ਇਹ ਨਹੀਂ ਭੁੱਲਣਾ ਚਾਹੀਦਾ ਕਿ ਪਿਛਲੀ ਵਾਰ ਉਸਨੇ ਬਹੁਮਤ ਦੇ ਅੰਕੜੇ ਤੋਂ ਵੀ 33 ਸੀਟਾਂ ਵੱਧ ਜਿੱਤੀਆਂ ਸਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੀ ਲਗਾਤਾਰ ਆਪਣੀ ਤਾਕਤ ਵਧਾਉਣ ’ਚ ਲੱਗੇ ਹੋਏ ਹਨ। ਹਰ ਚੋਣ ਦੇ ਮੁੱਦੇ ਅਤੇ ਉਨ੍ਹਾਂ ਦੇ ਅਾਧਾਰ ’ਤੇ ਵੋਟਰਾਂ ਦਾ ਫ਼ੈਸਲਾ ਵੱਖਰਾ ਹੁੰਦਾ ਹੈ ਪਰ ਹਾਲ ਹੀ ’ਚ ਹੋਈਆਂ ਸਥਾਨਕ ਨਿਕਾਏ ਚੋਣਾਂ ’ਚ ‘ਆਪ’ 1977 ’ਚੋਂ ਸਿਰਫ਼ 945 ਸੀਟਾਂ ਹੀ ਜਿੱਤ ਸਕੀ। ਪਿਛਲੇ 11 ਸਾਲਾਂ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੱਤਾਧਾਰੀ ਪਾਰਟੀ 1000 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ। ਦੂਜੇ ਪਾਸੇ ਕਾਂਗਰਸ 380, ਅਕਾਲੀ ਦਲ 191 ਅਤੇ ਭਾਜਪਾ 169 ਸੀਟਾਂ ਜਿੱਤਣ ’ਚ ਸਫ਼ਲ ਰਹੀਆਂ।

ਜ਼ਾਹਿਰ ਹੈ, 2021 ’ਚ ਮਹਿਜ਼ 59 ਸੀਟਾਂ ਜਿੱਤਣ ਵਾਲੀ ਭਾਜਪਾ ਆਪਣੇ ਇਸ ਪ੍ਰਦਰਸ਼ਨ ਤੋਂ ਬੇਹੱਦ ਉਤਸ਼ਾਹਿਤ ਹੈ। ‘ਆਪ’ ਦੇ ਜਿਹੜੇ 7 ਰਾਜ ਸਭਾ ਮੈਂਬਰ ਭਾਜਪਾ ’ਚ ਸ਼ਾਮਲ ਹੋਏ ਹਨ, ਉਨ੍ਹਾਂ ’ਚੋਂ 6 ਪੰਜਾਬ ਤੋਂ ਹੀ ਹਨ। ਕੇਵਲ ਸਿੰਘ ਢਿੱਲੋਂ ਨੂੰ ਨਵਾਂ ਸੂਬਾ ਪ੍ਰਧਾਨ ਬਣਾਉਣ ਵਾਲੀ ਭਾਜਪਾ ਦੂਜੀਆਂ ਪਾਰਟੀਆਂ ਦੇ ਪ੍ਰਭਾਵਸ਼ਾਲੀ ਆਗੂਆਂ ਨੂੰ ਲਿਆਉਣ ’ਚ ਵੀ ਜੁਟੀ ਹੋਈ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪੰਜਾਬ ’ਚ ਲਗਾਤਾਰ ਸਰਗਰਮੀ ਵੀ ਬਿਨਾਂ ਕਾਰਨ ਨਹੀਂ ਹੈ। ਪੰਜਾਬ ਦਾ ਸਿਆਸੀ ਇਤਿਹਾਸ ਅਤੇ ਸਮਾਜਿਕ ਸਮੀਕਰਨ ਭਾਜਪਾ ਦੀਆਂ ਚੋਣ ਸੰਭਾਵਨਾਵਾਂ ਨੂੰ ਵੱਧ ਬਲ ਨਹੀਂ ਦਿੰਦੇ ਪਰ ਅਕਾਲੀ ਦਲ ਨਾਲ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ। ਵੱਖ-ਵੱਖ ਚੋਣਾਂ ਲੜ ਕੇ ਦੋਵਾਂ ਨੂੰ ਆਪਣੀ ਅਸਲੀ ਤਾਕਤ ਦਾ ਪਤਾ ਲੱਗ ਚੁੱਕਾ ਹੈ। ਇਹ ਕਹਿਣ ਦੀ ਲੋੜ ਨਹੀਂ ਕਿ ਅਕਾਲੀ-ਭਾਜਪਾ ਗੱਠਜੋੜ ਨਾਲ ਚੋਣ ਦ੍ਰਿਸ਼ ਪੂਰੀ ਤਰ੍ਹਾਂ ਬਦਲ ਜਾਵੇਗਾ।

— ਰਾਜ ਕੁਮਾਰ ਸਿੰਘ

  • Punjab
  • Punjab Congress
  • Punjab Politics

‘ਬੱਚਿਆਂ ਦੇ ਮਿਡ-ਡੇ-ਮੀਲ ’ਚੋਂ’ ਮਿਲੇ ਸੱਪ, ਕੋਹੜ ਕਿਰਲੀਆਂ, ਕੀੜੇ ਆਦਿ!

NEXT STORY

Stories You May Like

  • baghel s two part response on the change of president in punjab congress
    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ
  • all is well in punjab congress
    ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
  • manish tewari statement
    ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • congress high command punjab meeting calls tomorrow
    ਪੰਜਾਬ ਕਾਂਗਰਸ 'ਚ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਹਾਈਕਮਾਂਡ ਨੇ ਸੱਦ ਲਈ ਮੀਟਿੰਗ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • a new discussion has arisen in punjab congress politics
    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ ਠੀਕ ਹੈ?
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • footpath encroachments
      ਫੁੱਟਪਾਥ ’ਤੇ ਕਿਸ ਦਾ ਅਧਿਕਾਰ...?
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • jantar mantar protest
      ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +