Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:48:56 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਹਿੰਮਤ ਅਤੇ ਹੌਸਲੇ ਦਾ ਪ੍ਰਤੀਕ ਬਣ ਰਹੀਆਂ ਪੰਜਾਬ ਦੀਆਂ ਔਰਤਾਂ

BLOG News Punjabi(ਬਲਾਗ)

ਹਿੰਮਤ ਅਤੇ ਹੌਸਲੇ ਦਾ ਪ੍ਰਤੀਕ ਬਣ ਰਹੀਆਂ ਪੰਜਾਬ ਦੀਆਂ ਔਰਤਾਂ

  • Edited By Anmol Tagra,
  • Updated: 03 Apr, 2026 04:40 PM
Blog
punjab women
  • Share
    • Facebook
    • Tumblr
    • Linkedin
    • Twitter
  • Comment

ਅੱਜ ਤੋਂ ਤਕਰੀਬਨ 500 ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤਾਂ ਦੇ ਸਨਮਾਨ ’ਚ ਇਹ ਪੰਕਤੀ ‘ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’ ਰਚ ਕੇ ਪੁਰਸ਼ਾਂ ਨੂੰ ਔਰਤਾਂ ਦਾ ਸਨਮਾਨ ਕਰਨ ਦੀ ਨਸੀਹਤ ਦਿੱਤੀ ਸੀ ਕਿਉਂਕਿ ਉਸ ਸਮੇਂ ਪੁਰਸ਼ ਪ੍ਰਧਾਨ ਸਮਾਜ ’ਚ ਔਰਤਾਂ ਦੇ ਆਰਥਿਕ ਅਤੇ ਸਮਾਜਿਕ ਹਾਲਾਤ ਬਹੁਤ ਮੁਸ਼ਕਲ ਭਰੇ ਸਨ। ਔਰਤਾਂ ਨੂੰ ਪਰਦਾ ਪ੍ਰਥਾ, ਸਤੀ ਵਿਵਸਥਾ ਅਤੇ ਪੁਰਸ਼ ਸਮਾਜ ਦੇ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਤੋਂ ਇਲਾਵਾ ਆਰਥਿਕ ਤੌਰ ’ਤੇ ਵੀ ਉਹ ਪੁਰਸ਼ਾਂ ’ਤੇ ਹੀ ਨਿਰਭਰ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਇਹ ਨਾਬਰਾਬਰੀ ਵਾਲੀਆਂ ਪ੍ਰਥਾਵਾਂ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਔਰਤਾਂ ’ਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਲਈ ਉਪਰਾਲੇ ਕੀਤੇ।

ਪਿਛਲੇ 500 ਸਾਲਾਂ ਦਰਮਿਆਨ ਭਾਵੇਂ ਭਾਰਤੀ ਸਮਾਜ ਨੇ ਇਨ੍ਹਾਂ ਪ੍ਰਥਾਵਾਂ ਨੂੰ ਖ਼ਤਮ ਕਰਨ ’ਚ ਕਾਫੀ ਹੱਦ ਤੱਕ ਸਫਲਤਾ ਹਾਸਲ ਕੀਤੀ ਪਰ ਫਿਰ ਵੀ ਬਹੁਤ ਵੱਡੀ ਗਿਣਤੀ ’ਚ ਮਰਦਾਂ ਦਾ ਔਰਤਾਂ ਪ੍ਰਤੀ ਪੂਰਾ ਸਨਮਾਨ ਰੱਖਣਾ ਕਮਜ਼ੋਰੀ ਵਜੋਂ ਦੇਖਿਆ ਜਾਂਦਾ ਹੈ। ਭਾਵੇਂ ਕਿ ਇਨ੍ਹਾਂ 500 ਸਾਲਾਂ ਦਰਮਿਆਨ ਬਹੁਤ ਸਾਰੀਆਂ ਔਰਤਾਂ ਨੇ ਅਜਿਹੇ ਕਾਰਨਾਮੇ ਕਰਕੇ ਦਿਖਾਏ ਜੋ ਕਿਸੇ ਆਮ ਵਿਅਕਤੀ ਦੇ ਵੱਸ ਤੋਂ ਬਾਹਰ ਦੀ ਗੱਲ ਕਹੇ ਜਾ ਸਕਦੇ ਹਨ ਪਰ ਅਜਿਹੀਆਂ ਔਰਤਾਂ ਦੀ ਗਿਣਤੀ ਬਹੁਤ ਥੋੜ੍ਹੀ ਹੁੰਦੀ ਸੀ।

ਪਰ ਹੁਣ ਹਾਲਾਤ ਬਦਲ ਰਹੇ ਹਨ ਅਤੇ ਔਰਤਾਂ ਆਮ ਜਿੰਦਗੀ ’ਚ ਹੌਸਲਾ ਕਰਕੇ ਫੈਸਲੇ ਲੈ ਰਹੀਆਂ ਹਨ ਅਤੇ ਉਨ੍ਹਾਂ ਫੈਸਲਿਆਂ ’ਤੇ ਡੱਟ ਕੇ ਪਹਿਰਾ ਦੇ ਕੇ ਸ਼ਕਤੀਸ਼ਾਲੀ ਅਤੇ ਤਾਕਤਵਰ ਲੋਕਾਂ ਇਥੋਂ ਤੱਕ ਕਿ ਸਰਕਾਰਾਂ ਨਾਲ ਵੀ ਟੱਕਰ ਲੈ ਕੇ ਆਪਣੇ ਨਿਸ਼ਾਨੇ ਤੱਕ ਪਹੁੰਚਣ ’ਚ ਕਾਮਯਾਬੀ ਹਾਸਲ ਕਰ ਰਹੀਆਂ ਹਨ। ਜੇ ਅਸੀਂ ਪਿਛਲੇ ਕੁਝ ਸਾਲਾਂ ਦੀ ਗੱਲ ਕਰੀਏ ਤਾਂ ਬਹੁਤ ਹੀ ਢੁੱਕਵੀਆਂ ਮਿਸਾਲਾਂ ਸਾਡੇ ਸਾਹਮਣੇ ਹਨ। ਖਾਸ ਕਰਕੇ ਉਹ ਔਰਤਾਂ ਜੋ ਆਮ ਤੌਰ ’ਤੇ ਘਰੇਲੂ ਜੀਵਨ ਬਸਰ ਕਰ ਰਹੀਆਂ ਸਨ ਪਰ ਜਦੋਂ ਬੇਇਨਸਾਫੀ ਹੋਈ ਤਾਂ ਉਨ੍ਹਾਂ ਨੇ ਹਿੰਮਤ ਤੇ ਹੌਸਲੇ ਦੀਆਂ ਬੇਮਿਸਾਲ ਉਦਾਹਰਣਾਂ ਪੇਸ਼ ਕੀਤੀਆਂ।

ਇਸ ’ਚ ਵੀ ਕੋਈ ਸ਼ੱਕ ਨਹੀਂ ਕਿ ਸਮਾਜਿਕ, ਆਰਥਿਕ ਅਤੇ ਖੇਡਾਂ ਦੇ ਖੇਤਰ ਵਿਚ ਔਰਤਾਂ ਲੰਮੇ ਸਮੇਂ ਤੋਂ ਮੱਲਾਂ ਮਾਰ ਰਹੀਆਂ ਹਨ ਪਰ ਇਸ ਸਫਲਤਾ ਪਿੱਛੇ ਆਮ ਤੌਰ ’ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਾਥ ਹੁੰਦਾ ਹੈ ਤੇ ਕੋਈ ਖਤਰਾ ਵੀ ਨਹੀਂ ਹੁੰਦਾ ਪਰ ਅਜੋਕੇ ਸਮੇਂ ’ਚ ਪੰਜਾਬ ਦੀਆਂ ਔਰਤਾਂ ਨੇ ਰਵਾਇਤ ਦੇ ਉਲਟ ਮਰਦ ਮੈਂਬਰਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਮੁਸ਼ਕਲ ਅਤੇ ਖਤਰੇ ਭਰੇ ਹਾਲਾਤ ਨਾਲ ਟੱਕਰ ਲੈ ਕੇ ਪੰਜਾਬ ਦੀਆਂ ਔਰਤਾਂ ਲਈ ਇਕ ਨਵਾਂ ਮੀਲ ਪੱਥਰ ਗੱਡਣ ’ਚ ਕਾਮਯਾਬੀ ਹਾਸਲ ਕੀਤੀ ਹੈ।

ਮਰਦਾਂ ਵੱਲੋਂ ਵਿਆਹ ਤੋਂ ਬਾਅਦ ਛੱਡੀਆਂ ਗਈਆਂ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਸਤਵਿੰਦਰ ਕੌਰ ਨੇ ‘ਅਬ ਨਹੀ’ ਨਾਂ ਦੀ ਸਮਾਜਿਕ ਸੰਸਥਾ ਬਣਾਈ ਅਤੇ 400 ਦੇ ਕਰੀਬ ਉਨ੍ਹਾਂ ਔਰਤਾਂ ਦੀ ਕਾਨੂੰਨੀ ਲੜਾਈ ਲੜੀ ਜਿਨ੍ਹਾਂ ਦੇ ਪ੍ਰਵਾਸੀ ਪਤੀ ਵਿਆਹ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਛੱਡ ਕੇ ਪਰਦੇਸ ਚਲੇ ਗਏ। ਸਤਵਿੰਦਰ ਕੌਰ ਦੀ ਸੰਸਥਾ ਨੇ ਸਰਕਾਰ ਨੂੰ ਅਜਿਹੇ ਲੋਕਾਂ ਦੇ ਪਾਸਪੋਰਟ ਰੱਦ ਕਰਨ ਲਈ ਮਜਬੂਰ ਕੀਤਾ।

ਸਾਹਨੇਵਾਲ ਦੀ ਰਹਿਣ ਵਾਲੀ ਸ਼ਿੰਦਰ ਕੌਰ ਨੇ ਆਪਣੇ 6 ਪੁੱਤਰ ਨਸ਼ੇ ਦੀ ਭੇਟ ਚੜ੍ਹ ਜਾਣ ਦੇ ਬਾਵਜੂਦ ਹਿੰਮਤ ਨਹੀਂ ਹਾਰੀ ਅਤੇ ਸਰਕਾਰ ਦੀ ਨਸ਼ਾ ਮੁਕਤੀ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ।

ਮਨੁੱਖੀ ਹੱਕਾਂ ਲਈ ਕੰਮ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਆਪਣੇ ਪਤੀ ਦੀ ਹੱਤਿਆਂ ਹੋਣ ਤੋਂ ਬਾਅਦ ਬਹੁਤ ਸਾਰੇ ਦਬਾਵਾਂ ਦੇ ਬਾਵਜੂਦ ਹਿੰਮਤ ਨਹੀਂ ਹਾਰੀ ਅਤੇ ਮੁਸ਼ਕਲ ਭਰੇ ਹਾਲਾਤ ’ਚ ਤਾਕਤਵਰ ਸਰਕਾਰੀ ਅਫਸਰਾਂ ਤੇ ਸਰਕਾਰ ਨਾਲ ਟੱਕਰ ਲੈ ਰਹੀ ਹੈ ਅਤੇ ਕਾਨੂੰਨੀ ਲੜਾਈ ਲੜ ਕੇ 6 ਪੁਲਸ ਅਫਸਰਾਂ ਨੂੰ ਸਜ਼ਾ ਕਰਵਾਉਣ ’ਚ ਕਾਮਯਾਬ ਹੋਈ। 2095 ਗੈਰ-ਕਾਨੂੰਨੀ ਸਸਕਾਰ ਕਰਨ ਦੇ ਖਿਲਾਫ ਹੈਬੀਅਸ ਕੋਰਪਸ ਪਟੀਸ਼ਨ ਪਾਈ ਅਤੇ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਕੋਲ ਕਲੇਮ ਦਾਖਲ ਕੀਤੇ।

ਇਸੇ ਤਰ੍ਹਾਂ ਕਥਿਤ ਤੌਰ ’ਤੇ ਕਿਡਨੈਪ ਕਰਕੇ ਲਾਪਤਾ ਕਰਨ ਦੇ ਵਿਰੁੱਧ ਆਵਾਜ਼ ਉਠਾਉਂਦੇ ਹੋਏ 2 ਔਰਤਾਂ ਨਰਿੰਦਰ ਕੌਰ ਤੇ ਬਲਬੀਰ ਕੌਰ ਨੇ ਮਜ਼ਦੂਰੀ ਕਰਕੇ ਅਤੇ ਕੂੜਾ ਚੁੱਕਣ ਦਾ ਕੰਮ ਕਰਕੇ ਤਿੰਨ ਦਹਾਕੇ ਪਹਿਲਾਂ ਆਪਣੇ ਪਤੀ ਅਤੇ ਭਰਾ ਨੂੰ ਕਿਡਨੈਪ ਕਰਨ ਤੋਂ ਬਾਅਦ ਲਾਪਤਾ ਕਰਨ ਦੇ ਜੁਰਮ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਕਰਵਾਈ।

ਕੁਝ ਮਹੀਨੇ ਪਹਿਲਾਂ ਫੌਜ ’ਚ ਸੇਵਾ ਕਰ ਰਹੇ ਪੁਸ਼ਪਿੰਦਰ ਸਿੰਘ ਬਾਠ ਨਾਲ ਕੀਤੀ ਗਈ ਪੁਲਸ ਵਧੀਕੀ ਖਿਲਾਫ ਉਸ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਜਿਸ ਤਰ੍ਹਾਂ ਇਸ ਨਾਇਨਸਾਫੀ ਖਿਲਾਫ ਝੰਡਾ ਚੁੱਕਿਆ, ਉਸ ਨੇ ਪੰਜਾਬ ਦੀਆਂ ਔਰਤਾਂ ਨੂੰ ਇਕ ਨਵੀਂ ਅਤੇ ਵਿਲੱਖਣ ਰਾਹ ’ਤੇ ਤੁਰਨ ਦੀ ਲੀਹ ਦਿੱਤੀ। ਇਸ ਘਟਨਾ ਜਿਸ ’ਚ ਪੁਲਸ ਅਫਸਰਾਂ ਨੇ ਕਰਨਲ ਅਤੇ ਉਸ ਦੇ ਪੁੱਤਰ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਬਾਅਦ ’ਚ ਵੱਡੇ ਪੁਲਸ ਅਫਸਰਾਂ ਵੱਲੋਂ ਦੋਸ਼ੀ ਪੁਲਸ ਅਧਿਕਾਰੀਆਂ ਦੀ ਪੁਸ਼ਤਪਨਾਹੀ ਕੀਤੇ ਜਾਣ ਦੇ ਵਿਰੁੱਧ ਕਰਨਲ ਦੀ ਪਤਨੀ ਨੇ ਸਖ਼ਤ ਸਟੈਂਡ ਲਿਆ। ਸਰਕਾਰੀ ਦਬਾਅ ਅਤੇ ਲਾਲਚ ਨੂੰ ਠੁਕਰਾਅ ਕੇ ਉਸ ਨੇ ਛੋਟੇ ਤੋਂ ਲੈ ਕੇ ਵੱਡੇ ਅਫ਼ਸਰ, ਰਾਜਨੇਤਾ ਅਤੇ ਅਦਾਲਤ ਤੱਕ ਪਹੁੰਚ ਕਰਕੇ ਉਨ੍ਹਾਂ ਅਫਸਰਾਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰਵਾਈ ਅਤੇ ਦੁਨੀਆ ਨੂੰ ਸੁਨੇਹਾ ਦਿੱਤਾ ਕਿ ਪੰਜਾਬ ਦੀਆ ਔਰਤਾਂ ਅਣਖ਼ ਨਾਲ ਜਿਊਣਾ ਜਾਣਦੀਆਂ ਹਨ।

ਕੁਝ ਦਿਨ ਪਹਿਲਾਂ ਪੰਜਾਬ ਰਾਜ ਗੋਦਾਮ ਨਿਗਮ ਦੇ ਜ਼ਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਪੰਜਾਬ ਦੇ ਇਕ ਮੰਤਰੀ ਵੱਲੋਂ ਜ਼ਲੀਲ ਕੀਤੇ ਜਾਣ ਅਤੇ ਪਰਿਵਾਰ ਨੂੰ ਖ਼ਤਮ ਕੀਤੇ ਜਾਣ ਦੀਆਂ ਧਮਕੀਆਂ ਦਿੱਤੇ ਜਾਣ ਕਾਰਨ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ’ਚ ਉਸ ਦੀ ਪਤਨੀ ਉਪਿੰਦਰ ਕੌਰ ਨੇ ਵੀ ਹਿੰਮਤ ਅਤੇ ਹੌਸਲੇ ਦੀ ਮਿਸਾਲ ਪੇਸ਼ ਕੀਤੀ। ਪੰਜਾਬ ਦੇ ਇਕ ਤਾਕਤਵਰ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਲਤ ਤਰੀਕੇ ਨਾਲ ਇਕ ਟੈਂਡਰ ਆਪਣੇ ਪਿਤਾ ਦੇ ਨਾਂ ’ਤੇ ਕਰਵਾਉਣ ਲਈ ਗਗਨਦੀਪ ਸਿੰਘ ਨਾਲ ਕੀਤੇ ਅਣਮਨੁੱਖੀ ਵਿਵਹਾਰ ਤੋਂ ਤੰਗ ਆ ਕੇ ਉਸ ਵੱਲੋਂ ਵੀਡੀਓ ਬਣਾ ਕੇ ਮੰਤਰੀ ਨੂੰ ਦੋਸ਼ੀ ਠਹਿਰਾਅ ਕੇ ਖੁਦਕੁਸ਼ੀ ਕਰ ਲਈ ਗਈ ਤਾਂ ਸਰਕਾਰ ਦੇ ਨੁਮਾਇੰਦਿਆਂ ਨੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਜਗ੍ਹਾ ਲਾਲਚ ਦੇ ਕੇ ਅਤੇ ਨਾ ਮੰਨਣ ਦੀ ਸੂਰਤ ’ਚ ਧਮਕਾ ਕੇ ਸਮਝੌਤਾ ਕਰਨ ਦੀਆ ਕੋਸ਼ਿਸ਼ਾਂ ਕੀਤੀਆਂ ਪਰ ਉਪਿੰਦਰ ਕੌਰ ਨੇ ਹਿੰਮਤ ਅਤੇ ਦਲੇਰੀ ਨਾਲ ਆਪਣੇ ਪਤੀ ਨੂੰ ਇਨਸਾਫ਼ ਦੇਣ ਲਈ ਹਰ ਮੁਸ਼ਕਲ ਦਾ ਸਾਹਮਣਾ ਕਰਕੇ ਆਪਣੇ ਪਤੀ ਦੀ ਮੌਤ ਦੇ ਜ਼ਿੰਮੇਵਾਰ ਮੰਤਰੀ ਨੂੰ ਗ੍ਰਿਫਤਾਰ ਕਰਵਾਉਣ ’ਚ ਕਾਮਯਾਬੀ ਹਾਸਲ ਕੀਤੀ।

ਇਨ੍ਹਾਂ ਸਭ ਮਾਮਲਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਔਰਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਰਚੀ ਬਾਣੀ ਨੂੰ ਸੱਚ ਸਾਬਤ ਕਰ ਰਹੀਆਂ ਹਨ ਅਤੇ ਸਮਾਜ ਨੂੰ ਇਹ ਸੁਨੇਹਾ ਦੇ ਰਹੀਆਂ ਹਨ ਕਿ ਔਰਤਾਂ ਵੀ ਹਰ ਖੇਤਰ ਵਿਚ ਸਮਰੱਥ ਹਨ ਅਤੇ ਮਰਦ ਸਮਾਜ ਨੂੰ ਉਨ੍ਹਾਂ ’ਤੇ ਪੂਰਾ ਭਰੋਸਾ ਕਰਨਾ ਚਾਹੀਦਾ ਹੈ।

–ਇਕਬਾਲ ਸਿੰਘ ਚੰਨੀ

  • Punjab
  • Punjab Women
  • Feminism

ਚੀਨੀ ਸੀ. ਸੀ. ਟੀ. ਵੀ. ਕੈਮਰੇ ਹੋ ਰਹੇ ਜਾਸੂਸੀ ਤੇ ਰੇਕੀ ਲਈ ਇਸਤੇਮਾਲ!

NEXT STORY

Stories You May Like

  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • some young women are ruining their lives by
      ‘ਸੋਸ਼ਲ ਮੀਡੀਆ ’ਤੇ ਨੌਜਵਾਨਾਂ ਨਾਲ ਦੋਸਤੀ ਕਰ ਕੇ’ ਜ਼ਿੰਦਗੀ ਤਬਾਹ ਕਰ ਰਹੀਆਂ ਕੁਝ...
    • gen z a generation connected to its roots reaching for the sky
      ਜੈੱਨ-ਜ਼ੀ : ਜੜ੍ਹਾਂ ਨਾਲ ਜੁੜੀ, ਆਸਮਾਨ ਨੂੰ ਛੂੰਹਦੀ ਪੀੜ੍ਹੀ
    • parliament  monsoon session  adjournment  government  opposition
      ਧੋਤਾ ਗਿਆ ਸੰਸਦ ਦਾ ਮਾਨਸੂਨ ਇਜਲਾਸ : ਜਵਾਬਦੇਹ ਕੌਣ?
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • rebuilding the steel frame
      ਸਟੀਲ ਫ੍ਰੇਮ ਦਾ ਮੁੜ-ਨਿਰਮਾਣ : ਸ਼ਾਸਨ ਕਰਨ ਤੋਂ ਲੈ ਕੇ ਸੇਵਾ ਤੱਕ, ਸਮਾਂਬੱਧ...
    • fires in hotels  clubs etc
      ਹੋਟਲਾਂ, ਕਲੱਬਾਂ ਆਦਿ ’ਚ ਲੱਗ ਰਹੀ ਅੱਗ, ਜਾਨ-ਮਾਲ ਦਾ ਹੋ ਰਿਹਾ ਨੁਕਸਾਨ!
    • plastic currency
      ਪਲਾਸਟਿਕ ਕਰੰਸੀ : ਆਧੁਨਿਕੀਕਰਨ ਅਤੇ ਭਰੋਸੇ ਦੀ ਪ੍ਰੀਖਿਆ
    • west bangal government
      ਬੰਗਾਲ ਦੇ 100 ਦਿਨ : ਡਰ ਤੋਂ ਭਰੋਸੇ ਤੱਕ
    • giorgia meloni
      ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਬਖ਼ਸ਼ੋ
    • jharkhand protests
      ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +