Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:54:43 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮਹਾਰਾਸ਼ਟਰ ’ਚ ਸ਼ਿਵ ਸੈਨਾ, ਰਾਕਾਂਪਾ ਅਤੇ ਕਾਂਗਰਸ ਬਣਾਉਣ ਜਾ ਰਹੀਆਂ ਆਪਣੀ ਸਰਕਾਰ

BLOG News Punjabi(ਬਲਾਗ)

ਮਹਾਰਾਸ਼ਟਰ ’ਚ ਸ਼ਿਵ ਸੈਨਾ, ਰਾਕਾਂਪਾ ਅਤੇ ਕਾਂਗਰਸ ਬਣਾਉਣ ਜਾ ਰਹੀਆਂ ਆਪਣੀ ਸਰਕਾਰ

  • Updated: 27 Nov, 2019 01:33 AM
Blog
shiv sena  ncp and congress government in maharashtra
  • Share
    • Facebook
    • Tumblr
    • Linkedin
    • Twitter
  • Comment

ਮਹਾਰਾਸ਼ਟਰ ’ਚ 24 ਅਕਤੂਬਰ ਨੂੰ ਨਤੀਜਿਆਂ ਦੇ ਐਲਾਨ ਹੋਣ ਤੋਂ ਤੁਰੰਤ ਬਾਅਦ ਭਾਜਪਾ ਅਤੇ ਸ਼ਿਵ ਸੈਨਾ ’ਚ ਸੱਤਾ ਦੀ ਵੰਡ ’ਤੇ ਠਣ ਗਈ ਸੀ, ਜਿਸ ਦਾ ਨਤੀਜਾ ਦੋਵਾਂ ਦਾ ਗੱਠਜੋੜ ਟੁੱਟਣ ਅਤੇ 12 ਨਵੰਬਰ ਨੂੰ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਦੇ ਰੂਪ ’ਚ ਨਿਕਲਿਆ।

ਦੂਸਰੇ ਪਾਸੇ ਰਾਕਾਂਪਾ, ਸ਼ਿਵ ਸੈਨਾ ਅਤੇ ਕਾਂਗਰਸ ਦੇ ਬਾਹਰੀ ਜਾਂ ਅੰਦਰੂਨੀ ਸਮਰਥਨ ਨਾਲ ਸਰਕਾਰ ਬਣਾਉਣ ਦੀ ਚਰਚਾ ਵਿਚਾਲੇ ਅਖੀਰ 22 ਨਵੰਬਰ ਨੂੰ ਊਧਵ ਠਾਕਰੇ ਨੂੰ ਮੁੱਖ ਮੰਤਰੀ ਬਣਾ ਕੇ ਇਨ੍ਹਾਂ ਤਿੰਨਾਂ ਦਲਾਂ ਦੀ ਸਾਂਝੀ ਸਰਕਾਰ ਬਣਾਉਣ ’ਤੇ ਸਹਿਮਤੀ ਹੋ ਗਈ, ਜਿਸ ਦਾ ਐਲਾਨ 24 ਨਵੰਬਰ ਨੂੰ ਕੀਤਾ ਜਾਣਾ ਸੀ।

23 ਨਵੰਬਰ ਦੀਆਂ ਅਖਬਾਰਾਂ ’ਚ ਛਪੇ ਉਕਤ ਸਮਾਚਾਰ ਦੀ ਸਿਆਹੀ ਸੁੱਕੀ ਵੀ ਨਹੀਂ ਸੀ ਕਿ 22 ਅਤੇ 23 ਨਵੰਬਰ ਦੀ ਅੱਧੀ ਰਾਤ ਨੂੰ ਨਾਟਕੀ ਘਟਨਾਚੱਕਰ ’ਚ ਰਾਕਾਂਪਾ ਸੁਪਰੀਮੋ ਸ਼ਰਦ ਪਵਾਰ ਦੇ ਭਤੀਜੇ ਅਜੀਤ ਪਵਾਰ ਭਾਜਪਾ ਨਾਲ ਜਾ ਮਿਲੇ।

ਅਚਾਨਕ 23 ਨਵੰਬਰ ਨੂੰ ਤੜਕੇ 5.47 ਵਜੇ ਸੂਬੇ ’ਚ ਰਾਸ਼ਟਰਪਤੀ ਸ਼ਾਸਨ ਖਤਮ ਕਰ ਦਿੱਤਾ ਗਿਆ ਅਤੇ ਉਸੇ ਦਿਨ ਸਵੇਰੇ 8.01 ਵਜੇ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਦੀ ਸਹੁੰ ਚੁਕਾ ਦਿੱਤੀ ਗਈ।

23 ਨਵੰਬਰ ਸਵੇਰੇ ਇਹ ਖਬਰ ਆਉਂਦੇ ਹੀ ਮਹਾਰਾਸ਼ਟਰ ’ਚ ਭੂਚਾਲ ਜਿਹਾ ਆ ਗਿਆ ਅਤੇ ਸ਼ਿਵ ਸੈਨਾ ਨੇ ਦੋਸ਼ ਲਾਇਆ ਕਿ ‘‘ਅਜੀਤ ਪਵਾਰ ਨੇ ਜੇਲ ਜਾਣ ਤੋਂ ਬਚਣ ਲਈ ਭਾਜਪਾ ਨਾਲ ਹੱਥ ਮਿਲਾਇਆ ਹੈ ਅਤੇ ਭਾਜਪਾ ਨੇ ਉਨ੍ਹਾਂ ਨੂੰ ਬਲੈਕਮੇਲ ਕੀਤਾ।’’

ਉਸੇ ਦਿਨ ਸ਼ਾਮ ਨੂੰ ਸੁਪਰੀਮ ਕੋਰਟ ’ਚ ਸ਼ਿਵ ਸੈਨਾ, ਰਾਕਾਂਪਾ ਅਤੇ ਕਾਂਗਰਸ ਨੇ ਦੇਵੇਂਦਰ ਫੜਨਵੀਸ ਦੀ ਤਾਜਪੋਸ਼ੀ ਵਿਰੁੱਧ ਪਟੀਸ਼ਨ ਲਾ ਕੇ ਤੁਰੰਤ ਇਸ ਮਾਮਲੇ ’ਚ ਸੁਣਵਾਈ ਕਰਨ ਦੀ ਅਪੀਲ ਕੀਤੀ। ਸੁਪਰੀਮ ਕੋਰਟ ਨੇ ਐਤਵਾਰ 24 ਨਵੰਬਰ ਨੂੰ ਇਸ ਮਾਮਲੇ ’ਚ ਸੁਣਵਾਈ ਕਰਦੇ ਹੋਏ ਰਾਸ਼ਟਰਪਤੀ ਸ਼ਾਸਨ ਰੱਦ ਕਰ ਕੇ ਫੜਨਵੀਸ ਨੂੰ ਸਰਕਾਰ ਬਣਾਉਣ ਦੀ ਸਿਫਾਰਿਸ਼ ਕਰਨ ਵਾਲੇ ਰਾਜਪਾਲ ਦੇ ਹੁਕਮ ਅਤੇ ਉਨ੍ਹਾਂ ਨੂੰ ਦਿੱਤੇ ਵਿਧਾਇਕਾਂ ਦੇ ਸਮਰਥਨ ਪੱਤਰ ਦੀਆਂ ਕਾਪੀਆਂ ਪੇਸ਼ ਕਰਨ ਲਈ ਕਿਹਾ।

ਸੋਮਵਾਰ 25 ਨਵੰਬਰ ਨੂੰ ਸੁਪਰੀਮ ਕੋਰਟ ਨੇ ਸ਼ਿਵ ਸੈਨਾ, ਰਾਕਾਂਪਾ ਅਤੇ ਕਾਂਗਰਸ ਵਲੋਂ ਤੁਰੰਤ ਫਲੋਰ ਟੈਸਟ ਕਰਾਉਣ ਦੀ ਅਪੀਲ ’ਤੇ 26 ਨਵੰਬਰ ਨੂੰ ਸਵੇਰੇ 10.37 ਵਜੇ ਮਹਾਰਾਸ਼ਟਰ ਦੀ ਭਾਜਪਾ ਸਰਕਾਰ ਨੂੰ 27 ਨਵੰਬਰ ਨੂੰ ਫਲੋਰ ਟੈਸਟ ਦਾ ਹੁਕਮ ਦੇ ਦਿੱਤਾ।

ਮਾਣਯੋਗ ਜੱਜਾਂ ਨੇ ਕਿਹਾ ਕਿ ਸ਼ਾਮ 5 ਵਜੇ ਤੋਂ ਪਹਿਲਾਂ ਸਾਰੇ ਵਿਧਾਇਕ ਸਹੁੁੰ ਚੁੱਕ ਲੈਣ। ਅਦਾਲਤ ਨੇ ਫਲੋਰ ਟੈਸਟ ਲਈ ਗੁਪਤ ਮਤਦਾਨ ਨਾ ਕਰਨ ਅਤੇ ਫਲੋਰ ਟੈਸਟ ਦਾ ਲਾਈਵ ਪ੍ਰਸਾਰਣ ਕਰਨ ਦੇ ਹੁਕਮ ਦੇ ਨਾਲ ਹੀ ਪ੍ਰੋਟੈਮ ਸਪੀਕਰ ਦੀ ਤੁਰੰਤ ਨਿਯੁਕਤੀ ਕਰਨ ਦਾ ਹੁਕਮ ਵੀ ਦੇ ਦਿੱਤਾ।

ਉਕਤ ਹੁਕਮ ਤੋਂ ਬਾਅਦ ਸਿਆਸੀ ਹਲਚਲ ਹੋਰ ਤੇਜ਼ੀ ਨਾਲ ਵਧੀ ਅਤੇ ਫੈਸਲੇ ਤੋਂ ਤੁਰੰਤ ਬਾਅਦ ਅਚਾਨਕ ਅਜੀਤ ਪਵਾਰ ਫੜਨਵੀਸ ਨੂੰ ਮਿਲਣ ਗਏ ਅਤੇ ਉਥੋਂ ਆਪਣੇ ਭਰਾ ਸ਼੍ਰੀਨਿਵਾਸ ਪਵਾਰ ਦੇ ਘਰ ਚਲੇ ਗਏ। ਇਸ ਤੋਂ ਕੁਝ ਹੀ ਸਮੇਂ ਬਾਅਦ ਦੁਪਹਿਰ 2.30 ਵਜੇ ਅਜੀਤ ਪਵਾਰ ਨੇ ਅਸਤੀਫਾ ਦੇ ਦਿੱਤਾ ਅਤੇ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ’ਚ ਦੇਵੇਂਦਰ ਫੜਨਵੀਸ ਨੇ ਵੀ ਅਸਤੀਫਾ ਦੇ ਦਿੱਤਾ।

ਇਸ ਤਰ੍ਹਾਂ ਜਿੱਥੇ ਮਹਾਰਾਸ਼ਟਰ ’ਚ ਸ਼ਾਸਨ ਦੀ ਇਕ ਹੋਰ ਪਾਰੀ ਖੇਡਣ ਦਾ ਭਾਜਪਾ ਦਾ ਸੁਪਨਾ ਟੁੱਟ ਗਿਆ, ਉਥੇ ਹੀ ਅਖੀਰ ਇਕ ਵਾਰ ਫਿਰ ਸ਼ਿਵ ਸੈਨਾ, ਰਾਕਾਂਪਾ ਅਤੇ ਕਾਂਗਰਸ ਦੀ ਸਰਕਾਰ ਬਣਨ ਦਾ ਰਸਤਾ ਸਾਫ ਹੋ ਗਿਆ। ਸੰਜੇ ਰਾਊਤ ਨੇ ਕਿਹਾ ਹੈ ਕਿ ‘‘ਹੁਣ ਊਧਵ ਠਾਕਰੇ 5 ਸਾਲ ਲਈ ਮੁੱਖ ਮੰਤਰੀ ਹੋਣਗੇ। ‘ਅਜੀਤ ਦਾਦਾ’ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਹੁਣ ਉਹ ਵੀ ਸਾਡੇ ਨਾਲ ਹਨ।’’ ਗੱਠਜੋੜ ਦਾ ਨਾਂ ਮਹਾਰਾਸ਼ਟਰ ਵਿਕਾਸ ਅਘਾੜੀ ਰੱਖਿਆ ਗਿਆ ਹੈ।

ਇਹ ਲੋਕਤੰਤਰ ਅਤੇ ਨਿਆਂ ਪਾਲਿਕਾ ਦੀ ਨਿਰਪੱਖਤਾ ਦੀ ਜਿੱਤ ਹੈ ਅਤੇ ਇਹ ਪਹਿਲਾ ਮੌਕਾ ਹੈ, ਜਦੋਂ ਮਹਾਰਾਸ਼ਟਰ ’ਚ ਸ਼ਿਵ ਸੈਨਾ ਦੀ ਵਿਰੋਧੀ ਵਿਚਾਰਧਾਰਾ ਵਾਲੀਆਂ ਦੋ ਪਾਰਟੀਆਂ ਰਾਕਾਂਪਾ ਅਤੇ ਕਾਂਗਰਸ ਮਿਲ ਕੇ ਸਰਕਾਰ ਬਣਾਉਣ ਜਾ ਰਹੀਆਂ ਹਨ, ਜਿਸ ਤਰ੍ਹਾਂ ਭਾਜਪਾ ਨੇ ਹਰਿਆਣਾ ’ਚ ਆਪਣੀ ਵਿਰੋਧੀ ‘ਜਜਪਾ’ ਦੇ ਨਾਲ ਗੱਠਜੋੜ ਕਰ ਕੇ ਸਰਕਾਰ ਬਣਾਈ ਹੈ।

ਇਸ ਦੌਰਾਨ ਜਿਥੇ ਰਾਜਪਾਲ ਨੇ ਭਾਜਪਾ ਦੇ ਵਿਧਾਇਕ ਕਾਲੀ ਦਾਸ ਕੋਲਬੰਕਰ ਨੂੰ ਪ੍ਰੋਟੈਮ ਸਪੀਕਰ ਦੀ ਸਹੁੰ ਚੁਕਾ ਦਿੱਤੀ ਹੈ, ਉਥੇ ਹੀ 27 ਨਵੰਬਰ ਨੂੰ ਸਵੇਰੇ 8 ਵਜੇ ਮਹਾਰਾਸ਼ਟਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਲਿਆ ਗਿਆ ਹੈ, ਜਿਸ ’ਚ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਏਗੀ ਅਤੇ ਰਾਜਪਾਲ ਦਾ ਸੱਦਾ ਮਿਲਣ ਤੋਂ ਬਾਅਦ ਜੇਕਰ ਕੋਈ ਚੁੱਕ-ਥੱਲ ਨਾ ਹੋਈ ਤਾਂ ਊਧਵ ਠਾਕਰੇ 1 ਦਸੰਬਰ ਨੂੰ ਸ਼ਾਮ 5 ਵਜੇ ਸ਼ਿਵਾਜੀ ਪਾਰਕ ’ਚ ਸਹੁੰ ਚੁੱਕਣਗੇ।

-ਵਿਜੇ ਕੁਮਾਰ\\\

  • ਮਹਾਰਾਸ਼ਟਰ
  • ਸਰਕਾਰ
  • Congress

ਫਰਜ਼ਾਂ ਦਾ ਅਹਿਸਾਸ ਕਰਵਾਉਂਦੀ ਕਦਰਾਂ-ਕੀਮਤਾ ਆਧਾਰਿਤ ਸਿੱਖਿਆ

NEXT STORY

Stories You May Like

  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • batala police committed to making the city crime and drug free  ssp mehtab
    ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ
  • third day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ
  • punjabi community in australia
    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ
  • the full impact of   punjab bandh   in dera bassi
    ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
  • supreme court  hearing  shiv sena
    ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’ ਤੇਜ਼
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • indian navy defeats neroca 2 0 in durand cup
    ਭਾਰਤੀ ਜਲ ਸੈਨਾ ਨੇ ਡੁਰੰਡ ਕੱਪ ਵਿੱਚ ਨੇਰੋਕਾ ਨੂੰ 2-0 ਨਾਲ ਹਰਾਇਆ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bjp needs to learn
      ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +