Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:22:11 PM

  • cancer medicine will be 70  cheaper

    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ...

  • punjab police  ludhiana

    ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • protests increase among traders over upi payment

    UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸੋਸ਼ਲ ਮੀਡੀਆ ਸਮੱਸਿਆ ਜਾਂ ਹੱਲ, ਇਹ ਤੁਹਾਡੇ ’ਤੇ ਨਿਰਭਰ

BLOG News Punjabi(ਬਲਾਗ)

ਸੋਸ਼ਲ ਮੀਡੀਆ ਸਮੱਸਿਆ ਜਾਂ ਹੱਲ, ਇਹ ਤੁਹਾਡੇ ’ਤੇ ਨਿਰਭਰ

  • Updated: 06 Oct, 2021 03:47 AM
Blog
social media problems or solutions  it  s up to you
  • Share
    • Facebook
    • Tumblr
    • Linkedin
    • Twitter
  • Comment

ਪ੍ਰੋ. ਮਨੋਜ ਡੋਗਰਾ 
ਆਧੁਨਿਕ ਸਮਾਜ ਤਕਨੀਕ ਦਾ ਹੈ। ਹਰੇਕ ਵਿਅਕਤੀ ਸਮਾਜਿਕ ਹੋਵੇ ਭਾਵੇਂ ਨਾ ਹੋਵੇ ਪਰ ਸੋਸ਼ਲ ਹੋਣਾ ਚਾਹੁੰਦਾ ਹੈ। ਹੋਰਨਾਂ ਸ਼ਬਦਾਂ ’ਚ ਲਿਖੀਏ ਤਾਂ ਵਿਅਕਤੀ ਖੁਦ ਨੂੰ ਸੋਸ਼ਲ ਮੀਡੀਆ ਦੇ ਬਿਨਾਂ ਅਧੂਰਾ ਸਮਝਦਾ ਹੈ। ਅੱਜ ਸੋਸ਼ਲ ਮੀਡੀਆ ਦੁਨੀਆ ਭਰ ਦੇ ਲੋਕਾਂ ਨਾਲ ਜੁੜਣ ਦਾ ਇਕ ਮਹੱਤਵਪੂਰਨ ਸਾਧਨ ਬਣ ਗਿਆ ਹੈ ਅਤੇ ਇਸ ਨੇ ਵਿਸ਼ਵ ’ਚ ਸੰਚਾਰ ਨੂੰ ਇਕ ਨਵਾਂ ਪਹਿਲੂ ਦਿੱਤਾ ਹੈ।

ਸੋਸ਼ਲ ਮੀਡੀਆ ਅੱਜ ਲੋਕਾਂ ਲਈ ਹਾਂ-ਪੱਖੀ ਅਤੇ ਨਾਂਹਪੱਖੀ ਦੋਵੇਂ ਨਜ਼ਰੀਆਂ ਤੋਂ ਹਥਿਆਰ ਦਾ ਕੰਮ ਕਰ ਰਿਹਾ ਹੈ। ਸੋਸ਼ਲ ਮੀਡੀਆ ਉਨ੍ਹਾਂ ਲੋਕਾਂ ਦੀ ਆਵਾਜ਼ ਬਣਿਆ ਹੈ ਜੋ ਸਮਾਜ ਦੀ ਮੁੱਖ ਧਾਰਾ ਤੋਂ ਵੱਖਰੇ ਹਨ ਅਤੇ ਜਿਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਰਿਹਾ ਹੈ। ਜਿਥੇ ਸੋਸ਼ਲ ਮੀਡੀਆ ਕਈ ਕਾਰੋਬਾਰੀਆਂ ਦੇ ਲਈ ਕਾਰੋਬਾਰ ਦੇ ਇਕ ਚੰਗੇ ਸਾਧਨ ਦੇ ਰੂਪ ’ਚ ਕੰਮ ਕਰ ਰਿਹਾ ਹੈ ਤਾਂ ਸੋਸ਼ਲ ਮੀਡੀਆ ਦੇ ਨਾਲ ਹੀ ਕਈ ਤਰ੍ਹਾਂ ਦੇ ਰੋਜ਼ਗਾਰਾਂ ਦੇ ਮੌਕੇ ਵੀ ਸੋਸ਼ਲ ਮੀਡੀਆ ਤੋਂ ਪੈਦਾ ਹੋਏ ਹਨ, ਜਿਨ੍ਹਾਂ ਦਾ ਲਾਭ ਉਠਾ ਕੇ ਕਈ ਲੋਕਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਦਾ ਮੌਕਾ ਇਸ ਤੋਂ ਹਾਸਲ ਹੋਇਆ ਹੈ।

ਮੌਜੂਦਾ ਸਮੇਂ ’ਚ ਆਮ ਨਾਗਰਿਕਾਂ ਦੇ ਦਰਮਿਆਨ ਜਾਗਰੂਕਤਾ ਫੈਲਾਉਣ ਦੇ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਾਫੀ ਵਿਆਪਕ ਪੱਧਰ ’ਤੇ ਕੀਤੀ ਜਾ ਰਹੀ ਹੈ, ਇੱਥੋਂ ਤੱਕ ਕਿ ਸਰਕਾਰੀ ਸੰਸਥਾਵਾਂ ਤੇ ਵਿਭਾਗਾਂ ਨੇ ਵੀ ਆਪਣੇ ਸੋਸ਼ਲ ਮੀਡੀਆ ਖਾਤੇ ਬਣਾਏ ਹਨ, ਜਿਨ੍ਹਾਂ ਨਾਲ ਸਬੰਧਤ ਜਾਣਕਾਰੀਆਂ ਤੋਂ ਲੋਕਾਂ ਨੂੰ ਸਮੇਂ-ਸਮੇਂ ’ਤੇ ਜਾਗਰੂਕ ਕੀਤਾ ਜਾਂਦਾ ਰਹਿੰਦਾ ਹੈ। ਇਸ ਨਾਲ ਸਭ ਤੋਂ ਵੱਡਾ ਲਾਭ ਇਹ ਹੋਇਆ ਹੈ ਕਿ ਪ੍ਰਸ਼ਾਸਨ ਤੇ ਜਨਤਾ ਦੇ ਦਰਮਿਆਨ ਜੋ ਅਪ੍ਰਤੱਖ ਦੂਰੀ ਰਹਿੰਦੀ ਸੀ ਉਸ ’ਚ ਕੜੀ ਦਾ ਕੰਮ ਸੋਸ਼ਲ ਮੀਡੀਆ ਨਾਲ ਸੰਭਵ ਹੋ ਸਕਿਆ ਹੈ।

ਅੱਜ ਸੋਸ਼ਲ ਮੀਡੀਆ ਸੂਚਨਾਵਾਂ ਦਾ ਕੇਂਦਰ ਜਾਪਦਾ ਹੈ। ਕਈ ਖੋਜਾਂ ’ਚ ਸਾਹਮਣੇ ਆਇਆ ਹੈ ਕਿ ਦੁਨੀਆ ਭਰ ’ਚ ਵਧੇਰੇ ਲੋਕ ਰੋਜ਼ਮੱਰਾ ਦੀਆਂ ਜੋ ਸੂਚਨਾਵਾਂ ਹਨ ਉਨ੍ਹਾਂ ਨੂੰ ਸਵੇਰੇ ਉੱਠਦੇ ਹੀ ਸੋਸ਼ਲ ਮੀਡੀਆ ਦੇ ਰਾਹੀਂ ਹਾਸਲ ਕਰਦੇ ਹਨ।

ਭਾਰਤ ਵਰਗੇ ਰਾਸ਼ਟਰ ਦੇ ਲਈ ਕਹੀਏ ਤਾਂ ਸੋਸ਼ਲ ਮੀਡੀਆ ਇਕ ਵਰਦਾਨ ਵੀ ਹੈ ਅਤੇ ਕਈ ਮਾਇਨਿਆ ’ਚ ਇਹ ਸਮੱਸਿਆ ਦਾ ਉਤਪਾਦਕ ਵੀ ਬਣ ਜਾਂਦਾ ਹੈ।

ਜੇਕਰ ਸੋਸ਼ਲ ਮੀਡੀਆ ਦਾ ਅਧਿਐਨ ਭਾਰਤ ਦੇ ਸੰਦਰਭ ’ਚ ਕਰੀਏ ਤਾਂ ਸੋਸ਼ਲ ਮੀਡੀਆ ਨੇ ਸਮਾਜ ਦੇ ਆਖਰੀ ਕੰਢੇ ’ਤੇ ਖੜ੍ਹੇ ਵਿਅਕਤੀ ਨੂੰ ਵੀ ਸਮਾਜ ਦੀ ਮੁੱਖ ਧਾਰਾ ਨਾਲ ਜੁੜਣ ਅਤੇ ਖੁੱਲ੍ਹ ਕੇ ਆਪਣੇ ਵਿਚਾਰਾਂ ਨੂੰ ਪ੍ਰਗਟਾਉਣ ਦਾ ਮੌਕਾ ਦਿੱਤਾ ਹੈ।

ਅੰਕੜੇ ਅਨੁਸਾਰ, ਮੌਜੂਦਾ ’ਚ ਭਾਰਤ ਦੇ ਲਗਭਗ 350 ਮਿਲੀਅਨ ਸੋਸ਼ਲ ਮੀਡੀਆ ਯੂਜ਼ਰ ਹਨ ਅਤੇ ਅੰਦਾਜ਼ੇ ਦੇ ਅਨੁਸਾਰ ਸਾਲ 2023 ਤੱਕ ਇਹ ਗਿਣਤੀ ਲਗਭਗ 447 ਮਿਲੀਅਨ ਤੱਕ ਪਹੁੰਚ ਜਾਵੇਗੀ।

ਸਾਲ 2019 ’ਚ ਜਾਰੀ ਇਕ ਰਿਪੋਰਟ ਦੇ ਮੁਤਾਬਕ, ਭਾਰਤੀ ਵਰਤੋਂਕਾਰ ਔਸਤਨ 2.4 ਘੰਟੇ ਸੋਸ਼ਲ ਮੀਡੀਆ ’ਤੇ ਬਿਤਾਉਂਦੇ ਹਨ। ਇਸੇ ਰਿਪੋਰਟ ਦੇ ਮੁਤਾਬਕ ਫਿਲੀਪੀਂਜ਼ ਦੇ ਵਰਤੋਂਕਾਰ ਸੋਸ਼ਲ ਮੀਡੀਆ ਦੀ ਸਭ ਤੋਂ ਵੱਧ (ਔਸਤਨ 4 ਘੰਟੇ) ਵਰਤੋਂ ਕਰਦੇ ਹਨ, ਜਦਕਿ ਇਸ ਆਧਾਰ ’ਤੇ ਜਾਪਾਨ ’ਚ ਸਭ ਤੋਂ ਘੱਟ (45 ਮਿੰਟ) ਸੋਸ਼ਲ ਮੀਡੀਆ ਦੀ ਵਰਤੋਂ ਹੁੰਦੀ ਹੈ।

ਇਸ ਦੇ ਇਲਾਵਾ ਵਿਵਾਦਾਂ ਦੇ ਲਈ ਜਨਮਦਾਤਾ ਦੇ ਰੂਪ ’ਚ ਸੋਸ਼ਲ ਮੀਡੀਆ ਆਪਣੀਆਂ ਆਲੋਚਨਾਵਾਂ ਦੇ ਕਾਰਨ ਵੀ ਚਰਚਾ ’ਚ ਰਹਿੰਦਾ ਹੈ। ਦਰਅਸਲ ਸੋਸ਼ਲ ਮੀਡੀਆ ਦੀ ਭੂਮਿਕਾ ਸਮਾਜਿਕ ਭਾਈਚਾਰੇ ਨੂੰ ਵਿਗਾੜਣ ਅਤੇ ਹਾਂਪੱਖੀ ਸੋਚ ਦੀ ਥਾਂ ਸਮਾਜ ਨੂੰ ਵੰਡਣ ਵਾਲੀ ਸੋਚ ਨੂੰ ਸ਼ਹਿ ਦੇਣ ਵਾਲੀ ਵੀ ਕਈ ਵਾਰ ਹੋ ਜਾਂਦੀ ਹੈ।

ਭਾਰਤ ’ਚ ਨੀਤੀ-ਘਾੜਿਆਂ ਦੇ ਸਾਹਮਣੇ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੂੰ ਕਾਬੂ ਕਰਨਾ ਇਕ ਵੱਡੀ ਚੁਣੌਤੀ ਬਣ ਚੁਕੀ ਹੈ ਅਤੇ ਲੋਕਾਂ ਵੱਲੋਂ ਇਸ ਪਾਸੇ ਗੰਭੀਰਤਾ ਨਾਲ ਵਿਚਾਰ ਵੀ ਕੀਤਾ ਜਾ ਰਿਹਾ ਹੈ।

ਇਸ ਨਾਲ ਵਿਵਾਦਾਂ ਨੂੰ ਜਨਮ ਦੇਣ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਸੋਸ਼ਲ ਮੀਡੀਆ ਦੀ ਵਰਤੋਂ ਦੇ ਲਈ ਕੋਈ ਨਿਯਮ ਮੌਜੂਦ ਨਹੀਂ ਹਨ, ਕੋਈ ਵੀ ਵਿਅਕਤੀ ਕਿਸੇ ਵੀ ਨਾਂ ’ਤੇ ਪਛਾਣ ਤੇ ਖਾਤਾ ਬਣਾ ਕੇ ਜੋ ਇੱਛਾ ਹੋਵੇ ਉਹ ਸਾਂਝਾ ਕਰ ਸਕਦਾ ਹੈ। ਇਸ ਤੋਂ ਜਨਮ ਮਿਲਦਾ ਹੈ ਭਰਮਾਉਪੁਣੇ ਅਤੇ ਅਪਰਾਧਾਂ ਨੂੰ।

ਕਈ ਖੋਜਾਂ ਦੱਸਦੀਆਂ ਹਨ ਕਿ ਜੇਕਰ ਕੋਈ ਸੋਸ਼ਲ ਮੀਡੀਆ ਦੀ ਲੋੜ ਤੋਂ ਵੱਧ ਵਰਤੋਂ ਕਰਦਾ ਹੈ ਤਾਂ ਉਸ ਨਾਲ ਸਾਡਾ ਦਿਮਾਗ ਨਾਂਹਪੱਖਤਾ ਤੌਰ ’ਤੇ ਪ੍ਰਭਾਵਿਤ ਹੁੰਦਾ ਹੈ ਅਤੇ ਸਾਨੂੰ ਇਹ ਡਿਪ੍ਰੈਸ਼ਨ ਦੇ ਵੱਲ ਲੈ ਕੇ ਜਾ ਸਕਦਾ ਹੈ। ਸੋਸ਼ਲ ਮੀਡੀਆ ਕਿਤੇ ਨਾ ਕਿਤੇ ਸਾਈਬਰ-ਅਪਰਾਧਾਂ ਨੂੰ ਵੀ ਅੱਗ ’ਚ ਘਿਓ ਪਾਉਣ ਦਾ ਕੰਮ ਕਰਦਾ ਹੈ।

ਇਹ ਫੇਕ ਨਿਊਜ਼ ਅਤੇ ਹੇਟ ਸਪੀਚ ਫੈਲਾਉਣ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸੋਸ਼ਲ ਮੀਡੀਆ ’ਤੇ ਖੂਫੀਅਤਾ ਦੀ ਕਮੀ ਹੁੰਦੀ ਹੈ ਅਤੇ ਕਈ ਵਾਰ ਤੁਹਾਡਾ ਨਿੱਜੀ ਡਾਟਾ ਚੋਰੀ ਹੋਣ ਦਾ ਖਤਰਾ ਰਹਿੰਦਾ ਹੈ।

ਜਿੱਥੇ ਤਕਨੀਕ ਹੈ, ਉੱਥੇ ਅਪਰਾਧੀਆਂ ਦੇ ਕੋਲ ਵੀ ਹਾਈ ਲੈਵਲ ਤਕਨੀਕ ਹੋਵੇਗੀ ਜਿਸ ਨਾਲ ਸਾਈਬਰ ਅਪਰਾਧੀ ਜਿਵੇਂ ਹੈਕਿੰਗ ਅਤੇ ਫਿਸ਼ਿੰਗ ਆਦਿ ਦਾ ਖਤਰਾ ਵੀ ਵਧ ਜਾਂਦਾ ਹੈ।

ਅੱਜਕੱਲ ਸੋਸ਼ਲ ਮੀਡੀਆ ਦੇ ਰਾਹੀਂ ਧੋਖਾਦੇਹੀ ਦਾ ਰਿਵਾਜ ਵੀ ਕਾਫੀ ਵੱਧ ਗਿਆ ਹੈ, ਇਹ ਲੋਕ ਅਜਿਹੇ ਸੋਸ਼ਲ ਮੀਡੀਆ ਵਰਤੋਂਕਾਰ ਦੀ ਭਾਲ ਕਰਦੇ ਹਨ, ਜਿਨ੍ਹਾਂ ਨੂੰ ਆਸਾਨੀ ਨਾਲ ਫਸਾਇਆ ਜਾ ਸਕਦਾ ਹੈ।

ਸੋਸ਼ਲ ਮੀਡੀਆ ਦੀ ਵੱਧ ਵਰਤੋਂ ਸਾਡੇ ਸਰੀਰ ਅਤੇ ਮਾਨਸਿਕ ਸਿਹਤ ਨੂੰ ਵੱਡੇ ਪੱਧਰ ’ਤੇ ਪ੍ਰਭਾਵਿਤ ਕਰ ਸਕਦੀ ਹੈ।

ਇਸ ਲਈ ਸੋਸ਼ਲ ਮੀਡੀਆ ਸਮਾਜ ਦੇ ਲਈ ਇਕ ਸਮੱਸਿਆ ਵੀ ਹੈ ਅਤੇ ਇਕ ਮੌਕਾ ਵੀ ਪਰ ਨਿਰਭਰ ਵਿਅਕਤੀ ਦੀ ਵਰਤੋਂ ’ਤੇ ਕਰਦਾ ਹੈ ਕਿ ਉਹ ਇਸ ਨੂੰ ਮੌਕੇ ਦੇ ਰੂਪ ’ਚ ਅਪਣਾਉਂਦੇ ਹਨ ਜਾਂ ਆਪਣੇ ਲਈ ਜਾਂ ਦੂਜਿਆਂ ਦੇ ਲਈ ਸਮੱਸਿਆ ਬਣਾਉਂਦੇ ਹਨ।

  • Social media
  • problems
  • ਸੋਸ਼ਲ ਮੀਡੀਆ
  • ਸਮੱਸਿਆ

ਕਾਂਗਰਸ ’ਚ ਤਬਦੀਲੀ ਅੰਦਰ ਤੋਂ ਹੀ ਆਉਣੀ ਹੈ

NEXT STORY

Stories You May Like

  • harish rawat  mother  photograph  ed office  social media
    ਗਲ਼ੇ 'ਚ ਮਾਂ ਦੀ ਤਸਵੀਰ ਪਾ ਕੇ ED ਦੇ ਦਫ਼ਤਰ ਪਹੁੰਚੇ ਹਰੀਸ਼ ਰਾਵਤ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ
  • jackie chan hit by death hoax
    ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ, ਜਾਣੋ ਅਸਲ ਸੱਚਾਈ
  • now banks will work for only 5 days notification going viral
    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • raja warring bio
    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'
  • navjot singh sidhu
    ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • women safety
      ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • human civilization
      ਕੀ ਅਸੀਂ ਮਨੁੱਖੀ ਸੱਭਿਅਤਾ ਦੇ ਅੰਤ ਦੀ ਕਹਾਣੀ ਖੁੱਦ ਲਿਖ ਰਹੇ ਹਾਂ ?
    • protests
      ਪਹਿਲੀ ਵਾਰ, ਮੋਦੀ ਨੂੰ ਵੱਡੇ ਵਿਰੋਧ ਵਿਖਾਵਿਆਂ ਦਾ ਸਾਹਮਣਾ ਕਰਨਾ ਪੈ ਰਿਹੈ
    • prime minister narendra modi  public life  25 years
      ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
    • rss women wing
      ਆਰ.ਐੱਸ.ਐੱਸ. ਨਾਲ ਜੁੜੇ ਸੰਗਠਨਾਂ ’ਚ ਫੈਸਲਾਕੁੰਨ ਭੂਮਿਕਾ ਨਿਭਾਉਣ ਨੂੰ ਤਿਆਰ ਔਰਤਾਂ
    • real winner india
      ਸਿਆਸੀ ਰੌਲ਼ੇ-ਰੱਪੇ ਤੋਂ ਪਰ੍ਹੇ, ਸਾਡਾ ਅਸਲੀ ਜੇਤੂ ਭਾਰਤ
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • premanand maharaj case
      ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ’ਚ ਹੋਈ ਦੁਰਘਟਨਾ ਦਾ ਵਿਸ਼ਲੇਸ਼ਣ
    • pilot and passengers safety
      ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +