Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:23:15 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸ੍ਰੀ ਅਕਾਲ ਤਖ਼ਤ ਸਾਹਿਬ ਮਾਮਲਾ : ਭਾਰਤੀ ਵਿਧਾਨ ਮੰਡਲਾਂ ਲਈ ਇਕ ਚਿਤਾਵਨੀ

BLOG News Punjabi(ਬਲਾਗ)

ਸ੍ਰੀ ਅਕਾਲ ਤਖ਼ਤ ਸਾਹਿਬ ਮਾਮਲਾ : ਭਾਰਤੀ ਵਿਧਾਨ ਮੰਡਲਾਂ ਲਈ ਇਕ ਚਿਤਾਵਨੀ

  • Edited By Anmol Tagra,
  • Updated: 05 Jul, 2026 06:35 PM
Blog
sri akal takht sahib
  • Share
    • Facebook
    • Tumblr
    • Linkedin
    • Twitter
  • Comment

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ ਨੂੰ ਲੈ ਕੇ ਹਾਲ ਹੀ ’ਚ ਪੈਦਾ ਹੋਇਆ ਘਟਨਾਚੱਕਰ ਸਿਰਫ਼ ਪੰਜਾਬ ਦੀ ਸਿਆਸਤ ਦਾ ਵਿਸ਼ਾ ਨਹੀਂ ਹੈ। ਇਸਨੇ ਪੂਰੇ ਦੇਸ਼ ’ਚ ਕਾਨੂੰਨ ਨਿਰਮਾਣ ਦੀ ਪ੍ਰਕਿਰਿਆ, ਜਨ-ਪ੍ਰਤੀਨਿਧਾਂ ਦੀ ਸੰਵਿਧਾਨਕ ਜ਼ਿੰਮੇਵਾਰੀ ਅਤੇ ਸੰਸਦੀ ਲੋਕਰਾਜ ਦੀ ਗੁਣਵੱਤਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜੇਕਰ ਇਸ ਘਟਨਾਚੱਕਰ ਨੂੰ ਵਿਆਪਕ ਸੰਵਿਧਾਨਕ ਸੰਦਰਭ ’ਚ ਦੇਖਿਆ ਜਾਵੇ ਤਾਂ ਇਹ ਸੰਸਦ ਅਤੇ ਸੂਬਾਈ ਵਿਧਾਨ ਮੰਡਲਾਂ ਦੀ ਕਾਰਜਪ੍ਰਣਾਲੀ ’ਤੇ ਆਤਮ-ਮੰਥਨ ਦਾ ਮੌਕਾ ਹੈ।

ਭਾਰਤੀ ਸੰਵਿਧਾਨ ਨੇ ਸੰਸਦ ਅਤੇ ਸੂਬਾਈ ਵਿਧਾਨ ਮੰਡਲਾਂ ਨੂੰ ਵਿਆਪਕ ਵਿਧਾਨਿਕ ਸ਼ਕਤੀਆਂ ਪ੍ਰਦਾਨ ਕੀਤੀਆਂ ਹਨ। ਇਨ੍ਹਾਂ ਸ਼ਕਤੀਆਂ ਦਾ ਉਦੇਸ਼ ਸਿਰਫ਼ ਕਾਨੂੰਨ ਬਣਾਉਣਾ ਨਹੀਂ ਸਗੋਂ ਨਿਆਂਪੂਰਨ, ਵਿਚਾਰਪੂਰਨ ਅਤੇ ਸੰਵਿਧਾਨ ਦੇ ਅਨੁਕੂਲ ਕਾਨੂੰਨ ਬਣਾਉਣਾ ਹੈ। ਸੰਵਿਧਾਨ ਸਭਾ ਦੀਆਂ ਬਹਿਸਾਂ ਤੋਂ ਸਪੱਸ਼ਟ ਹੈ ਕਿ ਨਿਰਮਾਤਾਵਾਂ ਦਾ ਇਰਾਦਾ ਸੀ ਕਿ ਹਰੇਕ ਬਿੱਲ ’ਤੇ ਗੰਭੀਰ ਚਰਚਾ ਹੋਵੇ, ਵਿਰੋਧੀ ਧਿਰ ਨੂੰ ਪੂਰਾ ਮੌਕਾ ਮਿਲੇ, ਮਾਹਿਰਾਂ ਦੀ ਰਾਏ ਲਈ ਜਾਵੇ ਅਤੇ ਜਨਤਾ ਦਾ ਵਿਸ਼ਵਾਸ ਹਾਸਲ ਕਰਨ ਵਾਲੀ ਵਿਧਾਨਿਕ ਪ੍ਰਕਿਰਿਆ ਵਿਕਸਿਤ ਹੋਵੇ।

ਅੱਜ ਇਹ ਚਿੰਤਾ ਵਧ ਰਹੀ ਹੈ ਕਿ ਕਈ ਮਹੱਤਵਪੂਰਨ ਬਿੱਲਾਂ ਦੀਆਂ ਕਾਪੀਆਂ ਆਖ਼ਰੀ ਸਮੇਂ ’ਤੇ ਵੰਡੀਆਂ ਜਾਂਦੀਆਂ ਹਨ। ਇਸ ਨਾਲ ਜਨ-ਪ੍ਰਤੀਨਿਧਾਂ ਨੂੰ ਅਧਿਐਨ ਕਰਨ ਦਾ ਮੌਕਾ ਨਹੀਂ ਮਿਲਦਾ। ਲੋਕਰਾਜ ’ਚ ਵੋਟਿੰਗ ਤੋਂ ਪਹਿਲਾਂ ਅਧਿਐਨ, ਵਿਚਾਰ-ਵਟਾਂਦਰਾ ਅਤੇ ਸੋਧ ਦੀ ਪ੍ਰਕਿਰਿਆ ਹੀ ਵਿਧਾਨਪਾਲਿਕਾ ਦੀ ਆਤਮਾ ਹੈ। ਜੇਕਰ ਉਹੀ ਕਮਜ਼ੋਰ ਹੋ ਜਾਵੇ ਤਾਂ ਵਿਧਾਨਪਾਲਿਕਾ ਸਿਰਫ਼ ਪ੍ਰਵਾਨਗੀ ਦੇਣ ਵਾਲੀ ਸੰਸਥਾ ਬਣ ਕੇ ਰਹਿ ਜਾਵੇਗੀ।

ਮੀਡੀਆ ’ਚ ਪ੍ਰਕਾਸ਼ਿਤ ਰਿਪੋਰਟਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਕੁਝ ਵਿਧਾਇਕਾਂ ਨੇ ਸਵੀਕਾਰ ਕੀਤਾ ਕਿ ਉਨ੍ਹਾਂ ਨੇ ਸਬੰਧਤ ਕਾਨੂੰਨ ਦਾ ਸਹੀ ਢੰਗ ਨਾਲ ਅਧਿਐਨ ਨਹੀਂ ਕੀਤਾ ਸੀ। ਜੇਕਰ ਇਹ ਤੱਥ ਸਹੀ ਹੈ ਤਾਂ ਇਸ ਨੂੰ ਕਿਸੇ ਇਕ ਪਾਰਟੀ ਜਾਂ ਸੂਬੇ ਤੱਕ ਸੀਮਤ ਨਹੀਂ ਮੰਨਿਆ ਜਾਣਾ ਚਾਹੀਦਾ। ਸੰਸਦ ਅਤੇ ਕਈ ਵਿਧਾਨ ਸਭਾਵਾਂ ’ਚ ਵੀ ਅਜਿਹੇ ਰੁਝਾਨਾਂ ਦੀ ਚਰਚਾ ਸਮੇਂ-ਸਮੇਂ ’ਤੇ ਹੁੰਦੀ ਰਹੀ ਹੈ। ਇਹ ਲੋਕਰਾਜ ਲਈ ਇਕ ਚਿਤਾਵਨੀ ਹੈ।

ਸਿਆਸੀ ਪਾਰਟੀਆਂ ਲੋਕਰਾਜ ਦਾ ਲਾਜ਼ਮੀ ਹਿੱਸਾ ਹਨ ਪਰ ਸੌੜੀ ਪਾਰਟੀ ਦਾ ਅਨੁਸ਼ਾਸਨ ਸੁਤੰਤਰ ਵਿਧਾਨਿਕ ਚਿੰਤਨ ਦਾ ਬਦਲ ਨਹੀਂ ਹੋ ਸਕਦਾ। ਵਿਧਾਇਕ ਅਤੇ ਸੰਸਦ ਮੈਂਬਰ ਜਨਤਾ ਦੇ ਪ੍ਰਤੀਨਿਧ ਹੋਣ ਦੇ ਨਾਲ-ਨਾਲ ਸੰਵਿਧਾਨ ਦੇ ਰੱਖਿਅਕ ਵੀ ਹਨ। ਉਨ੍ਹਾਂ ਨੂੰ ਹਰੇਕ ਬਿੱਲ ਦੇ ਗੁਣ-ਦੋਸ਼ ’ਤੇ ਸੁਤੰਤਰ ਰੂਪ ’ਚ ਵਿਚਾਰ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ।

ਸਿਲੈਕਟ ਕਮੇਟੀਆਂ ਅਤੇ ਵਿਭਾਗੀ ਸਥਾਈ ਕਮੇਟੀਆਂ ਲੋਕਤੰਤਰਿਕ ਗੁਣਵੱਤਾ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਬਦਕਿਸਮਤੀ ਨਾਲ ਕਈ ਮਹੱਤਵਪੂਰਨ ਬਿੱਲ ਇਨ੍ਹਾਂ ਕਮੇਟੀਆਂ ਨੂੰ ਭੇਜੇ ਬਿਨਾਂ ਹੀ ਪਾਸ ਹੋ ਜਾਂਦੇ ਹਨ। ਹਰੇਕ ਮਹੱਤਵਪੂਰਨ ਬਿੱਲ ਅਤੇ ਹਰੇਕ ਆਰਡੀਨੈਂਸ ਨੂੰ ਆਮ ਨਿਯਮ ਦੇ ਰੂਪ ’ਚ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਕਾਨੂੰਨ ਮਾਹਿਰਾਂ, ਸਿੱਖਿਆ ਸ਼ਾਸਤਰੀਆਂ, ਉਦਯੋਗ, ਕਿਸਾਨ ਸੰਗਠਨਾਂ, ਸਿਵਲ ਸੁਸਾਇਟੀ ਅਤੇ ਪ੍ਰਭਾਵਿਤ ਹਿੱਸੇਦਾਰਾਂ ਦੀ ਰਾਏ ਹਾਸਲ ਕੀਤੀ ਜਾ ਸਕੇ।

ਆਰਡੀਨੈਂਸ ਦੀ ਵਿਵਸਥਾ ਅਸਾਧਾਰਨ ਹਾਲਾਤ ਲਈ ਹੈ। ਇਸ ਲਈ ਕਿਸੇ ਵੀ ਆਰਡੀਨੈਂਸ ਨੂੰ ਵਿਧਾਨ ਮੰਡਲ ਦੇ ਸਾਹਮਣੇ ਪੇਸ਼ ਹੁੰਦੇ ਹੀ ਸਿਲੈਕਟ ਕਮੇਟੀ ਨੂੰ ਭੇਜਿਆ ਜਾਣਾ ਚਾਹੀਦਾ ਹੈ ਤਾਂ ਜੋ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਹੀ ਉਸ ਨੂੰ ਸਥਾਈ ਕਾਨੂੰਨ ਦਾ ਰੂਪ ਦਿੱਤਾ ਜਾਵੇ।

ਮੰਤਰੀ ਮੰਡਲਾਂ ਨੂੰ ਵੀ ਕਿਸੇ ਬਿੱਲ ਜਾਂ ਆਰਡੀਨੈਂਸ ਦੀ ਸਿਫ਼ਾਰਸ਼ ਕਰਨ ਤੋਂ ਪਹਿਲਾਂ ਸੁਤੰਤਰ ਵਿਸ਼ਾ-ਮਾਹਿਰਾਂ ਤੋਂ ਵਿਸਤ੍ਰਿਤ ਪੇਸ਼ਕਾਰੀ ਹਾਸਲ ਕਰਨੀ ਚਾਹੀਦੀ ਹੈ। ਇਸ ਨਾਲ ਸੰਵਿਧਾਨਕ ਜਾਇਜ਼ਤਾ, ਵਿੱਤੀ ਪ੍ਰਭਾਵ, ਪ੍ਰਸ਼ਾਸਨਿਕ ਵਿਵਹਾਰਕਤਾ ਅਤੇ ਸਮਾਜਿਕ ਨਤੀਜਿਆਂ ਦਾ ਸਹੀ ਮੁਲਾਂਕਣ ਸੰਭਵ ਹੋਵੇਗਾ।

ਅੱਜ ਕਾਨੂੰਨ ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਸੁਰੱਖਿਆ, ਬਾਇਓਟੈਕਨਾਲੋਜੀ, ਡਿਜੀਟਲ ਅਰਥਵਿਵਸਥਾ ਅਤੇ ਵਾਤਾਵਰਣ ਵਰਗੇ ਗੁੰਝਲਦਾਰ ਵਿਸ਼ਿਆਂ ’ਤੇ ਬਣ ਰਹੇ ਹਨ। ਇਸ ਲਈ ਚੁਣੇ ਹੋਏ ਨੁਮਾਇੰਦਿਆਂ ਲਈ ਨਿਯਮਿਤ ਵਿਧਾਨਿਕ ਸਿਖਲਾਈ, ਵਿਸ਼ਾ-ਆਧਾਰਿਤ ਅਧਿਐਨ ਅਤੇ ਸੰਸਦੀ ਲੇਖੇ-ਜੋਖੇ ਦੀ ਵਿਵਸਥਾ ਜ਼ਰੂਰੀ ਹੈ। ਇਸ ਵਿਸ਼ੇ ’ਤੇ ਰਾਸ਼ਟਰੀ ਬਹਿਸ ਹੋਣੀ ਚਾਹੀਦੀ ਹੈ ਕਿ ਜਨ-ਪ੍ਰਤੀਨਿਧਾਂ ਦੇ ਸਮਰੱਥਾ ਨਿਰਮਾਣ ਨੂੰ ਸੰਸਥਾਗਤ ਸਰੂਪ ਕਿਵੇਂ ਦਿੱਤਾ ਜਾਵੇ।

1950 ਤੋਂ 1970 ਦੇ ਵਿਚਾਲੇ ਸੰਸਦ ਅਤੇ ਵਿਧਾਨ ਸਭਾਵਾਂ ’ਚ ਹੋਈਆਂ ਬਹਿਸਾਂ ਅੱਜ ਵੀ ਆਦਰਸ਼ ਮੰਨੀਆਂ ਜਾਂਦੀਆਂ ਹਨ। ਉਸ ਸਮੇਂ ਸੱਤਾ ਅਤੇ ਵਿਰੋਧੀ ਧਿਰ ਦੋਵਾਂ ਪਾਸਿਆਂ ਦੇ ਆਗੂਆਂ ਨੇ ਉੱਚ ਕੋਟੀ ਦੀ ਸੰਵਿਧਾਨਕ ਸਮਝ, ਸ਼ਾਲੀਨਤਾ ਅਤੇ ਤਰਕ ਪੇਸ਼ ਕੀਤੇ। ਅੱਜ ਵੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਕਈ ਮਾਮਲਿਆਂ ’ਚ ਸੰਸਦੀ ਬਹਿਸਾਂ ਅਤੇ ਕਮੇਟੀ ਦੀਆਂ ਰਿਪੋਰਟਾਂ ਦਾ ਹਵਾਲਾ ਲੈ ਕੇ ਵਿਧਾਨਿਕ ਮਨਸ਼ਾ ਨੂੰ ਸਮਝਦੀਆਂ ਹਨ। ਇਸ ਲਈ ਬਹਿਸ ਦਾ ਪੱਧਰ ਜਿੰਨਾ ਉੱਚਾ ਹੋਵੇਗਾ, ਨਿਆਂਇਕ ਵਿਆਖਿਆ ਵੀ ਓਨੀ ਹੀ ਖੁਸ਼ਹਾਲ ਹੋਵੇਗੀ।

ਸਮਾਂ ਆ ਗਿਆ ਹੈ ਕਿ ਬਿੱਲਾਂ ਨੂੰ ਲੋੜੀਂਦੇ ਸਮੇਂ ਤੋਂ ਪਹਿਲਾਂ ਉਪਲਬਧ ਕਰਵਾਉਣਾ, ਕਮੇਟੀਆਂ ਨੂੰ ਮਜ਼ਬੂਤ ਬਣਾਉਣਾ, ਮਾਹਿਰਾਂ ਅਤੇ ਹਿੱਸੇਦਾਰਾਂ ਤੋਂ ਵਿਆਪਕ ਸਲਾਹ-ਮਸ਼ਵਰਾ ਲੈਣਾ ਅਤੇ ਮੰਤਰੀ ਮੰਡਲ ਨੂੰ ਵਿਸ਼ਾ-ਮਾਹਿਰਾਂ ਵੱਲੋਂ ਵਿਸਥਾਰਪੂਰਵਕ ਜਾਣੂ ਕਰਵਾਉਣਾ ਸਾਡੀ ਵਿਧਾਨਿਕ ਸੰਸਕ੍ਰਿਤੀ ਦਾ ਸਥਾਈ ਹਿੱਸਾ ਬਣੇ।

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਹ ਘਟਨਾਚੱਕਰ ਕਿਸੇ ਸਿਆਸੀ ਜਾਂ ਧਾਰਮਿਕ ਵਿਵਾਦ ਤੋਂ ਅੱਗੇ ਵਧ ਕੇ ਸਾਡੀਆਂ ਲੋਕਤੰਤਰਿਕ ਸੰਸਥਾਵਾਂ ਦੇ ਮੁੜ ਉੱਥਾਨ ਦਾ ਮੌਕਾ ਬਣ ਸਕਦਾ ਹੈ। ਲੋਕਤੰਤਰ ਦੀ ਸਫ਼ਲਤਾ ਸਿਰਫ਼ ਕਾਨੂੰਨਾਂ ਦੀ ਗਿਣਤੀ ਤੋਂ ਨਹੀਂ, ਸਗੋਂ ਉਨ੍ਹਾਂ ਦੀ ਗੁਣਵੱਤਾ, ਡੂੰਘੇ ਅਧਿਐਨ, ਗੰਭੀਰ ਬਹਿਸ, ਮਾਹਿਰਾਂ ਦੇ ਮਸ਼ਵਰੇ ਅਤੇ ਸੰਵਿਧਾਨਕ ਵਿਵੇਕ ਨਾਲ ਮਾਪੀ ਜਾਂਦੀ ਹੈ। ਇਹੀ ਭਾਰਤੀ ਗਣਰਾਜ ਦੀ ਸੰਵਿਧਾਨਕ ਆਤਮਾ ਹੈ।

—ਅਜੇ ਜੈਨ

  • Sri Akal Takht Sahib
  • Lawmakers
  • Vidhan Sabha Members

ਕਥਿਤ ਸਵਰਗ ’ਚ ਲੂ ਦੇ ਥਪੇੜੇ

NEXT STORY

Stories You May Like

  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • khalra be declared a national martyr by akal takht sahib
    ਐੱਸਐੱਫਜੇ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਅਕਾਲ ਤਖ਼ਤ ਸਾਹਿਬ ਤੋਂ “ਕੌਮੀ ਸ਼ਹੀਦ” ਐਲਾਨਣ ਦੀ ਮੰਗ
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ ਮਾਮਲਾ ਭਖਿਆ
  • one person arrested with heroin  case registered
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • bjp to contest assembly elections in punjab under modi fivepoint agenda
      ਪੰਜਾਬ ’ਚ ਭਾਜਪਾ ਮੋਦੀ ਦੇ ਪੰਜ ਨੁਕਾਤੀ ਏਜੰਡੇ ਤਹਿਤ ਲੜੇਗੀ ਵਿਧਾਨ ਸਭਾ ਚੋਣਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +