Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    6:23:02 AM

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • nature s fury in chamoli uttarakhand

    ਉੱਤਰਾਖੰਡ ਦੇ ਚਮੋਲੀ 'ਚ ਕੁਦਰਤ ਦਾ ਕਹਿਰ, THDC...

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਐੱਸ.ਵਾਈ.ਐੱਲ : ਰਵਾਇਤੀ ਪਾਰਟੀਆਂ ਦੇ ਬੀਜੇ ਕੰਡੇ ਚੁਗ ਰਿਹਾ ਹੈ ਪੰਜਾਬ

BLOG News Punjabi(ਬਲਾਗ)

ਐੱਸ.ਵਾਈ.ਐੱਲ : ਰਵਾਇਤੀ ਪਾਰਟੀਆਂ ਦੇ ਬੀਜੇ ਕੰਡੇ ਚੁਗ ਰਿਹਾ ਹੈ ਪੰਜਾਬ

  • Edited By Rakesh,
  • Updated: 04 Nov, 2023 01:54 PM
Blog
syl punjab is picking the thorns sown by traditional parties
  • Share
    • Facebook
    • Tumblr
    • Linkedin
    • Twitter
  • Comment

ਇਤਿਹਾਸ ਗਵਾਹ ਹੈ ਕਿ ਅਤੀਤ ਵਿਚ ਕੀਤੇ ਗੁਨਾਹਾਂ ਦਾ ਖਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪੈਂਦਾ ਹੈ। ਬਦਕਿਸਮਤੀ ਨਾਲ ਪੰਜਾਬ ਨੂੰ ਵੀ ਅਜਿਹੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਬੀਤੇ ਸਮੇਂ ਵਿਚ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਰਾਹ ਵਿਚ ਏਨੇ ਕੰਡੇ ਬੀਜੇ ਕਿ ਅੱਜ ਵੀ ਪੰਜਾਬੀਆਂ ਨੂੰ ਇਹ ਕੰਡੇ ਚੁਗਣੇ ਪੈ ਰਹੇ ਹਨ।

ਦਰਿਆਵਾਂ ਦਾ ਪਾਣੀ ਪੰਜਾਬੀਆਂ ਦੀ ਜਿੰਦ-ਜਾਨ ਹੈ। ਸੱਚਾ ਪੰਜਾਬੀ ਕਦੇ ਵੀ ਆਪਣੇ ਹਿੱਤ ਨਹੀਂ ਵੇਚੇਗਾ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਬੀਤੇ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕ ਦੂਜੇ ਸੂਬਿਆਂ ਨੂੰ ਦੇਣ ਮੌਕੇ ਰੱਤੀ ਭਰ ਵੀ ਤਰਸ ਨਾ ਕੀਤਾ। ਸਾਲ 1966 ਤੋਂ ਰਵਾਇਤੀ ਪਾਰਟੀਆਂ ਦੀ ਸਿਆਸੀ ਲੀਡਰਸ਼ਿਪ ਨੇ ਪੰਜਾਬ ਨੂੰ ਇੰਨੇ ਡੂੰਘੇ ਜ਼ਖ਼ਮ ਦਿੱਤੇ ਕਿ ਅੱਜ ਤੱਕ ਵੀ ਸੂਬਾ ਇਨ੍ਹਾਂ ਜ਼ਖ਼ਮਾਂ ਦੀ ਚੀਸ ਸਹਿ ਰਿਹਾ ਹੈ।

ਸਭ ਤੋਂ ਪਹਿਲਾ ਮਸਲਾ ਤਾਂ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੈ। ਇਹ ਮਸਲਾ ਬਹੁਤ ਸੰਵੇਦਨਸ਼ੀਲ ਹੈ ਕਿਉਂਕਿ ਇਸ ਨਾਲ ਪੰਜਾਬ ਦਾ ਭਵਿੱਖ ਅਤੇ ਗੈਰਤ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਹਾਲ ਹੀ ਵਿਚ ਲੁਧਿਆਣਾ ਵਿਖੇ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਨਾਲ ਕੀਤੇ ਫਰੇਬ, ਗੱਦਾਰੀ ਅਤੇ ਗੁਨਾਹ ਦੀ ਦਰਦ ਭਰੀ ਦਾਸਤਾਨ ਹੈ।”

ਇਹ ਕਿੰਨੀ ਅਲੋਕਾਰੀ ਗੱਲ ਹੈ ਕਿ ਸੂਬਿਆਂ ਦਰਮਿਆਨ ਪਾਣੀਆਂ ਦੇ ਮਸਲੇ ਹੱਲ ਕਰਨ ਲਈ ਦੇਸ਼ ਭਰ ਵਿਚ ਇਕ ਹੀ ਐਕਟ-‘ਅੰਤਰਰਾਜੀ ਦਰਿਆਈ ਪਾਣੀਆਂ ਵਿਵਾਦ ਐਕਟ-1956’ ਲਾਗੂ ਹੈ ਪਰ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ‘ਪੰਜਾਬ ਪੁਨਰਗਠਨ ਐਕਟ-1966’ ਵਿਚ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਲਈ ਵੱਖਰੀ ਵਿਵਸਥਾ ਕੀਤੀ ਗਈ ਹੈ।

ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਹੈ ਪਰ ਪੰਜਾਬ ਦੇ ਨੇਤਾਵਾਂ ਨੇ ਇਸ ਵਿਸ਼ਵਾਸਘਾਤ ਵਾਲੇ ਕਦਮ ਨੂੰ ਸਹੀ ਠਹਿਰਾਉਣ ਲਈ ਵ੍ਹਾਈਟ ਪੇਪਰ ਲਿਆਂਦਾ ਜੋ ਕਿ ਸ਼ਰਮਨਾਕ ਗੱਲ ਹੈ। ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿਚ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਹੱਕ ਵਿਚ ਕਸੀਦੇ ਪੜ੍ਹੇ ਸਨ।

‘ਪੰਜਾਬ ਪੁਨਰਗਠਨ ਐਕਟ-1966’ ਮੁਤਾਬਕ ਪੰਜਾਬ ਤੇ ਹਰਿਆਣਾ ਦਰਮਿਆਨ ਸਾਰੇ ਅਸਾਸਿਆਂ ਦੀ ਵੰਡ 60:40 ਦੇ ਅਨੁਪਾਤ ਮੁਤਾਬਕ ਹੋਈ ਸੀ ਪਰ ਤਤਕਾਲੀ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੇ 24 ਮਾਰਚ, 1976 ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਧੱਕੇਸ਼ਾਹੀ ਨਾਲ ਪੰਜਾਬ ਤੇ ਹਰਿਆਣਾ ਦਰਮਿਆਨ ਰਾਵੀ-ਬਿਆਸ ਪਾਣੀਆਂ ਦੀ ਵੰਡ 50:50 ਦੇ ਅਨੁਪਾਤ ਨਾਲ ਕਰ ਦਿੱਤੀ, ਜੋ ਸਿੱਧੇ ਤੌਰ ’ਤੇ ਪੰਜਾਬ ਦੇ ਹਿੱਤਾਂ ਖਿਲਾਫ਼ ਸੀ।

ਸਾਲ 1977 ਵਿਚ ਸੱਤਾ ਸੰਭਾਲਣ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਨੂੰ ਐੱਸ. ਵਾਈ. ਐੱਲ. ਰਾਹੀਂ ਪਾਣੀ ਦੇਣ ਦੇ ਕੰਮ ਨੂੰ ਇਕ ਵਾਰ ਵੀ ਨਹੀਂ ਰੋਕਿਆ। ਬਾਦਲ ਨੇ 4 ਜੁਲਾਈ, 1978 ਨੂੰ ਪੱਤਰ ਨੰਬਰ 23617 ਰਾਹੀਂ ਐੱਸ. ਵਾਈ. ਐੱਲ. ਦੇ ਨਿਰਮਾਣ ਲਈ ਹੋਰ ਤਿੰਨ ਕਰੋੜ ਰੁਪਏ ਦੀ ਮੰਗ ਕੀਤੀ। 31 ਮਾਰਚ, 1979 ਨੂੰ ਤਤਕਾਲੀ ਅਕਾਲੀ ਸਰਕਾਰ ਨੇ ਐੱਸ. ਵਾਈ. ਐੱਲ. ਨਹਿਰ ਦੇ ਨਿਰਮਾਣ ਲਈ ਹਰਿਆਣਾ ਸਰਕਾਰ ਪਾਸੋਂ 1.5 ਕਰੋੜ ਦੀ ਰਾਸ਼ੀ ਪ੍ਰਾਪਤ ਕੀਤੀ।

ਬਾਦਲ ਨੇ ਐਮਰਜੈਂਸੀ ਕਲਾਜ਼ ਲਾਗੂ ਕਰ ਕੇ ਬਹੁਤ ਥੋੜ੍ਹੇ ਸਮੇਂ ਵਿਚ ਐੱਸ. ਵਾਈ. ਐੱਲ. ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਐਕਵਾਇਰ ਕੀਤੀ। ਅਕਾਲੀ ਦਲ ਦੀ ਹਰਿਆਣਾ ਸਰਕਾਰ ਨਾਲ ਸਾਂਝ ਇਸ ਤੱਥ ਤੋਂ ਸਪੱਸ਼ਟ ਹੋ ਜਾਂਦੀ ਹੈ ਕਿ ਹਰਿਆਣਾ ਵਿਧਾਨ ਸਭਾ ਦਾ ਇਜਲਾਸ 1 ਮਾਰਚ, 1978 ਤੋਂ 7 ਮਾਰਚ, 1978 ਤੱਕ ਹੋਇਆ ਸੀ, ਜਿਸ ਦੌਰਾਨ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਕਿਹਾ ਸੀ, “ਬਾਦਲ ਨਾਲ ਮੇਰੇ ਨਿੱਜੀ ਰਿਸ਼ਤਿਆਂ ਕਾਰਨ ਪੰਜਾਬ ਸਰਕਾਰ ਨੇ ਐੱਸ. ਵਾਈ. ਐੱਲ. ਨਹਿਰ ਲਈ ਧਾਰਾ-4 ਅਤੇ ਧਾਰਾ-17 (ਐਮਰਜੈਂਸੀ ਕਲਾਜ਼) ਤਹਿਤ ਜ਼ਮੀਨ ਐਕਵਾਇਰ ਕੀਤੀ ਅਤੇ ਪੰਜਾਬ ਸਰਕਾਰ ਇਸ ਕਾਰਜ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਹੀ ਹੈ।”

ਬਾਦਲ ਨੇ ‘ਬਾਲਾਸਰ ਨਹਿਰ ਦੀ ਉਸਾਰੀ’ ਲਈ ਪੰਜਾਬ ਨਾਲ ਧ੍ਰੋਹ ਕਮਾਇਆ। ਬਾਲਾਸਰ ਨਹਿਰ ਬਾਦਲ ਦੇ ਫਾਰਮ ਹਾਊਸ ਤੱਕ ਬਣਾਈ ਗਈ ਜੋ ਕਿ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਵਜ਼ ਵਿਚ ਬਾਦਲ ਨੂੰ ਸੌਗਾਤ ਦਿੱਤੀ ਸੀ। ਇਨ੍ਹਾਂ ਕਦਮਾਂ ਰਾਹੀਂ ਬਾਦਲ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਹਰਿਆਣਾ ਨੂੰ ਪਾਣੀ ਦਿੱਤਾ ਅਤੇ ਹਰਿਆਣਾ ਨੇ ਤੋਹਫੇ ਵਜੋਂ ਫਾਰਮ ਲਈ ਨਹਿਰ ਬਣਾ ਕੇ ਦਿੱਤੀ।

ਇਹ ਇਸ ਗੱਲ ਤੋਂ ਸਪੱਸ਼ਟ ਹੈ ਕਿ ਅਕਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਧ੍ਰੋਹ ਕਮਾ ਕੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਪੰਜਾਬ ਦੇ ਪਾਣੀਆਂ ਦੀ ਵੰਡ ਬਾਰੇ 31 ਦਸੰਬਰ, 1981 ਨੂੰ ਉਦੋਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਵਿਚਾਲੇ ਸ਼੍ਰੀਮਤੀ ਇੰਦਰਾ ਗਾਂਧੀ ਦੀ ਹਾਜ਼ਰੀ ਵਿਚ ਸਮਝੌਤਾ ਹੋਇਆ ਸੀ ਕਿਉਂਕਿ ਉਸ ਸਮੇਂ ਕੇਂਦਰ ਤੇ ਇਨ੍ਹਾਂ ਤਿੰਨਾਂ ਸੂਬਿਆਂ ਵਿਚ ਕਾਂਗਰਸ ਦੀਆਂ ਸਰਕਾਰਾਂ ਸਨ। ਉਸ ਸਮੇਂ ਦੇ ਕਾਂਗਰਸ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਨਾਜਾਇਜ਼ ਹੁਕਮ ’ਤੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ।

ਇਸ ਸਮਝੌਤੇ ਅਨੁਸਾਰ ਰਾਵੀ-ਬਿਆਸ ਦਾ 75 ਫੀਸਦੀ ਪਾਣੀ ਗੈਰ-ਰਿਪੇਰੀਅਨ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਗਿਆ ਅਤੇ ਕਿਸਾਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਸ਼੍ਰੀਮਤੀ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 8 ਅਪ੍ਰੈਲ, 1982 ਨੂੰ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਦੀ ਰਸਮ ਅਦਾ ਕਰਕੇ ਐੱਸ. ਵਾਈ. ਐੱਲ. ਦੀ ਉਸਾਰੀ ਦਾ ਮੁੱਢ ਬੰਨ੍ਹਿਆ।

ਰਾਸ਼ਟਰਪਤੀ ਰਾਜ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਨੇ 24 ਜੁਲਾਈ, 1985 ਨੂੰ ਰਾਜੀਵ ਗਾਂਧੀ ਅਤੇ ਅਕਾਲੀ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦਰਮਿਆਨ ਰਾਜੀਵ-ਲੌਂਗੋਵਾਲ ਸਮਝੌਤੇ ’ਤੇ ਦਸਤਖਤ ਕੀਤੇ ਸਨ। ਇਸ ਨੇ ਵੀ ਐੱਸ. ਵਾਈ. ਐੱਲ. ਨਹਿਰ ਦੀ ਉਸਾਰੀ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ।

ਇਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰ ਕੇ ਐੱਸ. ਵਾਈ. ਐੱਲ. ਦੀ ਉਸਾਰੀ ਦਾ ਮੁੱਢ ਬੰਨ੍ਹਣ ਦਾ ਸਿਹਰਾ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਦਾ ਹੈ ਜਦੋਂ ਕਿ ਅਕਾਲੀ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ।

ਐੱਸ. ਵਾਈ. ਐੱਲ. ਮੁੱਦੇ ’ਤੇ ਸੁਪਰੀਮ ਕੋਰਟ ’ਚ ਪੰਜਾਬ ਖਿਲਾਫ ਸਾਲ 2002, 2004 ਅਤੇ 2016 ’ਚ ਤਿੰਨ ਵਿਰੋਧੀ ਫੈਸਲੇ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਂ ਕਈ ਵਾਰ ਕਹਿ ਚੁੱਕੇ ਹਨ, “ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ, ਇਸ ਲਈ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੀ ਬਜਾਏ ਹੁਣ ਇਸ ਪ੍ਰਾਜੈਕਟ ਨੂੰ ਯਮੁਨਾ-ਸਤਲੁਜ ਲਿੰਕ (ਵਾਈ. ਐੱਸ. ਐੱਲ.) ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ।

ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ ਵਿਚ ਡੋਬਿਆ। ਰਵਾਇਤੀ ਪਾਰਟੀਆਂ ਤੋਂ ਹਟ ਕੇ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਚੋਰ-ਮੋਰੀਆਂ ਬੰਦ ਕਰ ਕੇ ਸਰਕਾਰੀ ਖਜ਼ਾਨਾ ਭਰਨ ਲਈ ਵੱਡੇ ਕਦਮ ਚੁੱਕੇ ਹਨ।

ਸੂਬਾ ਸਰਕਾਰ ਨੇ ਪਨਸਪ, ਪੀ. ਐੱਮ. ਆਈ. ਡੀ. ਸੀ./ਪੀ. ਐੱਫ. ਸੀ., ਲੈਂਡ ਮਾਰਟਗੇਜ ਬੈਂਕ, ਪੰਜਾਬ ਮੰਡੀ ਬੋਰਡ, ਪੰਜਾਬ ਸ਼ੂਗਰਫੈੱਡ ਅਤੇ ਹੋਰ ਅਦਾਰਿਆਂ ਦੇ ਕਰਜ਼ੇ ਦੀ ਅਦਾਇਗੀ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਵਿੱਤੀ ਸਾਲ 2022-23 ਵਿਚ 1298 ਕਰੋੜ ਰੁਪਏ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕੀਤੇ ਹਨ।

ਸੂਬਾ ਸਰਕਾਰ ਨੇ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਲਈ ਕੇਂਦਰ ਦੇ ਹਿੱਸੇ ਦੇ 1750 ਕਰੋੜ ਰੁਪਏ ਦੇ ਲਟਕਦੇ ਬਕਾਏ ਦਾ ਵੀ ਭੁਗਤਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਬਿਜਲੀ ਸਬਸਿਡੀ ਦੀ ਬਕਾਇਆ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ।

ਪ੍ਰਵੀਨ ਨਿਰਮੋਹੀ

  • SYL
  • Punjab
  • CM Bhagwant Mann
  • Haryana
  • Traditional Parties
  • Prakash Singh Badal
  • Chaudhary Devi Lal

ਚੀਨ ਵਧਾ ਰਿਹਾ ਆਪਣੀ ਪ੍ਰਮਾਣੂ ਸ਼ਕਤੀ

NEXT STORY

Stories You May Like

  • youth arrested with heroin and electronic cigarettes
    ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਨੌਜਵਾਨ ਗ੍ਰਿਫ਼ਤਾਰ
  • the traditional   tees of fresno    as always  painted carney park
    ਰਵਾਇਤੀ ‘ਤੀਆਂ ਫਰਿਜ਼ਨੋ ਦੀਆਂ’ ਨੇ ਹਮੇਸ਼ਾ ਵਾਂਗ ਵਿਰਾਸਤੀ ਰੰਗਾਂ 'ਚ ਰੰਗਿਆ ਕਾਰਨੀ ਪਾਰਕ
  • is feminism really losing
    ਕੀ ਸੱਚਮੁੱਚ ਨਾਰੀਵਾਦ ਹਾਰ ਰਿਹਾ ਹੈ?
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • bumper discount available on this iphone
    iPhone ਦੇ ਇਸ ਮਾਡਲ 'ਤੇ ਮਿਲ ਰਿਹਾ ਬੰਪਰ Discount ! ਜਾਣੋ ਕੀ ਹੈ ਪੂਰੀ ਡੀਲ ਤੇ ਫੀਚਰਜ਼
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ ਹੋਣ ਦੇ ਆਸਾਰ
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • third day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • e20
      ਇਥੇਨੌਲ-20, ਕਿਸਾਨਾਂ ਦੀ ਆਰਥਿਕ ਖੁਸ਼ਹਾਲੀ
    • tribunal reforms
      ਟ੍ਰਿਬਿਊਨਲ ਰੀਫਾਰਮਸ : ਸੰਸਥਾਵਾਂ ਨੂੰ ਮਜ਼ਬੂਤ ਕਰਨਾ, ਇਨਸਾਫ਼ ਨੂੰ ਅੱਗੇ ਵਧਾਉਣਾ
    • some police personnel involved in crimes is a matter of concern
      ਕੁਝ ਪੁਲਸ ਕਰਮਚਾਰੀਆਂ ਦਾ ਅਪਰਾਧਾਂ ’ਚ ਸ਼ਾਮਲ ਹੋਣਾ ਚਿੰਤਾ ਦਾ ਵਿਸ਼ਾ!
    • school tiffin
      ਸਕੂਲੀ ਬੱਚਿਆਂ ਦੇ ਟਿਫਿਨ ’ਚ ਕਿਹੜਾ ਭੋਜਨ ਜ਼ਰੂਰੀ
    • india  s new rich are emerging outside the metropolises
      ਭਾਰਤ ਦੇ ਨਵੇਂ ਅਮੀਰ ਮਹਾਨਗਰਾਂ ਤੋਂ ਬਾਹਰ ਉੱਭਰ ਰਹੇ ਹਨ
    • mohan bhagwat
      ਭਾਗਵਤ ਦੀ ਜੈੱਨ-ਜ਼ੀ ਨਾਲ ਗੱਲਬਾਤ ਸਮੇਂ ਮੁਤਾਬਕ ਅਤੇ ਉਸਾਰੂ
    • sheikh hasina s return
      ਸ਼ੇਖ ਹਸੀਨਾ ਦੀ ਪ੍ਰਸਤਾਵਿਤ ਬੰਗਲਾਦੇਸ਼ ਵਾਪਸੀ ਅਹਿਮ
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • democracy protests and government
      ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
    • bihar flood and e 20
      ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +