Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:33:37 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • 'ਭਾਰਤ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ’ਚ’ ਸਿੱਖਿਆ ਦੀ ਸਥਿਤੀ ਇਕੋ ਜਿਹੀ!

BLOG News Punjabi(ਬਲਾਗ)

'ਭਾਰਤ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ’ਚ’ ਸਿੱਖਿਆ ਦੀ ਸਥਿਤੀ ਇਕੋ ਜਿਹੀ!

  • Edited By Sandeep Kumar,
  • Updated: 11 May, 2026 03:48 AM
Blog
the state of education is the same in   private and government schools
  • Share
    • Facebook
    • Tumblr
    • Linkedin
    • Twitter
  • Comment

ਭਾਰਤ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ’ਚ ਸਿੱਖਿਆ ਦੀ ਸਥਿਤੀ ਅਤੇ ਬੱਚਿਆਂ ਦੇ ਗਿਆਨ ਦੇ ਪੱਧਰ ਦੇ ਸਬੰਧ ’ਚ ਹਾਲ ਹੀ ’ਚ ਜਾਰੀ ਹੋਈ ਨੀਤੀ ਆਯੋਗ ਦੀ ਰਿਪੋਰਟ ਅਨੁਸਾਰ ਦੇਸ਼ ਦੇ ਲਗਭਗ 8000 ਸਕੂਲਾਂ ’ਚ ਇਕ ਵੀ ਵਿਦਿਆਰਥੀ ਨਹੀਂ ਹੈ। ਇਨ੍ਹਾਂ ’ਚੋਂ 3812 ਸਕੂਲਾਂ ਨਾਲ ਪੱਛਮੀ ਬੰਗਾਲ ਸਿਖਰ ’ਤੇ ਅਤੇ 2245 ਸਕੂਲਾਂ ਨਾਲ ਤੇਲੰਗਾਨਾ ਦੂਜੇ ਸਥਾਨ ’ਤੇ ਹੈ। ਪੰਜਾਬ ਅਤੇ ਜੰਮੂ-ਕਸ਼ਮੀਰ ’ਚ ਅਜਿਹੇ ਸਕੂਲਾਂ ਦੀ ਗਿਣਤੀ ਤਰਤੀਬਵਾਰ 13 ਅਤੇ 146 ਹੈ।

ਰਿਪੋਰਟ ਅਨੁਸਾਰ, ਭਾਵੇਂ ਕਾਗਜ਼ਾਂ ’ਚ ਇਹ ਸਕੂਲ ਚੱਲਦੇ ਦਿਖਾਏ ਗਏ ਹਨ ਪਰ ਵਿਵਹਾਰਕ ਰੂਪ ’ਚ ਇਨ੍ਹਾਂ ਸਕੂਲਾਂ ’ਚ ਕੋਈ ਵਿਦਿਆਰਥੀ ਨਹੀਂ ਹੈ ਅਤੇ ਇਹ ਕਿਸੇ ਉਦੇਸ਼ ਦੀ ਪੂਰਤੀ ਨਹੀਂ ਕਰਦੇ। ਕਿਉਂਕਿ ਇਨ੍ਹਾਂ ਸਕੂਲਾਂ ਦੇ ਰਿਕਾਰਡ ਨੂੰ ਮੇਨਟੇਨ ਨਹੀਂ ਕੀਤਾ ਗਿਆ ਹੈ, ਇਸ ਲਈ ਇਨ੍ਹਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਵੀ ਲਗਾਤਾਰ ਮਿਲ ਰਹੀ ਹੈ।

ਇਸੇ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਵਿਸ਼ੇਸ਼ ਤੌਰ ’ਤੇ ਪੇਂਡੂ ਅਤੇ ਕਬਾਇਲੀ ਖੇਤਰਾਂ ’ਚ ਸਥਿਤ ਸਕੂਲਾਂ ’ਚ ਅਧਿਆਪਕਾਂ ਦੀ ਵੀ ਭਾਰੀ ਕਮੀ ਹੈ। ਦੇਸ਼ ’ਚ ਲਗਭਗ 1 ਲੱਖ ਸਕੂਲ ਸਿਰਫ਼ ਇਕ ਅਧਿਆਪਕ ਦੇ ਸਹਾਰੇ ਚੱਲ ਰਹੇ ਹਨ ਅਤੇ ਪਿਛਲੇ ਦੋ ਦਹਾਕਿਆਂ ’ਚ ਸਰਕਾਰੀ ਸਕੂਲਾਂ ’ਚ ਦਾਖ਼ਲੇ ’ਚ 22 ਫੀਸਦੀ ਦੀ ਗਿਰਾਵਟ ਆਈ ਹੈ, ਜੋ 2005 ਦੇ 71 ਫੀਸਦੀ ਤੋਂ ਘਟ ਕੇ 2024-25 ’ਚ 49.24 ਫੀਸਦੀ ਹੋ ਗਈ ਹੈ।

ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਦੀ ਚਿੰਤਾ ’ਚ ਮਾਪੇ ਸਰਕਾਰੀ ਸਕੂਲਾਂ ਦੀ ਬਜਾਏ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦੇ ਰਹੇ ਹਨ। ਭਾਰਤ ਦੀ ਸਕੂਲੀ ਸਿੱਖਿਅਾ ਪ੍ਰਣਾਲੀ ’ਤੇ ਨੀਤੀ ਆਯੋਗ ਦੀ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਹੁਣ ਸਾਰੀਆਂ ਸੈਕੰਡਰੀ ਸੰਸਥਾਵਾਂ ’ਚ ਪ੍ਰਾਈਵੇਟ ਸਕੂਲਾਂ ਦੀ ਹਿੱਸੇਦਾਰੀ 44.01 ਫੀਸਦੀ ਹੋ ਗਈ ਹੈ, ਜੋ ਕਿ ਸਕੂਲਾਂ ’ਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਦੀ ਮਾਪਿਆਂ ਦੀ ਵਧ ਰਹੀ ਪ੍ਰਵਿਰਤੀ ਦਾ ਸੂਚਕ ਹੈ।

ਰਿਪੋਰਟ ਅਨੁਸਾਰ ਇਸ ਬਦਲਾਅ ਦਾ ਕਾਰਨ ਇਹ ਹੈ ਕਿ ਮਾਪਿਆਂ ਦੇ ਮਨ ’ਚ ਇਹ ਗੱਲ ਬੈਠ ਗਈ ਹੈ ਕਿ ਪ੍ਰਾਈਵੇਟ ਸਕੂਲਾਂ ’ਚ ਅੰਗਰੇਜ਼ੀ ਮਾਧਿਅਮ ਦੀ ਬਿਹਤਰ ਸਿੱਖਿਆ, ਸਖ਼ਤ ਅਨੁਸ਼ਾਸਨ ਅਤੇ ਭਵਿੱਖ ’ਚ ਰੁਜ਼ਗਾਰ ਪ੍ਰਾਪਤ ਕਰਨ ਦੇ ਚੰਗੇ ਮੌਕੇ ਮਿਲਦੇ ਹਨ।

ਨੀਤੀ ਆਯੋਗ ਨੇ ਕਿਹਾ ਹੈ ਕਿ ਭਾਰਤ ਦੀ ਸਕੂਲੀ ਸਿੱਖਿਆ ਪ੍ਰਣਾਲੀ ਵਿਚ, ਖਾਸ ਕਰਕੇ ਸੈਕੰਡਰੀ ਪੱਧਰ ’ਤੇ ਨਿੱਜੀ ਸੰਸਥਾਵਾਂ ਵਲੋਂ ਇਕ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਇਹ ਤਬਦੀਲੀ ਬਿਹਤਰ ਨਤੀਜਿਆਂ ਲਈ ਮਾਪਿਆਂ ਦੀਆਂ ਇੱਛਾਵਾਂ ਨੂੰ ਦਰਸਾਉਂਦੀ ਹੈ, ਪਰ ਸਿੱਖਿਆ ਵਿਚ ਪ੍ਰਾਈਵੇਟ ਸੈਕਟਰ ਦੇ ਇਸ ਤੇਜ਼ ਵਾਧੇ ਨੇ ਗੁਣਵੱਤਾ, ਸਮਾਨਤਾ ਅਤੇ ਨਿਯਮਾਂ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।

ਰਿਪੋਰਟ ਅਨੁਸਾਰ ਹਾਲਤ ਇਹ ਹੈ ਕਿ ਘੱਟ ਫੀਸ ਵਾਲੇ ਪ੍ਰਾਈਵੇਟ (ਐੱਲ. ਐੱਫ. ਪੀ.) ਸਕੂਲਾਂ ਦੀ ਸਥਿਤੀ ਚਿੰਤਾਜਨਕ ਹੈ। ਇੱਥੇ ਪੰਜਵੀਂ ਜਮਾਤ ਦੇ 35 ਫੀਸਦੀ ਵਿਦਿਆਰਥੀ ਦੂਜੀ ਜਮਾਤ ਦੀ ਕਿਤਾਬ ਵੀ ਨਹੀਂ ਪੜ੍ਹ ਸਕਦੇ, ਜਦੋਂ ਕਿ 60 ਫੀਸਦੀ ਵਿਦਿਆਰਥੀ ਗੁਣਾ-ਭਾਗ ਦੇ ਬੁਨਿਆਦੀ ਸਵਾਲ ਹੱਲ ਨਹੀਂ ਕਰ ਪਾਉਂਦੇ।

ਰਿਪੋਰਟ ਅਨੁਸਾਰ ਕਈ ਐੱਲ. ਐੱਫ. ਪੀ. ਸਕੂਲ ਸਿੱਖਿਆ ਦੇ ਅਧਿਕਾਰ (ਆਰ. ਟੀ. ਈ.) ਐਕਟ ਦੇ ਤਹਿਤ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ। ਉੱਥੇ ਪਖਾਨੇ, ਖੇਡ ਦੇ ਮੈਦਾਨ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਹੈ। ਅਜਿਹੇ ਸਕੂਲਾਂ ਵਿਚ ਅਧਿਆਪਕਾਂ ਨੂੰ ਘੱਟ ਤਨਖਾਹ ਅਤੇ ਨੌਕਰੀ ਦੀ ਸੁਰੱਖਿਆ ਤੋਂ ਬਿਨਾਂ ਕੰਮ ਕਰਨਾ ਪੈਂਦਾ ਹੈ, ਜਿਸ ਦਾ ਸਿੱਧਾ ਅਸਰ ਪੜ੍ਹਾਈ ਦੀ ਗੁਣਵੱਤਾ ’ਤੇ ਪੈਂਦਾ ਹੈ।

ਰਿਪੋਰਟ ਨੇ ਦੇਸ਼ ਦੇ ਸਿੱਖਿਆ ਕਾਰਜਬਲ ’ਚ ਵਿਆਪਕ ਚੁਣੌਤੀਆਂ ਨੂੰ ਵੀ ਉਜਾਗਰ ਕੀਤਾ ਹੈ। ਦੇਸ਼ ਭਰ ਦੇ ਲਗਭਗ 14 ਲੱਖ ਸਕੂਲਾਂ ’ਚ ਕਰੀਬ 1.01 ਕਰੋੜ ਅਧਿਆਪਕ ਕੰਮ ਕਰ ਰਹੇ ਹਨ। ਵਿਦਿਆਰਥੀ-ਅਧਿਆਪਕ ਅਨੁਪਾਤ ’ਚ ਸੁਧਾਰ ਦੇ ਬਾਵਜੂਦ, ਕਈ ਪੇਂਡੂ ਅਤੇ ਪੱਛੜੇ ਇਲਾਕਿਆਂ ’ਚ ਅਧਿਆਪਕਾਂ ਦੀ ਘਾਟ ਹੈ। ਦੇਸ਼ ’ਚ ਇਕ ਲੱਖ ਤੋਂ ਵੱਧ ਸਕੂਲ ਅਜਿਹੇ ਹਨ ਜੋ ਸਿਰਫ਼ ਇਕ-ਇਕ ਅਧਿਆਪਕ ਦੇ ਭਰੋਸੇ ਚੱਲ ਰਹੇ ਹਨ।

ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਦੇ ਬਾਵਜੂਦ, ਅਜੇ ਵੀ 98,592 ਸਕੂਲਾਂ ’ਚ ਲੜਕੀਆਂ ਦੇ ਪਖਾਨੇ ਚਾਲੂ ਹਾਲਤ ’ਚ ਨਹੀਂ ਹਨ, ਜਿਸ ਨਾਲ ਸਿਹਤ ਲਈ ਖਤਰਾ ਪੈਦਾ ਹੁੰਦਾ ਹੈ। ਭਾਰਤ ’ਚ ਲਗਭਗ 14.71 ਲੱਖ ਸਕੂਲਾਂ ’ਚੋਂ ਲਗਭਗ 50 ਫੀਸਦੀ ਸਕੂਲ ਸਿਰਫ਼ ਪ੍ਰਾਇਮਰੀ ਕਲਾਸਾਂ ਤੱਕ ਹਨ, ਜਦੋਂ ਕਿ ਸਿਰਫ਼ 5.4 ਫੀਸਦੀ ਸਕੂਲ ਪਹਿਲੀ ਤੋਂ 12ਵੀਂ ਜਮਾਤ ਤੱਕ ਦੀ ਸਿੱਖਿਆ ਪ੍ਰਦਾਨ ਕਰਦੇ ਹਨ।

ਇਕ ਹੋਰ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਇਨ੍ਹੀਂ ਦਿਨੀਂ ਰਾਜਸਥਾਨ ਦੇ ਬਾੜਮੇਰ ’ਚ ਸ਼ਹਿਰ ਤੋਂ 12 ਕਿਲੋਮੀਟਰ ਦੂਰ ਆਦਰਸ਼ ਚੂਲੀ ਦੀ ਰਾਊ ਪ੍ਰਾਇਮਰੀ ਸਕੂਲ ਕੇਸਰ ਸਿੰਘ ਦੀ ਢਾਣੀ ’ਚ 8ਵੀਂ ਤੱਕ ਦੀ ਕਲਾਸ 45 ਡਿਗਰੀ ਗਰਮੀ ਅਤੇ ਲੂ ਦੇ ਵਿਚਾਲੇ ਰੋਜ਼ਾਨਾ ਇਕ ਦਰੱਖਤ ਦੀ ਛਾਂ ਹੇਠ ਲੱਗ ਰਹੀ ਹੈ।

ਸਕੂਲ ’ਚ 27 ਬੱਚੇ ਦਾਖਲ ਹਨ ਅਤੇ 4 ਮਹਿਲਾ ਟੀਚਰ ਰੋਜ਼ਾਨਾ ਪੜ੍ਹਾਉਣ ਆਉਂਦੀਆਂ ਹਨ। ਸਕੂਲ ਲਈ ਜ਼ਮੀਨ ਵੀ ਹੈ ਅਤੇ ਇਮਾਰਤ ਲਈ 34 ਲੱਖ 73 ਹਜ਼ਾਰ 539 ਰੁਪਏ ਦਾ ਬਜਟ ਵੀ ਮਨਜ਼ੂਰ ਹੋ ਚੁੱਕਾ ਹੈ, ਫਿਰ ਵੀ ਇਮਾਰਤ ਨਹੀਂ ਬਣੀ।

ਸਕੂਲ ਦੀ ਘੰਟੀ ਨਹੀਂ ਵੱਜਦੀ ਕਿਉਂਕਿ ਸਾਰੀਆਂ ਕਲਾਸਾਂ ਇਕੋ ਦਰੱਖਤ ਦੇ ਹੇਠਾਂ ਲੱਗਦੀਆਂ ਹਨ। ਬੱਚੇ ਰੋਜ਼ਾਨਾ ਨੇੜਲੇ ਗੋਰਧਨ ਸਿੰਘ ਦੇ ਘਰੋਂ ਬੋਰਡ, ਟੇਬਲ, ਕੁਰਸੀ ਅਤੇ ਦਰੀ ਚੁੱਕ ਕੇ ਲਿਆਉਂਦੇ ਹਨ। ਪਾਣੀ ਵੀ ਬੱਚੇ ਘਰੋਂ ਬੋਤਲ ’ਚ ਲੈ ਕੇ ਆਉਂਦੇ ਹਨ।

ਅਜਿਹੇ ’ਚ ਦੇਸ਼ ਵਿਚ ਸਿੱਖਿਆ ਕਿਵੇਂ ਸੁਧਰੇ ਅਤੇ ਨਾਰੀ ਸ਼ਕਤੀਕਰਨ ਕਿਵੇਂ ਹੋਵੇ!

  • India
  • Private
  • Government schools
  • Education status
  • ਭਾਰਤ
  • ਪ੍ਰਾਈਵੇਟ
  • ਸਰਕਾਰੀ ਸਕੂਲ
  • ਸਿੱਖਿਆ ਦੀ ਸਥਿਤੀ

ਤਿੰਨ ਰਾਜਾਂ ’ਚ ਉਥਲ-ਪੁਥਲ ਅਤੇ ਬਦਲਾਅ

NEXT STORY

Stories You May Like

  • poor condition of some government schools
    ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • skyroot ready for india s first private orbital rocket launch
    ਸਕਾਈਰੂਟ ਭਾਰਤ ਦੇ ਪਹਿਲੇ ਪ੍ਰਾਈਵੇਟ ਆਰਬਿਟਲ ਰਾਕੇਟ ਲਾਂਚ ਲਈ ਤਿਆਰ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • india  s private space industry shoots for the stars
    ਭਾਰਤ ਦੀ ਪ੍ਰਾਈਵੇਟ ਸਪੇਸ ਇੰਡਸਟਰੀ ਤਾਰਿਆਂ ਵੱਲ ਉਡਾਰੀ ਭਰਨ ਲਈ ਤਿਆਰ
  • punjab schools  school holidays
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
  • indian private rocket launched
    ਭਾਰਤ ਦੀ ਸਪੇਸ ਸੈਕਟਰ 'ਚ ਇਤਿਹਾਸਕ ਉਡਾਣ ! ਪਹਿਲਾ ਪ੍ਰਾਈਵੇਟ ਰਾਕੇਟ ਸਫ਼ਲਤਾਪੂਰਵਕ ਕੀਤਾ ਲਾਂਚ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • cjp fir supreme court
      ਕਾਕਰੋਚ ਦੇ ਵਿਰੁੱਧ ਐੱਫ. ਆਈ. ਆਰ. ਰੱਦ ਹੋਣ ਦੇ ‘ਸੁਪਰੀਮ ਹੁਕਮ’ ਦਾ ਵਿਆਪਕ ਪ੍ਰਭਾਵ
    • gen z protest
      ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • bank fraud
      ਲੁਕਵੀਂ ਡਕੈਤੀ : ਕਿਵੇਂ ਬੈਂਕ ਮੁਲਾਜ਼ਮ ਜਮ੍ਹਾਕਰਤਾਵਾਂ ਨਾਲ ਕਰਦੇ ਹਨ ਧੋਖਾ
    • life will be saved only by preserving nature
      ਅੱਜ ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਵਿਸ਼ੇਸ਼: ਕੁਦਰਤ ਦੀ ਸੰਭਾਲ ਨਾਲ ਹੀ ਬਚੇਗੀ...
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +