Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    3:12:01 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਧਰਮ, ਸੰਸਕ੍ਰਿਤੀ ਰੱਖਿਆ ਦਾ ਜਨਜਾਤੀ ਸੰਘਰਸ਼ ਤੇਜ਼

BLOG News Punjabi(ਬਲਾਗ)

ਧਰਮ, ਸੰਸਕ੍ਰਿਤੀ ਰੱਖਿਆ ਦਾ ਜਨਜਾਤੀ ਸੰਘਰਸ਼ ਤੇਜ਼

  • Edited By Anmol Tagra,
  • Updated: 24 May, 2026 06:20 PM
Blog
tribal struggle to protect religion  culture intensifies
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਕੁੱਲ 11 ਫੀਸਦੀ ਜਨਜਾਤੀ ਸਮਾਜ ਹੈ, ਜਿਸ ’ਚ 98 ਫੀਸਦੀ ਅੱਤਵਾਦ, ਸਵਦੇਸ਼ ਤੋਂ ਵੱਖ ਹੋਣ ਦੇ ਵਿਦਰੋਹੀ ਹਿੰਸਕ ਅੰਦੋਲਨ, ਵਿਦੇਸ਼ੀ ਧਨ ਅਤੇ ਵਿਦੇਸ਼ੀ ਵਿਚਾਰਾਂ ਦਾ ਪ੍ਰਕੋਪ ਹੈ, ਇਸ ਦਾ ਅਹਿਸਾਸ ਅਕਸਰ ਦੇਸ਼ ਵਾਸੀਆਂ ਨੂੰ ਨਹੀਂ ਹੁੰਦਾ। ਇਸ 11 ਫੀਸਦੀ ਸਮਾਜ ਦੀਆਂ ਭਿਆਨਕ ਸਮੱਸਿਆਵਾਂ ਨਾਲ ਬਾਕੀ 89 ਫੀਸਦੀ ਦੇਸ਼ ਪ੍ਰਭਾਵਿਤ ਹੁੰਦਾ ਹੈ। ਗ੍ਰਹਿ ਮੰਤਰਾਲੇ ਦੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੀ ਸੂਚੀ ’ਚ ਸਿਰਫ ਉੱਤਰ-ਪੂਰਬੀ ਖੇਤਰ ਦੇ ਜਨਜਾਤੀ ਖੇਤਰਾਂ ’ਚ ਸਰਗਰਮ ਸੰਗਠਨ ਜ਼ਿਆਦਾ ਹਨ ਅਤੇ ਬਾਕੀ ਭਾਰਤ ’ਚ ਜਨਜਾਤੀ ਖੇਤਰਾਂ ’ਚ ਫੈਲੇ ਵਿਦਰੋਹੀ ਦੇਸ਼ ਵਿਰੋਧੀ ਅੱਤਵਾਦੀ ਸੰਗਠਨਾਂ ਨੂੰ ਜੋੜਿਆ ਜਾਵੇ ਤਾਂ ਅੱਧੇ ਤੋਂ ਵੱਧ ਸੰਗਠਨ ਸਿਰਫ ਅਤੇ ਸਿਰਫ 11 ਫੀਸਦੀ ਜਨਜਾਤੀ ਖੇਤਰਾਂ ’ਚ ਹਨ। ਇਨ੍ਹਾਂ ’ਚ ਭੋਲੇ-ਭਾਲੇ, ਸਹਿਜ ਵਿਸ਼ਵਾਸੀ ਅਤੇ ਗਰੀਬੀ ਦੇ ਸ਼ਿਕਾਰ ਜਨਜਾਤੀਆਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਕਾਰਨ ਵਿਦੇਸ਼ੀ ਸਾਜ਼ਿਸ਼ਾਂ ਨੂੰ ਇਨ੍ਹਾਂ ਖੇਤਰਾਂ ’ਚ ਪੈਰ ਪਸਾਰਨ ’ਚ ਆਸਾਨੀ ਹੁੰਦੀ ਹੈ। ਈਸਾਈ ਧਰਮ-ਪਰਿਵਰਤਨ, ਕਮਿਊਨਿਸਟ ਮਾਓਵਾਦੀ ਅੱਤਵਾਦ ਦਾ ਪਸਾਰ, ਸਰਕਾਰ ਵਿਰੁੱਧ ਅਸੰਤੋਸ਼ ਨੂੰ ਹੱਲਾਸ਼ੇਰੀ, ਉਨ੍ਹਾਂ ਦੇ ਧਰਮ ਅਤੇ ਸੰਸਕ੍ਰਿਤੀ ਦਾ ਰੋਮਨੀਕਰਨ, ਉਨ੍ਹਾਂ ਦੀ ਭਾਸ਼ਾ ਅਤੇ ਪਹਿਰਾਵੇ ਦਾ ਲੁਪਤ ਹੋਣਾ, ਇਹ ਸਭ ਸੰਕਟ ਇਸ 11 ਫੀਸਦੀ ਸਮਾਜ ’ਚ ਫੈਲ ਗਏ ਹਨ।

ਹੁਣ ਵਿਸ਼ਵ ਦੇ ਸਭ ਤੋਂ ਵੱਡੇ ਗੈਰ-ਈਸਾਈ ਜਨਜਾਤੀ ਸੰਗਠਨ ‘ਵਨਵਾਸੀ ਕਲਿਆਣ ਆਸ਼ਰਮ’ ਦੀ ਅਗਵਾਈ ’ਚ 5 ਲੱਖ ਜਨਜਾਤੀ ਸਮਾਜ ਦੇ ਲੋਕ ਦੇਸ਼ ਦੇ ਕੋਨੇ-ਕੋਨੇ ਤੋਂ ਦਿੱਲੀ ਦੇ ਲਾਲ ਕਿਲੇ ’ਤੇ ਆਜ਼ਾਦੀ ਤੋਂ ਬਾਅਦ ਦੇ ਸਭ ਤੋਂ ਵੱਡੇ ਪ੍ਰਦਰਸ਼ਨ ਲਈ ਆਏ ਹਨ, ਜਿਸ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰ ਜਨਜਾਤੀ ਖੇਤਰ ਦੇ ਆਗੂ ਸੰਬੋਧਨ ਕਰਨਗੇ। ਉੱਤਰ-ਪੂਰਬੀ ਖੇਤਰ ਦੇ ਅੱਠਾਂ ਰਾਜਾਂ, ਮਿਆਂਮਾਰ, ਬੰਗਲਾਦੇਸ਼, ਭੂਟਾਨ, ਥਾਈਲੈਂਡ ਅਤੇ ਪਾਕਿਸਤਾਨ ਦੀ ਸਰਹੱਦ ’ਤੇ ਵੱਸਦੇ ਲੱਖਾਂ ਜਨਜਾਤੀ ਇਸਤਰੀ-ਪੁਰਸ਼ ਦਿੱਲੀ ਦੀ ਭਿਆਨਕ ਗਰਮੀ ’ਚ ਇਕ ਹੀ ਗੱਲ ਚਾਹੁੰਦੇ ਹਨ—ਉਨ੍ਹਾਂ ਦੇ ਧਰਮ, ਸੱਭਿਆਚਾਰਕ ਪਰੰਪਰਾਵਾਂ ਦੀ ਰੱਖਿਆ ਕੀਤੀ ਜਾਵੇ, ਜੋ ਲੋਕ ਜਨਜਾਤੀ ਸਮਾਜ ਛੱਡ ਕੇ ਧਰਮ-ਪਰਿਵਰਤਨ ਕਰ ਲੈਂਦੇ ਹਨ, ਉਨ੍ਹਾਂ ਨੂੰ ਦੋਹਰਾ ਲਾਭ—ਘੱਟਗਿਣਤੀ ਅਤੇ ਜਨਜਾਤੀ ਮਿਲਣਾ ਗੈਰ-ਸੰਵਿਧਾਨਕ ਹੈ, ਉਸ ’ਤੇ ਰੋਕ ਲੱਗਣੀ ਚਾਹੀਦੀ ਹੈ।

ਸ਼੍ਰੀਮਤੀ ਇੰਦਰਾ ਗਾਂਧੀ ਦੇ ਮੰਤਰੀ ਮੰਡਲ ’ਚ ਮੈਂਬਰ, ਲੋਹਰਦਗਾ ਖੇਤਰ ਦੇ ਵਿਦਵਾਨ ਜਨਜਾਤੀ ਆਗੂ ਸ਼੍ਰੀ ਕਾਰਤਿਕ ਉਰਾਂਵ ਨੇ ਸਭ ਤੋਂ ਪਹਿਲਾਂ ਇਸ ਮੰਗ ਨੂੰ ਉਠਾਇਆ ਸੀ ਕਿ ਜਿਹੜਾ ਵਿਅਕਤੀ ਜਨਜਾਤੀ ਧਰਮ ਅਤੇ ਪਰੰਪਰਾ ਨੂੰ ਛੱਡ ਕੇ ਈਸਾਈ ਜਾਂ ਮੁਸਲਮਾਨ ਬਣ ਜਾਂਦਾ ਹੈ, ਉਸ ਨੂੰ ਜਨਜਾਤੀ ਸੂਚੀ ’ਚੋਂ ਬਾਹਰ ਕਰ ਦੇਣਾ ਚਾਹੀਦਾ ਹੈ। ਡਾ. ਭੀਮ ਰਾਓ ਅੰਬੇਡਕਰ ਦਾ ਵੀ ਇਹੀ ਮੱਤ ਸੀ। ਉਨ੍ਹਾਂ ਨੇ 235 ਲੋਕ ਸਭਾ ਸੰਸਦ ਮੈਂਬਰਾਂ ਦੇ ਦਸਤਖਤਾਂ ਵਾਲਾ ਇਕ ਮੰਗ-ਪੱਤਰ ਅਤੇ ਅਨੁਸੂਚਿਤ ਜਨਜਾਤੀ ਸੋਧ ਐਕਟ ਵੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਸੌਂਪਿਆ ਸੀ, ਪਰ ਉਹ ਈਸਾਈ ਸੰਸਦ ਮੈਂਬਰਾਂ ਦੇ ਦਬਾਅ ’ਚ ਆ ਗਏ ਅਤੇ ਇਸ ’ਤੇ ਕੁਝ ਨਹੀਂ ਕੀਤਾ।

ਇਸ ਦਾ ਅਹਿਸਾਸ ਕਿੰਨੇ ਲੋਕਾਂ ਨੂੰ ਹੁੰਦਾ ਹੈ ਕਿ ਦੇਸ਼ ਦੇ ਹਰ ਸਰਹੱਦੀ ਖੇਤਰ ’ਚ ਵੱਸੇ ਹਰੇਕ ਪਿੰਡ ’ਚ, ਭਾਵ ਜੈਸਲਮੇਰ, ਜੋਧਪੁਰ ਤੋਂ ਲੈ ਕੇ ਤਵਾਂਗ (ਅਰੁਣਾਚਲ) ਅਤੇ ਲੱਦਾਖ ਤੋਂ ਲੈ ਕੇ ਅੰਡੇਮਾਨ ਤੱਕ, ਸਿਰਫ ਜਨਜਾਤੀ ਸਮਾਜ ਦੇ ਲੋਕ ਰਹਿੰਦੇ ਹਨ। ਉਹ ਸਰਹੱਦ ਦੇ ਪਹਿਲੇ ਪਹਿਰੇਦਾਰ ਹੁੰਦੇ ਹਨ, ਦੁਸ਼ਮਣ ਦਾ ਸਾਹਮਣਾ, ਫ਼ੌਜ ਤੋਂ ਪਹਿਲਾਂ ਜਨਜਾਤੀ ਸਮਾਜ ਦੇ ਲੋਕ ਕਰਦੇ ਹਨ। ਕਾਰਗਿਲ ਦੇ ਸਮੇਂ ਪਾਕਿਸਤਾਨੀ ਘੁਸਪੈਠ ਦੀ ਪਹਿਲੀ ਸੂਚਨਾ ਉੱਥੇ ਵੱਸੇ ਜਨਜਾਤੀ ਸਮਾਜ ਦੇ ਚਰਵਾਹਿਆਂ ਨੇ ਦਿੱਤੀ ਸੀ। ਜਨਜਾਤੀ ਸਮਾਜ ਦੇ ਵਿਕਾਸ ’ਚ ਭਾਰਤ ਦਾ ਵਿਕਾਸ ਅਤੇ ਸੁਰੱਖਿਆ ਸ਼ਾਮਲ ਹੈ। ਜੇਕਰ ਜਨਜਾਤੀ ਸਮਾਜ ਵਿਚਲਿਤ ਹੁੰਦਾ ਹੈ, ਉਸ ’ਚ ਵਿਦੇਸ਼ੀ ਸਾਜ਼ਿਸ਼ਾਂ ਨੂੰ ਪਨਪਨ ਦਿੱਤਾ ਜਾਂਦਾ ਹੈ, ਤਾਂ ਉਸ ਨਾਲ ਪੂਰਾ ਦੇਸ਼ ਪ੍ਰਭਾਵਿਤ ਹੁੰਦਾ ਹੈ।

ਭਾਰਤ ਵਿਰੁੱਧ ਹਥਿਆਰਬੰਦ ਵਿਦਰੋਹ ਅਤੇ ਖ਼ੂਨੀ ਅਰਾਜਕਤਾ ਫੈਲਾਉਣ ਵਾਲੇ ਨਕਸਲ-ਮਾਓਵਾਦੀ ਕਮਿਊਨਿਸਟ ਅੱਤਵਾਦ ਦੇ ਮੋਹਰੀ ਸਨ। ਉਨ੍ਹਾਂ ਦਾ ਇਕ ਤਰ੍ਹਾਂ ਨਾਲ ਰਾਜਾਂ ਦੇ ਜਨਜਾਤੀ ਖੇਤਰਾਂ ’ਚ ਪਿਛਲੇ 40 ਸਾਲਾਂ ਤੋਂ ਦਬਦਬਾ ਚੱਲ ਰਿਹਾ ਸੀ। ਹਜ਼ਾਰਾਂ ਕਰੋੜ ਰੁਪਏ ਉਨ੍ਹਾਂ ਦੇ ਵਿਰੁੱਧ ਸੁਰੱਖਿਆ ਬਲ ਲਗਾਉਣ ’ਚ ਖਰਚ ਕੀਤੇ ਗਏ। ਪਾਕਿਸਤਾਨ ਅਤੇ ਚੀਨ ਨਾਲ ਹੋਈਆਂ ਵੱਖ-ਵੱਖ ਜੰਗਾਂ ਨਾਲੋਂ ਵੱਧ ਸੁਰੱਖਿਆ ਫੌਜੀ ਇਨ੍ਹਾਂ ਮਾਓਵਾਦੀਆਂ ਵਲੋਂ ਭਾਰਤ ਦੇ ਅੰਦਰ ਸ਼ਹੀਦ ਕੀਤੇ ਗਏ। ਦੇਸ਼ ’ਚ ਪਹਿਲੀ ਵਾਰ ਅਮਿਤ ਸ਼ਾਹ ਦੀ ਖੁੱਲ੍ਹੀ ਛੋਟ ਤੋਂ ਬਾਅਦ ਇਨ੍ਹਾਂ ਮਾਓਵਾਦੀਆਂ ਦਾ ਖਾਤਮਾ ਕੀਤਾ ਗਿਆ ਅਤੇ ਜਨਜਾਤੀ ਸਮਾਜ ਨੂੰ ਉਨ੍ਹਾਂ ਦੇ ਚੁੰਗਲ ’ਚੋਂ ਮੁਕਤ ਕਰਵਾਇਆ ਗਿਆ।

ਪ੍ਰਧਾਨ ਮੰਤਰੀ ਮੋਦੀ ਵਲੋਂ ਝਾਰਖੰਡ ਦੇ ਦੇਵਤਾ, ‘ਧਰਤੀ ਦੇ ਆਬਾ’ ਬਿਰਸਾ ਮੁੰਡਾ ਦੇ ਜਨਮ ਦਿਨ ਨੂੰ ਰਾਸ਼ਟਰੀ ਜਨਜਾਤੀ ਗੌਰਵ ਦਿਵਸ ਐਲਾਨਣਾ ਇਸ ਗੱਲ ਨੂੰ ਸਥਾਪਿਤ ਕਰਨਾ ਸੀ ਕਿ ਅੰਗਰੇਜ਼ਾਂ ਅਤੇ ਉਨ੍ਹਾਂ ਦੀ ਅਗਵਾਈ ’ਚ ਜਨਜਾਤੀਆਂ ਦੇ ਧਰਮ ਅਤੇ ਸੰਸਕ੍ਰਿਤੀ ਵਿਰੁੱਧ ਹਮਲਿਆਂ ਦਾ ਸਾਹਮਣਾ ਕਰਨ ਵਾਲੇ ਮਹਾਵੀਰ ਬਿਰਸਾ ਦੇ ਆਦਰਸ਼ ਇਸ ਸਰਕਾਰ ਨੂੰ ਪ੍ਰੇਰਨਾ ਦਿੰਦੇ ਹਨ। ਬਿਰਸਾ ਦਾ ਜੀਵਨ ਅਤੇ ਬਲੀਦਾਨ ਧਰਮ ਅਤੇ ਸੰਸਕ੍ਰਿਤੀ ਦੀ ਰੱਖਿਆ ਲਈ ਸੀ। ਉਸ ਨੂੰ ਸਮਝਣ ਲਈ ਹੀ ਨਰਿੰਦਰ ਮੋਦੀ ਨੇ ਦੇਸ਼ ’ਚ ਬਿਰਸਾ ਦੇ ਆਦਰਸ਼ਾਂ ਨੂੰ ਰਾਸ਼ਟਰੀ ਮਹੱਤਵ ਦਿੱਤਾ।

ਦਿੱਲੀ ਦੇ ਲਾਲ ਕਿਲੇ ’ਤੇ ਜਨਜਾਤੀ ਸਮਾਜ ਦਾ ਪ੍ਰਦਰਸ਼ਨ ਅਸਲ ’ਚ ਰਾਸ਼ਟਰੀ ਆਤਮਾ ਦਾ ਰੁਦਨ ਹੈ। ਇਹ ਉਹ ਸਮਾਜ ਹੈ, ਜਿਸ ਨੇ ਲੰਕਾ ਵਿਜੇ ਲਈ ਭਗਵਾਨ ਰਾਮ ਦਾ ਸਾਥ ਦਿੱਤਾ, ਸ਼ਿਵਾਜੀ ਅਤੇ ਰਾਣਾ ਪ੍ਰਤਾਪ ਨੂੰ ਵਿਦੇਸ਼ੀ ਹਮਲਾਵਰਾਂ ਵਿਰੁੱਧ ਸਮਰਥਨ ਦਿੱਤਾ; ਨਾਗਾਲੈਂਡ, ਅਰੁਣਾਚਲ, ਮਣੀਪੁਰ, ਮੇਘਾਲਿਆ, ਅਸਾਮ ਅਤੇ ਤ੍ਰਿਪੁਰਾ ਦੇ ਮਹਾਨ ਵੀਰਾਂ ਅਤੇ ਖੇਡਾਂ ਦੇ ਚੋਟੀ ਦੇ ਜੇਤੂਆਂ ਨੇ ਭਾਰਤ ਦਾ ਮਾਣ ਵਧਾਇਆ। ਇਹ ਲੋਕ ਸਿਰਫ 26 ਜਨਵਰੀ ਦੀ ਸ਼ੋਭਾ ਨਹੀਂ, ਰਾਸ਼ਟਰੀ ਸੁਰੱਖਿਆ ਅਤੇ ਸੱਭਿਅਤਾ ਦੇ ਰਾਖੇ ਪ੍ਰਤੀਕ ਹਨ। ਇਨ੍ਹਾਂ ਦੀ ਗੱਲ ਨੂੰ ਅਣਸੁਣਿਆ ਕਰਨਾ ਪੂਰੇ ਭਾਰਤ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ।

—ਤਰੁਣ ਵਿਜੇ

  • Tribal struggle
  • Religion
  • Culture

ਸੱਤ ਅਪੀਲਾਂ ਸਰਕਾਰ ਦੀਆਂ, ਅੱਠਵੀਂ ਜਨਤਾ ਦੀ

NEXT STORY

Stories You May Like

  • synthesis of folk culture and slang
    ਲੋਕ ਸੰਸਕ੍ਰਿਤੀ ਅਤੇ ਗਾਲ੍ਹਾਂ ਦਾ ਤਾਲਮੇਲ
  • bibi jagir kaur s big statement
    ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
  • speeding in sultanpur lodhi
    ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ ਦਰੜਿਆ, ਮਾਸੂਮ ਬੱਚੀ ਦੀ ਮੌਤ
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
  • woman crossing road hit by speeding vehicle  dies
    ਸੜਕ ਪਾਰ ਕਰ ਰਹੀ ਔਰਤ ਨੂੰ ਤੇਜ਼ ਰਫਤਾਰ ਵਾਹਨ ਨੇ ਦਰੜਿਆ, ਹੋਈ ਮੌਤ
  • speeding car hits 2 motorcycles  one dies
    ਤੇਜ਼ ਰਫਤਾਰ ਕਾਰ ਨੇ 2 ਮੋਟਰ ਸਾਈਕਲਾਂ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • gen z protest
      ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • bank fraud
      ਲੁਕਵੀਂ ਡਕੈਤੀ : ਕਿਵੇਂ ਬੈਂਕ ਮੁਲਾਜ਼ਮ ਜਮ੍ਹਾਕਰਤਾਵਾਂ ਨਾਲ ਕਰਦੇ ਹਨ ਧੋਖਾ
    • life will be saved only by preserving nature
      ਅੱਜ ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਵਿਸ਼ੇਸ਼: ਕੁਦਰਤ ਦੀ ਸੰਭਾਲ ਨਾਲ ਹੀ ਬਚੇਗੀ...
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +