Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:54:25 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਬੇਲਗਾਮ ਟਰੰਪ ਆਪਣੇ ਹੀ ਦੇਸ਼ ’ਚ ਘਿਰੇ, ਨਾਟੋ ਸਮੇਤ ਸਮਰਥਕ ਦੇਸ਼ਾਂ ਨੇ ਵੀ ਪਿੱਛੇ ਖਿੱਚੇ ਹੱਥ!

BLOG News Punjabi(ਬਲਾਗ)

ਬੇਲਗਾਮ ਟਰੰਪ ਆਪਣੇ ਹੀ ਦੇਸ਼ ’ਚ ਘਿਰੇ, ਨਾਟੋ ਸਮੇਤ ਸਮਰਥਕ ਦੇਸ਼ਾਂ ਨੇ ਵੀ ਪਿੱਛੇ ਖਿੱਚੇ ਹੱਥ!

  • Edited By Inder Prajapati,
  • Updated: 22 May, 2026 04:23 AM
Blog
unbridled trump surrounded in his own country
  • Share
    • Facebook
    • Tumblr
    • Linkedin
    • Twitter
  • Comment

ਪਿਛਲੇ ਸਾਲ 20 ਜਨਵਰੀ ਨੂੰ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੇ ਕੁਝ ਹੀ ਦਿਨਾਂ ਬਾਅਦ 5 ਫਰਵਰੀ, 2025 ਨੂੰ ‘ਡੋਨਾਲਡ ਟਰੰਪ’ ਦੇ ਵਿਰੁੱਧ ਅਮਰੀਕਾ ਦੇ 50 ਰਾਜਾਂ ’ਚ ਪ੍ਰਵਾਸੀਆਂ ਦੇ ਦੇਸ਼-ਨਿਕਾਲੇ, ਟ੍ਰਾਂਸਜੈਂਡਰਾਂ ਦੇ ਅਧਿਕਾਰ ਵਾਪਸ ਲੈਣ, ਉਨ੍ਹਾਂ ਦੇ ਮਹਿਲਾ ਖੇਡਾਂ ’ਚ ਹਿੱਸਾ ਲੈਣ ’ਤੇ ਪਾਬੰਦੀ ਲਗਾਉਣ ਵਰਗੇ ਪ੍ਰਸਤਾਵਾਂ ਦੇ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ।

ਹੁਣ ਇਸ ’ਚ ਈਰਾਨ ਦੇ ਨਾਲ ਜੰਗ ਵਰਗੇ ਮੁੱਦੇ ਵੀ ਜੁੜ ਜਾਣ ਕਾਰਨ ਨਾ ਸਿਰਫ਼ ਵਿਦੇਸ਼ਾਂ ’ਚ, ਸਗੋਂ ਅਮਰੀਕਾ ’ਚ ਵੀ ਟਰੰਪ ਦੇ ਕਾਰਨਾਮਿਆਂ ਨੂੰ ਲੈ ਕੇ ਵਿਰੋਧ ਵਧ ਗਿਆ ਹੈ ਅਤੇ ਉਨ੍ਹਾਂ ਦੀ ਆਪਣੀ ਰਿਪਬਲਿਕਨ ਪਾਰਟੀ ’ਚ ਵੀ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ।

‘ਡੋਨਾਲਡ ਟਰੰਪ’ ਦੀਆਂ ਨੀਤੀਆਂ ਦੇ ਕਾਰਨ ਹੀ ਉਨ੍ਹਾਂ ’ਤੇ 3 ਵਾਰ ਜਾਨਲੇਵਾ ਹਮਲੇ ਹੋ ਚੁੱਕੇ ਹਨ। ਹਾਲ ਹੀ ’ਚ 20 ਅਪ੍ਰੈਲ, 2026 ਨੂੰ ਵਾਸ਼ਿੰਗਟਨ ਸਥਿਤ ਹਿਲਟਨ ਹੋਟਲ ’ਚ ਵ੍ਹਾਈਟ ਹਾਊਸ ਕਾਰਸਪੌਂਡੈਂਟਸ ਡਿਨਰ ਦੌਰਾਨ ‘ਕੋਲ ਥਾਮਸ ਐਲਨ’ ਨਾਂ ਦੇ ਹਮਲਾਵਰ ਨੇ ਉਨ੍ਹਾਂ ’ਤੇ ਗੋਲੀ ਚਲਾਈ ਪਰ ਟਰੰਪ ਵਾਲ-ਵਾਲ ਬਚ ਗਏ।

ਅਮਰੀਕਾ-ਈਰਾਨ ਜੰਗ ਦੇ ਕਾਰਨ ਈਰਾਨ ਵਲੋਂ ‘ਸਟ੍ਰੇਟ ਆਫ ਹੋਰਮੁਜ਼’ ਬੰਦ ਕਰਨ ਨਾਲ ਦੁਨੀਆ ਭਰ ’ਚ ਈਂਧਨ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਮਹਿੰਗਾਈ ਵਧ ਰਹੀ ਹੈ। ਇਸੇ ਨੂੰ ਦੇਖਦੇ ਹੋਏ ਨਾਟੋ ਸਮੇਤ ਅਮਰੀਕਾ ਦੇ ਸਮਰਥਕ ਕਈ ਦੇਸ਼ਾਂ ਨੇ ਟਰੰਪ ਦੇ ਸਮਰਥਨ ਤੋਂ ਹੱਥ ਪਿੱਛੇ ਖਿੱਚਣੇ ਸ਼ੁਰੂ ਕਰ ਦਿੱਤੇ ਹਨ ਕਿਉਂਕਿ ਜ਼ਿਆਦਾਤਰ ਦੇਸ਼ ਜੰਗ ਨਹੀਂ ਚਾਹੁੰਦੇ।

ਜ਼ਿਕਰਯੋਗ ਹੈ ਕਿ ਇਸ ਜੰਗ ’ਚ ਅਮਰੀਕਾ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਨਾ ਸਿਰਫ਼ ਇਸ ਜੰਗ ’ਚ ਅਮਰੀਕਾ ਦੇ ਕਈ ਫੌਜੀ ਮਾਰੇ ਗਏ ਹਨ, ਸਗੋਂ ਈਰਾਨ ਨੇ ਅਮਰੀਕਾ ਦੇ 42 ਜਹਾਜ਼ ਵੀ ਤਬਾਹ ਕਰ ਦਿੱਤੇ ਹਨ।

ਅਮਰੀਕਾ ’ਚ ‘ਡੋਨਾਲਡ ਟਰੰਪ’ ਦੀ ਪ੍ਰਸਿੱਧੀ ਬਾਰੇ ਕੀਤੇ ਗਏ ਇਕ ਸਰਵੇਖਣ ਅਨੁਸਾਰ 65-66 ਫੀਸਦੀ ਅਮਰੀਕੀ ਲੋਕ ਦੇਸ਼ ਦੀ ਆਰਥਿਕ ਸਥਿਤੀ ਅਤੇ ਵਧਦੀ ਮਹਿੰਗਾਈ ਤੋਂ ਨਾਰਾਜ਼ ਹਨ। ਇਨ੍ਹਾਂ ਹੀ ਕਾਰਨਾਂ ਕਰਕੇ 20 ਮਈ, 2026 ਨੂੰ ‘ਡੋਨਾਲਡ ਟਰੰਪ’ ਨੂੰ ਝਟਕਾ ਦਿੰਦੇ ਹੋਏ ਅਮਰੀਕੀ ਸੈਨੇਟ ਨੇ ਉਨ੍ਹਾਂ ਨੂੰ ਈਰਾਨ ਜੰਗ ਰੋਕਣ ਲਈ ਮਜਬੂਰ ਕਰਨ ਵਾਲੇ ਬਿੱਲ ਨੂੰ ਅੱਗੇ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

‘ਡੋਨਾਲਡ ਟਰੰਪ’ ਦੀ ‘ਰਿਪਬਲਿਕਨ ਪਾਰਟੀ’ ਦੇ ਸੰਸਦ ਮੈਂਬਰਾਂ ਨੇ ਵੀ ‘ਡੋਨਾਲਡ ਟਰੰਪ’ ਦੀ ਇੱਛਾ ਦੇ ਵਿਰੁੱਧ ਜਾ ਕੇ ਇਸ ਬਿੱਲ ਦੇ ਪੱਖ ’ਚ ਵੋਟ ਪਾਈ ਅਤੇ ‘ਡੋਨਾਲਡ ਟਰੰਪ’ ਨੇ ਵੀ ਕਹਿ ਦਿੱਤਾ ਹੈ ਕਿ ਉਹ ਈਰਾਨ ਨਾਲ ਟਕਰਾਅ ਦੇ ਬਹੁਤ ਜਲਦੀ ਖ਼ਤਮ ਹੋਣ ਦੀ ਉਮੀਦ ਕਰ ਰਹੇ ਹਨ।

ਵ੍ਹਾਈਟ ਹਾਊਸ ’ਚ ਆਯੋਜਿਤ ਸਾਲਾਨਾ ਸੰਸਦੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵੀ ‘ਡੋਨਾਲਡ ਟਰੰਪ’ ਨੇ ਕਿਹਾ ਹੈ ਕਿ ‘‘ਈਰਾਨ ਸਮਝੌਤਾ ਕਰਨ ਲਈ ਬੇਹੱਦ ਉਤਸੁਕ ਹੈ। ਅਸੀਂ ਇਸ ਜੰਗ ਨੂੰ ਬਹੁਤ ਜਲਦੀ ਖ਼ਤਮ ਕਰ ਦੇਵਾਂਗੇ ਪਰ ਈਰਾਨ ਨੂੰ ਪ੍ਰਮਾਣੂ ਹਥਿਆਰ ਹਾਸਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।’’

ਦੂਜੇ ਪਾਸੇ ਈਰਾਨ ਦੇ ਵਿਦੇਸ਼ ਮੰਤਰੀ ‘ਅੱਬਾਸ ਅਰਾਘਚੀ’ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਉਨ੍ਹਾਂ ਦੇ ਵਿਰੁੱਧ ਫਿਰ ਤੋਂ ਹਮਲਾਵਰ ਰੁਖ਼ ਅਪਣਾਇਆ ਤਾਂ ਅਮਰੀਕਾ ਨੂੰ ਦੇਣ ਲਈ ਉਨ੍ਹਾਂ ਕੋਲ ਕਈ ਹੋਰ ਵੱਡੇ ਝਟਕੇ ਤਿਆਰ ਹਨ।

ਈਰਾਨ ਦੇ ਹਾਲਾਤ ਦੇ ਕਾਰਨ ਭਾਰਤ ’ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਕਾਰਨ ਮਹਿੰਗਾਈ ਵਧੀ ਹੈ। ਇਸੇ ਲਈ ਹਾਲ ਹੀ ’ਚ ਪ੍ਰਧਾਨ ਮੰਤਰੀ ‘ਨਰਿੰਦਰ ਮੋਦੀ’ ਨੇ ਲੋਕਾਂ ਨੂੰ ਆਪਣੀਆਂ ਲੋੜਾਂ ’ਚ ਛੋਟੀ-ਮੋਟੀ ਕਟੌਤੀ ਕਰਨ ਦੀ ਅਪੀਲ ਕਰਦੇ ਹੋਏ ਕੰਪਨੀਆਂ ਅਤੇ ਦਫ਼ਤਰਾਂ ਨੂੰ ‘ਵਰਕ ਫਰਾਮ ਹੋਮ’ ਨੂੰ ਉਤਸ਼ਾਹਿਤ ਕਰਨ, ਇਕ ਸਾਲ ਤੱਕ ਸੋਨੇ ਦੀ ਖ਼ਰੀਦ ਘੱਟ ਕਰਨ, ਖਾਣ ਵਾਲੇ ਤੇਲ ਦੀ ਵਰਤੋਂ ਸੀਮਤ ਕਰਨ, ਵਿਦੇਸ਼ੀ ਉਤਪਾਦਾਂ ਤੋਂ ਦੂਰੀ ਬਣਾਉਣ, ਦੇਸ਼ ’ਚ ਸੈਰ-ਸਪਾਟਾ ਵਧਾਉਣ ਆਦਿ ਦੀ ਵੀ ਅਪੀਲ ਕੀਤੀ ਹੈ।

ਹਾਲ ਹੀ ’ਚ ‘ਡੋਨਾਲਡ ਟਰੰਪ’ ਚੀਨ ਦੇ ਰਾਸ਼ਟਰਪਤੀ ‘ਸ਼ੀ ਜਿਨਪਿੰਗ’ ਨਾਲ ਗੱਲਬਾਤ ਕਰਨ ਬੀਜਿੰਗ ਗਏ ਸਨ, ਜਿੱਥੇ ਉਮੀਦ ਦੇ ਉਲਟ ਉਨ੍ਹਾਂ ਦਾ ਬਹੁਤ ਫਿੱਕਾ ਸਵਾਗਤ ਹੋਇਆ। ਨਾ ਉੱਥੇ ਕੋਈ ਵੱਡੀ ਵਪਾਰਕ ਡੀਲ ਹੋ ਸਕੀ ਅਤੇ ਨਾ ਹੀ ‘ਡੋਨਾਲਡ ਟਰੰਪ’ ਚੀਨ ਤੋਂ ਈਰਾਨ ’ਤੇ ਦਬਾਅ ਪਵਾਉਣ ’ਚ ਹੀ ਸਫ਼ਲ ਹੋ ਸਕੇ ਕਿਉਂਕਿ ਈਰਾਨ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਤਾਂ ਚੀਨ ਹੀ ਹੈ।

‘ਡੋਨਾਲਡ ਟਰੰਪ’ ਨੇ ਤਾਂ ‘ਸ਼ੀ ਜਿਨਪਿੰਗ’ ਦੀ ਜੰਮ ਕੇ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਦੋਸਤ ਦੱਸਿਆ ਪਰ ਚੀਨ ਨੇ ਅਮਰੀਕਾ ਨੂੰ ‘ਪਤਨ ਵੱਲ ਵਧ ਰਿਹਾ ਦੇਸ਼’ ਕਰਾਰ ਦਿੱਤਾ। ‘ਡੋਨਾਲਡ ਟਰੰਪ’ ਦੀ ਅੰਦਰੂਨੀ ਖਿੱਝ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉੱਥੋਂ ਪਰਤਦੇ ਸਮੇਂ ਅਮਰੀਕੀ ਵਫ਼ਦ ਨੇ ਚੀਨ ਤੋਂ ਮਿਲੇ ਸਾਰੇ ਤੋਹਫ਼ੇ ਟਰੰਪ ਦੇ ਜਹਾਜ਼ ’ਚ ਸਵਾਰ ਹੋਣ ਤੋਂ ਪਹਿਲਾਂ ਹੀ ਪੌੜੀਆਂ ਦੇ ਹੇਠਾਂ ਰੱਖੇ ਕੂੜੇਦਾਨ ’ਚ ਸੁੱਟ ਦਿੱਤੇ।

ਦੂਜੇ ਪਾਸੇ ‘ਡੋਨਾਲਡ ਟਰੰਪ’ ਦੀ ਚੀਨ ਯਾਤਰਾ ਦੇ ਤੁਰੰਤ ਬਾਅਦ ਚੀਨ ਦੇ ਪੁਰਾਣੇ ਵਪਾਰਕ ਭਾਈਵਾਲ ਰੂਸ ਦੇ ਰਾਸ਼ਟਰਪਤੀ ‘ਵਲਾਦੀਮੀਰ ਪੁਤਿਨ’ ਦੇ ਬੀਜਿੰਗ ਪਹੁੰਚਣ ’ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਹੋਇਆ।

ਫਿਲਹਾਲ ਈਰਾਨ ਦੇ ਮੋਰਚੇ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਨਾਲ ਜੰਗ ਖ਼ਤਮ ਹੋਣ ਦੀ ਕੁਝ ਉਮੀਦ ਬੱਝੀ ਹੈ ਅਤੇ ਅਜਿਹਾ ਹੋਣਾ ਅਮਰੀਕਾ ਅਤੇ ਈਰਾਨ ਹੀ ਨਹੀਂ ਸਗੋਂ ਸਾਰੀ ਦੁਨੀਆ ਦੇ ਹਿੱਤ ’ਚ ਹੋਵੇਗਾ।

—ਵਿਜੇ ਕੁਮਾਰ

  • Donald Trump
  • America
  • NATO

ਸੁਪਰੀਮ ਕੋਰਟ ਨੂੰ ਜ਼ਮਾਨਤ ਸਬੰਧੀ ਨਿਯਮ ਤੈਅ ਕਰਨੇ ਚਾਹੀਦੇ ਹਨ

NEXT STORY

Stories You May Like

  • us announces closure of diplomatic missions in five countries
    ਅਮਰੀਕਾ ਵੱਲੋਂ ਕੈਨੇਡਾ ਸਮੇਤ ਪੰਜ ਦੇਸ਼ਾਂ 'ਚ ਆਪਣੇ ਡਿਪਲੋਮੈਟਿਕ ਮਿਸ਼ਨ ਬੰਦ ਕਰਨ ਦਾ ਐਲਾਨ
  • not only the movement  the country is also watching your language
    ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
  • crpf  jawan  injured  killed  firing
    CRPF ਕੈਂਪ 'ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ ਜਾਨ
  • sikh activist  concern
    ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ
  • 1340 indians gulf countries ministry of external affairs
    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼
  • us iran conflict
    ਪਿੱਛੇ ਹਟੇ ਟਰੰਪ! ਈਰਾਨ ਵਿਰੁੱਧ ਵੱਡੀ ਫੌਜੀ ਕਾਰਵਾਈ ਕਰ'ਤੀ ਮੁਲਤਵੀ
  • us iran conflict
    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ ਖਿੱਚਣੇ ਪਏ ਪੈਰ
  • amritpal singh s supporters enter chandigarh
    ਚੰਡੀਗੜ੍ਹ 'ਚ ਦਾਖ਼ਲ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕ, ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bjp needs to learn
      ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +