Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:15:40 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਅਧੂਰੇ ਵਾਅਦੇ : ਸਿੱਖ ਇੱਛਾਵਾਂ ਅਤੇ ਕਾਂਗਰਸ ਲੀਡਰਸ਼ਿਪ

BLOG News Punjabi(ਬਲਾਗ)

ਅਧੂਰੇ ਵਾਅਦੇ : ਸਿੱਖ ਇੱਛਾਵਾਂ ਅਤੇ ਕਾਂਗਰਸ ਲੀਡਰਸ਼ਿਪ

  • Edited By Rakesh,
  • Updated: 29 May, 2026 05:24 PM
Blog
unfulfilled promises sikh aspirations and the congress leadership
  • Share
    • Facebook
    • Tumblr
    • Linkedin
    • Twitter
  • Comment

ਸਿੱਖ ਭਾਈਚਾਰੇ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦਰਮਿਆਨ ਦਾ ਸਬੰਧ ਆਧੁਨਿਕ ਭਾਰਤੀ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਪਰ ਸਭ ਤੋਂ ਘੱਟ ਇਮਾਨਦਾਰੀ ਨਾਲ ਜਾਂਚੇ ਗਏ ਅਧਿਆਇਆਂ ਵਿਚੋਂ ਇਕ ਹੈ। ਇਸ ਦੀ ਸ਼ੁਰੂਆਤ ਆਜ਼ਾਦੀ ਅੰਦੋਲਨ ਦੇ ਦੌਰਾਨ ਭਰੋਸੇ, ਕੁਰਬਾਨੀ ਅਤੇ ਸਾਂਝੇ ਸੰਘਰਸ਼ ਦੇ ਨਾਲ ਹੋਈ ਸੀ ਪਰ ਸਮੇਂ ਦੇ ਨਾਲ ਇਹ ਬੇ-ਭਰੋਸਗੀ, ਟਕਰਾਅ ਅਤੇ ਅਣਸੁਲਝੇ ਸੰਵਿਧਾਨਕ ਸਵਾਲਾਂ ’ਚ ਬਦਲ ਗਿਆ।

ਪੰਜਾਬ ’ਚ ਬਾਅਦ ’ਚ ਹੋਏ ਬਹੁਤ ਸਾਰੇ ਉਥਲ-ਪੁਥਲ ਨੂੰ ਆਜ਼ਾਦੀ ਤੋਂ ਪਹਿਲਾਂ ਸਿੱਖਾਂ ਨਾਲ ਕੀਤੇ ਗਏ ਭਰੋਸਿਆਂ ਅਤੇ 1947 ਤੋਂ ਬਾਅਦ ਉਨ੍ਹਾਂ ਵਾਅਦਿਆਂ ’ਚੋਂ ਕਈਆਂ ਦੇ ਅਧੂਰੇ ਰਹਿਣ ਦੇ ਤਰੀਕੇ ਨੂੰ ਦੁਬਾਰਾ ਸਮਝੇ ਬਿਨਾਂ ਨਹੀਂ ਸਮਝਿਆ ਜਾ ਸਕਦਾ।

ਕਾਂਗਰਸ ਅਤੇ ਸਿੱਖ ਲੀਡਰਸ਼ਿਪ ਦਰਮਿਆਨ ਸਾਂਝੇਦਾਰੀ 1920 ਦੇ ਦਹਾਕੇ ਦੇ ਗੁਰਦੁਆਰਾ ਸੁਧਾਰ ਅੰਦੋਲਨ ਦੇ ਦੌਰਾਨ ਮਜ਼ਬੂਤ ਹੋਈ ਸੀ। ਸਿੱਖਾਂ ਨੇ ਬ੍ਰਿਟਿਸ਼ ਸਰਪ੍ਰਸਤੀ ਦਾ ਆਨੰਦ ਮਾਣ ਰਹੇ ਭ੍ਰਿਸ਼ਟ ਮਹੰਤਾਂ ਤੋਂ ਆਪਣੇ ਇਤਿਹਾਸਕ ਧਰਮ ਅਸਥਾਨਾਂ ਨੂੰ ਮੁਕਤ ਕਰਾਉਣ ਲਈ ਇਕ ਸ਼ਾਂਤੀਪੂਰਨ ਅੰਦੋਲਨ ਸ਼ੁਰੂ ਕੀਤਾ। ਇਕ ਅਨੁਸ਼ਾਸਿਤ ਅਹਿੰਸਕ ਅੰਦੋਲਨ ’ਚ ਹਜ਼ਾਰਾਂ ਲੋਕਾਂ ਨੇ ਗ੍ਰਿਫ਼ਤਾਰੀਆਂ ਦਿੱਤੀਆਂ, ਭਿਆਨਕ ਦਮਨ ਦਾ ਸਾਹਮਣਾ ਕੀਤਾ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਸ ਸੰਘਰਸ਼ ਨੇ ਕੌਮੀ ਨੇਤਾਵਾਂ ਨੂੰ ਡੂੰਘਾਈ ਤੋਂ ਪ੍ਰਭਾਵਿਤ ਕੀਤਾ। ਮਹਾਤਮਾ ਗਾਂਧੀ ਨੇ ਇਸ ਅੰਦੋਲਨ ਦੀ ਸਫਲਤਾ ਅਤੇ 1925 ’ਚ ਸਿੱਖ ਗੁਰਦੁਆਰਾ ਐਕਟ ਦੇ ਪਾਸ ਹੋਣ ਨੂੰ ‘ਭਾਰਤ ਦੀ ਆਜ਼ਾਦੀ ਦੀ ਪਹਿਲੀ ਫੈਸਲਾਕੁੰਨ ਲੜਾਈ’ ਵਜੋਂ ਬਿਆਨ ਕੀਤਾ ਸੀ।

ਉਸ ਸਮੇਂ ਤੋਂ ਬਾਅਦ ਸਿੱਖ ਸਿਆਸੀ ਲੀਡਰਸ਼ਿਪ ਵਿਸ਼ੇਸ਼ ਤੌਰ ’ਤੇ ਮਾਸਟਰ ਤਾਰਾ ਸਿੰਘ ਦੇ ਅਧੀਨ, ਖ਼ੁਦ ਨੂੰ ਵਿਆਪਕ ਰਾਸ਼ਟਰੀ ਅੰਦੋਲਨ ਦੇ ਨਾਲ ਜੋੜਦੀ ਚਲੀ ਗਈ। ਅਜਿਹੇ ਸਮੇਂ ਜਦੋਂ ਪੂਰੇ ਭਾਰਤ ’ਚ ਫਿਰਕੂ ਸਿਆਸਤ ਤੇਜ਼ ਹੋ ਰਹੀ ਸੀ, ਸਿੱਖ ਲੀਡਰਸ਼ਿਪ ਨੇ ਇਕ ਵੱਖਰੀ ਵਿਵਸਥਾ ਦੀ ਮੰਗ ਕਰਨ ਦੀ ਬਜਾਏ ਇਕ ਸਾਂਝੀ ਅਤੇ ਧਰਮ-ਨਿਰਪੱਖ ਭਾਰਤ ਦਾ ਸਮਰਥਨ ਕਰਨਾ ਚੁਣਿਆ। ਘੱਟਗਿਣਤੀ ਹੋਣ ਦੇ ਬਾਵਜੂਦ, ਸਿੱਖਾਂ ਨੇ ਆਜ਼ਾਦੀ ਸੰਗਰਾਮ, ਕ੍ਰਾਂਤੀਕਾਰੀ ਅੰਦੋਲਨਾਂ ਅਤੇ ਫੌਜੀ ਸੇਵਾ ’ਚ ਆਬਾਦੀ ਦੇ ਅਨੁਪਾਤ ਤੋਂ ਕਿਤੇ ਵੱਧ ਯੋਗਦਾਨ ਦਿੱਤਾ।

1929 ’ਚ ਕਾਂਗਰਸ ਨੇ ਇਕ ਮਤਾ ਅਪਣਾਇਆ ਜਿਸ ’ਚ ਸਿੱਖਾਂ ਸਮੇਤ ਘੱਟਗਿਣਤੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਕੋਈ ਵੀ ਸੰਵਿਧਾਨਕ ਵਿਵਸਥਾ ਤਦ ਤੱਕ ਸਵੀਕਾਰਯੋਗ ਨਹੀਂ ਹੋਵੇਗੀ ਜਦੋਂ ਤੱਕ ਕਿ ਉਹ ਉਨ੍ਹਾਂ ਨੂੰ ਸੰਤੁਸ਼ਟ ਨਾ ਕਰ ਦੇਵੇ। 1931 ’ਚ, ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਇਕ ਸਿੱਖ ਸਭਾ ਨੂੰ ਸੰਬੋਧਨ ਕਰਦਿਆਂ ਮਹਾਤਮਾ ਗਾਂਧੀ ਨੇ ਕਥਿਤ ਤੌਰ ’ਤੇ ਐਲਾਨ ਕੀਤਾ ਸੀ ਕਿ ਕਾਂਗਰਸ ਸਿੱਖ ਹਿੱਤਾਂ ਦੇ ਉਲਟ ਕੁਝ ਵੀ ਨਹੀਂ ਕਰੇਗੀ ਅਤੇ ਜੇਕਰ ਉਸ ਨੇ ਕਦੇ ਉਨ੍ਹਾਂ ਨਾਲ ਧੋਖਾ ਕੀਤਾ ਤਾਂ ਸਿੱਖਾਂ ਨੂੰ ਇਸ ਦਾ ਵਿਰੋਧ ਕਰਨ ਦਾ ਪੂਰਾ ਅਧਿਕਾਰ ਹੋਵੇਗਾ।

ਸਭ ਤੋਂ ਵੱਧ ਹਵਾਲਾ ਦਿੱਤਾ ਜਾਣ ਵਾਲਾ ਭਰੋਸਾ ਜੁਲਾਈ 1946 ’ਚ ਜਵਾਹਰ ਲਾਲ ਨਹਿਰੂ ਵੱਲੋਂ ਆਇਆ ਜਦੋਂ ਉਨ੍ਹਾਂ ਨੇ ਕਿਹਾ ਸੀ ਕਿ ‘‘ਪੰਜਾਬ ਦੇ ਬਹਾਦਰ ਸਿੱਖ ਵਿਸ਼ੇਸ਼ ਵਿਚਾਰ ਦੇ ਪਾਤਰ ਹਨ’’ ਅਤੇ ਉਨ੍ਹਾਂ ਨੂੰ ਉੱਤਰ ’ਚ ਇਕ ਅਜਿਹੇ ਖੇਤਰ ਅਤੇ ਵਿਵਸਥਾ ’ਚ ਕੁਝ ਵੀ ਗਲਤ ਨਹੀਂ ਦਿਸਦਾ ਜਿੱਥੇ ਸਿੱਖ ਵੀ ਆਜ਼ਾਦੀ ਦੀ ਚਮਕ ਨੂੰ ਮਹਿਸੂਸ ਕਰ ਸਕਣ।

ਹਾਲਾਂਕਿ, ਆਜ਼ਾਦੀ ਤੋਂ ਬਾਅਦ ਦੇ ਸਮੇਂ ਨੇ ਸਿੱਖ ਸਿਆਸੀ ਮੰਗਾਂ ਦੇ ਪ੍ਰਤੀ ਕੇਂਦਰੀ ਲੀਡਰਸ਼ਿਪ ਦੇ ਦ੍ਰਿਸ਼ਟੀਕੋਣ ’ਚ ਇਕ ਫੈਸਲਾਕੁੰਨ ਬਦਲਾਅ ਦਾ ਸੰਕੇਤ ਦਿੱਤਾ। ਸਾਂਝੇਦਾਰੀ ਦੀ ਉਮੀਦ ਹੌਲੀ-ਹੌਲੀ ਸ਼ੱਕ ’ਚ ਬਦਲ ਗਈ। ਪੰਜਾਬੀ ਸੂਬੇ ਦੀ ਮੰਗ, ਜੋ ਕਿ ਮੂਲ ਰੂਪ ’ਚ ਤੇਲਗੂ, ਮਰਾਠੀ, ਕੰਨੜ ਅਤੇ ਗੁਜਰਾਤੀ ਭਾਸ਼ਾਵਾਂ ਲਈ ਬਣਾਏ ਗਏ ਸੂਬਿਅਾਂ ਦੀ ਤਰ੍ਹਾਂ ਇਕ ਭਾਸ਼ਾਈ ਸੂਬੇ ਦੀ ਮੰਗ ਸੀ, ਨੂੰ ਇਕ ਫਿਰਕੂ ਐਨਕ ਨਾਲ ਦੇਖਿਆ ਜਾਣ ਲੱਗਾ।

ਜਵਾਹਰ ਲਾਲ ਨਹਿਰੂ ਅਕਾਲੀ ਸਿਆਸਤ ਨੂੰ ਤੇਜ਼ੀ ਨਾਲ ਫਿਰਕੂ ਅਤੇ ਅਸਥਿਰ ਕਰਨ ਵਾਲੀ ਸਿਆਸਤ ਵਜੋਂ ਦੇਖਣ ਲੱਗੇ। ਇਸ ਮਾਨਸਿਕਤਾ ਦੀ ਇਕ ਝਲਕ ਨਹਿਰੂ ਦੇ 29 ਦਸੰਬਰ 1953 ਦੇ ਪੱਤਰ ’ਚ ਮਿਲਦੀ ਹੈ, ਜੋ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ’ਚ ਮਾਸਟਰ ਤਾਰਾ ਸਿੰਘ ਅਤੇ ਅਕਾਲੀ ਸਮਰਥਕਾਂ ਨਾਲ ਜੁੜੀਆਂ ਗੜਬੜੀਆਂ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਕੈਲਾਸ਼ ਨਾਥ ਕਾਟਜੂ ਨੂੰ ਲਿਖਿਆ ਸੀ। ਉਸ ਪੱਤਰ ’ਚ ਨਹਿਰੂ ਨੇ ਲਿਖਿਆ ਸੀ, ‘‘ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਹੁਣ ਸਮਾਂ ਆ ਗਿਆ ਹੈ ਕਿ ਮਾਸਟਰ ਤਾਰਾ ਸਿੰਘ ਦੇ ਦਾਅਵਿਆਂ ਨੂੰ ਖ਼ਤਮ ਕੀਤਾ ਜਾਵੇ। ਉਨ੍ਹਾਂ ਨੂੰ ਬਹੁਤ ਲੰਬੀ ਛੋਟ ਮਿਲ ਚੁੱਕੀ ਹੈ।’’

ਨਹਿਰੂ ਦੇ ਜੀਵਨ ਕਾਲ ’ਚ ਪੰਜਾਬੀ ਸੂਬੇ ਦੀ ਮੰਗ ਨੂੰ ਕਦੇ ਪੂਰੀ ਤਰ੍ਹਾਂ ਸਵੀਕਾਰ ਨਹੀਂ ਕੀਤਾ ਗਿਆ। ਨਹਿਰੂ ਅਤੇ ਮਾਸਟਰ ਤਾਰਾ ਸਿੰਘ ਦੇ ਦਰਮਿਆਨ ਗੁੰਝਲਦਾਰ ਸਬੰਧ ਇਸ ਪੂਰੇ ਸਮੇਂ ਦੌਰਾਨ ਜਾਰੀ ਰਹੇ। ਤ੍ਰਾਸਦੀ ਇਹ ਹੈ ਕਿ ਅਕਾਲੀ ਦਲ ਦਾ ਕਾਂਗਰਸ ’ਚ ਦੋ ਵਾਰ ਰਲੇਵਾਂ ਹੋਇਆ, ਪਹਿਲੀ ਵਾਰ 1948 ’ਚ ਅਤੇ ਫਿਰ 1956 ’ਚ, ਇਸ ਉਮੀਦ ’ਚ ਕਿ ਵੰਡ ਤੋਂ ਪਹਿਲਾਂ ਸਿੱਖ ਇੱਛਾਵਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਆਖ਼ਰਕਾਰ ਪੂਰਾ ਕੀਤਾ ਜਾਵੇਗਾ।

ਪੰਜਾਬ ਦਾ ਪੁਨਰਗਠਨ ਅਖੀਰ ’ਚ 1966 ’ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੇਠ ਪੰਜਾਬ ਪੁਨਰਗਠਨ ਐਕਟ ਦੇ ਮਾਧਿਅਮ ਨਾਲ ਕੀਤਾ ਗਿਆ। ਫਿਰ ਵੀ ਇਹ ਸਮਝੌਤਾ ਅਧੂਰਾ ਹੀ ਰਿਹਾ। ਚੰਡੀਗੜ੍ਹ ਨੂੰ ਪੰਜਾਬ ਨੂੰ ਪੂਰੀ ਤਰ੍ਹਾਂ ਸੌਂਪਣ ਦੀ ਬਜਾਏ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ। ਕਈ ਪੰਜਾਬੀ ਭਾਸ਼ੀ ਖੇਤਰਾਂ ਨੂੰ ਬਾਹਰ ਕਰ ਦਿੱਤਾ ਗਿਆ ਅਤੇ ਦਰਿਆਵਾਂ ਦੇ ਪਾਣੀ ਨੂੰ ਕੇਂਦਰੀ ਵਿਵਸਥਾ ਦੇ ਅਧੀਨ ਰੱਖਿਆ ਗਿਆ, ਜਿਸ ਨੂੰ ਕਈ ਪੰਜਾਬੀ ਨੇਤਾ ਬੇਲੋੜਾ ਮੰਨਦੇ ਸਨ। ਇਹ ਅਣਸੁਲਝੇ ਵਿਵਾਦ ਅੱਜ ਵੀ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਿਤ ਕਰ ਰਹੇ ਹਨ।

ਇਕ ਮਹੱਤਵਪੂਰਨ ਅਤੇ ਅਜੇ ਵੀ ਅਣਸੁਲਝਿਆ ਪ੍ਰਸ਼ਨ ਬਣਿਆ ਹੋਇਆ ਹੈ ਕਿ ਪੰਜਾਬ ’ਚ ਅੱਤਵਾਦ ਨੂੰ ਕਿਸ ਨੇ ਪੈਦਾ ਕੀਤਾ, ਹੱਲਾਸ਼ੇਰੀ ਦਿੱਤੀ ਅਤੇ ਹਵਾ ਦਿੱਤੀ। ਉਸ ਤ੍ਰਾਸਦੀ ਦੀਆਂ ਜੜ੍ਹਾਂ ਨੂੰ ਸਮਝਣਾ ਜ਼ਰੂਰੀ ਬਣਿਆ ਹੋਇਆ ਹੈ, ਜੇਕਰ ਆਉਣ ਵਾਲੀਆਂ ਪੀੜ੍ਹੀਆਂ ਨੇ ਉਹੀ ਗਲਤੀਆਂ ਦੁਹਰਾਉਣ ਤੋਂ ਬਚਣਾ ਹੈ। ਬਦਕਿਸਮਤੀ ਨਾਲ, ਨਾ ਤਾਂ ਸਿੱਖ ਬੌਧਿਕ ਹਲਕਿਆਂ ਅਤੇ ਨਾ ਹੀ ਪ੍ਰਵਾਸੀ ‘ਡਾਇਸਪੋਰਾ’ ਦੇ ਕੁਝ ਹਿੱਸਿਆਂ ਨੇ ਇਸ ਦਰਦਨਾਕ ਦੌਰ ਦੀ ਸਮੂਹਿਕ ਅਤੇ ਨਿਰਪੱਖ ਜਾਂਚ ਨੂੰ ਗੰਭੀਰਤਾ ਨਾਲ ਲਿਆ ਹੈ।

1985 ਦੇ ਰਾਜੀਵ-ਲੌਂਗੋਵਾਲ ਸਮਝੌਤੇ ਨੇ ਸੁਲ੍ਹਾ ਦੀ ਉਮੀਦ ਜਗਾਈ ਸੀ। ਇਸ ਨੇ ਚੰਡੀਗੜ੍ਹ, ਖੇਤਰੀ ਵਿਵਾਦਾਂ, ਦਰਿਆਈ ਪਾਣੀਆਂ ਅਤੇ ਮੁਆਵਜ਼ੇ ’ਤੇ ਹੱਲ ਦਾ ਵਾਅਦਾ ਕੀਤਾ ਸੀ। ਹਾਲਾਂਕਿ, ਸਮਝੌਤੇ ਦੇ ਵੱਡੇ ਹਿੱਸੇ ਲਾਗੂ ਨਹੀਂ ਹੋਏ। ਇਸ ਤੋਂ ਤੁਰੰਤ ਬਾਅਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਹੱਤਿਆ ਨੇ ਇਕ ਸਥਾਈ ਸਿਆਸੀ ਹੱਲ ਦੀਆਂ ਸੰਭਾਵਨਾਵਾਂ ਨੂੰ ਹੋਰ ਕਮਜ਼ੋਰ ਕਰ ਦਿੱਤਾ।

ਸਿੱਖ ਭਾਈਚਾਰਾ ਹਮਦਰਦੀ ਨਹੀਂ ਚਾਹੁੰਦਾ। ਇਹ ਨਿਰਪੱਖਤਾ, ਗੌਰਵ ਅਤੇ ਗੰਭੀਰ ਜੁੜਾਅ ਚਾਹੁੰਦਾ ਹੈ। ਇਕ ਪਰਿਪੱਕ ਲੋਕਤੰਤਰ ’ਚ ਇਤਿਹਾਸ ਦੇ ਔਖੇ ਅਧਿਆਇਆਂ ਨੂੰ ਸਵੀਕਾਰ ਕਰਨ ਅਤੇ ਰੱਖਿਆਤਮਕ ਹੋਣ ਦੀ ਬਜਾਏ ਇਮਾਨਦਾਰੀ ਨਾਲ ਵਾਸਤਵਿਕ ਸ਼ਿਕਾਇਤਾਂ ਦਾ ਹੱਲ ਕਰਨ ਦੀ ਹਿੰਮਤ ਹੋਣੀ ਚਾਹੀਦੀ ਹੈ। ਭਾਈਚਾਰੇ ਅਤੇ ਰਾਸ਼ਟਰ ਦੇ ਅੰਦਰ ਗੰਭੀਰ ਚਿੰਤਨ ਅਤੀਤ ਦੇ ਦਰਦ ਨੂੰ ਸੁਲ੍ਹਾ ਅਤੇ ਤਰੱਕੀ ਦੇ ਰੋਡਮੈਪ ਵਿਚ ਬਦਲਣ ’ਚ ਮਦਦ ਕਰ ਸਕਦਾ ਹੈ।

ਸ਼ਾਇਦ ਉਹ ਸਮਾਂ ਆ ਗਿਆ ਹੈ ਜਦੋਂ ਇਕ ਸਰਲ ਸੱਚਾਈ ਨੂੰ ਸਵੀਕਾਰ ਕੀਤਾ ਜਾਵੇ, ਅਣਸੁਲਝੀਆਂ ਸ਼ਿਕਾਇਤਾਂ ਸਮੇਂ ਦੇ ਨਾਲ ਗਾਇਬ ਨਹੀਂ ਹੁੰਦੀਆਂ, ਉਹ ਪੀੜ੍ਹੀਆਂ ਦੇ ਦੌਰਾਨ ਚੁੱਪ-ਚਾਪ ਡੂੰਘੀਆਂ ਹੁੰਦੀਆਂ ਜਾਂਦੀਆਂ ਹਨ। ਸੁਲ੍ਹਾ ਬਿਆਨਬਾਜ਼ੀ ਦੀ ਨਹੀਂ, ਸਗੋਂ ਨੈਤਿਕ ਹਿੰਮਤ, ਰਾਜਨੀਤਕ ਇਮਾਨਦਾਰੀ ਅਤੇ ਰਾਸ਼ਟਰੀ ਸਦਭਾਵਨਾ ਦੇ ਪ੍ਰਤੀ ਸਾਂਝੀ ਵਚਨਬੱਧਤਾ ਦੀ ਮੰਗ ਕਰਦੀ ਹੈ। ਤਦ ਹੀ ਅਤੀਤ ਦੇ ਅਧੂਰੇ ਵਾਅਦੇ ਵਧੇਰੇ ਭਰੋਸੇਮੰਦ ਅਤੇ ਇਕਜੁੱਟ ਭਵਿੱਖ ਦਾ ਰਾਹ ਪੱਧਰਾ ਕਰ ਸਕਦੇ ਹਨ।

ਡਾ. ਇਕਬਾਲ ਸਿੰਘ ਲਾਲਪੁਰਾ (ਸਾਬਕਾ ਚੇਅਰਮੈਨ, ਰਾਸ਼ਟਰੀ ਘੱਟਗਿਣਤੀ ਕਮਿਸ਼ਨ, ਭਾਰਤ ਸਰਕਾਰ)

  • Unfulfilled Promises
  • Sikh Aspirations
  • Congress Leadership

‘ਆਨਸਕ੍ਰੀਨ ਮਾਰਕਿੰਗ ’ਤੇ ਮੁੜ ਵਿਚਾਰ ਕਰਨਾ ਚਾਹੀਦੈ!

NEXT STORY

Stories You May Like

  • exposed the weakness of congress leadership
    ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ ਕਮਜ਼ੋਰੀ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • gurdwara singh sabha
    ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • bhupesh baghel is coming back to punjab amidst congress turmoil
    ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ ਅਤੇ ਕੀ ਹੈ ਪੂਰਾ ਸ਼ਡਿਊਲ (ਵੀਡੀਓ)
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • fire broke out at gurdwara
    ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ 'ਚ ਲੱਗੀ ਭਿਆਨਕ ਅੱਗ ! ਸਿੱਖ ਸੰਗਤਾਂ ਦੇ ਵਲੂੰਧਰੇ ਗਏ ਹਿਰਦੇ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • gen z protest
      ਲਾਠੀ ਅਤੇ ਲੋਕਤੰਤਰ : ਜਨਰੇਸ਼ਨ ਜ਼ੈੱਡ ਨੇ ਦਿਖਾਇਆ ਰਾਹ
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • bank fraud
      ਲੁਕਵੀਂ ਡਕੈਤੀ : ਕਿਵੇਂ ਬੈਂਕ ਮੁਲਾਜ਼ਮ ਜਮ੍ਹਾਕਰਤਾਵਾਂ ਨਾਲ ਕਰਦੇ ਹਨ ਧੋਖਾ
    • life will be saved only by preserving nature
      ਅੱਜ ਵਿਸ਼ਵ ਕੁਦਰਤ ਸੰਭਾਲ ਦਿਵਸ ’ਤੇ ਵਿਸ਼ੇਸ਼: ਕੁਦਰਤ ਦੀ ਸੰਭਾਲ ਨਾਲ ਹੀ ਬਚੇਗੀ...
    • elders in danger
      ਪਰਿਵਾਰ ਤੋਂ ਬਿਨਾਂ ਜਾਨ ਦੇ ਜੋਖ਼ਮ 'ਚ ਬਜ਼ੁਰਗ
    • student protest
      ‘ਵਿਦਿਆਰਥੀ ਅੰਦੋਲਨ’ : ਇਸ ਨੂੰ ਸਾਵਧਾਨੀ ਨਾਲ ਸੰਭਾਲਣ ਦੀ ਲੋੜ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • government and social media
      ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?
    • india s future
      ਜ਼ੋਰ-ਜ਼ੋਰ ਦੇ ਨਾਅਰਿਆਂ ਜਾਂ ਵੱਡੀ ਭੀੜ ਨਾਲ ਨਹੀਂ ਬਣੇਗਾ ਭਾਰਤ ਦਾ ਭਵਿੱਖ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +