Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:21:02 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਚਿੱਟੇ ਦੇ ਵਿਰੁੱਧ ਹਿਮਾਚਲ ਪ੍ਰਦੇਸ਼ ’ਚ ਸੁੱਖੂ ਸਰਕਾਰ ਦੀ ਵੱਡੀ ਮੁਹਿੰਮ

BLOG News Punjabi(ਬਲਾਗ)

ਚਿੱਟੇ ਦੇ ਵਿਰੁੱਧ ਹਿਮਾਚਲ ਪ੍ਰਦੇਸ਼ ’ਚ ਸੁੱਖੂ ਸਰਕਾਰ ਦੀ ਵੱਡੀ ਮੁਹਿੰਮ

  • Edited By Harpreet Singh,
  • Updated: 18 Jun, 2026 04:43 PM
Blog
war on drugs
  • Share
    • Facebook
    • Tumblr
    • Linkedin
    • Twitter
  • Comment

ਹਿਮਾਚਲ ਪ੍ਰਦੇਸ਼ ਲੰਬੇ ਸਮੇਂ ਤੋਂ ਆਪਣੀ ਕੁਦਰਤੀ ਸੁੰਦਰਤਾ, ਸ਼ਾਂਤ ਵਾਤਾਵਰਣ ਅਤੇ ਸੱਭਿਆਚਾਰਕ ਵਿਰਾਸਤ ਲਈ ਜਾਣਿਆ ਜਾਂਦਾ ਰਿਹਾ ਹੈ ਪਰ ਪਿਛਲੇ ਕੁਝ ਸਾਲਾਂ ’ਚ ਸੂਬੇ ਦੇ ਸਾਹਮਣੇ ਇਕ ਗੰਭੀਰ ਚੁਣੌਤੀ ਉਭਰ ਕੇ ਸਾਹਮਣੇ ਆਈ ਹੈ—ਚਿੱਟਾ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਧਦੀ ਵਰਤੋਂ। ਵਿਸ਼ੇਸ਼ ਰੂਪ ’ਚ ਨੌਜਵਾਨਾਂ ’ਚ ਨਸ਼ੇ ਦੀ ਵਧਦੀ ਪ੍ਰਵਿਰਤੀ ਨੇ ਸਮਾਜ, ਪਰਿਵਾਰ ਅਤੇ ਸਰਕਾਰ ਸਾਰਿਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਨੇ ਵਿਆਪਕ ਪੱਧਰ ’ਤੇ ਮੁਹਿੰਮ ਵਿੱਢੀ ਹੈ।

ਵਧਦੀ ਸਮੱਸਿਆ ਅਤੇ ਸਮਾਜਿਕ ਚਿੰਤਾ
ਹਿਮਾਚਲ ਪ੍ਰਦੇਸ਼ ’ਚ ਚਿੱਟੇ ਦਾ ਕਾਰੋਬਾਰ ਪਿਛਲੇ ਕੁਝ ਸਾਲਾਂ ’ਚ ਤੇਜ਼ੀ ਨਾਲ ਫੈਲਿਆ ਹੈ। ਸਰਹੱਦੀ ਸੂਬਿਅਾਂ ਤੋਂ ਹੋਣ ਵਾਲੀ ਸਮੱਗਲਿੰਗ ਅਤੇ ਨੌਜਵਾਨਾਂ ਨੂੰ ਆਸਾਨ ਪੈਸੇ ਦੇ ਨਾਲ-ਨਾਲ ਗਲਤ ਸੰਗਤ ਦਾ ਲਾਲਚ ਇਸ ਸਮੱਸਿਆ ਨੂੰ ਹੋਰ ਗੰਭੀਰ ਬਣਾ ਰਿਹਾ ਹੈ। ਨਸ਼ੇ ਦੇ ਕਾਰਨ ਅਨੇਕਾਂ ਪਰਿਵਾਰ ਟੁੱਟ ਰਹੇ ਹਨ, ਅਪਰਾਧ ਵਧ ਰਹੇ ਹਨ ਅਤੇ ਨੌਜਵਾਨਾਂ ਦੇ ਭਵਿੱਖ ’ਚ ਹਨੇਰਾ ਛਾ ਰਿਹਾ ਹੈ।

ਮਾਹਿਰਾਂ ਦਾ ਮੰਨਣਾ ਹੈ ਕਿ ਨਸ਼ੇ ਦੀ ਲਤ ਨਾ ਸਿਰਫ ਵਿਅਕਤੀ ਨੂੰ ਹੀ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੀ ਹੈ। ਸਿੱਖਿਆ, ਸਿਹਤ ਅਤੇ ਰੋਜ਼ਗਾਰ ’ਤੇ ਇਸ ਦਾ ਨਾਂਹ-ਪੱਖੀ ਪ੍ਰਭਾਵ ਪੈਂਦਾ ਹੈ। ਇਸ ਲਈ ਇਸ ਸਮੱਸਿਆ ਦਾ ਹੱਲ ਸਿਰਫ ਕਾਨੂੰਨ-ਵਿਵਸਥਾ ਦਾ ਵਿਸ਼ਾ ਨਹੀਂ, ਸਗੋਂ ਸਮਾਜਿਕ ਜਾਗਰੂਕਤਾ ਦਾ ਵੀ ਸਵਾਲ ਹੈ।

ਸਰਕਾਰ ਦੀ ਸਖ਼ਤ ਕਾਰਵਾਈ
ਸੁੱਖੂ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਨਸ਼ੇ ਦੇ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ। ਰਾਜ ਪੁਲਸ ਨੂੰ ਸਮੱਗਲਰਾਂ ਦੇ ਵਿਰੁੱਧ ਸਖਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਵਿਸ਼ੇਸ਼ ਜਾਂਚ ਦਲਾਂ ਦਾ ਗਠਨ ਕੀਤਾ ਗਿਆ ਹੈ ਅਤੇ ਅੰਤਰ-ਰਾਜ ਸਮੱਗਲਿੰਗ ਨੈੱਟਵਰਕ ਨੂੰ ਤੋੜਨ ਲਈ ਗੁਆਂਢੀ ਸੂਬਿਅਾਂ ਦੀਆਂ ਏਜੰਸੀਆਂ ਨਾਲ ਤਾਲਮੇਲ ਵਧਾਇਆ ਗਿਆ ਹੈ।

ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਦੀ ਜਾਂਚ, ਗੈਰ-ਕਾਨੂੰਨੀ ਕਮਾਈ ’ਤੇ ਕਾਰਵਾਈ ਅਤੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਯਤਨ ਤੇਜ਼ ਕੀਤੇ ਗਏ ਹਨ। ਸਰਕਾਰ ਦਾ ਸਾਫ਼ ਸੰਦੇਸ਼ ਹੈ ਕਿ ਨਸ਼ੇ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਨੌਜਵਾਨਾਂ ਨੂੰ ਬਚਾਉਣ ’ਤੇ ਵਿਸ਼ੇਸ਼ ਜ਼ੋਰ
ਸਰਕਾਰ ਦਾ ਮੰਨਣਾ ਹੈ ਕਿ ਸਿਰਫ ਗ੍ਰਿਫ਼ਤਾਰੀ ਅਤੇ ਕਾਨੂੰਨੀ ਕਾਰਵਾਈ ਨਾਲ ਸਮੱਸਿਆ ਦਾ ਸਥਾਈ ਹੱਲ ਸੰਭਵ ਨਹੀਂ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਜਾਗਰੂਕਤਾ ਪ੍ਰੋਗਰਾਮਾਂ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਵਿਦਿਆਰਥੀਆਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਖੇਡ ਸਰਗਰਮੀਆਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਰਚਨਾਤਮਕ ਮੁਕਾਬਲਿਆਂ ਨੂੰ ਉਤਸ਼ਾਹਤ ਕਰ ਕੇ ਨੌਜਵਾਨਾਂ ਦੀ ਊਰਜਾ ਨੂੰ ਹਾਂਪੱਖੀ ਦਿਸ਼ਾ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ।

ਪੰਚਾਇਤਾਂ ਅਤੇ ਸਮਾਜ ਦੀ ਹਿੱਸੇਦਾਰੀ
ਨਸ਼ੇ ਦੇ ਵਿਰੁੱਧ ਲੜਾਈ ਨੂੰ ਜਨ-ਅੰਦੋਲਨ ਬਣਾਉਣ ਦੇ ਉਦੇਸ਼ ਨਾਲ ਸਰਕਾਰ ਪੰਚਾਇਤਾਂ, ਸਵੈ-ਸੇਵੀ ਸੰਸਥਾਵਾਂ, ਮਹਿਲਾ ਮੰਡਲਾਂ ਅਤੇ ਯੂਥ ਕਲੱਬਾਂ ਨੂੰ ਵੀ ਨਾਲ ਜੋੜ ਰਹੀ ਹੈ। ਪੇਂਡੂ ਖੇਤਰਾਂ ’ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਨੂੰ ਨਸ਼ੇ ਦੇ ਖ਼ਤਰਿਆਂ ਅਤੇ ਉਸ ਤੋਂ ਬਚਾਅ ਦੇ ਉਪਾਵਾਂ ਬਾਰੇ ਦੱਸਿਆ ਜਾਂਦਾ ਹੈ।

ਔਰਤਾਂ ਦੇ ਸਮੂਹ ਵਿਸ਼ੇਸ਼ ਰੂਪ ’ਚ ਇਸ ਮੁਹਿੰਮ ’ਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਮਾਵਾਂ ਅਤੇ ਭੈਣਾਂ ਆਪਣੇ ਪਰਿਵਾਰਾਂ ਅਤੇ ਭਾਈਚਾਰਿਆਂ ’ਚ ਨਸ਼ੇ ਦੇ ਵਿਰੁੱਧ ਜਨਮਤ ਤਿਆਰ ਕਰ ਰਹੀਆਂ ਹਨ। ਸਮਾਜ ਦੀ ਇਹ ਹਿੱਸੇਦਾਰੀ ਸਰਕਾਰ ਦੇ ਯਤਨਾਂ ਨੂੰ ਹੋਰ ਵੀ ਵਧੇਰੇ ਪ੍ਰਭਾਵਸ਼ਾਲੀ ਬਣਾ ਰਹੀ ਹੈ।

ਮੁੜ-ਵਸੇਬਾ ਅਤੇ ਇਲਾਜ ਦੀ ਵਿਵਸਥਾ
ਨਸ਼ੇ ਦੀ ਗ੍ਰਿਫ਼ਤ ’ਚ ਆ ਚੁੱਕੇ ਲੋਕਾਂ ਲਈ ਮੁੜ-ਵਸੇਬਾ ਅਤੇ ਇਲਾਜ ਵੀ ਬਹੁਤ ਜ਼ਰੂਰੀ ਹੈ। ਇਸ ਦਿਸ਼ਾ ’ਚ ਸਰਕਾਰ ਨਸ਼ਾ ਮੁਕਤੀ ਕੇਂਦਰਾਂ ਨੂੰ ਮਜ਼ਬੂਤ ਬਣਾਉਣ ’ਤੇ ਕੰਮ ਕਰ ਰਹੀ ਹੈ। ਮਾਹਿਰ ਡਾਕਟਰਾਂ ਅਤੇ ਕੌਂਸਲਰਾਂ ਦੀ ਸਹਾਇਤਾ ਨਾਲ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਨੂੰ ਆਮ ਜੀਵਨ ’ਚ ਲਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਸਰਕਾਰ ਦਾ ਉਦੇਸ਼ ਸਿਰਫ ਨਸ਼ੇੜੀਆਂ ਨੂੰ ਅਪਰਾਧੀ ਵਜੋਂ ਦੇਖਣਾ ਨਹੀਂ, ਸਗੋਂ ਉਨ੍ਹਾਂ ਨੂੰ ਇਲਾਜ ਅਤੇ ਮੁੜ-ਵਸੇਬੇ ਦਾ ਮੌਕਾ ਪ੍ਰਦਾਨ ਕਰਨਾ ਵੀ ਹੈ। ਇਸ ਨਾਲ ਅਨੇਕਾਂ ਨੌਜਵਾਨਾਂ ਨੂੰ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਮਿਲ ਰਿਹਾ ਹੈ।

ਭਵਿੱਖ ਦੀਆਂ ਚੁਣੌਤੀਆਂ
ਹਾਲਾਂਕਿ ਸਰਕਾਰ ਦੇ ਯਤਨ ਸ਼ਲਾਘਾਯੋਗ ਹਨ ਪਰ ਨਸ਼ੇ ਦੇ ਵਿਰੁੱਧ ਇਹ ਲੜਾਈ ਲੰਬੀ ਅਤੇ ਮੁਸ਼ਕਲ ਹੈ। ਸਮੱਗਲਰਾਂ ਦੇ ਬਦਲਦੇ ਤੌਰ-ਤਰੀਕੇ, ਡਿਜੀਟਲ ਮਾਧਿਅਮਾਂ ਦੀ ਦੁਰਵਰਤੋਂ ਅਤੇ ਨੌਜਵਾਨਾਂ ਤੱਕ ਨਸ਼ੇ ਦੀ ਆਸਾਨ ਪਹੁੰਚ ਵਰਗੀਆਂ ਚੁਣੌਤੀਆਂ ਅਜੇ ਵੀ ਮੌਜੂਦ ਹਨ। ਇਨ੍ਹਾਂ ਨਾਲ ਨਜਿੱਠਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਨੂੰ ਮਿਲ ਕੇ ਲਗਾਤਾਰ ਕੰਮ ਕਰਨਾ ਹੋਵੇਗਾ।

ਮਾਹਿਰਾਂ ਦਾ ਸੁਝਾਅ ਹੈ ਕਿ ਰੋਜ਼ਗਾਰ ਦੇ ਮੌਕੇ ਵਧਾਉਣ, ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਪਰਿਵਾਰਾਂ ’ਚ ਆਪਸੀ ਗੱਲਬਾਤ ਨੂੰ ਉਤਸ਼ਾਹਤ ਕਰਨ ਨਾਲ ਵੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕਦਾ ਹੈ।

ਸਿੱਟਾ
ਚਿੱਟੇ ਦੇ ਵਿਰੁੱਧ ਹਿਮਾਚਲ ਪ੍ਰਦੇਸ਼ ’ਚ ਸੁੱਖੂ ਸਰਕਾਰ ਦੀ ਮੁਹਿੰਮ ਸਿਰਫ ਕਾਨੂੰਨ ਲਾਗੂ ਕਰਨ ਦੀ ਮੁਹਿੰਮ ਨਹੀਂ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਦੇਣ ਦਾ ਇਕ ਯਤਨ ਹੈ। ਜੇਕਰ ਸਰਕਾਰ, ਪ੍ਰਸ਼ਾਸਨ, ਵਿੱਦਿਅਕ ਸੰਸਥਾਵਾਂ, ਸਮਾਜਿਕ ਸੰਗਠਨ ਅਤੇ ਆਮ ਨਾਗਰਿਕ ਮਿਲ ਕੇ ਇਸ ਦਿਸ਼ਾ ’ਚ ਕਾਰਜ ਕਰਨਗੇ, ਤਾਂ ਹਿਮਾਚਲ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋ ਸਕਦਾ ਹੈ।

-ਪ੍ਰੋ. ਮਨੋਜ ਡੋਗਰਾ

  • War On Drugs
  • Himachal Pradesh
  • CM Sukhu

ਨਿਰਾਰਥਕ ਹੁੰਦੀਆਂ ਡਿਗਰੀਆਂ, ਸਕਿੱਲ ਸਪੈਸ਼ਲਾਈਜ਼ੇਸ਼ਨ ’ਤੇ ਟਿਕਿਆ ਭਵਿੱਖ

NEXT STORY

Stories You May Like

  • andhra pradesh bus fire 37 passengers
    ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ 'ਚ ਬੱਸ ਨੂੰ ਲੱਗੀ ਅੱਗ, ਵਾਲ-ਵਾਲ ਬੱਚੇ 37 ਯਾਤਰੀ
  • sri akal takht sahib jathedar condemns ragging of sikh child
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
  • conflict between ed and punjab government has increased
    ED ਤੇ ਪੰਜਾਬ ਸਰਕਾਰ 'ਚ ਵਧਿਆ ਟਕਰਾਅ, ਇਹ ਭਾਜਪਾ ਦੀ ਬਦਨਾਮ ਕਰੋ ਮੁਹਿੰਮ ਦਾ ਹਿੱਸਾ : ਅਮਨ ਅਰੋੜਾ
  • rain wreaks havoc in uttar pradesh
    ਉੱਤਰ ਪ੍ਰਦੇਸ਼ 'ਚ ਮੀਂਹ ਨੇ ਤਬਾਹੀ ਮਚਾਈ: 3 ਹਾਦਸਿਆਂ 'ਚ 6 ਲੋਕਾਂ ਦੀ ਮੌਤ
  • gurdaspur police conducts special search operation at railway station
    ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • floods rivers
      ਜਲ-ਪਰਲੋ ਦੇ ਦੌਰ ਵਿਚ ਨਦੀਆਂ ਦੀ ਪਛਾਣ
    • wars
      ਕਦੇ ਨਾ ਖ਼ਤਮ ਹੋਣ ਵਾਲੀਆਂ ਜੰਗਾਂ ਦੇ ਸਿੱਟੇ
    • growing network of banned chemical drugs in the country
      ‘ਦੇਸ਼ ’ਚ ਪਾਬੰਦੀਸ਼ੁਦਾ ਕੈਮੀਕਲ ਨਸ਼ਿਆਂ ਦਾ ਵਧਦਾ ਜਾਲ’ ਨਾਜਾਇਜ਼ ਫੈਕਟਰੀਆਂ...
    • jauhar
      ਜੌਹਰ ਦੀ ਜਵਾਲਾ ’ਚ ਡਰਪੋਕਪਨ ਨਹੀਂ, ਅਣਖ ਦੀ ਆਖ਼ਰੀ ਲੜਾਈ ਸੀ
    • indias future in teachers hands
      ਅਧਿਆਪਕ ਦੇ ਹੱਥਾਂ ’ਚ ਭਾਰਤ ਦਾ ਭਵਿੱਖ
    • a new solution to the population problem sir
      ਆਬਾਦੀ ਸਮੱਸਿਆ ਦਾ ਇਕ ਨਵਾਂ ਹੱਲ – ਐੱਸ.ਆਈ.ਆਰ.
    • chhatron ki gunj will be held in bjp stronghold indore
      ਭਾਜਪਾ ਦੇ ਗੜ੍ਹ ਇੰਦੌਰ ’ਚ ਹੋਵੇਗੀ ‘ਛਾਤਰੋਂ ਕੀ ਗੂੰਜ’
    • negligence in aircraft maintenance
      ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ...
    • the changing nature of protests will the general public get relief
      ਧਰਨੇ-ਵਿਖਾਵਿਆਂ ਦਾ ਬਦਲਦਾ ਸਰੂਪ : ਕੀ ਆਮ ਜਨਤਾ ਨੂੰ ਮਿਲੇਗੀ ਰਾਹਤ?
    • foreign degrees on indian campuses
      ਭਾਰਤੀ ਕੈਂਪਸਾਂ ’ਚ ਵਿਦੇਸ਼ੀ ਡਿਗਰੀਆਂ : ਕੀ ਉਹ ਕੰਮ ਕਰਨਗੀਆਂ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +