Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:55:22 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਭਾਰਤ ’ਚ ਜਲ ਸੰਕਟ : ਸਮਾਂ ਰਹਿੰਦਿਆਂ ਹੱਲ ਦੀ ਲੋੜ

BLOG News Punjabi(ਬਲਾਗ)

ਭਾਰਤ ’ਚ ਜਲ ਸੰਕਟ : ਸਮਾਂ ਰਹਿੰਦਿਆਂ ਹੱਲ ਦੀ ਲੋੜ

  • Updated: 16 Jul, 2019 07:17 AM
Blog
water crisis in india  the need to solve time bound solutions
  • Share
    • Facebook
    • Tumblr
    • Linkedin
    • Twitter
  • Comment

ਪੂਨਮ

ਪੌਣ-ਪਾਣੀ ’ਚ ਤਬਦੀਲੀ ਦਾ ਪਹਿਲਾ ਅਸਰ ਭਾਰਤ ਦੀ ਦਹਿਲੀਜ਼ ਤਕ ਪਹੁੰਚ ਗਿਆ ਹੈ ਅਤੇ ਇਹ ਜਲ ਸੰਕਟ ਹੈ। ਦਿੱਲੀ, ਬੈਂਗਲੁਰੂ, ਹੈਦਰਾਬਾਦ ਸਮੇਤ ਦੇਸ਼ ਦੇ 21 ਵੱਡੇ ਸ਼ਹਿਰਾਂ ’ਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਸੁੱਕ ਜਾਵੇਗਾ ਅਤੇ ਇਸ ਨਾਲ ਲੱਗਭਗ 60 ਕਰੋੜ ਲੋਕ ਪ੍ਰਭਾਵਿਤ ਹੋਣਗੇ ਅਤੇ ਸਾਲ 2030 ਤਕ 40 ਫੀਸਦੀ ਲੋਕਾਂ ਨੂੰ ਪੀਣ ਵਾਲਾ ਪਾਣੀ ਨਸੀਬ ਨਹੀਂ ਹੋਵੇਗਾ। ਇਹ ਅੰਕੜੇ ਨੀਤੀ ਆਯੋਗ ਦੀ ਰਿਪੋਰਟ ਦੇ ਹਨ। ਮੌਜੂਦਾ ਸਮੇਂ ’ਚ ਸਾਡੇ ਦੇਸ਼ ’ਚ ਦੋ-ਤਿਹਾਈ ਜਲ ਸ੍ਰੋਤਾਂ ਵਿਚ ਪਾਣੀ ਦਾ ਪੱਧਰ ਆਮ ਨਾਲੋਂ ਘੱਟ ਹੈ ਅਤੇ ਪ੍ਰਤੀ ਸਾਲ 2 ਲੱਖ ਲੋਕ ਅਸੁਰੱਖਿਅਤ ਪਾਣੀ ਕਾਰਣ ਮੌਤ ਦੇ ਮੂੰਹ ’ਚ ਚਲੇ ਜਾਂਦੇ ਹਨ। ਪਾਣੀ ਨੂੰ ਲੈ ਕੇ ਭੇਦਭਾਵ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਸੋਕੇ ਅਤੇ ਅਕਾਲ ਦੀ ਹਾਲਤ ’ਚ ਸਿਰਫ ਅਮੀਰ ਲੋਕਾਂ ਨੂੰ ਜਲ ਸ੍ਰੋਤ ਮੁਹੱਈਆ ਹਨ ਅਤੇ ਟੈਂਕਰ ਮਾਫੀਆ ਦਾ ਬੋਲਬਾਲਾ ਹੈ, ਜੋ ਪਾਣੀ ਵੇਚਦਾ ਹੈ।

ਅਸਲ ’ਚ 21ਵੀਂ ਸਦੀ ਦੇ ਭਾਰਤ ਲਈ ਪਾਣੀ ਦੀ ਖੋਜ ਅਤੇ ਇਸ ਦੀ ਸੰਭਾਲ ਇਕ ਵੱਡੀ ਚੁਣੌਤੀ ਬਣ ਗਈ ਹੈ। ਪਾਣੀ ਸੰਕਟ ਨਾਲ ਜੂਝ ਰਹੇ ਚੇਨਈ ਨੂੰ ਉਦੋਂ ਰਾਹਤ ਮਿਲੀ, ਜਦੋਂ ਰੇਲ ਗੱਡੀ ਨਾਲ ਉਥੇ 50,000 ਲਿਟਰ ਦੀਆਂ 50 ਵੈਗਨਾਂ ਰਾਹੀਂ ਪਾਣੀ ਪਹੁੰਚਾਇਆ ਗਿਆ। ਚੇਨਈ ਵਿਚ ਪਿਛਲੇ 4 ਮਹੀਨਿਆਂ ਤੋਂ ਪਾਣੀ ਦਾ ਸੰਕਟ ਚੱਲ ਰਿਹਾ ਹੈ ਅਤੇ ਉਥੇ ਰੋਜ਼ਾਨਾ 200 ਮਿਲੀਅਨ ਲਿਟਰ ਪਾਣੀ ਦੀ ਕਮੀ ਹੈ ਅਤੇ ਸ਼ਹਿਰ ਦੇ ਜਲ ਸ੍ਰੋਤ ਸੁੱਕ ਗਏ ਹਨ। ਲੋਕਾਂ ਨੂੰ ਗੰਦੇ ਪਾਣੀ ਨਾਲ ਬਰਤਨ ਧੋਣੇ ਪੈ ਰਹੇ ਹਨ ਅਤੇ ਸਾਫ ਪਾਣੀ ਨੂੰ ਪੀਣ ਅਤੇ ਖਾਣ ਲਈ ਬਚਾਉਣਾ ਪੈ ਰਿਹਾ ਹੈ।

ਰਾਜਧਾਨੀ ਦਿੱਲੀ ’ਚ ਵੀ ਪਾਣੀ ਦੀਆਂ 2 ਬਾਲਟੀਆਂ ਲਈ ਕਈ ਕਾਲੋਨੀਆਂ ’ਚ ਔਰਤਾਂ ਨੂੰ ਕਈ ਘੰਟਿਆਂ ਤਕ ਟੈਂਕਰ ਦੀ ਲਾਈਨ ਵਿਚ ਲੱਗਣਾ ਪੈਂਦਾ ਹੈ ਅਤੇ ਇਹ 2 ਬਾਲਟੀਆਂ ਪਾਣੀ ਵੀ ਇਕ ਦਿਨ ਛੱਡ ਕੇ ਮਿਲਦੀਆਂ ਹਨ। ਆਂਧਰਾ ਪ੍ਰਦੇਸ਼ ’ਚ 116 ਨਗਰ ਨਿਗਮਾਂ ’ਚੋਂ ਸਿਰਫ 34 ’ਚ ਹਫਤੇ ਵਿਚ 2 ਦਿਨ ਇਕ ਘੰਟੇ ਲਈ ਜਲ ਸਪਲਾਈ ਕੀਤੀ ਜਾਂਦੀ ਹੈ। ਮਹਾਰਾਸ਼ਟਰ ’ਚ ਪਾਣੀ ਦੀ ਸਮੱਸਿਆ ਹੈ। ਉਥੇ ਵਰ੍ਹਿਆਂ ਤੋਂ ਪੈ ਰਹੇ ਸੋਕੇ ਕਾਰਣ ਨਦੀਆਂ ਸੁੱਕ ਗਈਆਂ ਹਨ। ਡੈਮਾਂ ਅਤੇ ਜਲ ਸ੍ਰੋਤਾਂ ਵਿਚ ਪਾਣੀ ਖਤਮ ਹੋ ਗਿਆ ਹੈ ਅਤੇ ਧਰਤੀ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਵਰਤਿਆ ਜਾ ਰਿਹਾ ਹੈ। ਸੂਬਾ ਸਰਕਾਰ ਨੇ 5639 ਪਿੰਡਾਂ ਅਤੇ 11595 ਬਸਤੀਆਂ ’ਚ ਪਾਣੀ ਪਹੁੰਚਾਉਣ ਲਈ 6597 ਟੈਂਕਰਾਂ ਦੀਆਂ ਸੇਵਾਵਾਂ ਲਈਆਂ ਹਨ। ਪੰਜ ਹੋਰ ਸੂਬਿਆਂ ਵਿਚ ਵੀ ਸੋਕੇ ਦੀ ਹਾਲਤ ਬਣੀ ਹੋਈ ਹੈ। ਇਹ ਸਭ ਲੱਛਣ ਦੱਸਦੇ ਹਨ ਕਿ ਭਵਿੱਖ ’ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਨਹੀਂ ਹੋਵੇਗਾ ਅਤੇ ਲੋਕਾਂ ਨੂੰ ਅਸੁਰੱਖਿਅਤ ਪਾਣੀ ’ਤੇ ਨਿਰਭਰ ਰਹਿਣਾ ਪਵੇਗਾ, ਜਿਸ ਕਾਰਣ ਬੀਮਾਰੀ, ਮੌਤਾਂ ਅਤੇ ਹਿਜਰਤ ਵਧੇਗੀ।

ਗੈਰ-ਯੋਜਨਾਬੰਦੀ ਦੇ ਸ਼ਹਿਰੀ ਵਿਕਾਸ

ਗੈਰ-ਯੋਜਨਾਬੰਦੀ ਦੇ ਸ਼ਹਿਰੀ ਵਿਕਾਸ ਅਤੇ ਮਾਨਸੂਨ ਦੀ ਕਮੀ ਕਾਰਣ ਝੀਲਾਂ ਅਤੇ ਤਲਾਬ ਨਾਜਾਇਜ਼ ਕਬਜ਼ੇ ਦੇ ਸ਼ਿਕਾਰ ਬਣ ਗਏ ਹਨ। ਚੌਗਿਰਦੇ ਦੇ ਨੁਕਸਾਨ, ਜਲ-ਮਲ ਦੇ ਨਿਪਟਾਰੇ ਦੀ ਸਹੀ ਵਿਵਸਥਾ ਨਾ ਹੋਣ ਅਤੇ ਮਲਬੇ ਕਾਰਣ ਜਲ ਸ੍ਰੋਤ ਖਤਮ ਹੋ ਰਹੇ ਹਨ। ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਗਿਰਾਵਟ ਦਾ ਮੁੱਖ ਕਾਰਣ ਕੁਦਰਤੀ ਜਲ ਸ੍ਰੋਤਾਂ ਅਤੇ ਤੱਟੀ ਇਲਾਕਿਆਂ ਨੂੰ ਸੁਰੱਖਿਅਤ ਨਾ ਕਰ ਪਾਉਣਾ ਹੈ। ਖ਼ੁਦ ਪ੍ਰਧਾਨ ਮੰਤਰੀ ਨੇ ਮੰਨਿਆ ਹੈ ਕਿ ਦੇਸ਼ ਵਿਚ ਸਿਰਫ 8 ਫੀਸਦੀ ਵਰਖਾ ਦੇ ਪਾਣੀ ਨੂੰ ਹੀ ਬਚਾਇਆ ਜਾਂਦਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਾਲ 2025 ਤਕ ਗੰਗਾ ਸਮੇਤ 11 ਨਦੀ ਬੇਸਿਨਾਂ ਵਿਚ ਪਾਣੀ ਦੀ ਕਮੀ ਹੋਵੇਗੀ, ਜਿਸ ਕਾਰਣ ਸਾਲ 2050 ਤਕ 100 ਕਰੋੜ ਤੋਂ ਵੱਧ ਲੋਕਾਂ ਲਈ ਖਤਰਾ ਪੈਦਾ ਹੋ ਜਾਵੇਗਾ। ਸਾਲ 2050 ਤਕ ਪਾਣੀ ਦੀ ਮੰਗ ਵਧ ਕੇ 1180 ਮਿਲੀਅਨ ਘਣ ਮੀਟਰ ਹੋ ਜਾਵੇਗੀ। ਭਾਰਤ ਦੀ ਆਬਾਦੀ ਦੁਨੀਆ ਦੀ ਆਬਾਦੀ ਦਾ 18 ਫੀਸਦੀ ਹੈ, ਜਦਕਿ ਇਥੇ ਪੀਣ ਵਾਲਾ ਪਾਣੀ ਸਿਰਫ 4 ਫੀਸਦੀ ਹੈ ਅਤੇ ਇਥੇ ਪਾਣੀ ਦੀ ਬਰਬਾਦੀ ਜ਼ਿਆਦਾ ਹੁੰਦੀ ਹੈ ਤੇ ਇਥੇ ਪਾਣੀ ਨੂੰ ਬਚਾਉਣ ਦੀ ਬਜਾਏ ਫਜ਼ੂਲ ਦੇ ਪ੍ਰਾਜੈਕਟਾਂ ’ਤੇ ਅਰਬਾਂ ਰੁਪਿਆ ਖਰਚ ਕੀਤਾ ਜਾਂਦਾ ਹੈ।

ਨਵੇਂ ਜਲ ਸ਼ਕਤੀ ਮੰਤਰਾਲਾ ਨੇ ਦੇਸ਼ ਦੇ ਸੰਕਟਗ੍ਰਸਤ 250 ਜ਼ਿਲਿਆਂ ’ਚ ਜਲ ਸੁਰੱਖਿਆ ਮੁਹਿੰਮ ਚਲਾਈ ਹੈ ਪਰ ਸਰਕਾਰ ਦੇ ਢਿੱਲੇ ਰਵੱਈਏ ਦਾ ਇਸ ਗੱਲ ਤੋਂ ਪਤਾ ਲਾਇਆ ਜਾ ਸਕਦਾ ਹੈ ਕਿ ਜ਼ਿਆਦਾਤਰ ਸਰਕਾਰੀ ਭਵਨਾਂ ’ਚ ਵਰਖਾ ਦਾ ਪਾਣੀ ਬਚਾਉਣ ਵਾਲੀ ਪ੍ਰਣਾਲੀ ਨਹੀਂ ਹੈ, ਜਦਕਿ ਜਲ ਨੀਤੀ ’ਤੇ ਚਰਚਾ ਦਿੱਲੀ ਦੇ ਗਲਿਆਰਿਆਂ ਵਿਚ ਹੀ ਹੁੰਦੀ ਹੈ। 10 ਸਾਲ ਪਹਿਲਾਂ ਉੱਤਰੀ ਭਾਰਤ ਵਿਚ ਹਰ ਸਾਲ 54 ਬਿਲੀਅਨ ਘਣ ਮੀਟਰ ਪਾਣੀ ਦੀ ਵਰਤੋਂ ਹੋ ਰਹੀ ਸੀ, ਜੋ ਅਲਾਸਕਾ ਗਲੇਸ਼ੀਅਰ ’ਚ ਬਚੇ ਪਾਣੀ ਦੇ ਬਰਾਬਰ ਹੈ। ਭਾਰਤ ਦੇ ਸ਼ਹਿਰਾਂ ’ਚ ਜਲ ਸਪਲਾਈ ਕਾਰਣ ਕੁਝ ਹਿੱਸਿਆਂ ’ਚ ਹਮੇਸ਼ਾ ਸੋਕਾ ਪਿਆ ਰਹਿੰਦਾ ਹੈ। ਜਲ ਸ੍ਰੋਤ ਸਬੰਧੀ ਸਥਾਈ ਕਮੇਟੀ ਅਨੁਸਾਰ 1995 ’ਚ ਦੇਸ਼ ਵਿਚ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਵਰਤੋਂ ਵਾਲੇ ਜ਼ਿਲਿਆਂ ਦੀ ਗਿਣਤੀ 3 ਫੀਸਦੀ ਸੀ, ਜੋ 2011 ’ਚ ਵਧ ਕੇ 15 ਹੋ ਗਈ ਸੀ।

ਆਉਣ ਵਾਲੇ ਵਰ੍ਹਿਆਂ ਵਿਚ ਭਾਰਤ ਨੂੰ ਪਾਣੀ ਕਿੱਥੋਂ ਮਿਲੇਗਾ, ਜਦਕਿ ਸਰਕਾਰ 2024 ਤਕ ‘ਹਰ ਘਰ ਨਲ, ਹਰ ਘਰ ਜਲ’ ਪਹੁੰਚਾਉਣ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਡੈਮਾਂ ਅਤੇ ਜਲ ਸ੍ਰੋਤਾਂ ’ਤੇ 4 ਟ੍ਰਿਲੀਅਨ ਰੁਪਏ ਖਰਚ ਕਰ ਦਿੱਤੇ ਗਏ ਹਨ ਪਰ ਲੋੜੀਂਦੇ ਨਤੀਜੇ ਨਹੀਂ ਮਿਲੇ ਹਨ। ਰਵਾਇਤੀ ਪਾਣੀ ਦੇ ਸ੍ਰੋਤਾਂ, ਜਿਵੇਂ ਤਲਾਬਾਂ, ਨਾਲਿਆਂ, ਖੂਹਾਂ ਆਦਿ ਨੂੰ ਠੀਕ ਕਰਨ ਲਈ ਕੋਈ ਯੋਜਨਾ ਨਹੀਂ ਬਣਾਈ ਗਈ। ਇਕ ਜਲ ਸੁਰੱਖਿਆਵਾਦੀ ਦੇ ਸ਼ਬਦਾਂ ਵਿਚ, ‘‘ਸਰਕਾਰ ਸਸਤੇ ਅਤੇ ਆਮ ਉਪਾਵਾਂ ’ਚ ਭਰੋਸਾ ਨਹੀਂ ਕਰਦੀ। ਉਹ ਹਮੇਸ਼ਾ ਮਹਿੰਗੇ, ਵੱਡੇ ਪ੍ਰਾਜੈਕਟਾਂ ਵੱਲ ਦੇਖਦੀ ਹੈ।’’ ਸਾਲ 1960 ਤੋਂ ਬਾਅਦ ਤੋਂ ਲੱਖਾਂ ਜਲ ਸ੍ਰੋਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਜਦੋਂ ਤਕ ਅਸੀਂ ਮਾਨਸੂਨ ਦੇ ਮੌਸਮ ਵਿਚ ਪਾਣੀ ਦੀ ਬੱਚਤ ਨਹੀਂ ਕਰਾਂਗੇ, ਅਸੀਂ ਜਲ ਸੰਕਟ ਨਾਲ ਜੂਝਦੇ ਰਹਾਂਗੇ।

ਕਿਸਾਨ ਦੀ ਅਮਲਯੋਗ ਕੋਸ਼ਿਸ਼

ਰਾਜਸਥਾਨ ਦੇ ਅਲਵਰ ਜ਼ਿਲੇ ’ਚ ਇਕ ਕਿਸਾਨ ਨੇ ਇਸ ਸਬੰਧ ਵਿਚ ਅਮਲਯੋਗ ਕੰਮ ਕੀਤਾ ਹੈ। ਉਸ ਨੇ ਛੋਟੇ ਜਲ ਬਚਾਓ ਢਾਂਚੇ ਬਣਾ ਕੇ ਜਲ ਸ੍ਰੋਤਾਂ ਨੂੰ ਬਹਾਲ ਕੀਤਾ ਹੈ ਅਤੇ ਇਸ ਨਾਲ ਲੱਗਭਗ 1000 ਸੋਕਾ ਪੀੜਤ ਪਿੰਡਾਂ ਵਿਚ ਪਾਣੀ ਪਹੁੰਚਿਆ ਹੈ। ਪੰਜ ਨਦੀਆਂ ਵਿਚ ਪਾਣੀ ਬਹਾਲ ਹੋਇਆ ਹੈ ਅਤੇ ਖੇਤੀ ਉਤਪਾਦਕਤਾ 20 ਤੋਂ ਵਧ ਕੇ 80 ਫੀਸਦੀ ਹੋ ਗਈ ਹੈ ਅਤੇ ਜੰਗਲਾਤ ਖੇਤਰ ’ਚ 33 ਫੀਸਦੀ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਉੱਤਰਾਖੰਡ ’ਚ ਨੌਲਾ ਨੂੰ ਮੁੜ ਠੀਕ ਕੀਤਾ ਗਿਆ ਹੈ। ਕੇਰਲ ’ਚ ਸੁਰੰਗ ਨੂੰ ਮੁੜ ਠੀਕ ਕੀਤਾ ਗਿਆ ਹੈ। ਮਹਾਰਾਸ਼ਟਰ ’ਚ 60 ਫੀਸਦੀ ਪਾਣੀ ਦੀ ਵਰਤੋਂ ਗੰਨਾ ਉਤਪਾਦਨ ਲਈ ਕੀਤੀ ਜਾਂਦੀ ਹੈ, ਜਦਕਿ ਕੌਮਾਂਤਰੀ ਬਾਜ਼ਾਰ ’ਚ ਖੰਡ ਸਸਤੀ ਹੈ। ਭਾਰਤ ਜਾਰਡਨ ਤੋਂ ਸਬਕ ਲੈ ਸਕਦਾ ਹੈ ਕਿ ਕਿਸ ਤਰ੍ਹਾਂ ਉਸ ਨੇ ਰਵਾਇਤੀ ਜ਼ਮੀਨ ਸੰਭਾਲ ਪ੍ਰਣਾਲੀ ਅਪਣਾਈ ਹੈ, ਜਿਥੇ ਕੁਝ ਜ਼ਮੀਨ ਨੂੰ ਕੁਦਰਤੀ ਢੰਗ ਨਾਲ ਵਧਣ-ਫੁੱਲਣ ਲਈ ਛੱਡ ਦਿੱਤਾ ਜਾਂਦਾ ਹੈ, ਜਿਸ ਕਾਰਣ ਜਾਰਕਾ ਨਦੀ ਬੇਸਿਨ ’ਚ ਰਵਾਇਤੀ ਸ੍ਰੋਤਾਂ ਨੂੰ ਸੁਰੱਖਿਅਤ ਕੀਤਾ ਗਿਆ ਹੈ।

ਜਲ ਸ੍ਰੋਤਾਂ ਨੂੰ ਮੁੜ ਠੀਕ ਕਰਨ ਦਾ ਇਕ ਉਪਾਅ ਸਾਡੇ ਕੁਦਰਤੀ ਡੈਮਾਂ, ਜਲ ਸ੍ਰੋਤਾਂ, ਪਾਣੀ ਬਚਾਉਣ ਵਾਲੇ ਇਲਾਕਿਆਂ ਨੂੰ ਮੁੜ ਠੀਕ ਕਰਨਾ ਹੈ ਅਤੇ ਇਸ ਤੋਂ ਇਲਾਵਾ ਵਰਖਾ ਵਾਲੇ ਪਾਣੀ ਨੂੰ ਬਚਾਉਣ ’ਤੇ ਧਿਆਨ ਦੇਣਾ ਹੈ। ਪਾਣੀ ਦਾ ਸਾਲਾਨਾ ਲੇਖਾ-ਜੋਖਾ ਹੋਣਾ ਚਾਹੀਦਾ ਕਿ ਇਹ ਕਿੱਥੋਂ ਆ ਰਿਹਾ ਹੈ ਅਤੇ ਕਿੱਥੇ ਜਾ ਰਿਹਾ ਹੈ। ਫਸਲਾਂ ਵੀ ਪਾਣੀ ਦੀ ਉਪਲੱਬਧਤਾ ਅਨੁਸਾਰ ਬੀਜੀਆਂ ਜਾਣੀਆਂ ਚਾਹੀਦੀਆਂ ਹਨ। ਜਲ ਸੰਕਟ ਨਾਲ ਨਜਿੱਠਣ ਲਈ ਵਿਵਹਾਰਿਕ ਉਪਾਵਾਂ ਅਤੇ ਮਿਸ਼ਨ ਮੋਡ ਸੋਚ ਦੀ ਲੋੜ ਹੈ, ਜਿਸ ਵਿਚ ਸਥਾਨਕ ਜਲ ਸੰਭਾਲ, ਸਥਾਨਕ ਜਲ ਸ੍ਰੋਤਾਂ ਦੀ ਬਹਾਲੀ ’ਤੇ ਧਿਆਨ ਦਿੱਤਾ ਜਾਣਾ ਚਾਹੀਦਾ ਅਤੇ ਪਾਣੀ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਗੰਦੇ ਜਲ ਸੋਧ ਪਲਾਂਟਾਂ ਦਾ ਵਿਕੇਂਦਰੀਕਰਨ ਕੀਤਾ ਜਾਣਾ ਚਾਹੀਦਾ ਹੈ।

ਪਾਣੀ ਕੌਮੀ ਜਾਇਦਾਦ ਐਲਾਨੀ ਜਾਵੇ

ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਪਾਣੀ ਨੂੰ ਕੌਮੀ ਜਾਇਦਾਦ ਐਲਾਨ ੇ ਅਤੇ ਜਲ ਸੰਕਟ ਦੇ ਹੱਲ ਲਈ ਪੱਕੇ ਉਪਾਅ ਲੱਭੇ, ਜਿਸ ਵਿਚ ਕੌਮੀ ਯੋਜਨਾ ਦੇ ਸਥਾਨਕ ਉਪਾਵਾਂ ’ਤੇ ਜ਼ੋਰ ਦਿੱਤਾ ਜਾਵੇ। ਜੇ ਅਜਿਹਾ ਨਹੀਂ ਕੀਤਾ ਜਾਂਦਾ ਹੈ ਤਾਂ ਭਾਰਤ ’ਚ ਛੇਤੀ ਹੀ ਗੰਭੀਰ ਜਲ ਸੰਕਟ ਪੈਦਾ ਹੋ ਜਾਵੇਗਾ ਅਤੇ ਵਧਦੀ ਅਰਥ ਵਿਵਸਥਾ ਅਤੇ ਲੋਕਾਂ ਲਈ ਪਾਣੀ ਮੁਹੱਈਆ ਨਹੀਂ ਹੋਵੇਗਾ। ਜਲ ਸੰਕਟ ਦੇ ਹੱਲ ਦੇ ਸਬੰਧ ਵਿਚ ਨਵੀਂ ਸੋਚ ਦੀ ਲੋੜ ਹੈ। ਜਲ ਸ੍ਰੋਤਾਂ ਦੇ 50 ਫੀਸਦੀ ਬਜਟ ਦੀ ਵਰਤੋਂ ਪਾਣੀ ਦੀ ਸੰਭਾਲ, ਠੋਸ ਕਚਰਾ ਪ੍ਰਬੰਧਨ, ਪਾਣੀ ਦੀ ਵਰਤੋਂ ’ਚ ਕੁਸ਼ਲਤਾ ਆਦਿ ’ਤੇ ਕੀਤੀ ਜਾਣੀ ਚਾਹੀਦੀ ਹੈ। ਨਾਲ ਹੀ ਭਾਰਤ ’ਚ ਕਿਸਾਨਾਂ ਨੂੰ ਪੌਣ-ਪਾਣੀ ਵਿਚ ਤਬਦੀਲੀ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਵੀ ਤਿਆਰ ਕੀਤਾ ਜਾਣਾ ਚਾਹੀਦਾ ਹੈ। ਜਲ ਸੰਕਟ ਦੇ ਸਬੰਧ ਵਿਚ ਸਾਨੂੰ ਸੁਚੇਤ ਰਹਿਣਾ ਪਵੇਗਾ। ਇਹ ਸਮੱਸਿਆ ਗੰਭੀਰ ਹੈ ਅਤੇ ਇਹ ਸਿਰਫ ਪਾਣੀ ਦੀ ਮੰਗ ਅਤੇ ਸਪਲਾਈ ਨਾਲ ਨਹੀਂ ਜੁੜੀ, ਸਗੋਂ ਇਸ ਦਾ ਮੂਲ ਕਾਰਣ ਸਾਡੇ ਲੋਕਾਂ ਦਾ ਜਲ, ਜ਼ਮੀਨ ਨਾਲ ਰਿਸ਼ਤਾ ਨਾ ਰਹਿ ਪਾਉਣਾ ਹੈ। ਉਮੀਦ ਕੀਤੀ ਜਾਂਦੀ ਹੈ ਕਿ ਇੰਦਰਦੇਵ ਸਾਡੇ ’ਤੇ ਖੁਸ਼ ਹੋਣਗੇ ਪਰ ਸਿਰਫ ਜ਼ੁਬਾਨੀ ਜਮ੍ਹਾ ਖਰਚ ਨਾਲ ਕੰਮ ਨਹੀਂ ਚੱਲੇਗਾ।
 

  • ਭਾਰਤ
  • ਜਲ ਸੰਕਟ
  • Water
  • crisis

ਨਵੇਂ ਭਾਰਤ ਦਾ ਰਾਹ ਹੈ ਡਿਜੀਟਲ ਲੈਣ-ਦੇਣ

NEXT STORY

Stories You May Like

  • economic crisis deepens in bangladesh
    ਬੰਗਲਾਦੇਸ਼ 'ਚ ਡੂੰਘਾ ਹੋਇਆ ਆਰਥਿਕ ਸੰਕਟ! ਅਰਥਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਤੁਰੰਤ ਕਦਮਾਂ ਦੀ ਲੋੜ
  • drought in maharashtra
    ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ ਘਾਟ ਕਾਰਨ ਵੇਲਾਂ ਸੁੱਕਣ ਦਾ ਖ਼ਤਰਾ
  • crisis deepens for h 1b visa holders
    ਐੱਚ-1ਬੀ ਵੀਜ਼ਾ ਧਾਰਕਾਂ ’ਤੇ ਵਧਿਆ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਵਾਪਸ ਭਾਰਤ
  • indian navy  submarine  mangrol
    ਦੁਸ਼ਮਣਾਂ ਦੀਆਂ ਪਣਡੁੱਬੀਆਂ ਦਾ ਕਾਲ ਬਣੇਗਾ 'ਮੰਗਰੋਲ', ਜਲ ਸੈਨਾ 'ਚ ਹੋਇਆ ਸ਼ਾਮਲ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • fuel crisis
    ਬਾਲਣ ਸੰਕਟ ਕਾਰਨ ਆਰਥਿਕ ਸੁਧਾਰ ਪ੍ਰਭਾਵਿਤ, ਬੰਗਲਾਦੇਸ਼ 'ਚ ਮਹਿੰਗਾਈ ਵਧਣ ਦੀ ਸੰਭਾਵਨਾ
  • power crisis
    ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • india girls safe
      ਕੰਨਿਆ ਪੂਜਨ ਵਾਲੇ ਦੇਸ਼ ’ਚ ਬੱਚੀਆਂ ਅਸੁਰੱਖਿਅਤ ਕਿਉਂ ?
    • series of threats to blow things up with bombs shows no signs of stopping
      ‘ਨਹੀਂ ਰੁਕ ਰਿਹਾ’ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ!
    • un on indian matters
      ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ‘ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ’ ਦਾ...
    • mukesh ambani elon musk
      ਭਾਰਤ ’ਚ ਸਟਾਰਲਿੰਕ ਨੂੰ ਲੈ ਕੇ ਮੁਕੇਸ਼ ਅੰਬਾਨੀ ਨਾਲ ਕਿਉਂ ਉਲਝ ਰਹੇ ਐਲਨ ਮਸਕ
    • voter list sir
      ਪੰਜਾਬ ’ਚ ਵੋਟਰ ਸੂਚੀਆਂ ਦੀ ‘ਐੱਸ. ਆਈ. ਆਰ.’ ਦਾ ਵਿਰੋਧ ਅਤੇ ਅਸਲੀ ਤੱਥ
    • drugs in punjab
      ਪੰਜਾਬ ਅਤੇ ਸਰਹੱਦੀ ਸੂਬਿਆਂ ’ਚ ਵਧਦੀ ਨਸ਼ੇ ਦੀ ਸਮੱਸਿਆ : ਚੁਣੌਤੀਆਂ ਅਤੇ ਹੱਲ
    • country in the grip of mafias
      ‘ਮਾਫ਼ੀਆਵਾਂ ਦੇ ਸ਼ਿਕੰਜੇ ’ਚ ਦੇਸ਼’ ਰੁਕ ਨਹੀਂ ਰਿਹਾ ਗ਼ੈਰ-ਕਾਨੂੰਨੀ ਸਿਲਸਿਲਾ!
    • growing gap between wealth and poverty
      ਅਮੀਰੀ ਗਰੀਬੀ ਦਾ ਵਧ ਰਿਹਾ ਪਾੜਾ
    • online hate is taking away his joy from the game
      ਆਨਲਾਈਨ ਨਫ਼ਰਤ ਖੇਡ ਤੋਂ ਉਸ ਦੀ ਖੁਸ਼ੀ ਖੋਹ ਰਹੀ
    • sir
      ਵੋਟਰ ਸੂਚੀ ਦੇ ਸ਼ੁੱਧੀਕਰਨ ਨਾਲ ਲੋਕਤੰਤਰ ਮਜ਼ਬੂਤ ਹੋਵੇਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +