Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    4:07:55 PM

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • school bus full of children catches fire in punjab

    ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ...

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

  • bjp  gen g team  congress  vande mataram

    ਭਾਜਪਾ ਨੇ ਜੇਨ-ਜੀ ਨਾਲ ਜੁੜਨ ਲਈ ਬਣਾਈ ਟੀਮ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੀ ਮੋਦੀ ਸਰਕਾਰ ਪੰਜਾਬ ਨਾਲ ਇਨਸਾਫ ਕਰੇਗੀ?

BLOG News Punjabi(ਬਲਾਗ)

ਕੀ ਮੋਦੀ ਸਰਕਾਰ ਪੰਜਾਬ ਨਾਲ ਇਨਸਾਫ ਕਰੇਗੀ?

  • Updated: 15 Jul, 2019 06:41 AM
Blog
will modi government deal justice with punjab
  • Share
    • Facebook
    • Tumblr
    • Linkedin
    • Twitter
  • Comment

ਦਰਬਾਰਾ ਸਿੰਘ ਕਾਹਲੋਂ
ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਆਜ਼ਾਦੀ ਤੋਂ ਬਾਅਦ ਗੈਰ-ਕਾਂਗਰਸ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੂਸਰੀ ਵਾਰ ਭਾਰੀ ਬਹੁਮਤ ਨਾਲ ਬਣੀ ਇਕ ਤਾਕਤਵਰ ਐੱਨ. ਡੀ. ਏ. ਗੱਠਜੋੜ ਸਰਕਾਰ ਵਿਚ ਭਾਈਵਾਲ ਹੈ। ਉਸਦੇ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਪਾਰਲੀਮੈਂਟ ਵਿਚ ਆਪਣੇ ਪਲੇਠੇ ਬੇਬਾਕੀ ਭਰੇ ਭਾਸ਼ਣ ਵਿਚ ਕੇਂਦਰ ਸਰਕਾਰਾਂ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਅਤੇ ਬੇਇਨਸਾਫੀਆਂ ਦਾ ਤੱਥਾਂ ਅਤੇ ਤਰਕਾਂ ਆਧਾਰਿਤ ਜ਼ਿਕਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ। ਵਿਸ਼ਵ ਭਰ ਦੇ ਇਤਿਹਾਸ ’ਤੇ ਜੇਕਰ ਝਾਤੀ ਮਾਰੀ ਜਾਵੇ ਤਾਂ ਵਾਰ-ਵਾਰ ਜਿੰਨੇ ਵੱਡੇ ਜ਼ੁਲਮ-ਜਬਰ, ਧੱਕੇਸ਼ਾਹੀਆਂ, ਆਰਥਿਕ ਬਰਬਾਦੀਆਂ ਅਤੇ ਨਸਲਘਾਤ ਪੰਜਾਬ ਦੀ ਧਰਤੀ ’ਤੇ ਹੋਏ, ਹੋਰ ਕਿਧਰੇ ਨਹੀਂ ਹੋਏ। ਇਸ ਦੇ ਇਤਿਹਾਸ ਦਾ ਇਕ-ਇਕ ਪੰਨਾ ਲਹੂ-ਭਿੱਜੀਆਂ ਦਾਸਤਾਨਾਂ ਨਾਲ ਲਬਰੇਜ਼ ਹੈ।

15 ਅਗਸਤ, 1947 ਨੂੰ ਭਾਰਤ ਦੀ ਵੰਡ ਦੋ ਕੌਮਾਂ ਦੇ ਫਿਰਕੂ ਸਿਧਾਂਤ ’ਤੇ ਕੀਤੀ ਗਈ। ਵਿਸ਼ਵ ਦੇ ਇਤਿਹਾਸ ਵਿਚ ਦੇਸ਼ਾਂ ਦੀ ਵੰਡ ਤਾਂ ਕਈ ਵਾਰ ਹੋਈ ਪਰ ਆਬਾਦੀ ਦੀ ਵੰਡ ਕਦੇ ਨਾ ਹੋਈ ਪਰ ਇਸੇ ਵੰਡ ਵਿਚ ਫਿਰਕੂ ਆਧਾਰ ’ਤੇ ਮਾਰੂ ਵੰਡ ਹੋਈ। ਸਿੱਖ ਘੱਟਗਿਣਤੀ ਸਮਝਦੀ ਸੀ ਕਿ ਪਾਕਿਸਤਾਨ ਨਾਲੋਂ ਭਾਰਤ ਵਿਚ ਉਨ੍ਹਾਂ ਨੂੰ ਪੂਰੀ ਸੁਰੱਖਿਆ, ਸਨਮਾਨ ਅਤੇ ਇਨਸਾਫ ਮਿਲੇਗਾ। ਸੋ ਉਨ੍ਹਾਂ ਹਿੰਦੂ ਭਰਾਵਾਂ ਨਾਲ ਪਾਕਿਸਤਾਨ ਛੱਡ ਕੇ ਭਾਰਤ ਆ ਕੇ ਵੱਸਣ ਦਾ ਨਿਰਣਾ ਲਿਆ। ਇਸ ਫਿਰਕੂ ਵੰਡ ਨੇ ਪੰਜਾਬ ਦੇ 10 ਲੱਖ ਹਿੰਦੂ-ਸਿੱਖਾਂ ਅਤੇ ਮੁਸਲਮਾਨਾਂ ਦੀ ਬਲੀ ਲਈ ਪਰ ਆਜ਼ਾਦ ਭਾਰਤ ਵਿਚ ਪੰਜਾਬ, ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਘੱਟਗਿਣਤੀ ’ਤੇ ਇਕ ਯੋਜਨਾਬੱਧ ਜ਼ੁਲਮ-ਜਬਰ, ਧੱਕੇਸ਼ਾਹੀਆਂ, ਬੇਇਨਸਾਫੀਆਂ ਅਤੇ ਨਸਲਘਾਤਾਂ ਦਾ ਦੌਰ ਸ਼ੁਰੂ ਹੋਇਆ। ਪਾਕਿਸਤਾਨੀ ਪੰਜਾਬ ਅਤੇ ਹੋਰ ਥਾਵਾਂ ਤੋਂ ਉੱਜੜ ਕੇ ਆਏ ਸਿੱਖ ਘੱਟਗਿਣਤੀ ਬਾਰੇ ਭਾਰਤੀ ਗ੍ਰਹਿ ਮੰਤਰਾਲੇ ਨੇ ਇਕ ਫਰਮਾਨ ਜਾਰੀ ਕਰਕੇ ਇਸ ਨੂੰ ਜ਼ਰਾਇਮ ਪੇਸ਼ਾ ਕਰਾਰ ਦੇ ਕੇ ਇਸ ’ਤੇ ਸਖਤ ਨਜ਼ਰ ਰੱਖਣ ਲਈ ਕਿਹਾ। ਇਹ ਉਹ ਲੋਕ ਸਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ 80 ਪ੍ਰਤੀਸ਼ਤ ਕੁਰਬਾਨੀਆਂ ਦਿੱਤੀਆਂ ਸਨ।

ਭਾਸ਼ਾ ਅਤੇ ਸੱਭਿਆਚਾਰ ਦੇ ਆਧਾਰ ’ਤੇ ਸੂਬਿਆਂ ਦੀ ਵੰਡ ਲਈ ਸੰਨ 1953 ਵਿਚ ਗਠਿਤ ਫਜ਼ਲ ਅਲੀ ਕਮਿਸ਼ਨ ਨੇ ਪੰਜਾਬ ਨੂੰ ਅਣਗੌਲਿਆ ਕਰ ਦਿੱਤਾ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਸੂਬੇ ਦੇ ਗਠਨ ਲਈ ਮੋਰਚਾ ਸ਼ੁਰੂ ਕਰ ਦਿੱਤਾ। ਪਹਿਲੀ ਨਵੰਬਰ, 1966 ਨੂੰ ਗਠਿਤ ਪੰਜਾਬ ਤੋਂ ਇਸ ਦੀ ਰਾਜਧਾਨੀ ਚੰਡੀਗੜ੍ਹ, ਪੰਜਾਬੀ ਭਾਸ਼ਾਈ ਇਲਾਕੇ, ਦਰਿਆਈ ਹੈੱਡਵਰਕਸ ਦਾ ਕੰਟਰੋਲ ਅਤੇ ਪਾਣੀ ਆਦਿ ਖੋਹ ਲਏ ਗਏ, ਜਿਨ੍ਹਾਂ ਦੀ ਅੱਜ ਤਕ ਕਿਧਰੇ ਸੁਣਵਾਈ ਨਹੀਂ ਹੋਈ।

10-12 ਸਾਲਾ ਰਾਜਕੀ ਅਤੇ ਗੈਰ-ਰਾਜਕੀ ਅੱਤਵਾਦੀ ਤ੍ਰਾਸਦੀ ਵਿਚ ਜਿੱਥੇ 35 ਹਜ਼ਾਰ ਪੰਜਾਬੀ ਮਾਰੇ ਗਏ, ਉਥੇ 30-35 ਹਜ਼ਾਰ ਸਿੱਖ ਨੌਜਵਾਨ ਝੂਠੇ ਪੁਲਸ ਮੁਕਾਬਲਿਆਂ ਵਿਚ ਮਾਰ-ਮੁਕਾਏ। ਭਾਰਤੀ ਸ਼ਾਸਕਾਂ ਦੇ ਹੁਕਮਾਂ ’ਤੇ ਫੌਜ ਨੇ ਜੂਨ, 1984 ਵਿਚ ਨੀਲਾ ਤਾਰਾ ਆਪ੍ਰੇਸ਼ਨ, ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੇ 31 ਅਕਤੂਬਰ 1984 ਨੂੰ ਕਤਲ ਤੋਂ ਬਾਅਦ ਦਿੱਲੀ, ਕਾਨਪੁਰ, ਬੋਕਾਰੋ, ਚਿੱਲੜ ਆਦਿ ਅਨੇਕ ਥਾਵਾਂ ’ਤੇ ਸਿੱਖ ਘੱਟਗਿਣਤੀ ਦਾ ਕਤਲ-ਏ-ਆਮ ਕਰਕੇ ਨਸਲਕੁਸ਼ੀ ਕੀਤੀ ਗਈ। ਉਪਰੰਤ ਬੇਰੋਜ਼ਗਾਰੀ ਕਰਕੇ ਲੱਖਾਂ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਚਲੇ ਗਏ। ਜਿਹੜੇ ਇਥੇ ਰਹਿ ਗਏ, ਉਹ ਨਸ਼ੇ ਵਾਲੇ ਪਦਾਰਥਾਂ ਦੇ ਸੇਵਨ ਰਾਹੀਂ ਨਸਲਕੁਸ਼ੀ ਦਾ ਸ਼ਿਕਾਰ ਬਣੇ ਪਏ ਹਨ।

ਪੰਜਾਬ ਦੀ ਆਰਥਿਕਤਾ ਕੰਗਾਲੀ ਦਾ ਸ਼ਿਕਾਰ ਬਣੀ ਪਈ ਹੈ। ਅੱਜ ਰਾਜ ਸਿਰ ਭਾਰੀ ਕਰਜ਼ਾ ਹੋ ਚੁੱਕਾ ਹੈ। ਹਾਲਤ ਇਹ ਹੈ ਕਿ ਉਸ ਦਾ ਵਿਆਜ ਕੇਂਦਰ ਸਰਕਾਰ ਅਤੇ ਏਜੰਸੀਆਂ ਨੂੰ ਚੁਕਾਉਣ ਲਈ ਬਾਜ਼ਾਰ ਵਿਚੋਂ ਕਰਜ਼ਾ ਲੈਣਾ ਪੈਂਦਾ ਹੈ। ਅਟਲ ਬਿਹਾਰੀ ਵਾਜਪਾਈ ਦੀ ਐੱਨ. ਡੀ. ਏ. ਸਰਕਾਰ ਵਲੋਂ ਗੁਆਂਢੀ ਪਹਾੜੀ ਰਾਜਾਂ ਨੂੰ ਸਨਅਤੀਕਰਨ ਲਈ ਨਿਗੂਣੇ ਭਾਅ ਜ਼ਮੀਨਾਂ ਅਤੇ ਟੈਕਸ ਹਾਲੀਡੇ ਦੇਣ ਕਰਕੇ ਪੰਜਾਬ ਅੰਦਰ ਅੱਤਵਾਦ ਵਲੋਂ ਬਰਬਾਦ ਕੀਤੀ ਸਨਅਤ ਦੀ ਰਹਿੰਦ-ਖੂੰਹਦ ਵੀ ਉਨ੍ਹਾਂ ਰਾਜਾਂ ਵਿਚ ਪਲਾਇਨ ਕਰ ਗਈ। ਅੱਜ ਆਰਥਿਕ ਮੰਦਹਾਲੀ ਅਤੇ ਕਰਜ਼ੇ ਥੱਲੇ ਦੱਬੇ ਰੋਜ਼ਾਨਾ ਦੋ-ਤਿੰਨ ਕਿਸਾਨ ਅਤੇ ਨਸ਼ਿਆਂ ਦੇ ਸ਼ਿਕਾਰ ਦੋ-ਤਿੰਨ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ। ਹੈਰਾਨਗੀ ਤਾਂ ਇਸ ਗੱਲ ਦੀ ਹੈ ਕਿ ਕੋਈ ਵੀ ਕੇਂਦਰ ਸਰਕਾਰ ਇਸ ਨੂੰ ਆਰਥਿਕ ਬਦਹਾਲੀ ’ਚੋਂ ਕੱਢਣ ਲਈ ਅੱਗੇ ਨਹੀਂ ਆਈ।

ਦੇਸ਼ ਦੀ ਆਜ਼ਾਦੀ ਬਾਅਦ ਕੇਂਦਰ ਸਰਕਾਰਾਂ ਵਿਚ ਕਈ ਪੰਜਾਬੀ ਮੰਤਰੀ ਰਹੇ ਅਤੇ ਪਾਰਲੀਮੈਂਟ ਦੇ ਮੈਂਬਰ ਰਹੇ। ਗਿਆਨੀ ਜ਼ੈਲ ਸਿੰਘ ਰਾਸ਼ਟਰਪਤੀ, ਡਾ. ਮਨਮੋਹਨ ਸਿੰਘ 10 ਸਾਲ ਪ੍ਰਧਾਨ ਮੰਤਰੀ ਰਹੇ। ਬਹੁਤ ਥੋੜ੍ਹਾ ਸਮਾਂ ਇੰਦਰ ਕੁਮਾਰ ਗੁਜਰਾਲ ਵੀ ਪ੍ਰਧਾਨ ਮੰਤਰੀ ਰਹੇ। ਸਿਵਾਏ ਸ਼੍ਰੀ ਗੁਜਰਾਲ ਤੋਂ ਕਿਸੇ ਨੇ ਪੰਜਾਬ ਨੂੰ ਆਰਥਿਕ ਮੰਦਹਾਲੀ ’ਚੋਂ ਬਾਹਰ ਕੱਢਣ ਦਾ ਯਤਨ ਨਹੀਂ ਕੀਤਾ। ਨਾ ਜੰਮੂ-ਕਸ਼ਮੀਰ, ਮਹਾਰਾਸ਼ਟਰ, ਆਸਾਮ, ਆਂਧਰਾ ਪ੍ਰਦੇਸ਼ ਅਤੇ ਨਾਗਾਲੈਂਡ ਆਦਿ ਵਾਂਗ ਕੋਈ ਪੈਕੇਜ ਦਿੱਤਾ।

ਕਦੇ ਕਿਸੇ ਕੇਂਦਰ ਵਿਚ ਪੰਜਾਬ ਨਾਲ ਸਬੰਧਤ ਮੰਤਰੀ ਜਾਂ ਸੰਸਦ ਮੈਂਬਰ ਨੇ ਪਾਰਲੀਮੈਂਟ ਵਿਚ ਧੜੱਲੇ ਨਾਲ ਪੰਜਾਬ ਦੀ ਆਰਥਿਕ ਬਦਹਾਲੀ ਅਤੇ ਇਸ ਨਾਲ ਬੇਇਨਸਾਫੀ ਸਬੰਧੀ ਸਮੁੱਚੀ ਦਾਸਤਾਨ ਬਿਆਨ ਨਹੀਂ ਕੀਤੀ ਤਾਂ ਕਿ ਸਾਰਾ ਦੇਸ਼ ਜਾਣ ਸਕਦਾ। ਹਾਂ, ਸੁਖਦੇਵ ਸਿੰਘ ਢੀਂਡਸਾ, ਤਰਲੋਚਨ ਸਿੰਘ, ਭਗਵੰਤ ਮਾਨ, ਪ੍ਰਤਾਪ ਸਿੰਘ ਬਾਜਵਾ, ਰਵਨੀਤ ਬਿੱਟੂ ਆਦਿ ਇੱਕਾ-ਦੁੱਕਾ ਮਸਲਿਆਂ ’ਤੇ ਜ਼ਰੂਰ ਬੋਲਦੇ ਸੁਣੇ ਜਾਂਦੇ ਰਹੇ।

ਪਹਿਲੀ ਵਾਰ ਪੰਜਾਬ ਅਤੇ ਸੰਸਦ ਦੇ ਇਤਿਹਾਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਜੋ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਚੁਣੇ ਗਏ, ਨੇ ਲੋਕ ਸਭਾ ਵਿਚ ਆਪਣੇ ਪਲੇਠੇ ਭਾਸ਼ਣ ਵਿਚ ਤੱਥਾਂ, ਤਰਕ ਅਤੇ ਧੜੱਲੇ ਨਾਲ ਪੰਜਾਬ ਦੀ ਆਰਥਿਕ ਅਤੇ ਸਮਾਜਿਕ ਮੰਦਹਾਲੀ ਕੇਂਦਰ ਸਰਕਾਰ ਅਤੇ ਸੰਸਦ ਮੈਂਬਰਾਂ ਸਾਹਮਣੇ ਬਿਆਨ ਕੀਤੀ। ਇਸ ਸਬੰਧੀ ਉਨ੍ਹਾਂ ਪ੍ਰਮੁੱਖ ਚਾਰ ਮੁੱਦਿਆਂ ਨੂੰ ਕੇਂਦਰ ਬਿੰਦੂ ਬਣਾਇਆ। ਪੰਜਾਬ ਨਾਲ ਹੀ ਬੇਇਨਸਾਫੀਆਂ ਦੀਆਂ ਪਰਤਾਂ ਖੁੱਲ੍ਹੀਆਂ।

ਉਨ੍ਹਾਂ ਮੋਦੀ ਸਰਕਾਰ ਅਤੇ ਸੰਸਦ ਨੂੰ ਦੱਸਿਆ ਕਿ ਪੰਜਾਬ ਇਸ ਦੇਸ਼ ਦਾ ਇਕੋ-ਇਕ ਬਦਕਿਸਮਤ ਰਾਜ ਹੈ, ਜਿਸ ਦੀ ਕੋਈ ਰਾਜਧਾਨੀ ਨਹੀਂ। ਰਾਜਾਂ ਦੇ ਪੁਨਰਗਠਨ ਵੇਲੇ ਰਾਜਧਾਨੀ ਮੁੱਢਲੇ ਰਾਜ ਨੂੰ ਦਿੱਤੀ ਜਾਂਦੀ ਰਹੀ ਹੈ ਪਰ ਪੰਜਾਬ ਨਾਲ ਧੱਕਾ ਕਰਕੇ ਕੇਂਦਰ ਨੇ ਅਜਿਹਾ ਨਹੀਂ ਕੀਤਾ। ਰਾਜਧਾਨੀ ਕਿਸੇ ਵੀ ਰਾਜ ਦੀ ਜੀ. ਡੀ. ਪੀ. ਵਿਚ 10 ਤੋਂ 35 ਪ੍ਰਤੀਸ਼ਤ ਹਿੱਸਾ ਪਾਉਂਦੀ ਹੈ। ਪੰਜਾਬ ਦੀ ਖੋਹੀ ਰਾਜਧਾਨੀ ਅਤੇ ਇਥੇ ਸਥਿਤ ਸਨਅਤਾਂ ਕਰਕੇ ਇਸਦੀ ਸਾਲਾਨਾ ਜੀ. ਡੀ. ਪੀ. ਵੀ ਬਿਲੀਅਨ ਡਾਲਰਾਂ ਵਿਚ ਹੈ। ਇਸ ਦਾ ਮਾਲੀਆ ਇਸ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਧੱਕੇ ਨਾਲ ਬਣਾ ਕੇ ਕੇਂਦਰ ਸਰਕਾਰਾਂ ਲੈ ਜਾਂਦੀਆਂ ਹਨ। ਸੋ ਇਹ ਬੇਇਨਸਾਫੀਆਂ ਨਵਿਰਤ ਕਰਕੇ ਤੁਰੰਤ ਚੰਡੀਗੜ੍ਹ ਪੰਜਾਬ ਨੂੰ ਸੌਂਪਿਆ ਜਾਣਾ ਚਾਹੀਦਾ ਹੈ।

ਰਿਪੇਰੀਅਨ ਕਾਨੂੰਨ ਅਨੁਸਾਰ ਜੋ ਦਰਿਆ ਜਿਸ ਰਾਜ ਵਿਚੋਂ ਦੀ ਲੰਘਦਾ ਹੈ, ਉਸਦੇ ਪਾਣੀਆਂ ’ਤੇ ਉਸਦਾ ਪੂਰਨ ਹੱਕ ਹੁੰਦਾ ਹੈ ਪਰ ਪੰਜਾਬ ਦੇ ਦਰਿਆਵਾਂ ਦਾ ਪਾਣੀ ਧੱਕੇ ਨਾਲ ਖੋਹ ਕੇ ਰਾਜਸਥਾਨ, ਹਰਿਆਣਾ, ਦਿੱਲੀ ਨੂੰ ਦਿੱਤਾ ਹੋਇਆ ਹੈ। ਪੰਜਾਬ ਹਰਾ ਇਨਕਲਾਬ ਲਿਆ ਕੇ ਦੇਸ਼ ਦਾ ਅੰਨ ਭੰਡਾਰ ਬਣਿਆ ਅਤੇ ਅਮਰੀਕਾ ਨਾਲ ਕੀਤੇ ਪੀ. ਐੱਲ. 480 ਜਿਹੇ ਮਾਰੂ ਸਮਝੌਤੇ ਤੋਂ ਨਿਜਾਤ ਦੁਆਈ। ਦੇਸ਼ ਦੀ ਅੰਨ ਪੂਰਤੀ ਖਾਤਿਰ ਇਹ ਰਾਜ ਕਣਕ ਅਤੇ ਝੋਨੇ ਦੀ ਬਿਜਾਈ ਦੇ ਚੱਕਰ ਵਿਚ ਫਸ ਗਿਆ। ਝੋਨੇ ਦੀ ਫਸਲ ਪਾਲਣ ਲਈ ਧਰਤੀ ਹੇਠਲਾ ਪਾਣੀ ਵਰਤਣ ਲੱਗ ਪਿਆ ਕਿਉਂਕਿ ਨਹਿਰੀ ਪਾਣੀ ਨਾ ਤਾਂ ਹਰ ਥਾਂ ਉਪਲਬਧ ਸੀ, ਨਾ ਹੀ ਇਸ ਨਾਲ ਸਰਦਾ ਸੀ। ਅੱਜ ਕਰੀਬ 14 ਲੱਖ ਟਿਊਬਵੈੱਲ ਲੱਗੇ ਹੋਏ ਹਨ। ਸੂਬੇ ਵਿਚ ਜ਼ਮੀਨ ਹੇਠਲਾ ਪਾਣੀ 100 ਤੋਂ 600 ਫੁੱਟ ਥੱਲੇ ਚਲਾ ਗਿਆ ਹੈ। ਨਤੀਜੇ ਵਜੋਂ ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ਅਨੁਸਾਰ ਸੂਬੇ ਦੇ 138 ’ਚੋਂ 118 ਬਲਾਕ ‘ਡਾਰਕ ਜ਼ੋਨ’ ਵਿਚ ਆ ਗਏ ਹਨ। ਫਿਰ ਵੀ ਦੇਸ਼ ਦੀ ਕੁਲ ਧਰਤੀ ਦਾ 1.57 ਪ੍ਰਤੀਸ਼ਤ ਰੱਖਣ ਵਾਲਾ ਇਹ ਰਾਜ ਕੇਂਦਰੀ ਅੰਨ ਭੰਡਾਰ ਵਿਚ ਕਣਕ ਦਾ 45 ਅਤੇ ਝੋਨੇ ਦਾ 35 ਪ੍ਰਤੀਸ਼ਤ ਹਿੱਸਾ ਪਾਉਂਦਾ ਹੈ। ਪਿਛਲੇ 10 ਸਾਲਾਂ ਵਿਚ 6 ਮੌਨਸੂਨਾਂ ਕਮਜ਼ੋਰ ਹੋਣ ਦੇ ਬਾਵਜੂਦ ਪੰਜਾਬ ਵਿਚ ਅੰਨ ਉਤਪਾਦਨ ਵਧਿਆ ਹੈ ਪਰ ਜੇ ਇਹੀ ਹਾਲ ਰਿਹਾ ਤਾਂ ਅਗਲੇ 20 ਸਾਲਾਂ ਵਿਚ ਪੰਜਾਬ ਮਾਰੂਥਲ ਬਣ ਜਾਵੇਗਾ। ਕੇਂਦਰ ਸਰਕਾਰ ਹੋਰ ਰਾਜਾਂ ਨੂੰ ਪਾਣੀ ਬਦਲੇ ਪੰਜਾਬ ਨੂੰ ਰਾਇਲਟੀ ਦਿਵਾਵੇ, ਜਿਵੇਂ ਦੂਸਰੇ ਰਾਜ ਲੋਹੇ, ਕੋਲੇ, ਤੇਲ, ਪੱਥਰ ਵਿਕਰੀ ਤੋਂ ਲੈਂਦੇ ਹਨ। ਪੰਜਾਬ ਦਾ ਨਹਿਰੀ ਸਿਸਟਮ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਅਪਣਾਉਣ ਵਿਚ ਵਿਸ਼ੇਸ਼ ਪੈਕੇਜ ਮੁਹੱਈਆ ਕਰਾਵੇ।

ਪੰਜਾਬ ਅਤਿ-ਸੰਵੇਦਨਸ਼ੀਲ ਸਰਹੱਦੀ ਰਾਜ ਹੈ। ਇਸਦੀ 553 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਅੱਤਵਾਦ ਠੱਲ੍ਹਣ ਲਈ ਸਰਹੱਦ ’ਤੇ ਕੰਡਿਆਲੀ ਤਾਰ ਲਗਾਉਣ ਲਈ ਜੋ ਜ਼ਮੀਨ ਕੇਂਦਰ ਸਰਕਾਰ ਨੇ ਲਈ, ਉਸਦਾ ਅਜੇ ਤਕ ਮੁਆਵਜ਼ਾ ਮਿਲਣਾ ਬਾਕੀ ਹੈ। ਇਹ ਤਾਰ ਦੇ ਪਾਰਲੇ ਪਾਸੇ 220 ਪਿੰਡਾਂ ਦੇ 11,000 ਪਰਿਵਾਰਾਂ ਦੀ 21,000 ਏਕੜ ਜ਼ਮੀਨ ਹੈ, ਜਿਸ ਵਿਚ ਖੇਤੀ ਲਈ ਬੀ. ਐੱਸ. ਐੱਫ. ਤੋਂ ਇਜਾਜ਼ਤ ਪਾਸ ਲੈਣੇ ਪੈਂਦੇ। ਇਸ ਦਿੱਕਤ ਨੂੰ ਵੇਖਦੇ ਹੋਏ ਅਟਲ ਬਿਹਾਰੀ ਵਾਜਪਾਈ ਸਰਕਾਰ ਨੇ 2500 ਰੁਪਏ ਪ੍ਰਤੀ ਏਕੜ ਸਾਲਾਨਾ ਕਿਸਾਨਾਂ ਨੂੰ ਦੇਣ ਦਾ ਐਲਾਨ ਕੀਤਾ, ਜੋ ਕੁਝ ਸਮੇਂ ਬਾਅਦ ਬੰਦ ਕਰ ਦਿੱਤਾ। ਹਾਈਕੋਰਟ ਵਲੋਂ 10,000 ਰੁਪਏ ਪ੍ਰਤੀ ਏਕੜ ਸਾਲਾਨਾ ਦੇਣ ਦਾ ਜੋ ਫੈਸਲਾ ਸੁਣਾਇਆ ਗਿਆ, ਉਸ ਤਹਿਤ ਕੇਂਦਰ ਨੇ ਸਾਲ 2014 ਅਤੇ 2015 ਨੂੰ ਦੇਣ ਬਾਅਦ ਬੰਦ ਕਰ ਦਿੱਤਾ। ਆਏ ਦਿਨ ਹੈਰੋਇਨ, ਸਮੈਕ, ਚਿੱਟੇ ਦੀਆਂ ਵੱਡੀਆਂ ਖੇਪਾਂ ਪੰਜਾਬ ਰਾਹੀਂ ਪੂਰੇ ਦੇਸ਼ ਵਿਚ ਜਾਂਦੀਆਂ ਹਨ। ਅਜੇ ਕੁਝ ਦਿਨ ਪਹਿਲਾਂ 2700 ਕਰੋੜ ਦੀ ਹੈਰੋਇਨ ਅਟਾਰੀ ਬਾਰਡਰ ’ਤੇ ਲੂਣ ਦੇ ਬੋਰਿਆਂ ਵਿਚ ਪਕੜੀ ਗਈ। ਕੇਂਦਰ ਜਾਂ ਤਾਂ ਇਹ ਜ਼ਮੀਨ ਲੈ ਲਵੇ ਜਾਂ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਸਾਲਾਨਾ ਮੁਆਵਜ਼ਾ ਦੇਵੇ ਅਤੇ ਨਾਰਕੋ ਅੱਤਵਾਦ ਨੂੰ ਲੋਹੇ ਦੇ ਹੱਥਾਂ ਨਾਲ ਨਜਿੱਠਦੇ ਹੋਏ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਵਾਲੇ ਪਦਾਰਥਾਂ ਤੋਂ ਨਿਜਾਤ ਦਿਵਾਵੇ।
 

  • ਸਰਕਾਰ
  • ਇਨਸਾਫ
  • justice
  • Punjab

ਸੱਪ ਨੇ ਡੰਗਿਆ, ਡਾਕਟਰ ਕੋਲ ਪਹੁੰਚੀਆਂ ਮਾਵਾਂ-ਧੀਆਂ, ਨਾਲ ਜਿਊਂਦਾ ਸੱਪ ਵੀ ਲੈ ਆਈਆਂ

NEXT STORY

Stories You May Like

  • overbridge to be built at pathankot sujanpur crossing
    ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ 52.36 ਕਰੋੜ ਰੁਪਏ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • the health of the student leader on hunger strike is deteriorating
    ਝਾਰਖੰਡ ਪ੍ਰਿਖਿਆ ਵਿਵਾਦ : ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਆਗੂ ਦੀ ਵਿਗੜੀ ਸਿਹਤ, ਸਰਕਾਰ ਕਰੇਗੀ ਗੱਲਬਾਤ
  • sukhbir badal calls a big meeting after meeting pm modi
    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ ਅਕਾਲੀ-ਭਾਜਪਾ ਗਠਜੋੜ?
  • bhupesh baghel congress
    ਕੀ ਭੂਪੇਸ਼ ਬਘੇਲ ਪੰਜਾਬ ਕਾਂਗਰਸ ਦਾ ਸੰਕਟ ਹੱਲ ਕਰ ਸਕਣਗੇ?
  • raghav chadha  narendra modi  meeting
    ਰਾਘਵ ਚੱਢਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ
  • narendra modi  world  students  iit delhi
    ਤੇਜ਼ੀ ਨਾਲ ਬਦਲਦੀ ਦੁਨੀਆ 'ਚ ਸਿੱਖਣ ਵਾਲੇ ਹੀ ਜਿੱਤਦੇ ਹਨ : PM ਮੋਦੀ
  • pm modi to meet commonwealth games 2026 medalists
    ਰਾਸ਼ਟਰਮੰਡਲ ਖੇਡਾਂ 2026 ਦੇ ਤਗਮੇ ਜੇਤੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
electricity meters  meter application  power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • farmers protest
      ਕਿਸਾਨ ਅੰਦੋਲਨ : ਪੰਜਾਬੀਆਂ ਨੇ ਕੀ ਪਾਇਆ ਤੇ ਕੀ ਗਵਾਇਆ
    • poisonous substances in food and drinks
      ‘ਖਾਣ-ਪੀਣ ਦੀਆਂ ਵਸਤਾਂ ’ਚ ਜ਼ਹਿਰੀਲੇ ਪਦਾਰਥ’ ਬਣ ਰਹੇ ਜ਼ਿੰਦਗੀ ਲਈ ਖ਼ਤਰਾ!
    • mind naxalite is the truth so bitter
      ‘ਦਿਮਾਗੀ ਨਕਸਲੀ’ : ਕੀ ਸੱਚ ਇੰਨਾ ਕੌੜਾ ਹੁੰਦਾ ਹੈ?
    • seeds of truth are continuously sprouting
      ਇਸ ਅਤਿਅੰਤ ਮੁਸ਼ਕਲ ਦੌਰ ’ਚ ਵੀ ਸੱਚ ਦੇ ਬੀਜ ਲਗਾਤਾਰ ਫੁੱਟ ਰਹੇ ਹਨ
    • adultrated food
      ਖਾਣੇ ’ਚ ਮਿਲਾਵਟ ਭ੍ਰਿਸ਼ਟਾਚਾਰ ਜਾਂ ਧੋਖਾ
    • protests lesson
      ਸਰਕਾਰ ਨੂੰ ਜੰਤਰ-ਮੰਤਰ ਵਿਦਿਆਰਥੀ ਅੰਦੋਲਨ ਤੋਂ ਸਬਕ ਲੈਣਾ ਚਾਹੀਦਾ ਹੈ
    • some young women are ruining their lives by
      ‘ਸੋਸ਼ਲ ਮੀਡੀਆ ’ਤੇ ਨੌਜਵਾਨਾਂ ਨਾਲ ਦੋਸਤੀ ਕਰ ਕੇ’ ਜ਼ਿੰਦਗੀ ਤਬਾਹ ਕਰ ਰਹੀਆਂ ਕੁਝ...
    • gen z a generation connected to its roots reaching for the sky
      ਜੈੱਨ-ਜ਼ੀ : ਜੜ੍ਹਾਂ ਨਾਲ ਜੁੜੀ, ਆਸਮਾਨ ਨੂੰ ਛੂੰਹਦੀ ਪੀੜ੍ਹੀ
    • parliament  monsoon session  adjournment  government  opposition
      ਧੋਤਾ ਗਿਆ ਸੰਸਦ ਦਾ ਮਾਨਸੂਨ ਇਜਲਾਸ : ਜਵਾਬਦੇਹ ਕੌਣ?
    • vande mataram
      ਰਾਸ਼ਟਰਵਾਦ ਦੀ ਇਕ ਮਜ਼ਬੂਤ ਆਵਾਜ਼ ਹੈ ਵੰਦੇ ਮਾਤਰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +