Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    9:07:30 AM

  • amarnath yatra begins first batches pilgrims base camps

    ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ...

  • punjab  delhi  4 accused  arrested

    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ...

  • passengers roadways bus truck 5 people

    ਸੜਕ 'ਤੇ ਖੜ੍ਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ...

  • massive explosion in a cafe in the syria

    ਸੀਰੀਆ ਦੀ ਰਾਜਧਾਨੀ ਦਮਿਸ਼ਕ ਦੇ ਕੈਫੇ 'ਚ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੀ ਨੀਟ ਪ੍ਰੀਖਿਆ ਦੀ ਨਿਰਪੱਖਤਾ ਯਕੀਨੀ ਹੋਵੇਗੀ?

BLOG News Punjabi(ਬਲਾਗ)

ਕੀ ਨੀਟ ਪ੍ਰੀਖਿਆ ਦੀ ਨਿਰਪੱਖਤਾ ਯਕੀਨੀ ਹੋਵੇਗੀ?

  • Edited By Rakesh,
  • Updated: 19 Jun, 2026 04:31 PM
Blog
will the fairness of neet exam be ensured
  • Share
    • Facebook
    • Tumblr
    • Linkedin
    • Twitter
  • Comment

ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ. ਟੀ. ਏ.) ਅਤੇ ਕੇਂਦਰ ਸਰਕਾਰ ਵਲੋਂ ਨੀਟ-ਯੂ. ਜੀ. 2026 ਦੀ ਮੁੜ-ਪ੍ਰੀਖਿਆ 21 ਜੂਨ ਤੋਂ ਠੀਕ ਪਹਿਲਾਂ ‘ਟੈਲੀਗ੍ਰਾਮ’ ਐਪ ’ਤੇ ਅਸਥਾਈ ਪਾਬੰਦੀ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਮੈਡੀਕਲ ਦੀ ਪ੍ਰੀਖਿਆ ਪ੍ਰਕਿਰਿਆ ’ਚ ਵਧਦੀ ਡਿਜੀਟਲ ਧੋਖਾਦੇਹੀ ਅਤੇ ਪੇਪਰ ਲੀਕ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦਾ ਇਹ ਕਦਮ ਗੰਭੀਰ ਚਿੰਤਾ ਦਾ ਪ੍ਰਤੀਕ ਹੈ। ਇਹ ਕਦਮ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 69ਏ ਤਹਿਤ ਚੁੱਕਿਆ ਗਿਆ ਹੈ, ਜੋ ਜਨਤਕ ਵਿਵਸਥਾ ਦੇ ਹਿੱਤ ’ਚ ਕੀਤਾ ਗਿਆ ਹੈ। ਐੱਨ. ਟੀ. ਏ. ਅਨੁਸਾਰ, ਪੇਪਰ ਲੀਕ ਕਰਨ ਵਾਲੇ ਗਿਰੋਹ ਟੈਲੀਗ੍ਰਾਮ ਚੈਨਲਾਂ ਦੀ ਵਰਤੋਂ ਫਰਜ਼ੀ ਪੇਪਰ ਵੇਚਣ, ਗਲਤ ਜਾਣਕਾਰੀ ਫੈਲਾਉਣ ਅਤੇ ਪ੍ਰੀਖਿਆਰਥੀਆਂ ਨੂੰ ਠੱਗਣ ਲਈ ਕਰ ਰਹੇ ਸਨ।

ਇਹ ਪਾਬੰਦੀ 22 ਜੂਨ ਤੱਕ ਸੀਮਤ ਹੈ, ਜੋ ਪ੍ਰੀਖਿਆ ਦੇ ਦਿਨ ਅਤੇ ਉਸ ਤੋਂ ਤੁਰੰਤ ਬਾਅਦ ਦੇ ਸਮੇਂ ਨੂੰ ਕਵਰ ਕਰਦੀ ਹੈ। ਇਸ ਦੇ ਨਾਲ ਹੀ, ਟੈਲੀਗ੍ਰਾਮ ਦੇ ‘ਮੈਸੇਜ ਐਡੀਟਿੰਗ ਫੀਚਰ’ ਨੂੰ ਵੀ 30 ਜੂਨ ਤੱਕ ਅਸਮਰੱਥ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਫਰਜ਼ੀ ਸਬੂਤ ਨਾ ਬਣਾਏ ਜਾ ਸਕਣ। ਇਹ ਫੈਸਲਾ ਪਿਛਲੇ ਮਈ ਦੇ ਪੇਪਰ ਲੀਕ ਕਾਂਡ ਤੋਂ ਬਾਅਦ ਆਇਆ ਹੈ, ਜਿਸ ’ਚ ਪ੍ਰੀਖਿਆ ਰੱਦ ਕਰਨੀ ਪਈ ਸੀ ਅਤੇ ਵਰਤਮਾਨ ’ਚ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਚੱਲ ਰਹੀ ਹੈ। ਸਰਕਾਰ ਨੇ ਪ੍ਰੀਖਿਆ ਪੇਪਰ ਦੀ ਸੁਰੱਖਿਅਤ ਡਿਲਿਵਰੀ ਲਈ ਭਾਰਤੀ ਹਵਾਈ ਸੈਨਾ ਦੀ ਮਦਦ ਲਈ ਹੈ, ਜੋ ਸੁਰੱਖਿਆ ਦੀ ਦਿਸ਼ਾ ’ਚ ਇਕ ਸਕਾਰਾਤਮਕ ਕਦਮ ਹੈ

ਪਰ ਜੇਕਰ ਇਸ ਸਮੱਸਿਆ ਦਾ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਲੀਕ ਰੋਕਣ ’ਚ ਇਹ ਕਦਮ ਕਿੰਨਾ ਪ੍ਰਭਾਵਸ਼ਾਲੀ ਸਾਬਤ ਹੋਵੇਗਾ? ਨੀਟ ਵਰਗੀ ਰਾਸ਼ਟਰੀ ਪੱਧਰ ਦੀ ਪ੍ਰੀਖਿਆ ’ਚ ਪੇਪਰ ਲੀਕ ਇਕ ਪੁਰਾਣੀ ਸਮੱਸਿਆ ਹੈ, ਜੋ ਵਿਦਿਆਰਥੀਆਂ ਦੇ ਭਵਿੱਖ ਅਤੇ ਮੈਰਿਟ ਨੂੰ ਨਸ਼ਟ ਕਰਦੀ ਹੈ। ਦੂਜੇ ਪਾਸੇ, ਟੈਲੀਗ੍ਰਾਮ ਐਪ ਦੀਆਂ ਕੁਝ ਅਜਿਹੀਆਂ ਵਿਸ਼ੇਸ਼ਤਾਵਾਂ ਹਨ ਜੋ ਦੂਜੀਆਂ ਐਪਸ ’ਚ ਨਹੀਂ ਮਿਲਦੀਆਂ; ਮਿਸਾਲ ਦੇ ਤੌਰ ’ਤੇ ਐਂਡ-ਟੂ-ਐਂਡ ਐਨਕ੍ਰਿਪਸ਼ਨ, ਵੱਡੇ ਗਰੁੱਪ/ਚੈਨਲ, ਅਾਸਾਨ ਫਾਈਲ ਸ਼ੇਅਰਿੰਗ, ਮੈਸੇਜ ਐਡੀਟਿੰਗ ਅਤੇ ਮੁਕਾਬਲਤਨ ਘੱਟ ਨਿਗਰਾਨੀ। ਇਹ ਸਾਰੀਆਂ ਵਿਸ਼ੇਸ਼ਤਾਵਾਂ ਇਸ ਐਪ ਨੂੰ ਧੋਖੇਬਾਜ਼ਾਂ ਲਈ ਆਕਰਸ਼ਕ ਬਣਾਉਂਦੀਆਂ ਹਨ। ਪਿਛਲੀਆਂ ਘਟਨਾਵਾਂ ’ਚ ਅਜਿਹੇ ਚੈਨਲ ਫਰਜ਼ੀ ਪੇਪਰ ਵੇਚਦੇ ਪਾਏ ਗਏ, ਜਿਸ ਨਾਲ ਪ੍ਰੀਖਿਆਰਥੀਆਂ ਨੇ ਲੱਖਾਂ ਰੁਪਏ ਗੁਆ ਦਿੱਤੇ ਅਤੇ ਪ੍ਰੀਖਿਆ ਦੀ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜ੍ਹੇ ਹੋਏ।

ਸਰਕਾਰ ਦਾ ਇਹ ਕਦਮ ਤਤਕਾਲੀ ਰੂਪ ’ਚ ਲੀਕ ਦੀ ਸੰਭਾਵਨਾ ਨੂੰ ਘੱਟ ਕਰ ਸਕਦਾ ਹੈ। ਪਾਬੰਦੀ ਦੌਰਾਨ ਅਜਿਹੇ ਚੈਨਲ ਪਹੁੰਚਯੋਗ ਨਹੀਂ ਰਹਿਣਗੇ, ਜਿਸ ਨਾਲ ਰੀਅਲ-ਟਾਈਮ ਸ਼ੇਅਰਿੰਗ ਰੁਕ ਸਕਦੀ ਹੈ ਪਰ ਸੁਤੰਤਰ ਨਜ਼ਰੀਏ ਤੋਂ ਦੇਖੀਏ ਤਾਂ ਇਹ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਨਹੀਂ ਹੈ। ਪੇਪਰ ਲੀਕ ਮੁੱਖ ਤੌਰ ’ਤੇ ਸਰੋਤ (ਪੇਪਰ ਸੈੱਟਰਸ, ਪ੍ਰਿੰਟਿੰਗ ਪ੍ਰੈੱਸ, ਟ੍ਰਾਂਸਪੋਰਟ) ਤੋਂ ਸ਼ੁਰੂ ਹੁੰਦਾ ਹੈ, ਨਾ ਕਿ ਸਿਰਫ਼ ਸੋਸ਼ਲ ਮੀਡੀਆ ਤੋਂ। ਸੋਸ਼ਲ ਮੀਡੀਆ ਤਾਂ ਸਿਰਫ ਇਕ ਮਾਧਿਅਮ ਹੈ। ਟੈਲੀਗ੍ਰਾਮ ਬੰਦ ਹੋਣ ’ਤੇ ਪੇਪਰ ਲੀਕ ਗਿਰੋਹ ਵ੍ਹਟਸਐਪ, ਸਿਗਨਲ, ਐਨਕ੍ਰਿਪਟਡ ਈਮੇਲ, ਡਾਰਕਵੈੱਬ ਜਾਂ ਇੱਥੋਂ ਤੱਕ ਕਿ ਆਫਲਾਈਨ ਨੈੱਟਵਰਕ, ਹਾਰਡ ਡਰਾਈਵ ਦਾ ਸਹਾਰਾ ਵੀ ਲੈ ਸਕਦੇ ਹਨ। ਟੈਲੀਗ੍ਰਾਮ ਦੇ ਸੀ. ਈ. ਓ. ਪਾਵੇਲ ਦੁਰੋਵ ਨੇ ਵੀ ਕਿਹਾ ਹੈ ਕਿ ਅਜਿਹਾ ਕਰਨ ਨਾਲ ਸਮੱਸਿਆ ਜੜ੍ਹ ਤੋਂ ਨਹੀਂ ਸੁਲਝੇਗੀ, ਸਗੋਂ ਲੋਕ ਦੂਜੇ ਪਲੇਟਫਾਰਮਾਂ ’ਤੇ ਸ਼ਿਫਟ ਹੋ ਜਾਣਗੇ।

ਇਸ ਤੋਂ ਇਲਾਵਾ ਇਸ ਪਾਬੰਦੀ ਨਾਲ ਪੇਪਰ ਲੀਕ ਗਿਰੋਹਾਂ ਦੇ ਨਾਲ-ਨਾਲ 15 ਕਰੋੜ ਤੋਂ ਵੱਧ ਭਾਰਤੀ ਉਪਭੋਗਤਾ ਪ੍ਰਭਾਵਿਤ ਹੋਣਗੇ, ਜੋ ਜਾਇਜ਼ ਸੰਚਾਰ (ਕਾਰੋਬਾਰ, ਸਿੱਖਿਆ, ਪਰਿਵਾਰ) ਲਈ ਇਸ ਐਪ ਦੀ ਵਰਤੋਂ ਕਰਦੇ ਹਨ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਲੋਕਾਂ ਨੇ ਇਸ ਨੂੰ ਆਲੋਚਨਾ ਦਾ ਵਿਸ਼ਾ ਬਣਾਇਆ ਹੈ। ਇਹ ਕਦਮ ਡਿਜੀਟਲ ਸੁਤੰਤਰਤਾ ਅਤੇ ਪ੍ਰੀਖਿਆ ਸੁਰੱਖਿਆ ਵਿਚਾਲੇ ਸੰਤੁਲਨ ਦੀ ਚੁਣੌਤੀ ਨੂੰ ਉਜਾਗਰ ਕਰਦਾ ਹੈ।

ਤਾਂ ਸਵਾਲ ਉੱਠਦਾ ਹੈ ਕਿ ਪੇਪਰ ਲੀਕ ਰੋਕਣ ਲਈ ਸਰਕਾਰ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ? ਇਸ ਐਪ ’ਤੇ ਪਾਬੰਦੀ ਅਸਥਾਈ ਰਾਹਤ ਹੈ ਪਰ ਸਥਾਈ ਹੱਲ ਲਈ ਇਕ ਬਹੁ-ਪੱਖੀ ਰਣਨੀਤੀ ਜ਼ਰੂਰੀ ਹੈ। ਜਿਵੇਂ ਕਿ ਸਰੋਤ-ਪੱਧਰੀ ਸੁਰੱਖਿਆ-ਪੇਪਰ ਸੈਟਿੰਗ, ਪ੍ਰਿੰਟਿੰਗ ਅਤੇ ਟ੍ਰਾਂਸਪੋਰਟ ਨੂੰ ਪੂਰੀ ਤਰ੍ਹਾਂ ਡਿਜੀਟਲ ਅਤੇ ਬਾਇਓਮੈਟ੍ਰਿਕ ਨਿਗਰਾਨੀ ਹੇਠ ਰੱਖਿਆ ਜਾਵੇ। ਹਵਾਈ ਸੈਨਾ ਵਰਗੀ ਵਿਵਸਥਾ ਨੂੰ ਸਥਾਈ ਬਣਾਇਆ ਜਾਵੇ ਅਤੇ ਜੀ. ਪੀ. ਐੱਸ. ਟਰੈਕਿੰਗ ਤੇ ਸੀਲਬੰਦ ਬਕਸਿਆਂ ਨੂੰ ਲਾਜ਼ਮੀ ਕੀਤਾ ਜਾਵੇ। ਸਾਈਬਰ ਇੰਟੈਲੀਜੈਂਸ ਅਤੇ ਮਾਨੀਟਰਿੰਗ-ਐੱਨ. ਟੀ. ਏ. ਅਤੇ ਮੇਈਟੀ ਨੂੰ ਏ. ਆਈ.-ਅਾਧਾਰਿਤ ਟੂਲਸ ਨਾਲ ਸੋਸ਼ਲ ਮੀਡੀਆ, ਡਾਰਕਵੈੱਬ ਅਤੇ ਐਨਕ੍ਰਿਪਟਡ ਐਪਸ ’ਤੇ ਨਿਰੰਤਰ ਨਿਗਰਾਨੀ ਕਰਨੀ ਚਾਹੀਦੀ ਹੈ। ਵੱਡੇ ਚੈਨਲਾਂ/ਗਰੁੱਪਾਂ ਦੀ ਪ੍ਰੋਐਕਟਿਵ ਬਲਾਕਿੰਗ ਅਤੇ ਗਿਰੋਹਾਂ ’ਤੇ ਛਾਪੇਮਾਰੀ ਕੀਤੀ ਜਾਣੀ ਚਾਹੀਦੀ ਹੈ।

ਪ੍ਰੀਖਿਆ ਪ੍ਰਕਿਰਿਆ ’ਚ ਪਾਰਦਰਸ਼ਤਾ-ਸਵਾਲ ਬੈਂਕ ਦਾ ਡਿਜੀਟਲੀਕਰਨ, ਰੈਂਡੇਮਾਈਜ਼ਡ ਪੇਪਰ, ਸੀ. ਸੀ. ਟੀ. ਵੀ. ਅਤੇ ਜੈਮਰਾਂ ਦੀ ਵਿਆਪਕ ਵਰਤੋਂ ਕੀਤੀ ਜਾਵੇ। ਪ੍ਰੀਖਿਆਰਥੀਆਂ ਲਈ ‘ਵ੍ਹਿਸਲਬਲੋਅਰ ਮੈਕੇਨਿਜ਼ਮ’ ਅਤੇ ਤੁਰੰਤ ਸ਼ਿਕਾਇਤ ਨਿਪਟਾਰੇ ’ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਸਿੱਖਿਆ ਸੁਧਾਰ-ਕੋਚਿੰਗ ਮਾਫੀਆ ’ਤੇ ਸਖ਼ਤੀ ਕੀਤੀ ਜਾਵੇ ਅਤੇ ਮੈਰਿਟ-ਅਾਧਾਰਿਤ ਸਿਲੈਕਸ਼ਨ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਲੀਕ ਦਾ ਆਰਥਿਕ ਲਾਲਚ ਘੱਟ ਹੋ ਸਕੇ। ਕਾਨੂੰਨੀ ਅਤੇ ਸੰਸਥਾਗਤ ਮਜ਼ਬੂਤੀ-ਪੇਪਰ ਲੀਕ ਨੂੰ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਮੰਨ ਕੇ ਸਖ਼ਤ ਸਜ਼ਾ (ਜਿਵੇਂ ਯੂ. ਅੈੱਫ. ਐੱਸ. ਪੀ. ਏ. ਵਰਗੇ ਵਿਸ਼ੇਸ਼ ਕਾਨੂੰਨੀ ਪ੍ਰਾਵਧਾਨ) ਅਤੇ ਫਾਸਟ-ਟ੍ਰੈਕ ਕੋਰਟ ਹੋਣੇ ਚਾਹੀਦੇ ਹਨ। ਐੱਨ. ਟੀ. ਏ. ਨੂੰ ਵਧੇਰੇ ਖੁਦਮੁਖਤਿਆਰ ਅਤੇ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਜ਼ਿੰਮੇਵਾਰ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।

ਸਰਕਾਰ ਪੂਰੀ ਗਾਰੰਟੀ ਨਹੀਂ ਦੇ ਸਕਦੀ, ਕਿਉਂਕਿ ਕੋਈ ਵੀ ਸਿਸਟਮ 100 ਫੀਸਦੀ ਮਜ਼ਬੂਤ ਨਹੀਂ ਹੁੰਦਾ ਪਰ ਬਿਹਤਰ ਤਿਆਰੀ ਨਾਲ ਜੋਖਮ ਨੂੰ ਘੱਟ ਤਾਂ ਕੀਤਾ ਜਾ ਸਕਦਾ ਹੈ। ਜੇਕਰ ਫਿਰ ਵੀ ਲੀਕ ਹੁੰਦਾ ਹੈ, ਤਾਂ ਇਸ ਦੀ ਜ਼ਿੰਮੇਵਾਰੀ ਐੱਨ. ਟੀ. ਏ., ਸਿੱਖਿਆ ਮੰਤਰਾਲਾ, ਮੇਈਟੀ ਅਤੇ ਸੰਬੰਧਤ ਰਾਜ ਏਜੰਸੀਆਂ ਦੀ ਹੋਵੇਗੀ। ਅਜਿਹੇ ’ਚ ਸੀ. ਬੀ. ਆਈ. ਜਾਂ ਵਿਸ਼ੇਸ਼ ਜਾਂਚ ਟੀਮ ਨੂੰ ਤੁਰੰਤ ਸਰਗਰਮ ਹੋਣਾ ਚਾਹੀਦਾ ਹੈ।

ਸਰਕਾਰ ਨੂੰ ਇਸ ਸੰਦਰਭ ’ਚ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ ਜਿੱਥੇ ਦੋਸ਼ੀ ਪਾਏ ਜਾਣ ’ਤੇ ਫਿਰ ਉਹ ਚਾਹੇ ਕੋਈ ਵੀ ਹੋਵੇ; ਪੇਪਰ ਸੈੱਟਰ, ਟ੍ਰਾਂਸਪੋਰਟਰ, ਗਿਰੋਹ ਦਾ ਮੈਂਬਰ ਜਾਂ ਭ੍ਰਿਸ਼ਟ ਅਧਿਕਾਰੀ, ਨਾ ਸਿਰਫ਼ ਸਖ਼ਤ ਕਾਰਵਾਈ ਹੋਵੇ, ਸਗੋਂ ਤੁਰੰਤ ਗ੍ਰਿਫ਼ਤਾਰੀ, ਸੰਪਤੀ ਜ਼ਬਤੀ, ਨੌਕਰੀ ਤੋਂ ਬਰਖਾਸਤਗੀ ਅਤੇ ਲੰਬੀ ਜੇਲ ਦੀ ਵਿਵਸਥਾ ਹੋਵੇ। ਇਸ ਕਾਨੂੰਨ ’ਚ ਪ੍ਰੀਖਿਆਰਥੀਆਂ ਨੂੰ ਮੁਆਵਜ਼ਾ ਅਤੇ ਮੁੜ-ਪ੍ਰੀਖਿਆ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਪਾਰਦਰਸ਼ੀ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ ਤਾਂ ਜੋ ਸਰਕਾਰ ’ਤੇ ਜਨਤਾ ਦਾ ਵਿਸ਼ਵਾਸ ਬਹਾਲ ਹੋ ਸਕੇ।

ਸਰਕਾਰ ਨੂੰ ਤਕਨੀਕੀ, ਪ੍ਰਸ਼ਾਸਨਿਕ ਅਤੇ ਕਾਨੂੰਨੀ ਸੁਧਾਰਾਂ ਨਾਲ ਅੱਗੇ ਵਧਣਾ ਚਾਹੀਦਾ ਹੈ ਤਾਂ ਜੋ ਨੀਟ ਵਰਗੀਆਂ ਪ੍ਰੀਖਿਆਵਾਂ ਮੈਰਿਟ ਦਾ ਪ੍ਰਤੀਕ ਬਣਨ, ਨਾ ਕਿ ਵਿਵਾਦ ਦਾ। ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਹੈ, ਅਜਿਹੇ ’ਚ ਅਧੂਰੀਆਂ ਕੋਸ਼ਿਸ਼ਾਂ ਕਾਫ਼ੀ ਨਹੀਂ ਹੋ ਸਕਦੀਆਂ। ਪੂਰਨ ਸੁਧਾਰ ਨਾਲ ਹੀ ਗੁਆਚਿਆਂ ਹੋਇਆ ਵਿਸ਼ਵਾਸ ਬਹਾਲ ਹੋਵੇਗਾ।

ਰਜਨੀਸ਼ ਕਪੂਰ

  • fairness
  • NEET exam
  • NEET UG 2026
  • NTA
  • Telegram

ਪੁਲਸਿੰਗ ’ਚ ਕੀ ਔਰਤਾਂ ਮਰਦਾਂ ਨਾਲੋਂ ਬਿਹਤਰ ਹਨ?

NEXT STORY

Stories You May Like

  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ ਲੰਘਣਗੀਆਂ ਪ੍ਰੀਖਿਆ ਸਪੈਸ਼ਲ ਟ੍ਰੇਨਾਂ
  • over 2 lakh personnel deployed for neet re examination
    ਨੀਟ ਮੁੜ ਪ੍ਰੀਖਿਆ ਲਈ 2 ਲੱਖ ਤੋਂ ਵੱਧ ਕਰਮਚਾਰੀ ਕੀਤੇ ਤਾਇਨਾਤ
  • fear of paper leak and re exam
    ਪੇਪਰ ਲੀਕ ਤੇ ਮੁੜ ਪ੍ਰੀਖਿਆ ਦਾ ਡਰ: ਲਖਨਊ ਤੇ ਇੰਦੌਰ 'ਚ ਨੀਟ ਦੀ ਤਿਆਰੀ ਕਰ ਰਹੀਆਂ 2 ਕੁੜੀਆਂ ਨੇ ਕੀਤੀ ਖ਼ੁਦਕੁਸ਼ੀ
  • neet pg 2026  exam date
    NEET-PG 2026 ਦੀ ਤਰੀਖ਼ ਦਾ ਐਲਾਨ, ਇਸ ਦਿਨ ਹੋਵੇਗੀ ਪ੍ਰੀਖਿਆ, ਜਾਣੋ ਪੂਰਾ ਸ਼ਡਿਊਲ
  • another neet student is no more
    NEET ਪ੍ਰੀਖਿਆ ਦਾ ਦਬਾਅ ਨਹੀਂ ਝੱਲ ਸਕਿਆ 22 ਸਾਲਾ ਵਿਦਿਆਰਥੀ, 24 ਘੰਟੇ ਪਹਿਲਾਂ...
  • neet exam  rape  accused  bail  pocso court
    ਜਬਰ ਜ਼ਿਨਾਹ ਦਾ ਦੋਸ਼ੀ ਦੇਵੇਗਾ NEET ਦੀ ਪ੍ਰੀਖਿਆ, ਮਿਲੀ 4 ਦਿਨਾਂ ਦੀ ਜ਼ਮਾਨਤ
  • strict orders in fazilka
    ਤਿੰਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
  • delhi government neet  exam centre parents cooling zones
    ਦਿੱਲੀ ਸਰਕਾਰ NEET ਦੇ 97 ਪ੍ਰੀਖਿਆ ਕੇਂਦਰਾਂ ਦੇ ਬਾਹਰ ਮਾਪਿਆਂ ਲਈ ਬਣਾਏਗੀ 'ਕੂਲਿੰਗ ਜ਼ੋਨ'
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • obscene acts at religious places
      ਧਾਰਮਿਕ ਸਥਾਨਾਂ ’ਤੇ ਅਪਮਾਨਿਤ ਹੁੰਦੀ ਮਨੁੱਖਤਾ
    • bjp s victory roll
      ਭਾਜਪਾ ਦਾ ਵਿਜੇ ਰੱਥ : ਕੀ ਇਹ ਅਜੇਤੂ ਹੈ ?
    • the growing business of fake and adulterated food products
      ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
    • sonam and sia
      ਸੋਨਮ ਅਤੇ ਸੀਆ : ਲੜਕਿਆਂ ਨੂੰ ਮੌਤ ਕਿਉਂ
    • congress history
      ਸਿਲੈਕਟਿਵ ਗੁੱਸੇ ਨਾਲ ਕਾਂਗਰਸ ਦਾ ਇਤਿਹਾਸ ਨਹੀਂ ਮਿਟ ਸਕਦਾ
    • punjab
      ਪੰਜਾਬ : ਅਤੀਤ, ਵਰਤਮਾਨ ਅਤੇ ਭਵਿੱਖ
    • rift in shiv sena
      ਸ਼ਿਵ ਸੈਨਾ ’ਚ ਫੁੱਟ : ਰਣਨੀਤਕ ਫੈਸਲੇ ਤੈਅ ਕਰਨਗੇ ਭਵਿੱਖ
    • gangs of   robber brides   are becoming active in the country
      ‘ਦੇਸ਼ ’ਚ ਸਰਗਰਮ ਹੋ ਰਹੇ ਹਨ’ ਲੁਟੇਰੀਆਂ ਦੁਲਹਨਾਂ ਦੇ ਗਿਰੋਹ!
    • india ai
      ਭਾਰਤ ’ਚ ਨੈਤਿਕ ਆਰਟੀਫੀਸ਼ੀਅਲ ਇੰਟੈਲੀਜੈਂਸ : ਨਵਾਚਾਰ ਅਤੇ ਜ਼ਿੰਮੇਵਾਰੀ ਦਾ ਸੰਤੁਲਨ
    • punjab vidhan sabha
      ਚੋਣਾਂ 2027 ਜਿੱਤ ਲਈ ਸਰਗਰਮੀਆਂ ਸ਼ੁਰੂ, ਪਰ ਲੋਕ ਭਲਾਈ ਦਾ ਏਜੰਡਾ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +