ਨਿਹਾਲ ਸਿੰਘ ਵਾਲਾ (ਬਾਵਾ) : ਰੁਜ਼ਗਾਰ ਲਈ 10 ਸਾਲ ਪਹਿਲਾਂ ਪੰਜਾਬ ਆਏ ਇਕ 28 ਸਾਲਾ ਪ੍ਰਵਾਸੀ ਮਜ਼ਦੂਰ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਰੋਹਿਤ ਯੂ. ਪੀ. ਦਾ ਰਹਿਣ ਵਾਲਾ ਸੀ। ਉਸਦੇ ਪਿਤਾ ਸ਼ਿਵ ਬਹਾਦਰ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪੁੱਤਰ ਰੋਹਿਤ ਜੋ ਕਿ 10 ਸਾਲ ਪਹਿਲਾਂ ਪੰਜਾਬ ਆਇਆ ਸੀ ਅਤੇ ਨਿਹਾਲ ਸਿੰਘ ਵਾਲਾ ਵਿਖੇ ਮਸ਼ਹੂਰ ਸ਼ਰਮਨ ਜੈਨ ਹੋਟਲ ’ਤੇ ਨੌਕਰੀ ਕਰਦਾ ਸੀ, ਜੋ ਕਿ ਕੁਝ ਦਿਨ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ । ਮਜ਼ਦੂਰ ਨੇ ਆਪਣੇ ਕਿਰਾਏ ਦੇ ਕੁਆਟਰ ਵਿਚ ਹੀ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਰੋਹਿਤ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸ਼ਿਵ ਬਹਾਦਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਕੀਤੀ ਸਮਾਪਤ
NEXT STORY