ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰ 'ਚ ਗਿਰਾਵਟ ਅਤੇ ਹੋਰ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੇ ਮਜ਼ਬੂਤ ਹੋਣ ਨਾਲ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 11 ਪੈਸੇ ਕਮਜ਼ੋਰ ਹੋ ਕੇ 79.82 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ 79.80 'ਤੇ ਖੁੱਲ੍ਹਿਆ ਅਤੇ ਫਿਰ ਡਿੱਗ ਕੇ 79.82 'ਤੇ ਆ ਗਿਆ। ਇਸ ਤਰ੍ਹਾਂ ਰੁਪਏ ਨੇ ਪਿਛਲੀ ਬੰਦ ਕੀਮਤ ਦੇ ਮੁਕਾਬਲੇ 11 ਪੈਸੇ ਦੀ ਗਿਰਾਵਟ ਦਰਜ ਕੀਤੀ। ਸ਼ੁਰੂਆਤੀ ਸੌਦਿਆਂ 'ਚ ਰੁਪਿਆ 79.79 ਦੇ ਪੱਧਰ ਨੂੰ ਛੂਹ ਗਿਆ ਸੀ।
ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਟੁੱਟ ਕੇ 79.71 ਦੇ ਪੱਧਰ 'ਤੇ ਬੰਦ ਹੋਇਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਜ਼ਬੂਤੀ ਅਤੇ ਨਿਵੇਸ਼ਕਾਂ ਦੁਆਰਾ ਜੋਖਮ ਟਾਲਣ ਨੇ ਸਥਾਨਕ ਮੁਦਰਾ ਨੂੰ ਪ੍ਰਭਾਵਿਤ ਕੀਤਾ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.01 ਫੀਸਦੀ ਡਿੱਗ ਕੇ 109.72 'ਤੇ ਆ ਗਿਆ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ ਫਿਊਚਰਜ਼ 0.34 ਫੀਸਦੀ ਵਧ ਕੇ 91.15 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਆਰਜ਼ੀ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ ਸ਼ੁੱਧ ਰੂਪ ਨਾਲ 1,270.68 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਦੇਸ਼ ਦੇ ਸਾਈਬਰ ਖੇਤਰ ’ਚ ਫੈਲ ਰਿਹਾ ਹੈ ਨਵਾਂ ਮੋਬਾਇਲ ਬੈਂਕਿੰਗ ਵਾਇਰਸ, ਵਿੱਤੀ ਧੋਖਾਦੇਹੀ ਦਾ ਜੋਖਮ
NEXT STORY