ਨਵੀਂ ਦਿੱਲੀ (ਭਾਸ਼ਾ) - ਦੇਸ਼ ਦੇ ਸੱਤ ਵੱਡੇ ਸ਼ਹਿਰਾਂ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਔਸਤਨ ਮਕਾਨਾਂ ਦੀਆਂ ਕੀਮਤਾਂ ਵਿੱਚ 13-33 ਫ਼ੀਸਦੀ ਦਾ ਵਾਧਾ ਹੋਇਆ ਹੈ। ਇਹ ਜਾਣਕਾਰੀ ਰੀਅਲ ਅਸਟੇਟ ਕੰਸਲਟੈਂਟ ਐਨਾਰੋਕ ਦੀ ਇੱਕ ਰਿਪੋਰਟ ਵਿੱਚ ਦਿੱਤੀ ਗਈ ਹੈ। ਰਿਪੋਰਟ ਦੇ ਅਨੁਸਾਰ, ਹੈਦਰਾਬਾਦ ਦੇ ਗਾਚੀਬੋਲੀ ਵਿੱਚ ਔਸਤ ਘਰਾਂ ਦੀਆਂ ਕੀਮਤਾਂ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਸਭ ਤੋਂ ਵੱਧ 33 ਫ਼ੀਸਦੀ ਦਾ ਵਾਧਾ ਹੋਇਆ ਹੈ। ਵੀਰਵਾਰ ਨੂੰ ਜਾਰੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਹੈਦਰਾਬਾਦ ਦੇ ਕੋਂਡਾਪੁਰ 'ਚ ਮਕਾਨਾਂ ਦੀਆਂ ਕੀਮਤਾਂ 'ਚ 31 ਫ਼ੀਸਦੀ ਅਤੇ ਬੈਂਗਲੁਰੂ 'ਚ ਵਾਈਟਫੀਲਡ 'ਚ 29 ਫ਼ੀਸਦੀ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ - ਪੈਸੇ ਨਾਲ ਜੁੜੀਆਂ ਇਹ 5 ਆਦਤਾਂ ਬਦਲ ਸਕਦੀਆਂ ਹਨ ਤੁਹਾਡੀ ਜ਼ਿੰਦਗੀ, ਜ਼ਰੂਰ ਦਿਓ ਧਿਆਨ
ਅਨਾਰੋਕ ਦੇ ਖੇਤਰੀ ਨਿਰਦੇਸ਼ਕ ਅਤੇ ਮੁਖੀ (ਖੋਜ) ਪ੍ਰਸ਼ਾਂਤ ਠਾਕੁਰ ਨੇ ਕਿਹਾ ਕਿ ਮਜ਼ਬੂਤ ਮੰਗ ਅਤੇ ਵਧੀਆਂ ਲਾਗਤਾਂ ਕਾਰਨ ਚੋਟੀ ਦੇ ਸੱਤ ਸ਼ਹਿਰਾਂ ਵਿੱਚ ਘਰਾਂ ਦੀਆਂ ਔਸਤ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਰਿਪੋਰਟ ਦੇ ਅਨੁਸਾਰ ਪਿਛਲੇ ਤਿੰਨ ਸਾਲਾਂ ਦੌਰਾਨ ਮੁੰਬਈ ਮੈਟਰੋਪੋਲੀਟਨ ਖੇਤਰ (ਐਮਐਮਆਰ) ਅਤੇ ਦਿੱਲੀ-ਐਨਸੀਆਰ (ਰਾਸ਼ਟਰੀ ਰਾਜਧਾਨੀ ਖੇਤਰ) ਦੇ ਪ੍ਰਮੁੱਖ ਖੇਤਰਾਂ ਵਿੱਚ ਔਸਤ ਕੀਮਤਾਂ 13-27 ਫ਼ੀਸਦੀ ਦੇ ਵਿਚਕਾਰ ਵਧੀਆਂ ਹਨ। ਐੱਨਸੀਆਰ ਦੇ ਗ੍ਰੇਟਰ ਨੋਇਡਾ ਵੈਸਟ ਵਿੱਚ ਔਸਤ ਕੀਮਤਾਂ 27 ਫ਼ੀਸਦੀ ਵਧੀਆਂ, ਜਦੋਂ ਕਿ ਐੱਮਐੱਮਆਰ ਦੇ ਲੋਅਰ ਪਰੇਲ ਵਿੱਚ, ਕੀਮਤਾਂ ਵਿੱਚ 21 ਫ਼ੀਸਦੀ ਵਾਧਾ ਹੋਇਆ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਅੱਜ ਦੇ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2023-24 ਦੇ ਪਹਿਲੇ 7 ਮਹੀਨਿਆਂ 'ਚ 177 ਫ਼ੀਸਦੀ ਵਧਿਆ ਆਈਫੋਨ ਦਾ ਆਯਾਤ
NEXT STORY