ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਕਿਹਾ ਕਿ ਉਸ ਨੇ ਕੇਰਲ ਸਥਿਤ ਗੈਰ-ਬੈਂਕਿੰਗ ਵਿੱਤੀ ਕੰਪਨੀ ਮਨੀਪੁਰਮ ਫਾਈਨਾਂਸ ਲਿਮਟਿਡ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਵੀ ਪੀ ਨੰਦਕੁਮਾਰ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ 143 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਜਾਂਚ ਏਜੰਸੀ ਨੇ ਬੁੱਧਵਾਰ ਨੂੰ ਤ੍ਰਿਸ਼ੂਰ 'ਚ ਨੰਦਕੁਮਾਰ ਨਾਲ ਜੁੜੇ ਛੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਤਲਾਸ਼ੀ ਮੁਹਿੰਮ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਹੈ।
ਇਹ ਵੀ ਪੜ੍ਹੋ : ‘ਦਿਵਾਲੀਆ’ ਹੋਣ ਦੇ ਐਲਾਨ ਦਾ ਮਕਸਦ ਕੰਪਨੀ ‘ਵੇਚਣਾ’ ਨਹੀਂ ਸਗੋਂ ‘ਬਚਾਉਣਾ’!
ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਕੇਸ ਲੋਕਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਲਏ ਗਏ ਜਮ੍ਹਾਂ ਰਕਮਾਂ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ਨਾਲ ਸਬੰਧਤ ਹੈ। ਤਲਾਸ਼ੀ ਮੁਹਿੰਮ ਦੌਰਾਨ, ਈਡੀ ਨੇ ਪਾਇਆ ਕਿ ਨੰਦਕੁਮਾਰ ਨੇ ਅਚੱਲ ਸੰਪਤੀਆਂ ਖਰੀਦਣ ਵਿੱਚ ਲਾਂਡਰ ਕੀਤੇ ਪੈਸੇ ਦਾ ਨਿਵੇਸ਼ ਕੀਤਾ ਸੀ। ਇਹ ਜਾਇਦਾਦਾਂ ਨੰਦਕੁਮਾਰ ਨੇ ਆਪਣੇ, ਆਪਣੀ ਪਤਨੀ ਅਤੇ ਬੱਚਿਆਂ ਦੇ ਨਾਂ 'ਤੇ ਖਰੀਦੀਆਂ ਸਨ। ਇਸ ਤੋਂ ਇਲਾਵਾ ਇਹ ਰਕਮ ਮਨੀਪੁਰਮ ਫਾਈਨਾਂਸ ਦੇ ਸ਼ੇਅਰਾਂ 'ਚ ਵੀ ਲਗਾਈ ਗਈ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ, "ਇਸ ਸਥਿਤੀ ਵਿੱਚ, ਈਡੀ ਨੇ ਮਨੀ ਲਾਂਡਰਿੰਗ ਰੋਕਥਾਮ ਐਕਟ ਦੇ ਤਹਿਤ ਕੁੱਲ 143 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ।"
ਇਹ ਵੀ ਪੜ੍ਹੋ : ਸਰਕਾਰੀ ਬੈਂਕਾਂ ’ਤੇ ਲੋਨ ਰਿਕਵਰੀ ਦਾ ਦਬਾਅ, 2 ਲੱਖ ਕਰੋੜ ਵਸੂਲਣ ਦਾ ਮਿਲਿਆ ਟਾਰਗੈੱਟ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਯਾਤਰੀ ਵਾਹਨਾਂ ਦੀ ਵਿਕਰੀ ਉੱਤੇ ਲੱਗੀ ਬ੍ਰੇਕ, ਇਸ ਕਾਰਨ ਅਪ੍ਰੈਲ ਮਹੀਨੇ ਲੋਕਾਂ ਨੇ ਖ਼ਰੀਦਦਾਰੀ ਤੋਂ ਕੀਤਾ ਪ੍ਰਹੇਜ਼
NEXT STORY