ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਨੇ ਸੋਨਾ ਅਤੇ ਚਾਂਦੀ ਦਰਾਮਦ ਕਰਨ ਵਾਲੇ 15 ਬੈਂਕਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਵਣਜ ਅਤੇ ਉਦਯੋਗ ਮੰਤਰਾਲੇ ਦੇ ਅਧੀਨ ਆਉਂਦੇ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ (DGFT) ਨੇ ਇੱਕ ਨਵਾਂ ਪਬਲਿਕ ਨੋਟਿਸ ਜਾਰੀ ਕਰਕੇ ਉਨ੍ਹਾਂ ਬੈਂਕਾਂ ਦੀ ਸੂਚੀ ਨੂੰ ਅਪਡੇਟ ਕੀਤਾ ਹੈ, ਜਿਨ੍ਹਾਂ ਨੂੰ ਸੋਨਾ-ਚਾਂਦੀ ਇੰਪੋਰਟ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ
3 ਸਾਲਾਂ ਲਈ ਮਿਲੀ ਮਨਜ਼ੂਰੀ
ਸਰਕਾਰ ਵੱਲੋਂ ਜਾਰੀ ਕੀਤੀ ਗਈ ਇਹ ਨਵੀਂ ਸੂਚੀ 1 ਅਪ੍ਰੈਲ 2026 ਤੋਂ 31 ਮਾਰਚ 2029 ਤੱਕ ਲਾਗੂ ਰਹੇਗੀ। ਇਸ ਸਮੇਂ ਦੌਰਾਨ ਇਹ ਬੈਂਕ ਸੋਨੇ ਅਤੇ ਚਾਂਦੀ ਦੀ ਦਰਾਮਦ ਕਰ ਸਕਣਗੇ। ਇਨ੍ਹਾਂ 15 ਬੈਂਕਾਂ ਨੂੰ ਮਿਲੀ ਇਜਾਜ਼ਤ: ਸੂਚੀ ਅਨੁਸਾਰ ਹੇਠ ਲਿਖੇ ਬੈਂਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ:
ਇਹ ਵੀ ਪੜ੍ਹੋ : ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ
- ਐਕਸਿਸ ਬੈਂਕ ਲਿਮਟਿਡ (Axis Bank)
- ਆਈ.ਸੀ.ਆਈ.ਸੀ.ਆਈ. ਬੈਂਕ ਲਿਮਟਿਡ (ICICI Bank)
- ਐਚ.ਡੀ.ਐਫ.ਸੀ. ਬੈਂਕ ਲਿਮਟਿਡ (HDFC Bank)
- ਸਟੇਟ ਬੈਂਕ ਆਫ ਇੰਡੀਆ (SBI)
- ਪੰਜਾਬ ਨੈਸ਼ਨਲ ਬੈਂਕ (PNB)
- ਬੈਂਕ ਆਫ ਇੰਡੀਆ (Bank of India)
- ਯੈੱਸ ਬੈਂਕ ਲਿਮਟਿਡ (Yes Bank)
- ਇੰਡਸਇੰਡ ਬੈਂਕ ਲਿਮਟਿਡ (IndusInd Bank)
- ਡਿਊਸ਼ ਬੈਂਕ (Deutsche Bank)
- ਫੈਡਰਲ ਬੈਂਕ ਲਿਮਟਿਡ (Federal Bank)
- ਇੰਡੀਅਨ ਓਵਰਸੀਜ਼ ਬੈਂਕ (Indian Overseas Bank)
- ਕੋਟਕ ਮਹਿੰਦਰਾ ਬੈਂਕ (Kotak Mahindra Bank)
- ਕਰੂਰ ਵੈਸ਼ਿਆ ਬੈਂਕ ਲਿਮਟਿਡ (Karur Vysya Bank)
- ਇੰਡਸਟਰੀਅਲ ਐਂਡ ਕਮਰਸ਼ੀਅਲ ਬੈਂਕ ਆਫ ਚਾਈਨਾ ਲਿਮਟਿਡ (Industrial and Commercial Bank of China Ltd)
- ਆਰ.ਬੀ.ਐਲ. ਬੈਂਕ ਲਿਮਟਿਡ (RBL Bank)
ਇਹ ਵੀ ਪੜ੍ਹੋ : ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ
ਦੋ ਬੈਂਕਾਂ 'ਤੇ ਲਗਾਈ ਗਈ ਸ਼ਰਤ
ਸਰਕਾਰ ਨੇ ਦੱਸਿਆ ਹੈ ਕਿ ਦੋ ਬੈਂਕ ਅਜਿਹੇ ਹਨ ਜਿਨ੍ਹਾਂ ਨੂੰ ਸਿਰਫ ਸੋਨਾ ਇੰਪੋਰਟ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਯੂਨੀਅਨ ਬੈਂਕ ਆਫ ਇੰਡੀਆ ਅਤੇ SBER Bank ਸਿਰਫ ਸੋਨਾ ਹੀ ਮੰਗਵਾ ਸਕਦੇ ਹਨ, ਇਨ੍ਹਾਂ ਨੂੰ ਚਾਂਦੀ ਇੰਪੋਰਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : LPG ਸੰਕਟ ਦਰਮਿਆਨ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਮਿਲਣਗੇ ਡਬਲ ਸਿਲੰਡਰ
ਇਹ ਵੀ ਪੜ੍ਹੋ : 13 ਸਾਲਾਂ ਦਾ ਰਿਕਾਰਡ ਟੁੱਟਿਆ: 2013 ਤੋਂ ਬਾਅਦ ਸੋਨੇ ਦੀਆਂ ਕੀਮਤਾਂ ਨੇ ਕੀਤਾ ਸਭ ਤੋਂ ਮਾੜਾ ਪ੍ਰਦਰਸ਼ਨ
ਇਹ ਵੀ ਪੜ੍ਹੋ : ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ
NEXT STORY