ਨਵੀਂ ਦਿੱਲੀ— ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-2 ਤੋਂ ਜਹਾਜ਼ਾਂ ਦਾ ਪਰਿਚਾਲਨ 17 ਮਈ ਦੀ ਅੱਧੀ ਰਾਤ ਤੋਂ ਬੰਦ ਕਰ ਦਿੱਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਕੋਵਿਡ-19 ਦੀ ਦੂਜੀ ਲਹਿਰ ਕਾਰਨ ਉਡਾਣਾਂ ਦੀ ਗਿਣਤੀ ’ਚ ਭਾਰੀ ਕਮੀ ਆਈ ਹੈ। 17 ਮਈ ਦੀ ਅੱਧੀ ਰਾਤ ਤੋਂ ਸਾਰੀਆਂ ਉਡਾਣਾਂ ਨੂੰ ਸਿਰਫ ਟਰਮੀਨਲ-3 ਤੋਂ ਹੀ ਸੰਚਾਲਤ ਕੀਤਾ ਜਾਵੇਗਾ।
ਮੌਜੂਦਾ ਸਮੇਂ ਵਿਚ ਦਿੱਲੀ ਹਵਾਈ ਅੱਡੇ ਤੋਂ ਇਕ ਦਿਨ ’ਚ ਕਰੀਬ 325 ਉਡਾਣਾਂ ਦਾ ਸੰਚਾਲਨ ਹੋ ਰਿਹਾ ਹੈ। ਕੋਰੋਨਾ ਮਹਾਮਾਰੀ ਤੋਂ ਪਹਿਲਾਂ ਹਵਾਈ ਅੱਡੇ ਤੋਂ ਕਰੀਬ 1500 ਉਡਾਣਾਂ ਦਾ ਸੰਚਾਲਨ ਹੁੰਦਾ ਸੀ। ਮਹਾਮਾਰੀ ਦੀ ਦੂਜੀ ਲਹਿਰ ਕਾਰਨ ਭਾਰਤ ਦਾ ਹਵਾਬਾਜ਼ੀ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਦਰਮਿਆਨ ਦਿੱਲੀ ਹਵਾਈ ਅੱਡੇ ਨੇ ਇਹ ਫ਼ੈਸਲਾ ਲਿਆ ਹੈ। ਨਾਗਰਿਕ ਹਵਾਬਾਜ਼ੀ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਪਿਛਲੇ ਕੁਝ ਹਫ਼ਤਿਆਂ ਦੌਰਾਨ ਘਰੇਲੂ ਯਾਤਰੀਆਂ ਦੀ ਗਿਣਤੀ 2.2 ਲੱਖ ਪ੍ਰਤੀ ਦਿਨ ਤੋਂ ਘੱਟ ਹੋ ਕੇ 75,000 ਪ੍ਰਤੀ ਦਿਨ ਰਹਿ ਗਈ ਹੈ। ਦੂਜੀ ਲਹਿਰ ਤੋਂ ਬਾਅਦ ਕੌਮਾਂਤਰੀ ਯਾਤਰੀਆਂ ਦੀ ਗਿਣਤੀ ਵੀ ਕਾਫੀ ਘੱਟ ਹੋਈ ਹੈ।
ਦੱਸ ਦੇਈਏ ਕਿ ਭਾਰਤ ’ਚ ਕੋਰੋਨਾ ਵਾਇਰਸ ਨਾਲ ਇਕ ਦਿਨ ’ਚ ਸਭ ਤੋਂ ਵਧੇਰੇ 4205 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 2,54,197 ਹੋ ਗਈ ਹੈ। ਕੋਰੋਨਾ ਵਾਇਰਸ ਦੇ 3,48,421 ਨਵੇਂ ਮਾਮਲੇ ਸਾਹਮਣੇ ਆਏ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 2,33,40, 938 ਹੋ ਗਈ।
ਬਾਜ਼ਾਰ ਧੜੰਮ, ਸੈਂਸੈਕਸ 470 ਅੰਕ ਦੀ ਗਿਰਾਵਟ ਨਾਲ 48,700 ਤੋਂ ਥੱਲ੍ਹੇ ਬੰਦ
NEXT STORY