ਨਵੀਂ ਦਿੱਲੀ (ਭਾਸ਼ਾ) - ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਕੱਚੇ ਚੌਲਾਂ ਦੀ ਬਰਾਮਦ 'ਤੇ 20 ਫ਼ੀਸਦੀ ਡਿਊਟੀ 31 ਮਾਰਚ ਤੋਂ ਬਾਅਦ ਵੀ ਜਾਰੀ ਰਹੇਗੀ। ਸਥਾਨਕ ਪੱਧਰ 'ਤੇ ਢੁਕਵੇਂ ਭੰਡਾਰਨ ਨੂੰ ਯਕੀਨੀ ਬਣਾਉਣ ਅਤੇ ਘਰੇਲੂ ਕੀਮਤਾਂ ਨੂੰ ਕੰਟਰੋਲ ਕਰਨ ਲਈ, 25 ਅਗਸਤ, 2023 ਤੋਂ 16 ਅਕਤੂਬਰ, 2023 ਤੱਕ ਉਸਨਾ ਚੌਲਾਂ 'ਤੇ 20 ਫ਼ੀਸਦੀ ਨਿਰਯਾਤ ਡਿਊਟੀ ਲਗਾਈ ਗਈ ਸੀ। ਹਾਲਾਂਕਿ ਬਾਅਦ 'ਚ ਇਸ ਨੂੰ 31 ਮਾਰਚ 2024 ਤੱਕ ਵਧਾ ਦਿੱਤਾ ਗਿਆ।
ਇਹ ਵੀ ਪੜ੍ਹੋ - ਮਹਿੰਗਾਈ ਤੋਂ ਮਿਲੀ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ
ਇਸ ਮਾਮਲੇ ਦੇ ਸਬੰਧ ਵਿਚ ਵਿੱਤ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ 20 ਫ਼ੀਸਦੀ ਨਿਰਯਾਤ ਡਿਊਟੀ 31 ਮਾਰਚ ਤੋਂ ਬਾਅਦ ਬਿਨਾਂ ਕਿਸੇ ਅੰਤਮ ਤਾਰੀਖ ਦੇ ਜਾਰੀ ਰਹੇਗੀ। ਇਸ ਤੋਂ ਇਲਾਵਾ ਪੀਲੇ ਮਟਰਾਂ ਦੀ ਡਿਊਟੀ ਮੁਕਤ ਦਰਾਮਦ 31 ਮਾਰਚ ਤੋਂ ਬਾਅਦ ਵੀ ਜਾਰੀ ਰਹੇਗੀ, ਬਸ਼ਰਤੇ ਕਿ ਉਸ ਦਾ ਬਿੱਲ 30 ਅਪ੍ਰੈਲ, 2024 ਨੂੰ ਜਾਂ ਇਸ ਤੋਂ ਪਹਿਲਾਂ ਜਾਰੀ ਕੀਤਾ ਗਿਆ ਹੋਵੇ।
ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MSP ਦੀ ਮੰਗ ਨੂੰ ਲੈ ਕੇ ਨੀਤੀ ਆਯੋਗ ਦੀ ਰਿਪੋਰਟ, ਦਾਲਾਂ-ਤੇਲ ਬੀਜਾਂ ਦੇ ਉਤਪਾਦਨ ਵਧਾਉਣ 'ਤੇ ਜ਼ੋਰ ਜ਼ਰੂਰੀ
NEXT STORY