ਬਿਜ਼ਨੈੱਸ਼ ਡੈਸਕ : ਦੇਸ਼ ਦੇ ਕਰੋੜਾਂ ਕਿਸਾਨਾਂ ਲਈ ਰਾਹਤ ਭਰੀ ਖ਼ਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਮਾਰਚ ਨੂੰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (PM-Kisan) ਯੋਜਨਾ ਦੀ 22ਵੀਂ ਕਿਸ਼ਤ ਡਿਜੀਟਲ ਰੂਪ ਵਿੱਚ ਜਾਰੀ ਕਰਨਗੇ। ਅਸਾਮ ਦੇ ਗੁਹਾਟੀ ਵਿੱਚ ਆਯੋਜਿਤ ਹੋਣ ਵਾਲੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ, ਪੀਐਮ ਮੋਦੀ ਦੇਸ਼ ਦੇ 9.32 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 19,000 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕਰਨਗੇ।
ਇਹ ਵੀ ਪੜ੍ਹੋ : ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ
ਖੇਤੀ ਦੇ ਸੀਜ਼ਨ ਲਈ ਮਿਲੇਗੀ ਵੱਡੀ ਮਦਦ
ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ, ਇਹ ਕਿਸ਼ਤ ਖਰੀਫ ਫ਼ਸਲਾਂ ਦੀ ਬਿਜਾਈ ਦੇ ਸੀਜ਼ਨ ਤੋਂ ਠੀਕ ਪਹਿਲਾਂ ਜਾਰੀ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਵਰਗੀਆਂ ਜ਼ਰੂਰੀ ਖੇਤੀ ਵਸਤਾਂ ਦਾ ਪ੍ਰਬੰਧ ਕਰਨ ਵਿੱਚ ਮਦਦ ਮਿਲੇਗੀ। ਆਮ ਤੌਰ 'ਤੇ ਇਹ ਕਿਸ਼ਤਾਂ ਫਰਵਰੀ-ਮਾਰਚ, ਜੂਨ-ਜੁਲਾਈ ਅਤੇ ਅਕਤੂਬਰ ਦੇ ਦੌਰਾਨ ਜਾਰੀ ਕੀਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ
ਯੋਜਨਾ ਦੀਆਂ ਮੁੱਖ ਗੱਲਾਂ:
- ਸਾਲਾਨਾ ਮਦਦ: ਇਸ ਯੋਜਨਾ ਤਹਿਤ ਪਾਤਰ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ।
- ਹੁਣ ਤੱਕ ਦੀ ਵੰਡ: ਇਸ ਸਕੀਮ ਦੀ ਸ਼ੁਰੂਆਤ ਫਰਵਰੀ 2019 ਵਿੱਚ ਹੋਈ ਸੀ ਅਤੇ 21ਵੀਂ ਕਿਸ਼ਤ ਤੱਕ ਸਰਕਾਰ ਲਗਭਗ 4.09 ਲੱਖ ਕਰੋੜ ਰੁਪਏ ਦੀ ਵੰਡ ਕਰ ਚੁੱਕੀ ਹੈ।
- ਪਿਛਲੇ ਅੰਕੜੇ: ਨਵੰਬਰ 2025 ਵਿੱਚ 21ਵੀਂ ਕਿਸ਼ਤ ਵਜੋਂ 9 ਕਰੋੜ ਕਿਸਾਨਾਂ ਨੂੰ 18,000 ਕਰੋੜ ਰੁਪਏ ਜਾਰੀ ਕੀਤੇ ਗਏ ਸਨ।
ਇਹ ਯੋਜਨਾ ਖੇਤੀਬਾੜੀ ਖੇਤਰ ਲਈ ਸਰਕਾਰ ਦੇ ਸਭ ਤੋਂ ਵੱਡੇ ਡਾਇਰੈਕਟ ਬੈਨੇਫਿਟ ਟਰਾਂਸਫਰ (DBT) ਪ੍ਰੋਗਰਾਮਾਂ ਵਿੱਚੋਂ ਇੱਕ ਹੈ।
ਇਹ ਵੀ ਪੜ੍ਹੋ : ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ ਚੀਜ਼ਾਂ ਦੇ ਵਧੇ ਰੇਟ.
ਇਹ ਵੀ ਪੜ੍ਹੋ : PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਇਹ ਵੀ ਪੜ੍ਹੋ : ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਵਧਾਇਆ ਲਾਜ਼ਮੀ ਹਾਲਮਾਰਕਿੰਗ ਦਾ ਦਾਇਰਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਕੀ ਤੁਹਾਡੇ ਕੋਲ ਵੀ ਨਹੀਂ ਹਨ 10-20 ਦੇ ਨੋਟ? ਵਿੱਤ ਰਾਜ ਮੰਤਰੀ ਨੇ ਕੀਤਾ ਵੱਡਾ ਐਲਾਨ
NEXT STORY