ਨਵੀਂ ਦਿੱਲੀ — ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਸਾਈਬਰ ਅਪਰਾਧਾਂ 'ਤੇ ਕਾਬੂ ਪਾਉਣ ਦੀ ਕੋਸ਼ਿਸ਼ 'ਚ 15 ਨਵੰਬਰ 2024 ਤੱਕ 6.69 ਲੱਖ ਸਿਮ ਕਾਰਡ ਅਤੇ 1,32,000 IMEI ਨੰਬਰਾਂ ਨੂੰ 'ਬਲਾਕ' ਕਰ ਦਿੱਤਾ ਹੈ। ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸਾਵਿਤਰੀ ਠਾਕੁਰ ਨੇ ਰਾਜ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਨਿਆਂਇਕ ਅਧਿਕਾਰੀਆਂ ਦੀਆਂ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਦੇ ਹਿੱਸੇ ਵਜੋਂ ਅਜਿਹੇ ਯਤਨ ਕੀਤੇ ਜਾ ਰਹੇ ਹਨ।
ਮਹਾ ਕੁੰਭ ਮੇਲੇ ਲਈ ਮੁਫ਼ਤ ਸਫਰ ਦਾ ਕੋਈ ਪ੍ਰਬੰਧ ਨਹੀਂ : ਰੇਲਵੇ
NEXT STORY