ਮੁੰਬਈ (ਭਾਸ਼ਾ) - ਭਾਰੀ ਵਿਦੇਸ਼ੀ ਫੰਡਾਂ ਦੇ ਵਹਾਅ ਅਤੇ ਸ਼ੇਅਰ ਬਾਜ਼ਾਰਾਂ 'ਚ ਹੋਏ ਘਾਟੇ ਵਿਚਾਲੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 31 ਪੈਸੇ ਕਮਜ਼ੋਰ ਹੋ ਕੇ 82.23 'ਤੇ ਆ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ 84 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੋਣ ਦਾ ਵੀ ਘਰੇਲੂ ਮੁਦਰਾ 'ਤੇ ਭਾਰ ਪਿਆ ਹੈ।
ਇਹ ਵੀ ਪੜ੍ਹੋ : 1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
ਦੂਜੇ ਪਾਸੇ, ਅਮਰੀਕਾ ਵਿੱਚ ਉਮੀਦ ਨਾਲੋਂ ਬਿਹਤਰ ਜੀਡੀਪੀ ਡੇਟਾ ਨੇ ਅਮਰੀਕੀ ਮੁਦਰਾ ਨੂੰ ਮਜ਼ਬੂਤ ਕੀਤਾ। ਅੰਤਰਬੈਂਕ ਫਾਰੇਕਸ ਬਾਜ਼ਾਰ 'ਚ ਰੁਪਿਆ 82.30 'ਤੇ ਖੁੱਲ੍ਹਿਆ ਅਤੇ ਫਿਰ ਅਮਰੀਕੀ ਮੁਦਰਾ ਦੇ ਮੁਕਾਬਲੇ 82.23 'ਤੇ ਆ ਗਿਆ, ਜੋ ਇਸ ਦੇ ਪਿਛਲੇ ਬੰਦ ਦੇ ਮੁਕਾਬਲੇ 31 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 81.92 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਬਾਸਕੇਟ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕਾਂਕ 0.02 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 101.76 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.40 ਫੀਸਦੀ ਡਿੱਗ ਕੇ 83.90 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐਫਆਈਆਈ) ਨੇ ਵੀਰਵਾਰ ਨੂੰ 3,979.44 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : 2 ਅਗਸਤ ਨੂੰ ਮੁੜ ਹੋਵੇਗੀ GST ਕੌਂਸਲ ਦੀ ਮੀਟਿੰਗ, ਇਨ੍ਹਾਂ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਅਰਥਵਿਵਸਥਾ ਦਾ ਉਮੀਦ ਨਾਲੋਂ ਬਿਹਤਰ ਪ੍ਰਦਰਸ਼ਨ, ਬੇਰੁਜ਼ਗਾਰੀ ਵੀ ਘਟੀ
NEXT STORY