ਮੁੰਬਈ (ਭਾਸ਼ਾ) - ਬੁੱਧਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰਾਂ 'ਚ ਅੱਠ ਦਿਨਾਂ ਦੀ ਤੇਜ਼ੀ 'ਚ ਬਰੇਕ ਲੱਗ ਗਈ ਅਤੇ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਲਗਭਗ 168 ਅੰਕ ਡਿੱਗ ਗਿਆ। ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੀ ਵਾਪਸੀ ਕਾਰਨ ਬਾਜ਼ਾਰ ਦੀਆਂ ਧਾਰਨਾਵਾਂ ਪ੍ਰਭਾਵਿਤ ਹੋਈਆਂ। ਇਸ ਤੋਂ ਇਲਾਵਾ ਘਰੇਲੂ ਬਾਜ਼ਾਰ ਦੇ ਉੱਚ ਮੁੱਲਾਂਕਣ ਕਾਰਨ ਵੀ ਨਿਵੇਸ਼ਕ ਸਾਵਧਾਨ ਰਹੇ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 167.77 ਅੰਕ ਡਿੱਗ ਕੇ 67,053.36 'ਤੇ ਖੁੱਲ੍ਹਿਆ। NSE ਨਿਫਟੀ 49.1 ਅੰਕਾਂ ਦੇ ਨੁਕਸਾਨ ਨਾਲ 19,944.10 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ : Etihad Airways ਨੇ Katrina Kaif ਨੂੰ ਬਣਾਇਆ ਆਪਣਾ ਬ੍ਰਾਂਡ ਅੰਬੈਸਡਰ
ਸੈਂਸੈਕਸ ਦੀਆਂ ਕੰਪਨੀਆਂ ਵਿੱਚ ਆਈਸੀਆਈਸੀਆਈ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਐੱਚਸੀਐੱਲ ਟੈਕ, ਏਸ਼ੀਅਨ ਪੇਂਟਸ, ਬਜਾਜ ਫਿਨਸਰਵ ਅਤੇ ਇੰਫੋਸਿਸ ਦੇ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਜਦੋਂ ਕਿ ਆਈ.ਟੀ.ਸੀ., ਪਾਵਰ ਗਰਿੱਡ ਅਤੇ ਅਲਟਰਾਟੈੱਕ ਸੀਮੈਂਟ ਦੇ ਸ਼ੇਅਰ ਮੁਨਾਫੇ ਵਿੱਚ ਸਨ। ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ, ਜਦਕਿ ਜਾਪਾਨ ਦਾ ਨਿੱਕੇਈ ਵਾਧੇ ਨਾਲ ਕਾਰੋਬਾਰ ਕਰ ਰਿਹਾ ਸੀ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ। ਗਲੋਬਲ ਆਇਲ ਸਟੈਂਡਰਡ ਬ੍ਰੈਂਟ ਕਰੂਡ 0.20 ਫ਼ੀਸਦੀ ਵਧ ਕੇ 92.24 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਮੰਗਲਵਾਰ ਨੂੰ 1,047.19 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : ਡੀਜ਼ਲ ਵਾਹਨਾਂ 'ਤੇ GST ਵਧਾਉਣ ਦੀਆਂ ਖ਼ਬਰਾਂ ਦੌਰਾਨ ਨਿਤਿਨ ਗਡਕਰੀ ਦਾ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਦਯੋਗਿਕ ਉਤਪਾਦਨ ਦੀ ਗ੍ਰੋਥ ਉਮੀਦ ਨਾਲੋਂ ਬਿਹਤਰ, ਪਰ ਮਹਿੰਗਾਈ ਅਜੇ ਵੀ ਚਿੰਤਾ ਦਾ ਕਾਰਨ
NEXT STORY