ਨੋਇਡਾ (ਭਾਸ਼ਾ) - ਨੋਇਡਾ ਪੁਲਸ ਨੇ ਅਮਰੀਕਾ ਵਿਚ ਰਹਿ ਰਹੇ ਗੈਰ-ਪ੍ਰਵਾਸੀ ਭਾਰਤੀਆਂ ਨਾਲ ਧੋਖਾਧੜੀ ਕਰਨ ਵਾਲੇ ਇਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਔਰਤਾਂ ਸਮੇਤ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਸ਼ੁੱਕਰਵਾਰ ਨੂੰ ਸੂਚਨਾ ਮਿਲੀ ਸੀ ਕਿ ਨੋਇਡਾ ਦੇ ਸੈਕਟਰ-3 'ਚ ਗੈਰ-ਪ੍ਰਵਾਸੀ ਭਾਰਤੀਆਂ ਨੂੰ ਧੋਖਾ ਦੇਣ ਵਾਲਾ ਕਾਲ ਸੈਂਟਰ ਚਲਾਇਆ ਜਾ ਰਿਹਾ ਹੈ। ਪੁਲਸ ਨੇ ਸਬੰਧਤ ਕਾਲ ਸੈਂਟਰ ’ਤੇ ਛਾਪਾ ਮਾਰ ਕੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ।
ਇਹ ਵੀ ਪੜ੍ਹੋ : ਨਵੇਂ ਸਾਲ 'ਚ ਵੀ ਰਹੇਗੀ ਛੁੱਟੀਆਂ ਦੀ ਭਰਮਾਰ, ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ
ਇੰਝ ਦਿੰਦੇ ਸਨ ਧੋਖਾਧੜੀ ਨੂੰ ਅੰਜਾਮ
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਇੱਕ ਵਿਸ਼ੇਸ਼ ਐਪ ਰਾਹੀਂ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰਦੇ ਸਨ। ਨਾਮ ਸਮੇਤ ਮੋਬਾਈਲ ਨੰਬਰ ਮਿਲਣ ਤੋਂ ਬਾਅਦ ਸਬੰਧਤ ਵਿਅਕਤੀ ਨੂੰ ਫ਼ੋਨ ਕਰ ਕੇ ਹਜ਼ਾਰਾਂ ਟੀਵੀ ਚੈਨਲਾਂ ਘੱਟ ਕੀਮਤ 'ਤੇ ਮੁਹੱਈਆ ਕਰਵਾਉਣ ਦੀ ਆਫ਼ਰ ਦਿੰਦੇ ਸਨ। ਇਸ ਜਾਲ ਵਿੱਚ ਫਸਣ ਤੋਂ ਬਾਅਦ ਪੀੜਤ ਵਿਅਕਤੀ ਮੁਲਜ਼ਮਾਂ ਵੱਲੋਂ ਦਿੱਤੇ ਖਾਤੇ ਵਿੱਚ ਪੈਸੇ ਜਮ੍ਹਾ ਕਰਵਾ ਦਿੰਦੇ ਸਨ।
ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਪਹਿਲਾਂ ਪੂਰੇ ਕਰੋ ਇਹ ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦਾ ਹੈ ਨੁਕਸਾਨ
ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਅਰਵਿੰਦ ਕੁਮਾਰ ਨੇ ਕਿਹਾ ਕਿ ਮੁਲਜ਼ਮਾਂ ਕੋਲ ਚੈਨਲ ਮੁਹੱਈਆ ਕਰਵਾਉਣ ਦਾ ਲਾਇਸੈਂਸ ਨਹੀਂ ਹੈ। ਉਹ ਕਾਲ ਸੈਂਟਰ ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਦਸਤਾਵੇਜ਼ ਵੀ ਨਹੀਂ ਦੇ ਸਕੇ। ਪੁਲਸ ਦੇ ਡਿਪਟੀ ਕਮਿਸ਼ਨਰ (ਜ਼ੋਨ-1) ਹਰੀਸ਼ ਚੰਦਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਨਾਂ ਆਸ਼ੀਸ਼ ਸ਼ਰਮਾ, ਪ੍ਰਖਰ ਮਿਸ਼ਰਾ, ਸਚਿਨ ਸਿੰਘ, ਗੌਰਵ, ਦਿਨੇਸ਼ ਪਾਲ, ਸਵਾਤੀ ਅਤੇ ਸੁਰਮਾਲਾ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਨ੍ਹਾਂ ਕੋਲੋਂ ਲੈਪਟਾਪ, ਹਾਰਡ ਡਿਸਕ, ਡੈਸਕਟਾਪ, ਕੀਬੋਰਡ, ਮਾਊਸ, ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਵਿਅਕਤੀ ਫਰਜ਼ੀ ਕਾਲ ਸੈਂਟਰ ਦੇ ਮੁਲਾਜ਼ਮ ਹਨ। ਕਾਲ ਸੈਂਟਰ ਦਾ ਸਰਗਨਾ ਗੋਰਖਪੁਰ ਦਾ ਰਹਿਣ ਵਾਲਾ ਫਰਾਰ ਹੈ।
ਇਹ ਵੀ ਪੜ੍ਹੋ : ਭਾਸ਼ਾ ਨੂੰ ਲੈ ਕੇ ਕਈ ਥਾਵਾਂ 'ਤੇ ਭੱਖ਼ਿਆ ਵਿਵਾਦ , ਕਈ ਕੰਪਨੀਆਂ ਦੇ ਸਾਈਨ ਬੋਰਡ 'ਤੇ ਕਾਲਖ਼ ਲਗਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਲ ਕੰਪਨੀਆਂ ਸੀ-ਹੈਵੀ ਸੀਰੇ ਤੋਂ ਬਣੇ ਈਥੇਨਾਲ ’ਤੇ ਦੇਣਗੀਆਂ ਇੰਸੈਂਟਿਵ
NEXT STORY