ਮੁੰਬਈ (ਭਾਸ਼ਾ) - ਨਵੇਂ ਸਾਲ ਦੇ ਪਹਿਲੇ ਕਾਰੋਬਾਰੀ ਸੈਸ਼ਨ ਵਿਚ ਸੋਮਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰ ਸਕਾਰਾਤਮਕ ਨੋਟ 'ਤੇ ਖੁੱਲ੍ਹੇ। ਰਿਲਾਇੰਸ ਇੰਡਸਟਰੀਜ਼ ਅਤੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਸ਼ੇਅਰਾਂ 'ਚ ਖਰੀਦਦਾਰੀ ਕਾਰਨ ਬਾਜ਼ਾਰ ਲੀਡ 'ਤੇ ਰਹੇ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 123.53 ਅੰਕ ਵਧ ਕੇ 60,964.27 ਅੰਕ 'ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 47.9 ਅੰਕਾਂ ਦੇ ਵਾਧੇ ਨਾਲ 18,153.20 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ।
ਟਾਪ ਗੇਨਰਜ਼
ਟਾਟਾ ਸਟੀਲ, ਟਾਟਾ ਮੋਟਰਜ਼, ਆਈਸੀਆਈਸੀਆਈ ਬੈਂਕ, ਰਿਲਾਇੰਸ ਇੰਡਸਟਰੀਜ਼, ਸਟੇਟ ਬੈਂਕ ਆਫ ਇੰਡੀਆ, ਭਾਰਤੀ ਏਅਰਟੈੱਲ, ਐਕਸਿਸ ਬੈਂਕ, ਅਲਟਰਾਟੈਕ ਸੀਮੈਂਟ
ਟਾਪ ਲੂਜ਼ਰਜ਼
ਏਸ਼ੀਅਨ ਪੇਂਟਸ, ਬਜਾਜ ਫਿਨਸਰਵ, ਬਜਾਜ ਫਾਈਨਾਂਸ, ਟੈਕ ਮਹਿੰਦਰਾ, ਐਚਸੀਐਲ ਟੈਕਨਾਲੋਜੀਜ਼,ਪਾਵਰ ਗਰਿੱਡ
ਪਿਛਲੇ ਸਾਲ ਦੇ ਆਖ਼ਰੀ ਕਾਰੋਬਾਰੀ ਸੈਸ਼ਨ ਵਿਚਸ਼ੁੱਕਰਵਾਰ ਨੂੰ ਸੈਂਸੈਕਸ 293.14 ਅੰਕ ਜਾਂ 0.48 ਫੀਸਦੀ ਦੀ ਗਿਰਾਵਟ ਨਾਲ 60,840.74 'ਤੇ ਬੰਦ ਹੋਇਆ ਸੀ। ਨਿਫਟੀ 85.70 ਅੰਕ ਜਾਂ 0.47 ਫੀਸਦੀ ਦੇ ਨੁਕਸਾਨ ਨਾਲ 18,105.30 'ਤੇ ਸੀ।
ਸਾਲ 2022 'ਚ ਰੁਪਿਆ ਡਾਲਰ ਦੇ ਮੁਕਾਬਲੇ 11 ਫੀਸਦੀ ਡਿੱਗਿਆ, 2013 ਤੋਂ ਬਾਅਦ ਸਭ ਤੋਂ ਬੁਰਾ ਪ੍ਰਦਰਸ਼ਨ
NEXT STORY