ਬਿਜ਼ਨੈੱਸ ਡੈਸਕ : ਅਡਾਨੀ ਗਰੁੱਪ ਦੀਆਂ ਮੁਸ਼ਕਲਾਂ ਘਟਣ ਦੀ ਥਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਬੀਤੇ ਦਿਨ ਅਡਾਨੀ ਇੰਟਰਪ੍ਰਾਈਜਿਜ਼ ਨੇ ਦੱਸਿਆ ਕਿ ਕਾਰਪੋਰੇਟ ਮਾਮਲਿਆਂ ਦਾ ਮੰਤਰਾਲਾ ਮੁੰਬਈ ਸਥਿਤ ਅਡਾਨੀ ਸਮੂਹ ਦੇ ਦੋ ਹਵਾਈ ਅੱਡਿਆਂ ਦੇ ਖਾਤਿਆਂ ਦੀ ਜਾਂਚ ਕਰ ਰਿਹਾ ਹੈ। ਇਸ ਤੋਂ ਪਹਿਲਾਂ ਵੀ ਰਿਪੋਰਟਾਂ ਸਾਹਮਣੇ ਆਈਆਂ ਸਨ ਕਿ ਸੇਬੀ ਇਕ ਵਿਦੇਸ਼ੀ ਫੰਡ ਅਤੇ ਅਡਾਨੀ ਸਮੂਹ ਦੇ ਪ੍ਰਮੋਟਰਾਂ ਦੇ ਵਿਚਕਾਰ ਸਬੰਧਾਂ ਨੂੰ ਲੈ ਕੇ ਜਾਂਚ ਅੱਗੇ ਵਧਾ ਰਿਹਾ ਹੈ।
ਇਹ ਵੀ ਪੜ੍ਹੋ - ਗੌਤਮ ਅਡਾਨੀ ਨੂੰ ਪਛਾੜ ਮੁੜ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਮੁਕੇਸ਼ ਅੰਬਾਨੀ, ਜਾਣੋ ਕੁੱਲ ਜਾਇਦਾਦ
ਸ਼ੇਅਰ ਬਾਜ਼ਾਰ ਨੂੰ ਭੇਜੀ ਗਈ ਜਾਣਕਾਰੀ ਵਿੱਚ ਅਡਾਨੀ ਐਂਟਰਪ੍ਰਾਈਜਿਜ਼ ਨੇ ਕਿਹਾ ਕਿ ਅਡਾਨੀ ਐਂਟਰਪ੍ਰਾਈਜਿਜ਼ ਦੀ ਸਹਾਇਕ ਕੰਪਨੀ ਮੁੰਬਈ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਅਤੇ ਨਵੀਂ ਮੁੰਬਈ ਇੰਟਰਨੈਸ਼ਨਲ ਏਅਰਪੋਰਟ ਨੂੰ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੇ ਖੇਤਰੀ ਨਿਰਦੇਸ਼ਕ, ਹੈਦਰਾਬਾਦ ਤੋਂ 6 ਅਕਤੂਬਰ ਨੂੰ (12 ਅਕਤੂਬਰ ਨੂੰ ਪ੍ਰਾਪਤ ਹੋਇਆ) ਇੱਕ ਪੱਤਰ ਪ੍ਰਾਪਤ ਹੋਇਆ ਹੈ। ਇਸ ਵਿੱਚ ਖਾਤਿਆਂ ਦੀ ਬੁੱਕ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕੀਤੇ ਜਾਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ - ਘਰ ਲੈਣ ਦਾ ਸੁਫ਼ਨਾ ਹੋਵੇਗਾ ਸਾਕਾਰ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ
ਕੰਪਨੀ ਦੇ ਅਨੁਸਾਰ MIAL ਅਤੇ NMIAL ਦੀ ਪ੍ਰਾਪਤੀ 2021-22 ਵਿੱਚ ਕੀਤੀ ਗਈ ਸੀ। ਮੰਤਰਾਲੇ ਦੁਆਰਾ ਜੋ ਵੀ ਜਾਣਕਾਰੀ ਜਾਂ ਦਸਤਾਵੇਜ਼ ਮੰਗੇ ਗਏ ਹਨ, ਉਸ ਵਿੱਚੋਂ ਜ਼ਿਆਦਾਤਰ ਉਸ ਤੋਂ ਪਹਿਲਾਂ ਦੀ ਮਿਆਦ ਯਾਨੀ 2017-18 ਤੋਂ 2021-22 ਦੇ ਵਿਚਕਾਰ ਹੈ। ਕੰਪਨੀ ਨਿਯਮਾਂ ਦੇ ਮੁਤਾਬਕ ਉਨ੍ਹਾਂ ਨੂੰ ਜਵਾਬ ਦੇ ਰਹੀ ਹੈ।
ਇਹ ਵੀ ਪੜ੍ਹੋ - Kailash Yatra: ਹੁਣ ਕੈਲਾਸ਼ ਵਿਊ ਪੁਆਇੰਟ 'ਤੇ ਪਹੁੰਚਣਾ ਹੋਵੇਗਾ ਸੌਖਾ, ਘੱਟ ਖ਼ਰਚ 'ਤੇ ਹੋਣਗੇ ਭੋਲੇ ਬਾਬਾ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਸਤੇ ਮਕਾਨ ਖਰੀਦਣ ਵਾਲੇ ਗਾਹਕਾਂ ਨੂੰ ਹੋਮ ਲੋਨ 'ਤੇ ਵਿਆਜ ਸਬਸਿਡੀ ਦੇਵੇ ਸਰਕਾਰ : ਨਰੇਡਕੋ ਪ੍ਰਧਾਨ
NEXT STORY