ਬਿਜ਼ਨੈੱਸ ਡੈਸਕ : ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਮੰਗਲਵਾਰ ਨੂੰ ਕਮਾਈ ਦੇ ਮਾਮਲੇ 'ਚ ਦੁਨੀਆ ਦੇ ਸਾਰੇ ਅਰਬਪਤੀਆਂ ਨੂੰ ਪਿੱਛੇ ਛੱਡ ਦਿੱਤਾ ਹੈ। ਅਡਾਨੀ ਸਮੂਹ ਦੀਆਂ ਸਾਰੀਆਂ ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ 'ਚ ਮੰਗਲਵਾਰ ਨੂੰ ਤੇਜ਼ੀ ਆਈ। ਇਸ ਕਾਰਨ ਸਮੂਹ ਦਾ ਮਾਰਕੀਟ ਕੈਪ ਵੀ 50,000 ਕਰੋੜ ਰੁਪਏ ਤੋਂ ਜ਼ਿਆਦਾ ਵੱਧ ਗਿਆ। ਬਲੂਮਬਰਗ ਬਿਲੀਅਨੇਅਰ ਇੰਡੈਕਸ ਦੇ ਅਨੁਸਾਰ ਮੰਗਲਵਾਰ ਨੂੰ ਅਡਾਨੀ ਦੀ ਕੁੱਲ ਜਾਇਦਾਦ 'ਚ 3.03 ਅਰਬ ਡਾਲਰ ਯਾਨੀ 2,48,25,69,90,000 ਰੁਪਏ ਦਾ ਇਜ਼ਾਫ਼ਾ ਹੋਇਆ ਹੈ। ਇਸ ਨਾਲ ਉਹ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ ਤਿੰਨ ਸਥਾਨਾਂ ਦੀ ਛਲਾਂਗ ਲਗਾ ਕੇ 19ਵੇਂ ਸਥਾਨ 'ਤੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ
ਮਾਹਿਰਾਂ ਅਨੁਸਾਰ ਹਿੰਡਨਬਰਗ ਰਿਸਰਚ ਦਾ ਮੁੱਦਾ ਹੁਣ ਪਿੱਛੇ ਰਹਿ ਗਿਆ ਹੈ ਅਤੇ ਘਰੇਲੂ ਨਿਵੇਸ਼ਕ ਅਡਾਨੀ ਗਰੁੱਪ ਦੇ ਸ਼ੇਅਰਾਂ ਵਿੱਚ ਦਿਲਚਸਪੀ ਲੈਣ ਲੱਗ ਪਏ ਹਨ। ਮੰਗਲਵਾਰ ਨੂੰ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ 10 ਫ਼ੀਸਦੀ ਤੱਕ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਅਮਰੀਕਾ ਦੀ ਰਿਸਰਚ ਫਰਮ ਹਿੰਡਨਬਰਗ ਰਿਸਰਚ ਨੇ 24 ਜਨਵਰੀ ਨੂੰ ਅਡਾਨੀ ਗਰੁੱਪ ਦੇ ਬਾਰੇ ਵਿੱਚ ਰਿਪੋਰਟ ਜਾਰੀ ਕੀਤੀ ਸੀ। ਇਸ 'ਚ ਗਰੁੱਪ 'ਤੇ ਸ਼ੇਅਰਾਂ ਦੀ ਕੀਮਤ 'ਚ ਹੇਰਾਫੇਰੀ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਹਾਲਾਂਕਿ ਅਡਾਨੀ ਸਮੂਹ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਪਰ ਇਸ ਨਾਲ ਸਮੂਹ ਦੇ ਸ਼ੇਅਰਾਂ ਵਿੱਚ ਭਾਰੀ ਗਿਰਾਵਟ ਆਈ। ਇਸ ਰਿਪੋਰਟ ਦੇ ਆਉਣ ਤੋਂ ਪਹਿਲਾਂ ਗਰੁੱਪ ਦਾ ਮਾਰਕੀਟ ਕੈਪ 19.20 ਲੱਖ ਕਰੋੜ ਰੁਪਏ ਸੀ, ਜੋ ਹੁਣ 10.6 ਲੱਖ ਕਰੋੜ ਰੁਪਏ ਰਹਿ ਗਿਆ ਹੈ।
ਇਹ ਵੀ ਪੜ੍ਹੋ : ਭਾਰਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਤੋਂ ਘਬਰਾਏ ਅਮਰੀਕਾ 'ਚ ਰਹਿੰਦੇ Indians, ਸ਼ਾਪਿੰਗ ਮਾਲ 'ਚ ਲੱਗੀ ਭੀੜ (ਵੀਡੀਓ)
ਜਾਣੋ ਕਿਸ ਦੀ ਜਾਇਦਾਦ 'ਚ ਹੋਇਆ ਵਾਧਾ-ਘਾਟਾ
ਇਸ ਦੌਰਾਨ ਦੁਨੀਆ ਦੇ ਸਭ ਤੋਂ ਵੱਡੇ ਅਰਬਪਤੀ ਐਲੋਨ ਮਸਕ ਦੀ ਜਾਇਦਾਦ 'ਚ ਮੰਗਲਵਾਰ ਨੂੰ 2.70 ਅਰਬ ਡਾਲਰ ਦੀ ਗਿਰਾਵਟ ਆਈ ਹੈ। ਇਸ ਨਾਲ ਉਹਨਾਂ ਦੀ ਕੁੱਲ ਜਾਇਦਾਦ 236 ਅਰਬ ਡਾਲਰ ਰਹਿ ਗਈ ਹੈ। ਇਸੇ ਤਰ੍ਹਾਂ ਬਰਨਾਰਡ ਅਰਨੌਲਟ, ਲੈਰੀ ਐਲੀਸਨ, ਵਾਰੇਨ ਬਫੇ ਅਤੇ ਕਾਰਲੋਸ ਸਲਿਮ ਦੀ ਜਾਇਦਾਦ ਵੀ ਮੰਗਲਵਾਰ ਨੂੰ ਘੱਟ ਗਈ। ਹਾਲਾਂਕਿ ਜੈਫ ਬੇਜੋਸ, ਬਿਲ ਗੇਟਸ, ਸਟੀਵ ਬਾਲਮਰ, ਲੈਰੀ ਪੇਜ, ਮਾਰਕ ਜ਼ਕਰਬਰਗ, ਸਰਗੇਈ ਬ੍ਰਿਨ ਅਤੇ ਮੁਕੇਸ਼ ਅੰਬਾਨੀ ਦੀ ਜਾਇਦਾਦ ਵਿੱਚ ਵਾਧਾ ਹੋਇਆ ਹੈ। ਅੰਬਾਨੀ ਦੀ ਜਾਇਦਾਦ ਵਿੱਚ 24.5 ਕਰੋੜ ਡਾਲਰ ਦਾ ਵਾਧਾ ਹੋਇਆ ਹੈ। ਉਹ 95.3 ਅਰਬ ਡਾਲਰ ਦੀ ਜਾਇਦਾਦ ਨਾਲ ਦੁਨੀਆ ਦੇ ਅਮੀਰਾਂ ਦੀ ਸੂਚੀ ਵਿੱਚ 12ਵੇਂ ਨੰਬਰ 'ਤੇ ਬਰਕਰਾਰ ਹਨ। ਇਸ ਸਾਲ ਉਹਨਾਂ ਦੀ ਕੁੱਲ ਜਾਇਦਾਦ ਵਿੱਚ 8.15 ਅਰਬ ਡਾਲਰ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਅੰਬਾਨੀ ਦੀ ਡੇਟਾ ਸੈਂਟਰ ਦੇ ਕਾਰੋਬਾਰ 'ਚ ਐਂਟਰੀ, ਬਰੁਕਫੀਲਡ ਨਾਲ ਕੀਤੀ ਸਾਂਝੇਦਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਈਜੂ ਦੇ ਦਫ਼ਤਰਾਂ 'ਚ ਛਾਪੇਮਾਰੀ ਦੌਰਾਨ ਫੁੱਟ-ਫੁੱਟ ਕੇ ਰੋਣ ਲੱਗ ਪਏ ਸਨ ਸੰਸਥਾਪਕ ਰਵਿੰਦਰਨ
NEXT STORY