ਨਵੀਂ ਦਿੱਲੀ (ਭਾਸ਼ਾ) - ਜਲਵਾਯੂ ਟੀਚਿਆਂ ਨੂੰ ਪੂਰਾ ਕਰਨ ਲਈ ਬਿਜਲੀ ਪ੍ਰਣਾਲੀ ਵਿੱਚ ਹੋਰ ਨਵਿਆਉਣਯੋਗ ਊਰਜਾ ਸ਼ਾਮਲ ਕਰਨਾ ਭਾਰਤ ਲਈ ਮਹੱਤਵਪੂਰਨ ਹੈ। ਇੰਸਟੀਚਿਊਟ ਫਾਰ ਐਨਰਜੀ ਇਕਨਾਮਿਕਸ ਐਂਡ ਫਾਈਨੈਂਸ਼ੀਅਲ ਐਨਾਲਿਸਿਸ (ਆਈ.ਈ.ਈ.ਐੱਫ.ਏ.) ਨੇ ਇਹ ਗੱਲ ਕਹੀ ਹੈ। ਆਈਈਈਐਫਏ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਦੇਸ਼ ਦੀ ਬਿਜਲੀ ਪ੍ਰਣਾਲੀ ਵਿੱਚ ਸਾਫ਼ ਊਰਜਾ ਦੀ ਹਿੱਸੇਦਾਰੀ ਨੂੰ ਵਧਾਉਣ ਲਈ ਕਈ ਉਪਾਅ ਸੁਝਾਏ ਹਨ।
ਇਹ ਵੀ ਪੜ੍ਹੋ : Air India ਦੀ ਫਲਾਈਟ 'ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ 'ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਨਿਕਾਸ ਨੂੰ ਘਟਾਉਣ ਦੇ ਲਈ ਭਾਰਤ ਨੂੰ ਨਵਿਆਉਣਯੋਗ ਊਰਜਾ ਦਾ ਹਿੱਸਾ ਵਧਾਉਣ ਦੀ ਲੋੜ ਹੈ। ਇਸ ਵਿੱਚ ਕਿਹਾ ਗਿਆ ਹੈ, "ਭਾਰਤ 2030 ਤੱਕ ਆਪਣੇ ਨਿਕਾਸੀ ਘਟਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਨਵਿਆਉਣਯੋਗ ਊਰਜਾ ਸਮਰੱਥਾ ਨੂੰ ਜੋੜ ਰਿਹਾ ਹੈ ਅਤੇ ਦੇਸ਼ ਨੂੰ ਆਪਣੀ ਬਿਜਲੀ ਪ੍ਰਣਾਲੀ ਵਿੱਚ ਸਾਫ਼ ਊਰਜਾ ਦੀ ਹਿੱਸੇਦਾਰੀ ਵਧਾਉਣ ਦੀ ਲੋੜ ਹੈ।"
ਇਹ ਵੀ ਪੜ੍ਹੋ : 14 ਜੁਲਾਈ ਨੂੰ ਸਸਤੇ ਹੋਣਗੇ ਟਮਾਟਰ! ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ
ਆਈ.ਈ.ਈ.ਐੱਫ.ਏ. ਦੇ ਊਰਜਾ ਵਿਸ਼ਲੇਸ਼ਕ ਅਤੇ ਰਿਪੋਰਟ ਦੇ ਲੇਖਕ ਚਰਿਥ ਕੋਂਡਾ ਨੇ ਕਿਹਾ ਕਿ ਭਾਰਤ ਲਈ ਜ਼ਰੂਰੀ ਹੈ ਕਿ ਉਹ ਜਲਵਾਯੂ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ 2030 ਤੱਕ ਗੈਰ-ਜੈਵਿਕ ਈਂਧਨ-ਅਧਾਰਿਤ ਬਿਜਲੀ ਦੀ ਸਥਾਪਿਤ ਸਮਰੱਥਾ ਦੇ ਹਿੱਸੇ ਨੂੰ 50 ਫ਼ੀਸਦੀ ਤੱਕ ਵਧਾਉਣਾ ਸੰਭਵ ਹੋ ਸਕਦਾ ਹੈ ਅਤੇ ਇਸ ਨਾਲ ਨਿਕਾਸ ਵਿੱਚ ਮਹੱਤਵਪੂਰਨ ਕਮੀ ਆਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਆਂਮਾਰ 'ਚ ਚੀਨੀ ਸਮਰਥਿਤ ਪਾਵਰ ਪਲਾਂਟ ਨੇ ਕੰਮਕਾਜ ਕੀਤਾ ਬੰਦ
NEXT STORY